ਆਰਤੀ (ਗੁਰਬਾਣੀ), Aarti (Sikh Gurbani) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਧਨਾਸਰੀ ਮਹਲਾ ੧ ਆਰਤੀ
ੴ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥

ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥

ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥

ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥

ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥

ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥

ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥

ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾ ਪਾਤੀ ॥੨॥

ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥

ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਣੁ ਭਣੈ ਭਜੁ ਪਰਮਾਨੰਦੇ ॥੪॥੨॥

ਸੁੰਨ ਸੰਧਿਆ ਤੇਰੀ ਦੇਵ ਦੇਵਾ ਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥

ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥

ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥

ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥

ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥

ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀਕਾ ॥੧॥

ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥

ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨੋ ॥ ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕ ਨ ਜਾਨੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹੋ ਸਭ ਤੋਹਿ ਬਖਾਨੋ ॥੧॥

ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ ॥ ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥੨॥

ਗਉੜੀ ਮਹਲਾ ੫ ॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥

ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥

ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥

ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥

ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates