Phagun month (Sangrand Hukamnama) SGPC, Sri Darbar Sahib Harmandir Sahib Amritsar

Phagun month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Phagun Sangrand Date:
13-Feb-2024 (Samvat 555 Nanakshahi) and 12-Feb-2025 (Samvat 556 Nanakshahi)

Sangrand Hukamnama PDF & Audio mp3

Daily Updates ਫੱਗਣ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) फग्गन महीना (संक्रांति/संग्रांद हुकमनामा) (हिंदी + अर्थ) Phagun month (Sangrand hukamnama) in English with meanings


ਫੱਗਣ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 136 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

(ਅਰਥ / ਵਿਆਖਿਆ)
(ਅੰਗ 136 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ । ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ । ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ । ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ । ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ । ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ । ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ । ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ । ਹੇ ਨਾਨਕ! (ਆਖ-) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ । ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ॥੧੩॥
ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ । ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ । ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ । ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ । ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ । ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ । ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤ ਮੰਗਦਾ ਹਾਂ ॥੧੪॥

(ਅੰਗ 1110 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥
ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥

(ਅਰਥ / ਵਿਆਖਿਆ)
(ਅੰਗ 1110 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿਛੋਂ ਬਹਾਰ ਫਿਰਨ ਤੇ) ਫੱਗਣ ਦੇ ਮਹੀਨੇ ਵਿਚ (ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ ਜਿਸ ਜੀਵ-ਇਸਤ੍ਰੀ ਨੂੰ ਆਪਣੇ ਮਨ ਵਿਚ) ਪ੍ਰਭੂ ਦਾ ਪਿਆਰ ਮਿੱਠਾ ਲੱਗਾ, ਉਸ ਦੇ ਮਨ ਵਿਚ ਅਸਲ ਆਨੰਦ ਪੈਦਾ ਹੋਇਆ ਹੈ; ਜਿਸ ਨੇ ਆਪਾ-ਭਾਵ ਗਵਾਇਆ ਹੈ, ਉਸ ਦੇ ਅੰਦਰ ਹਰ ਵੇਲੇ ਹੀ ਖਿੜਾਉ ਬਣਿਆ ਰਹਿੰਦਾ ਹੈ । (ਪਰ ਆਪਾ-ਭਾਵ ਗਵਾਣਾ ਕੋਈ ਸੌਖੀ ਖੇਡ ਨਹੀਂ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਕਰਦਾ ਹੈ, ਤਾਂ ਜੀਵ ਆਪਣੇ ਮਨ ਵਿਚੋਂ ਮਾਇਆ ਦਾ ਮੋਹ ਮੁਕਾਂਦਾ ਹੈ, ਪ੍ਰਭੂ ਭੀ ਮਿਹਰ ਕਰ ਕੇ ਉਸ ਦੇ ਹਿਰਦੇ-ਘਰ ਵਿਚ ਆ ਪ੍ਰਵੇਸ਼ ਕਰਦਾ ਹੈ । ਪ੍ਰਭੂ-ਮਿਲਾਪ ਤੋਂ ਬਿਨਾ ਹੀ ਮੈਂ ਬਥੇਰੇ (ਧਾਰਮਿਕ) ਸਿੰਗਾਰ (ਬਾਹਰੋਂ ਦਿੱਸਦੇ ਧਾਰਮਿਕ ਕੰਮ) ਕੀਤੇ, ਪਰ ਉਸ ਦੇ ਚਰਨਾਂ ਵਿਚ ਮੈਨੂੰ ਟਿਕਾਣਾ ਨਾਹ ਹੀ ਮਿਲਿਆ । ਹਾਂ, ਜਿਸ ਨੂੰ ਪਤੀ-ਪ੍ਰਭੂ ਨੇ ਪਸੰਦ ਕਰ ਲਿਆ, ਉਹ ਸਾਰੇ ਹਾਰ-ਸਿੰਗਾਰਾਂ ਰੇਸ਼ਮੀ ਕੱਪੜਿਆਂ ਨਾਲ ਸਿੰਗਾਰੀ ਗਈ । ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਗੁਰੂ ਦੀ ਰਾਹੀਂ (ਆਪਣੇ ਨਾਲ) ਮਿਲਾ ਲਿਆ, ਉਸ ਨੂੰ ਹਿਰਦੇ-ਘਰ ਵਿਚ ਹੀ ਖਸਮ-ਪ੍ਰਭੂ ਮਿਲ ਪਿਆ ॥੧੬॥
ਜਿਸ ਜੀਵ-ਇਸਤ੍ਰੀ ਦੇ ਅਡੋਲ ਹੋਏ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਟਿਕਦਾ ਹੈ, ਉਸ ਨੂੰ ਬਾਰਾਂ ਹੀ ਮਹੀਨੇ, ਸਾਰੀਆਂ ਰੁੱਤਾਂ, ਸਾਰੀਆਂ ਥਿੱਤਾਂ, ਸਾਰੇ ਦਿਨ ਸੁਲੱਖਣੇ ਜਾਪਦੇ ਹਨ । ਸਾਰੀਆਂ ਘੜੀਆਂ, ਸਾਰੇ ਮੁਹੂਰਤ ਤੇ ਪਲ ਸੁਲੱਖਣੇ ਜਾਪਦੇ ਹਨ (ਉਸ ਨੂੰ ਕਿਸੇ ਸੰਗ੍ਰਾਂਦ ਮੱਸਿਆ ਆਦਿਕ ਦੀ ਹੀ ਪਵਿਤ੍ਰਤਾ ਦਾ ਭਰਮ-ਭੁਲੇਖਾ ਨਹੀਂ ਰਹਿੰਦਾ) । (ਉਹ ਜੀਵ-ਇਸਤ੍ਰੀ ਕਿਸੇ ਕੰਮ ਨੂੰ ਸ਼ੁਰੂ ਕਰਨ ਵਾਸਤੇ ਕੋਈ ਖ਼ਾਸ ਮੁਹੂਰਤ ਨਹੀਂ ਭਾਲਦੀ, ਉਸ ਨੂੰ ਇਹ ਯਕੀਨ ਹੁੰਦਾ ਹੈ ਕਿ) ਜਦੋਂ ਪਿਆਰਾ ਪ੍ਰਭੂ ਮਿਲ ਪਏ, (ਭਾਵ, ਪਰਮਾਤਮਾ ਦਾ ਆਸਰਾ ਲਿਆਂ) ਸਭ ਕੰਮ ਰਾਸ ਆ ਜਾਂਦੇ ਹਨ, ਕਰਤਾਰ ਹੀ (ਜੀਵ ਨੂੰ ਸਫਲਤਾ ਦੇਣ ਦੀਆਂ) ਸਾਰੀਆਂ ਬਿਧੀਆਂ ਜਾਣਦਾ ਹੈ । (ਪਰ ਇਹ ਸਿਦਕ-ਸਰਧਾ ਦਾ ਆਤਮਕ ਸੋਹਜ ਪਰਮਾਤਮਾ ਆਪ ਹੀ ਦੇਂਦਾ ਹੈ) ਪ੍ਰਭੂ ਨੇ ਆਪ ਹੀ ਜੀਵ-ਇਸਤ੍ਰੀ ਦੇ ਆਤਮਾ ਨੂੰ ਸੰਵਾਰਨਾ ਹੈ, ਤੇ ਆਪ ਹੀ ਉਸ ਨੂੰ ਪਿਆਰਨਾ ਹੈ । (ਉਸ ਦੀ ਮਿਹਰ ਨਾਲ ਹੀ) ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮੇਲ ਹੁੰਦਾ ਹੈ, ਤੇ ਉਹ ਆਤਮਕ ਆਨੰਦ ਮਾਣਦੀ ਹੈ । ਗੁਰੂ ਦੀ ਰਾਹੀਂ ਜਿਸ ਜੀਵ-ਇਸਤ੍ਰੀ ਦੇ ਮੱਥੇ ਦਾ ਲੇਖ ਉੱਘੜਿਆ, (ਉਸ ਅਨੁਸਾਰ) ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਨਾਲ ਜੋੜਿਆ, ਉਸ ਦੀ ਹਿਰਦਾ-ਸੇਜ ਸੁੰਦਰ ਹੋ ਗਈ ਹੈ । ਹੇ ਨਾਨਕ! ਉਸ ਸੁਭਾਗ ਜੀਵ-ਇਸਤ੍ਰੀ ਨੂੰ ਪ੍ਰੀਤਮ-ਪ੍ਰਭੂ ਦਿਨ ਰਾਤ ਮਿਲਿਆ ਰਹਿੰਦਾ ਹੈ, ਪ੍ਰਭੂ-ਪਤੀ ਉਸ ਦਾ ਸਦਾ ਲਈ ਕਾਇਮ ਰਹਿਣ ਵਾਲਾ ਸੁਹਾਗ ਬਣ ਜਾਂਦਾ ਹੈ ॥੧੭॥੧॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

फग्गन महीना (संक्रांति/संग्रांद हुकमनामा) (हिंदी + अर्थ)

(अंग 136 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
फलगुणि अनंद उपारजना हरि सजण प्रगटे आइ ॥ संत सहाई राम के करि किरपा दीआ मिलाइ ॥ सेज सुहावी सरब सुख हुणि दुखा नाही जाइ ॥ इछ पुनी वडभागणी वरु पाइआ हरि राइ ॥ मिलि सहीआ मंगलु गावही गीत गोविंद अलाइ ॥ हरि जेहा अवरु न दिसई कोई दूजा लवै न लाइ ॥ हलतु पलतु सवारिओनु निहचल दितीअनु जाइ ॥ संसार सागर ते रखिअनु बहुड़ि न जनमै धाइ ॥ जिहवा एक अनेक गुण तरे नानक चरणी पाइ ॥ फलगुणि नित सलाहीऐ जिस नो तिलु न तमाइ ॥१३॥
जिनि जिनि नामु धिआइआ तिन के काज सरे ॥ हरि गुरु पूरा आराधिआ दरगह सचि खरे ॥ सरब सुखा निधि चरण हरि भउजलु बिखमु तरे ॥ प्रेम भगति तिन पाईआ बिखिआ नाहि जरे ॥ कूड़ गए दुबिधा नसी पूरन सचि भरे ॥ पारब्रहमु प्रभु सेवदे मन अंदरि एकु धरे ॥ माह दिवस मूरत भले जिस कउ नदरि करे ॥ नानकु मंगै दरस दानु किरपा करहु हरे ॥१४॥१॥

(अर्थ)
(अंग 136 - गुरु ग्रंथ साहिब जी)
(गुरू अर्जन देव जी / राग माझ)
फाल्गुन के महीने में केवल वही आनंद प्राप्त करते हैं, जिनके हृदय में साजन हरि प्रभु प्रकट हुआ है। संतजन राम से मिलन करवाने हेतु जीव की सहायता कहते हैं। प्रभु ने कृपा करके संतों से मिला दिया है। उसकी हृदय रूपी शैय्या बहुत सुन्दर है, अब सर्व सुख प्राप्त हुए हैं और दुखों के लिए अब कोई स्थान नहीं। भाग्यशाली जीव-स्त्री की इच्छा पूरी हो गई है, उसे हरि-प्रभु वर के रूप में मिल गया है। वह अपनी सत्संगी सखियों सहित मंगल गीत गायन करती है और वह गोविन्द का ही भजन करती रहती है। हरि-प्रभु समान उसे अन्य कोई दिखाई नहीं देता। उस प्रभु के समान अन्य कोई नहीं है। प्रभु ने उसका लोक-परलोक संवार दिया है और उसे अटल स्थान दे दिया है। प्रभु ने उसे भवसागर से बचा लिया है और वह पुनः जन्म-मरण के चक्र में नहीं आएगी। हे नानक ! मनुष्य की रसना तो एक है परन्तु प्रभु के गुण असीम हैं। मनुष्य उसके चरणों से लगकर भवसागर से पार हो जाता है। हे मनुष्य ! फाल्गुन के महीने में हमें सदैव उस प्रभु की महिमा-स्तुति करनी चाहिए, जिसे तिल मात्र भी अपनी महिमा करवाने की लालसा नहीं ॥ १३ ॥
जिन-जिन प्राणियों ने भगवान का नाम-सिमरन किया है, उनके समस्त कार्य सम्पूर्ण हुए हैं। जो परमेश्वर स्वरूप पूर्ण गुरु का चिन्तन करते हैं, वह हरि के दरबार में सच्चे एवं शुद्ध सिद्ध हुए हैं। ईश्वर के चरण सर्व-सुखों का भण्डार हैं। प्रभु द्वारा मनुष्य भयानक एवं विषम संसार-सागर से पार हो जाता है। वे प्रेमा-भक्ति को प्राप्त होते हैं और विषय-वासनाओं में नहीं जलते। उनका झूठ लुप्त हो गया है और द्वैत भाव भाग गया है और वह सत्य के साथ पूर्ण तौर पर निश्चय से भरे हुए हैं। वह पारब्रह्म प्रभु की भरपूर सेवा करते हैं और अद्वितीय प्रभु को अपने ह्रदय में धारण करते हैं। सारे महीने, दिवस एवं मुहूर्त उनके लिए भले हैं जिन पर प्रभु दया-दृष्टि करता है। हे परमात्मा ! नानक तेरे दर्शनों के दान की याचना करता है। हे प्रभु ! अपनी कृपा उस पर न्यौछावर कीजिए॥ १४॥ १॥

(अंग 1110 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
फलगुनि मनि रहसी प्रेमु सुभाइआ ॥ अनदिनु रहसु भइआ आपु गवाइआ ॥ मन मोहु चुकाइआ जा तिसु भाइआ करि किरपा घरि आओ ॥ बहुते वेस करी पिर बाझहु महली लहा न थाओ ॥ हार डोर रस पाट पट्मबर पिरि लोड़ी सीगारी ॥ नानक मेलि लई गुरि अपणै घरि वरु पाइआ नारी ॥१६॥
बे दस माह रुती थिती वार भले ॥ घड़ी मूरत पल साचे आए सहजि मिले ॥ प्रभ मिले पिआरे कारज सारे करता सभ बिधि जाणै ॥ जिनि सीगारी तिसहि पिआरी मेलु भइआ रंगु माणै ॥ घरि सेज सुहावी जा पिरि रावी गुरमुखि मसतकि भागो ॥ नानक अहिनिसि रावै प्रीतमु हरि वरु थिरु सोहागो ॥१७॥१॥

(अर्थ)
(अंग 1110 - गुरु ग्रंथ साहिब जी)
(गुरू नानक देव जी / राग तुखारी)
फाल्गुन के महीने में प्रभु से प्रेम लगा, तो मन आनंदित हो गया। अहम् भाव को छोड़ने से नित्य खुशियाँ मिल रही हैं। जब प्रभु की रज़ा हुई तो मन में से मोह मिट गया, वह कृपा करके हृदय घर में आ गया। प्रभु के बिना अनेक श्रृंगार किए, परन्तु उसके चरणों में स्थान नहीं मिल सका। जब प्रभु की इच्छा हुई तो हार, डोर, रस, पाट-पटंबर सब श्रृंगार हो गए। गुरु नानक का कथन है कि गुरु से मिलाप हुआ तो पति-प्रभु को हृदय में पा लिया॥१६॥
बारह महीने, ऋतुएँ, तिथि एवं वार भले हैं। घड़ी, मुहूर्त, पल भी प्रशंसनीय है और सच्चा प्रभु सहज-स्वभाव ही मिल जाता है। प्यारे प्रभु को मिलकर सभी कार्य संवर जाते हैं और कर्ता-प्रभु सब विधियाँ जानता है। जिसे प्रभु शुभ गुणों से श्रृंगार देता है वही प्यारी है और प्रभु मिलन में आनंद प्राप्त करती है। यदि प्रभु रमण करे तो हृदय-घर रूपी सेज सुन्दर हो जाती है, जिस गुरुमुख के मस्तक पर उत्तम भाग्य होता है। गुरु नानक का कथन है कि वह दिन-रात प्रियतम-प्रभु के संग रमण करती है और उसका प्रभु रूपी सुहाग अटल है॥ १७॥ १॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Phagun month (Sangrand hukamnama) in English with meanings

(Ang 136 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Phalaguñi ânanđđ ūpaarajanaa hari sajañ prgate âaī || Sanŧŧ sahaaëe raam ke kari kirapaa đeeâa milaaī || Sej suhaavee sarab sukh huñi đukhaa naahee jaaī || Īchh punee vadabhaagañee varu paaīâa hari raaī || Mili saheeâa manggalu gaavahee geeŧ govinđđ âlaaī || Hari jehaa âvaru na đisaëe koëe đoojaa lavai na laaī || Halaŧu palaŧu savaariõnu nihachal điŧeeânu jaaī || Sanssaar saagar ŧe rakhiânu bahuɍi na janamai đhaaī || Jihavaa ēk ânek guñ ŧare naanak charañee paaī || Phalaguñi niŧ salaaheeâi jis no ŧilu na ŧamaaī ||13||
Jini jini naamu đhiâaīâa ŧin ke kaaj sare || Hari guru pooraa âaraađhiâa đaragah sachi khare || Sarab sukhaa niđhi charañ hari bhaūjalu bikhamu ŧare || Prem bhagaŧi ŧin paaëeâa bikhiâa naahi jare || Kooɍ gaē đubiđhaa nasee pooran sachi bhare || Paarabrhamu prbhu sevađe man ânđđari ēku đhare || Maah đivas mooraŧ bhale jis kaū nađari kare || Naanaku manggai đaras đaanu kirapaa karahu hare ||14||1||

(Meaning)
(Ang 136 - Guru Granth Sahib ji)
(Guru Arjan Dev ji / Raag Majh)
In the month of Phalgun, bliss comes to those, unto whom the Lord, the Friend, has been revealed. The Saints, the Lord's helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are beyond counting. Nanak is saved, falling at Your Feet. In Phalgun, praise Him continually; He has not even an iota of greed. ||13||
Those who meditate on the Naam, the Name of the Lord-their affairs are all resolved. Those who meditate on the Perfect Guru, the Lord-Incarnate-they are judged true in the Court of the Lord. The Lord's Feet are the Treasure of all peace and comfort for them; they cross over the terrifying and treacherous world-ocean. They obtain love and devotion, and they do not burn in corruption. Falsehood has vanished, duality has been erased, and they are totally overflowing with Truth. They serve the Supreme Lord God, and enshrine the One Lord within their minds. The months, the days, and the moments are auspicious, for those upon whom the Lord casts His Glance of Grace. Nanak begs for the blessing of Your Vision, O Lord. Please, shower Your Mercy upon me! ||14||1||

(Ang 1110 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Phalaguni mani rahasee premu subhaaīâa || Ânađinu rahasu bhaīâa âapu gavaaīâa || Man mohu chukaaīâa jaa ŧisu bhaaīâa kari kirapaa ghari âaõ || Bahuŧe ves karee pir baajhahu mahalee lahaa na ŧhaaõ || Haar dor ras paat patambbar piri loɍee seegaaree || Naanak meli laëe guri âpañai ghari varu paaīâa naaree ||16||
Be đas maah ruŧee ŧhiŧee vaar bhale || Ghaɍee mooraŧ pal saache âaē sahaji mile || Prbh mile piâare kaaraj saare karaŧaa sabh biđhi jaañai || Jini seegaaree ŧisahi piâaree melu bhaīâa ranggu maañai || Ghari sej suhaavee jaa piri raavee guramukhi masaŧaki bhaago || Naanak âhinisi raavai preeŧamu hari varu ŧhiru sohaago ||17||1||

(Meaning)
(Ang 1110 - Guru Granth Sahib ji)
(Guru Nanak Dev ji / Raag Tukhari)
In Phalgun, her mind is enraptured, pleased by the Love of her Beloved. Night and day, she is enraptured, and her selfishness is gone. Emotional attachment is eradicated from her mind, when it pleases Him; in His Mercy, He comes to my home. I dress in various clothes, but without my Beloved, I shall not find a place in the Mansion of His Presence. I have adorned myself with garlands of flowers, pearl necklaces, scented oils and silk robes. O Nanak, the Guru has united me with Him. The soul-bride has found her Husband Lord, within the home of her own heart. ||16||
The twelve months, the seasons, the weeks, the days are sublime, and so are the hours, the minutes and the seconds, when the True Lord comes and meets her with natural ease. God, my Beloved, has met me, and my affairs are all resolved. The Creator Lord knows all ways and means. I am loved by the One who has embellished and exalted me; I have met Him, and I savor His Love. The bed of my heart becomes beautiful, when my Husband Lord ravishes me. As Gurmukh, the destiny on my forehead has been awakened and activated. O Nanak, day and night, my Beloved enjoys me; with the Lord as my Husband, my Marriage is Eternal. ||17||1||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List