ਅਕਾਲ ਉਸਤਤ (ਪਾਤਿਸਾਹੀ 10), Akal Ustat (Patshahi 10) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਸਤਿਗੁਰ ਪ੍ਰਸਾਦਿ ॥
ਅਕਾਲ ਉਸਤਤ ॥
ਸ੍ਰੀ ਭਗਉਤੀ ਜੀ ਸਹਾਇ ॥
ਉਤਾਰ ਖਾਸੇ ਦਸਖਤ ਕਾ ॥ ਪਾਤਿਸਾਹੀ ੧੦ ॥

ਅਕਾਲ ਪੁਰਖ ਕੀ ਰਛਾ ਹਮਨੈ ॥ ਸਰਬ ਲੋਹ ਦੀ ਰਛਿਆ ਹਮਨੈ ॥ ਸਰਬ ਕਾਲ ਜੀ ਦੀ ਰਛਿਆ ਹਮਨੈ ॥ ਸਰਬ ਲੋਹ ਜੀ ਦੀ ਸਦਾ ਰਛਿਆ ਹਮਨੈ ॥

ਆਗੈ ਲਿਖਾਰੀ ਕੇ ਦਸਤਖਤ ॥ ਤ੍ਵ ਪ੍ਰਸਾਦਿ ਚਉਪਈ ॥

ਪ੍ਰਣਵੋ ਆਦਿ ਏਕੰਕਾਰਾ ॥ ਜਲ ਥਲ ਮਹੀਅਲ ਕੀਓ ਪਸਾਰਾ ॥ ਆਦਿ ਪੁਰਖ ਅਬਿਗਤ ਅਬਿਨਾਸੀ ॥ ਲੋਕ ਚੱਤੁ੍ਰ ਦਸ ਜੋਤਿ ਪ੍ਰਕਾਸੀ ॥੧॥

ਹਸਤ ਕੀਟ ਕੇ ਬੀਚ ਸਮਾਨਾ ॥ ਰਾਵ ਰੰਕ ਜਿਹ ਇਕ ਸਰ ਜਾਨਾ ॥ ਅਦ੍ਵੈ ਅਲਖ ਪੁਰਖ ਅਬਿਗਾਮੀ ॥ ਸਭ ਘਟ ਘਟ ਕੇ ਅੰਤਰਜਾਮੀ ॥੨॥

ਅਲਖ ਰੂਪ ਅਛੈ ਅਨਭੇਖਾ ॥ ਰਾਗ ਰੰਗ ਜਿਹ ਰੂਪ ਨ ਰੇਖਾ ॥ ਬਰਨ ਚਿਹਨ ਸਭਹੂੰ ਤੇ ਨਿਆਰਾ ॥ ਆਦ ਪੁਰਖ ਅਦ੍ਵੈ ਅਬਿਕਾਰਾ ॥੩॥

ਬਰਨ ਚਿਹਨ ਜਿਹ ਜਾਤ ਨ ਪਾਤਾ ॥ ਸੱਤ੍ਰ ਮਿੱਤ੍ਰ ਜਿਹ ਤਾਤ ਨ ਮਾਤਾ ॥ ਸਭ ਤੇ ਦੂਰਿ ਸਭਨ ਤੇ ਨੇਰਾ ॥ ਜਲ ਥਲ ਮਹੀਅਲ ਜਾਹਿ ਬਸੇਰਾ ॥੪॥

ਅਨਹਦ ਰੂਪ ਅਨਾਹਦ ਬਾਨੀ ॥ ਚਰਨ ਸਰਨ ਜਿਹ ਬਸਤ ਭਵਾਨੀ ॥ ਬ੍ਰਹਮਾ ਬਿਸਨ ਅੰਤੁ ਨਹੀ ਪਾਇਓ ॥ ਨੇਤ ਨੇਤ ਮੁਖਚਾਰ ਬਤਾਇਓ ॥੫॥

ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥ ਬ੍ਰਹਮਾ ਰੁਦ੍ਰ ਉਪਾਇ ਖਪਾਏ ॥ ਲੋਕ ਚੱਤ੍ਰ ਦਸ ਖੇਲ ਰਚਾਇਓ ॥ ਬਹੁਰ ਆਪ ਹੀ ਬੀਚ ਮਿਲਾਇਓ ॥੬॥

ਦਾਨਵ ਦੇਵ ਫਨਿੰਦ ਅਪਾਰਾ ॥ ਗੰਧ੍ਰਬ ਜੱਛ ਰਚੈ ਸੁਭ ਚਾਰਾ ॥ ਭੂਤ ਭਵਿੱਖ ਭਵਾਨ ਕਹਾਨੀ ॥ ਘਟ ਘਟ ਕੇ ਪਟ ਪਟ ਕੀ ਜਾਨੀ ॥੭॥

ਤਾਤ ਮਾਤ ਜਿਹ ਜਾਤ ਨ ਪਾਤਾ ॥ ਏਕ ਰੰਗ ਕਾਹੂ ਨਹੀ ਰਾਤਾ ॥ ਸਰਬ ਜੋਤ ਕੇ ਬੀਚ ਸਮਾਨਾ ॥ ਸਭਹੂੰ ਸਰਬ ਠੌਰ ਪਹਿਚਾਨਾ ॥੮॥

ਕਾਲ ਰਹਤ ਅਨ ਕਾਲ ਸਰੂਪਾ ॥ ਅਲਖ ਪੁਰਖ ਅਬਗਤ ਅਵਧੂਤਾ ॥ ਜਾਤ ਪਾਤ ਜਿਹ ਚਿਹਨ ਨ ਬਰਨਾ ॥ ਅਬਗਤ ਦੇਵ ਅਛੈ ਅਨ ਭਰਮਾ ॥੯॥

ਸਭ ਕੋ ਕਾਲ ਸਭਨ ਕੋ ਕਰਤਾ ॥ ਰੋਗ ਸੋਗ ਦੋਖਨ ਕੋ ਹਰਤਾ ॥ ਏਕ ਚਿੱਤ ਜਿਹ ਇਕ ਛਿਨ ਧਿਆਇਓ ॥ ਕਾਲ ਫਾਸ ਕੇ ਬੀਚ ਨ ਆਇਓ ॥੧੦॥

ਤ੍ਵ ਪ੍ਰਸਾਦਿ ॥ ਕਬਿੱਤ ॥

ਕਤਹੂੰ ਸੁਚੇਤ ਹੁਇ ਕੈ ਚੇਤਨਾ ਕੋ ਚਾਰ ਕੀਓ ਕਤਹੂੰ ਅਚਿੰਤ ਹੁਇ ਕੈ ਸੋਵਤ ਅਚੇਤ ਹੋ ॥ ਕਤਹੂੰ ਭਿਖਾਰੀ ਹੁਇ ਕੈ ਮਾਂਗਤ ਫਿਰਤ ਭੀਖ ਕਹੂੰ ਮਹਾ ਦਾਨ ਹੁਇ ਕੈ ਮਾਂਗਿਓ ਧਨ ਦੇਤ ਹੋ ॥ ਕਹੂੰ ਮਹਾਂ ਰਾਜਨ ਕੋ ਦੀਜਤ ਅਨੰਤ ਦਾਨ ਕਹੂੰ ਮਹਾਂ ਰਾਜਨ ਤੇ ਛੀਨ ਛਿਤ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੧॥੧੧॥

ਕਹੂੰ ਜੱਛ ਗੰਧ੍ਰਬ ਉਰਗ ਕਹੂੰ ਬਿਦਿਆਧਰ ਕਹੂੰ ਭਏ ਕਿੰਨਰ ਪਿਸਾਚ ਕਹੂੰ ਪ੍ਰੇਤ ਹੋ ॥ ਕਹੂੰ ਹੁਇ ਕੈ ਹਿੰਦੂਆ ਗਾਇਤ੍ਰੀ ਕੋ ਗੁਪਤ ਜਪਿਓ ਕਹੂੰ ਹੁਇ ਕੈ ਤੁਰਕਾ ਪੁਕਾਰੇ ਬਾਂਗ ਦੇਤ ਹੋ ॥ ਕਹੂੰ ਕੋਕ ਕਾਬ ਹੁਇ ਕੈ ਪੁਰਾਨ ਕੋ ਪੜਤ ਮਤ ਕਤਹੂੰ ਕੁਰਾਨ ਕੋ ਨਿਦਾਨ ਜਾਨ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੨॥੧੨॥

ਕਹੂੰ ਦੇਵਤਾਨ ਕੇ ਦਿਵਾਨ ਮੈ ਬਿਰਾਜਮਾਨ ਕਹੂੰ ਦਾਨਵਾਨ ਕੋ ਗੁਮਾਨ ਮਤ ਦੇਤ ਹੋ ॥ ਕਹੂੰ ਇੰਦ੍ਰ ਰਾਜਾ ਕੋ ਮਿਲਤ ਇੰਦ੍ਰ ਪਦਵੀ ਸੀ ਕਹੂੰ ਇੰਦ੍ਰ ਪਦਵੀ ਛਿਪਾਇ ਛੀਨ ਲੇਤ ਹੋ ॥ ਕਤਹੂੰ ਬਿਚਾਰ ਅਬਿਚਾਰ ਕੋ ਬਿਚਾਰਤ ਹੋ ਕਹੂੰ ਨਿਜ ਨਾਰ ਪਰ ਨਾਰ ਕੇ ਨਿਕੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੩॥੧੩॥

ਕਹੂੰ ਸਸਤ੍ਰਧਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਮਾਰਤ ਅਹਾਰੀ ਕਹੂੰ ਨਾਰ ਕੇ ਨਿਕੇਤ ਹੋ ॥ ਕਹੂੰ ਦੇਵਬਾਨੀ ਕਹੂੰ ਸਾਰਦਾ ਭਵਾਨੀ ਕਹੂੰ ਮੰਗਲਾ ਮ੍ਰਿੜਾਨੀ ਕਹੂੰ ਸਿਆਮ ਕਹੂੰ ਸੇਤ ਹੋ ॥ ਕਹੂੰ ਧਰਮ ਧਾਮੀ ਕਹੂੰ ਸਰਬ ਠਉਰ ਗਾਮੀ ਕਹੂੰ ਜਤੀ ਕਹੂੰ ਕਾਮੀ ਕਹੂੰ ਦੇਤ ਕਹੂੰ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੪॥੧੪॥

ਕਹੂੰ ਜਟਾਧਾਰੀ ਕਹੂੰ ਕੰਠੀ ਧਰੇ ਬ੍ਰਹਮਚਾਰੀ ਕਹੂੰ ਜੋਗ ਸਾਧੀ ਕਹੂੰ ਸਾਧਨਾ ਕਰਤ ਹੋ ॥ ਕਹੂੰ ਕਾਨ ਫਾਰੇ ਕਹੂੰ ਡੰਡੀ ਹੁਇ ਪਧਾਰੇ ਕਹੂੰ ਫੂਕ ਫੂਕ ਪਾਵਨ ਕਉ ਪ੍ਰਿਥੀ ਪੈ ਧਰਤ ਹੋ ॥ ਕਤਹੂੰ ਸਿਪਾਹੀ ਹੁਇ ਕੈ ਸਾਧਤ ਸਿਲਾਹਨ ਕੌ ਕਹੂੰ ਛਤ੍ਰੀ ਹੁਇ ਕੈ ਅਰ ਮਾਰਤ ਮਰਤ ਹੋ ॥ ਕਹੂੰ ਭੂਮ ਭਾਰ ਕੌ ਉਤਾਰਤ ਹੋ ਮਹਾਰਾਜ ਕਹੂੰ ਭਵ ਭੂਤਨ ਕੀ ਭਾਵਨਾ ਭਰਤ ਹੋ ॥੫॥੧੫॥

ਕਹੂੰ ਗੀਤ ਨਾਦ ਕੇ ਨਿਦਾਨ ਕੌ ਬਤਾਵਤ ਹੋ ਕਹੂੰ ਨ੍ਰਿਤਕਾਰੀ ਚਿਤ੍ਰਕਾਰੀ ਕੇ ਨਿਧਾਨ ਹੋ ॥ ਕਤਹੂੰ ਪਯੂਖ ਹੁਇ ਕੈ ਪੀਵਤ ਪਿਵਾਵਤ ਹੋ ਕਤਹੂੰ ਮਯੂਖ ਊਖ ਕਹੂੰ ਮਦ ਪਾਨ ਹੋ ॥ ਕਹੂੰ ਮਹਾ ਸੂਰ ਹੁਇ ਕੈ ਮਾਰਤ ਮਵਾਸਨ ਕੌ ਕਹੂੰ ਮਹਾਦੇਵ ਦੇਵਤਾਨ ਕੇ ਸਮਾਨ ਹੋ ॥ ਕਹੂੰ ਮਹਾਦੀਨ ਕਹੂੰ ਦ੍ਰਬ ਕੇ ਅਧੀਨ ਕਹੂੰ ਬਿਦਿਆ ਮੈ ਪ੍ਰਬੀਨ ਕਹੂੰ ਭੂਮ ਕਹੂੰ ਭਾਨ ਹੋ ॥੬॥੧੬॥

ਕਹੂੰ ਅਕਲੰਕ ਕਹੂੰ ਮਾਰਤ ਮਯੰਕ ਕਹੂੰ ਪੂਰਨ ਪ੍ਰਜੰਕ ਕਹੂੰ ਸੱੁਧਤਾ ਕੀ ਸਾਰ ਹੋ ॥ ਕਹੂੰ ਦੇਵ ਧਰਮ ਕਹੂੰ ਸਾਧਨਾ ਕੇ ਹਰਮ ਕਹੂੰ ਕੁਤਸਤ ਕੁਕਰਮ ਕਹੂੰ ਧਰਮ ਕੇ ਪ੍ਰਕਾਰ ਹੋ ॥ ਕਹੂੰ ਪਉਨ ਅਹਾਰੀ ਕਹੂੰ ਬਿਦਿਆ ਕੇ ਬੀਚਾਰੀ ਕਹੂੰ ਜੋਗੀ ਜਤੀ ਬ੍ਰਹਮਚਾਰੀ ਨਰ ਕਹੂੰ ਨਾਰ ਹੋ ॥ ਕਹੂੰ ਛਤ੍ਰਧਾਰੀ ਕਹੂੰ ਛਾਲਾ ਧਰੇ ਛੈਲ ਭਾਰੀ ਕਹੂੰ ਛਕਵਾਰੀ ਕਹੂੰ ਛਲ ਕੇ ਪ੍ਰਕਾਰ ਹੋ ॥੭॥੧੭॥

ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥ ਕਹੂੰ ਬੇਦ ਬਾਨੀ ਕਹੂੰ ਕੋਕ ਕੀ ਕਹਾਨੀ ਕਹੂੰ ਰਾਜਾ ਕਹੂੰ ਰਾਨੀ ਕਹੂੰ ਨਾਰ ਕੇ ਪ੍ਰਕਾਰ ਹੋ ॥ ਕਹੂੰ ਬੇਨ ਕੇ ਬਜੱਯਾ ਕਹੂੰ ਧੇਨ ਕੇ ਚਰੱਯਾ ਕਹੂੰ ਲਾਖਨ ਲਵੱਯਾ ਕਹੂੰ ਸੁੰਦਰ ਕੁਮਾਰ ਹੋ ॥ ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ ਕਿ ਦਾਤਾ ਮਹਾ ਦਾਨ ਹੋ ਕਿ ਨ੍ਰਿਦੋਖੀ ਨਿਰੰਕਾਰ ਹੋ ॥੮॥੧੮॥

ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥ ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥ ਬਿਦਿਆ ਕੇ ਬਿਚਾਰ ਹੋ ਕਿ ਅਦ੍ਵੈ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁਧਤਾ ਕੀ ਸਾਨ ਹੋ ॥ ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥

ਕਹੂੰ ਬ੍ਰਹਮ ਬਾਦ ਕਹੂੰ ਬਿਦਿਆ ਕੋ ਬਿਖਾਦ ਕਹੂੰ ਨਾਦ ਕੋ ਨਨਾਦ ਕਹੂੰ ਪੂਰਨ ਭਗਤ ਹੋ ॥ ਕਹੂੰ ਬੇਦ ਰੀਤ ਕਹੂੰ ਬਿਦਿਆ ਕੀ ਪ੍ਰਤੀਤ ਕਹੂੰ ਨੀਤ ਅਉ ਅਨੀਤ ਕਹੂੰ ਜੁਆਲਾ ਸੀ ਜਗਤ ਹੋ ॥ ਪੂਰਨ ਪ੍ਰਤਾਪ ਕਹੂੰ ਇਕਾਤੀ ਕੋ ਜਾਪ ਕਹੂੰ ਤਾਪ ਕੋ ਅਤਾਪ ਕਹੂੰ ਜੋਗ ਤੇ ਡਿਗਤ ਹੋ ॥ ਕਹੂੰ ਬਰ ਦੇਤ ਕਹੂੰ ਛਲ ਸਿਉ ਛਿਨਾਇ ਲੇਤ ਸਰਬ ਕਾਲ ਸਰਬ ਠਉਰ ਏਕ ਸੇ ਲਗਤ ਹੋ ॥੧੦॥੨੦॥

ਤ੍ਵ ਪ੍ਰਸਾਦਿ ॥ ਸਵੱਯੇ ॥

ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ ॥ ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥ ਸਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥ ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥

ਮਾਤੇ ਮਤੰਗ ਜਰੇ ਜਰ ਸੰਗ ਅਨੂਪ ਉਤੰਗ ਸੁਰੰਗ ਸਵਾਰੇ ॥ ਕੋਟ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥ ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥ ਏਤੇ ਭਏ ਤੁ ਕਹਾ ਭਏ ਭੂਪਤਿ ਅੰਤ ਕੋ ਨਾਂਗੇ ਹੀ ਪਾਂਇ ਪਧਾਰੇ ॥੨॥੨੨॥

ਜੀਤ ਫਿਰੈ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥ ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੈਂ ਹਯਰਾਜ ਹਜਾਰੇ ॥ ਭੂਤ ਭਵਿੱਖ ਭਵਾਨ ਕੇ ਭੂਪਤ ਕਉਨੁ ਗਨੈ ਨਹੀਂ ਜਾਤ ਬਿਚਾਰੇ ॥ ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥੨੩॥

ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੈ ॥ ਬੇਦ ਪੁਰਾਨ ਕਤੇਬ ਕੁਰਾਨ ਜਮੀਨ ਜਮਾਨ ਸਬਾਨ ਕੇ ਪੇਖੈ ॥ ਪਉਨ ਅਹਾਰ ਜਤੀ ਜਤ ਧਾਰ ਸਬੈ ਸੁ ਬਿਚਾਰ ਹਜਾਰ ਕ ਦੇਖੈ ॥ ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥੨੪॥

ਸੱੁਧ ਸਿਪਾਹ ਦੁਰੰਤ ਦੁਬਾਹ ਸੁ ਸਾਜ ਸਨਾਹ ਦੁਰਜਾਨ ਦਲੈਂਗੇ ॥ ਭਾਰੀ ਗੁਮਾਨ ਭਰੇ ਮਨ ਮੈਂ ਕਰ ਪਰਬਤ ਪੰਖ ਹਲੇ ਨ ਹਲੈਂਗੇ ॥ ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥ ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨ ਨਿਦਾਨ ਚਲੈਂਗੇ ॥੫॥੨੫॥

ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥ ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲੱਯਾ ॥ ਗਾੜ੍ਹੇ ਗੜ੍ਹਾਨ ਕੋ ਤੋੜਨਹਾਰ ਸੁ ਬਾਤਨ ਹੀਂ ਚਕ ਚਾਰ ਲਵੱਯਾ ॥ ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵੱਯਾ ॥੬॥੨੬॥

ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥ ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥ ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥ ਸਾਧ ਸਮੂਹ ਪ੍ਰਸੰਨ ਫਿਰੈਂ ਜਗ ਸਤ੍ਰ ਸਭੈ ਅਵਿਲੋਕ ਚਪੈਂਗੇ ॥੭॥੨੭॥

ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥ ਕੋਟਿ ਇਸਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥ ਬ੍ਰਹਮ ਮਹੇਸਰ ਬਿਸਨ ਸਚੀਪਤਿ ਅੰਤ ਫਸੇ ਜਮ ਫਾਸ ਪਰੈਂਗੇ ॥ ਜੇ ਨਰ ਸ੍ਰੀ ਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥੨੮॥

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥ ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥ ਬਾਸ ਕੀਓ ਬਿਖਿਆਨ ਸੋਂ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥

ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗੁ ਗਰੇ ਲਟਕਾਇਓ ॥ ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥ ਕੋਊ ਬੁਤਾਨ ਕੋ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੋ ਪੂਜਨ ਧਾਇਓ ॥ ਕੂਰ ਕ੍ਰਿਆ ਉਰਝਿਓ ਸਭ ਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥੩੦॥

ਤ੍ਵ ਪ੍ਰਸਾਦਿ ॥ ਤੋਮਰ ਛੰਦ ॥

ਹਰਿ ਜਨਮ ਮਰਨ ਬਿਹੀਨ ॥ ਦਸ ਚਾਰ ਚਾਰ ਪ੍ਰਬੀਨ ॥ ਅਕਲੰਕ ਰੂਪ ਅਪਾਰ ॥ ਅਨਛਿੱਜ ਤੇਜ ਉਦਾਰ ॥੧॥੩੧॥

ਅਨਭਿੱਜ ਰੂਪ ਦੁਰੰਤ ॥ ਸਭ ਜਗਤ ਭਗਤ ਮਹੰਤ ॥ ਜਸ ਤਿਲਕ ਭੂਭ੍ਰਿਤ ਭਾਨੁ ॥ ਦਸ ਚਾਰ ਚਾਰ ਨਿਧਾਨ ॥੨॥੩੨॥

ਅਕਲੰਕ ਰੂਪ ਅਪਾਰ ॥ ਸਭ ਲੋਕ ਸੋਕ ਬਿਦਾਰ ॥ ਕਲ ਕਾਲ ਕਰਮ ਬਿਹੀਨ ॥ ਸਭ ਕਰਮ ਧਰਮ ਪ੍ਰਬੀਨ ॥੩॥੩੩॥

ਅਨਖੰਡ ਅਤੁਲ ਪ੍ਰਤਾਪ ॥ ਸਭ ਥਾਪਿਓ ਜਿਹ ਥਾਪ ॥ ਅਨਖੇਦ ਭੇਦ ਅਛੇਦ ॥ ਮੁਖਚਾਰ ਗਾਵਤ ਬੇਦ ॥੪॥੩੪॥

ਜਿਹ ਨੇਤ ਨਿਗਮ ਕਹੰਤ ॥ ਮੁਖਚਾਰ ਬਕਤ ਬਿਅੰਤ ॥ ਅਨਭਿੱਜ ਅਤੁਲ ਪ੍ਰਤਾਪ ॥ ਅਨਖੰਡ ਅਮਿਤ ਅਥਾਪ ॥੫॥੩੫॥

ਜਿਹ ਕੀਨ ਜਗਤ ਪਸਾਰ ॥ ਰਚਿਓ ਬਿਚਾਰ ਬਿਚਾਰ ॥ ਅਨੰਤ ਰੂਪ ਅਖੰਡ ॥ ਅਤੁਲ ਪ੍ਰਤਾਪ ਪ੍ਰਚੰਡ ॥੬॥੩੬॥

ਜਿਹ ਅੰਡ ਤੇ ਬ੍ਰਹਮੰਡ ॥ ਕੀਨੇ ਸੁ ਚੌਦਹ ਖੰਡ ॥ ਸਭ ਕੀਨ ਜਗਤ ਪਸਾਰ ॥ ਅਬਿਯਕਤ ਰੂਪ ਉਦਾਰ ॥੭॥੩੭॥

ਜਿਹ ਕੋਟਿ ਇੰਦ੍ਰ ਨ੍ਰਿਪਾਰ ॥ ਕਈ ਬ੍ਰਹਮ ਬਿਸਨ ਬਿਚਾਰ ॥ ਕਈ ਰਾਮ ਕ੍ਰਿਸਨ ਰਸੂਲ ॥ ਬਿਨੁ ਭਗਤ ਕੋ ਨ ਕਬੂਲ ॥੮॥੩੮॥

ਕਈ ਸਿੰਧ ਬਿੰਧ ਨਗਿੰਦ੍ਰ ॥ ਕਈ ਮੱਛ ਕੱਛ ਫਨਿੰਦ੍ਰ ॥ ਕਈ ਦੇਵ ਆਦਿ ਕੁਮਾਰ ॥ ਕਈ ਕ੍ਰਿਸਨ ਬਿਸਨ ਅਵਤਾਰ ॥੯॥੩੯॥

ਕਈ ਇੰਦ੍ਰ ਬਾਰ ਬੁਹਾਰ ॥ ਕਈ ਬੇਦ ਅਉ ਮੁਖਚਾਰ ॥ ਕਈ ਰੁਦ੍ਰ ਛੁੱਦ੍ਰ ਸਰੂਪ ॥ ਕਈ ਰਾਮ ਕ੍ਰਿਸਨ ਅਨੂਪ ॥੧੦॥੪੦॥

ਕਈ ਕੋਕ ਕਾਬਿ ਭਣੰਤ ॥ ਕਈ ਬੇਦ ਭੇਦ ਕਹੰਤ ॥ ਕਈ ਸਾਸਤ੍ਰ ਸਿੰਮ੍ਰਿਤਿ ਬਖਾਨ ॥ ਕਹੂੰ ਕਥਤ ਹੀ ਸੁ ਪੁਰਾਨ ॥੧੧॥੪੧॥

ਕਈ ਅਗਨ ਹੋਤ੍ਰ ਕਰੰਤ ॥ ਕਈ ਉਰਧ ਤਾਪ ਦੁਰੰਤ ॥ ਕਈ ਉਰਧ ਬਾਹੁ ਸੰਨਿਆਸ ॥ ਕਹੂੰ ਜੋਗ ਭੇਸ ਉਦਾਸ ॥੧੨॥੪੨॥

ਕਹੂੰ ਨਿਵਲੀ ਕਰਮ ਕਰੰਤ ॥ ਕਹੂੰ ਪਉਨ ਅਹਾਰ ਦੁਰੰਤ ॥ ਕਹੂੰ ਤੀਰਥ ਦਾਨ ਅਪਾਰ ॥ ਕਹੂੰ ਜੱਗ ਕਰਮ ਉਦਾਰ ॥੧੩॥੪੩॥

ਕਹੂੰ ਅਗਨ ਹੋਤ੍ਰ ਅਨੂਪ ॥ ਕਹੂੰ ਨਿਆਇ ਰਾਜ ਬਿਭੂਤ ॥ ਕਹੂੰ ਸਾਸਤ੍ਰ ਸਿੰਮ੍ਰਿਤਿ ਰੀਤ ॥ ਕਹੂੰ ਬੇਦ ਸਿਉ ਬਿਪ੍ਰੀਤ ॥੧੪॥੪੪॥

ਕਈ ਦੇਸ ਦੇਸ ਫਿਰੰਤ ॥ ਕਈ ਏਕ ਠੌਰ ਇਸਥੰਤ ॥ ਕਹੂੰ ਕਰਤ ਜਲ ਮਹਿ ਜਾਪ ॥ ਕਹੂੰ ਸਹਤ ਤਨ ਪਰ ਤਾਪ ॥੧੫॥੪੫॥

ਕਹੂੰ ਬਾਸ ਬਨਹਿ ਕਰੰਤ ॥ ਕਹੂੰ ਤਾਪ ਤਨਹਿ ਸਹੰਤ ॥ ਕਹੂੰ ਗ੍ਰਿਹਸਤ ਧਰਮ ਅਪਾਰ ॥ ਕਹੂੰ ਰਾਜ ਰੀਤ ਉਦਾਰ ॥੧੬॥੪੬॥

ਕਹੂੰ ਰੋਗ ਰਹਤ ਅਭਰਮ ॥ ਕਹੂੰ ਕਰਮ ਕਰਤ ਅਕਰਮ ॥ ਕਹੂੰ ਸੇਖ ਬ੍ਰਹਮ ਸਰੂਪ ॥ ਕਹੂੰ ਨੀਤ ਰਾਜ ਅਨੂਪ ॥੧੭॥੪੭॥

ਕਹੂੰ ਰੋਗ ਸੋਗ ਬਿਹੀਨ ॥ ਕਹੂੰ ਏਕ ਭਗਤ ਅਧੀਨ ॥ ਕਹੂੰ ਰੰਕ ਰਾਜ ਕੁਮਾਰ ॥ ਕਹੂੰ ਬੇਦ ਬਿਆਸ ਅਵਤਾਰ ॥੧੮॥੪੮॥

ਕਈ ਬ੍ਰਹਮ ਬੇਦ ਰਟੰਤ ॥ ਕਈ ਸੇਖ ਨਾਮ ਉਚਰੰਤ ॥ ਬੈਰਾਗ ਕਹੂੰ ਸਨਿਆਸ ॥ ਕਹੂੰ ਫਿਰਤ ਰੂਪ ਉਦਾਸ ॥੧੯॥੪੯॥

ਸਭ ਕਰਮ ਫੋਕਟ ਜਾਨ ॥ ਸਭ ਧਰਮ ਨਿਹਫਲ ਮਾਨ ॥ ਬਿਨ ਏਕ ਨਾਮ ਅਧਾਰ ॥ ਸਭ ਕਰਮ ਭਰਮ ਬਿਚਾਰ ॥੨੦॥੫੦॥

ਤ੍ਵ ਪ੍ਰਸਾਦਿ ॥ ਲਘੁ ਨਿਰਾਜ ਛੰਦ ॥

ਜਲੇ ਹਰੀ ॥ ਥਲੇ ਹਰੀ ॥ ਉਰੇ ਹਰੀ ॥ ਬਨੇ ਹਰੀ ॥੧॥੫੧॥

ਗਿਰੇ ਹਰੀ ॥ ਗੁਫੇ ਹਰੀ ॥ ਛਿਤੇ ਹਰੀ ॥ ਨਭੇ ਹਰੀ ॥੨॥੫੨॥

ਈਹਾਂ ਹਰੀ ॥ ਊਹਾਂ ਹਰੀ ॥ ਜਿਮੀ ਹਰੀ ॥ ਜਮਾ ਹਰੀ ॥੩॥੫੩॥

ਅਲੇਖ ਹਰੀ ॥ ਅਭੇਖ ਹਰੀ ॥ ਅਦੋਖ ਹਰੀ ॥ ਅਦ੍ਵੈਖ ਹਰੀ ॥੪॥੫੪॥

ਅਕਾਲ ਹਰੀ ॥ ਅਪਾਲ ਹਰੀ ॥ ਅਛੇਦ ਹਰੀ ॥ ਅਭੇਦ ਹਰੀ ॥੫॥੫੫॥

ਅਜੰਤ੍ਰ ਹਰੀ ॥ ਅਮੰਤ੍ਰ ਹਰੀ ॥ ਸੁ ਤੇਜ ਹਰੀ ॥ ਅਤੰਤ੍ਰ ਹਰੀ ॥੬॥੫੬॥

ਅਜਾਤ ਹਰੀ ॥ ਅਪਾਤ ਹਰੀ ॥ ਅਮਿਤ੍ਰ ਹਰੀ ॥ ਅਮਾਤ ਹਰੀ ॥੭॥੫੭॥

ਅਰੋਗ ਹਰੀ ॥ ਅਸੋਗ ਹਰੀ ॥ ਅਭਰਮ ਹਰੀ ॥ ਅਕਰਮ ਹਰੀ ॥੮॥੫੮॥

ਅਜੈ ਹਰੀ ॥ ਅਭੈ ਹਰੀ ॥ ਅਭੇਦ ਹਰੀ ॥ ਅਛੇਦ ਹਰੀ ॥੯॥੫੯॥

ਅਖੰਡ ਹਰੀ ॥ ਅਭੰਡ ਹਰੀ ॥ ਅਡੰਡ ਹਰੀ ॥ ਪ੍ਰਚੰਡ ਹਰੀ ॥੧੦॥੬੦॥

ਅਤੇਵ ਹਰੀ ॥ ਅਭੇਵ ਹਰੀ ॥ ਅਜੇਵ ਹਰੀ ॥ ਅਛੇਵ ਹਰੀ ॥੧੧॥੬੧॥

ਭਜੋ ਹਰੀ ॥ ਥਪੋ ਹਰੀ ॥ ਤਪੋ ਹਰੀ ॥ ਜਪੋ ਹਰੀ ॥੧੨॥੬੨॥

ਜਲਸ ਤੁਹੀਂ ॥ ਥਲਸ ਤੁਹੀਂ ॥ ਨਦਿਸ ਤੁਹੀਂ ॥ ਨਦਸ ਤੁਹੀਂ ॥੧੩॥੬੩॥

ਬ੍ਰਿਛਸ ਤੁਹੀਂ ॥ ਪਤਸ ਤੁਹੀਂ ॥ ਛਿਤਸ ਤੁਹੀਂ ॥ ਉਰਧਸ ਤੁਹੀਂ ॥੧੪॥੬੪॥

ਭਜਸ ਤੁਅੰ ॥ ਭਜਸ ਤੁਅੰ ॥ ਰਟਸ ਤੁਅੰ ॥ ਠਟਸ ਤੁਅੰ ॥੧੫॥੬੫॥

ਜਿਮੀ ਤੁਹੀਂ ॥ ਜਮਾ ਤੁਹੀਂ ॥ ਮਕੀ ਤੁਹੀਂ ॥ ਮਕਾ ਤੁਹੀਂ ॥੧੬॥੬੬॥

ਅਭੂ ਤੁਹੀਂ ॥ ਅਭੈ ਤੁਹੀਂ ॥ ਅਛੂ ਤੁਹੀਂ ॥ ਅਛੈ ਤੁਹੀਂ ॥੧੭॥੬੭॥

ਜਤਸ ਤੁਹੀਂ ॥ ਬ੍ਰਤਸ ਤੁਹੀਂ ॥ ਗਤਸ ਤੁਹੀਂ ॥ ਮਤਸ ਤੁਹੀਂ ॥੧੮॥੬੮॥

ਤੁਹੀਂ ਤੁਹੀਂ ॥ ਤੁਹੀਂ ਤੁਹੀਂ ॥ ਤੁਹੀਂ ਤੁਹੀਂ ॥ ਤੁਹੀਂ ਤੁਹੀਂ ॥੧੯॥੬੯॥

ਤੁਹੀਂ ਤੁਹੀਂ ॥ ਤੁਹੀਂ ਤੁਹੀਂ ॥ ਤੁਹੀਂ ਤੁਹੀਂ ॥ ਤੁਹੀਂ ਤੁਹੀਂ ॥੨੦॥੭੦॥

ਤ੍ਵ ਪ੍ਰਸਾਦਿ ॥ ਕਬਿੱਤੁ ॥

ਖੂਕ ਮਲਹਾਰੀ ਗਜ ਗਦਾਹਾ ਬਿਭੂਤਧਾਰੀ ਗਿਦੂਆ ਮਸਾਨ ਬਾਸ ਕਰਿਓ ਈ ਕਰਤ ਹੈਂ ॥ ਘੁਘੂ ਮਟਬਾਸੀ ਲਗੇ ਡੋਲਤ ਉਦਾਸੀ ਮ੍ਰਿਗ ਤਰਵਰ ਸਦੀਵ ਮੋਨ ਸਾਧੇ ਈ ਮਰਤ ਹੈਂ ॥ ਬਿੰਦ ਕੇ ਸਧੱਯਾ ਤਾਹਿ ਹੀਜ ਕੀ ਬਡੱਯਾ ਦੇਤ ਬੰਦਰਾ ਸਦੀਵ ਪਾਇ ਨਾਗੇ ਈ ਫਿਰਤ ਹੈਂ ॥ ਅੰਗਨਾ ਅਧੀਨ ਕਾਮ ਕ੍ਰੋਧ ਮੈ ਪ੍ਰਬੀਨ ਏਕ ਗਿਆਨ ਕੇ ਬਿਹੀਨ ਛੀਨ ਕੈਸੇ ਕੈ ਤਰਤ ਹੈਂ ॥੧॥੭੧॥

ਭੂਤ ਬਨਚਾਰੀ ਛਿਤ ਛਉਨਾ ਸਭੈ ਦੂਧਾਧਾਰੀ ਪਉਨ ਕੇ ਅਹਾਰੀ ਸੁ ਭੁਜੰਗ ਜਾਨੀਅਤੁ ਹੈਂ ॥ ਤ੍ਰਿਣ ਕੇ ਭਛੱਯਾ ਧਨ ਲੋਭ ਕੇ ਤਜੱਯਾ ਤੇ ਤੋ ਗਊਅਨ ਕੇ ਜੱਯਾ ਬ੍ਰਿਖਭੱਯਾ ਮਾਨੀਅਤੁ ਹੈਂ ॥ ਨਭ ਕੇ ਉਡੱਯਾ ਤਾਹਿ ਪੰਛੀ ਕੀ ਬਡੱਯਾ ਦੇਤ ਬਗੁਲਾ ਬਿੜਾਲ ਬ੍ਰਿਕ ਧਿਆਨੀ ਠਾਨੀਅਤੁ ਹੈਂ ॥ ਜੇਤੋ ਬਡੇ ਗਿਆਨੀ ਤਿਨੋ ਜਾਨੀ ਪੈ ਬਖਾਨੀ ਨਾਹਿ ਐਸੇ ਨ ਪ੍ਰਪੰਚ ਮਨਿ ਭੂਲਿ ਆਨੀਅਤੁ ਹੈਂ ॥੨॥੭੨॥

ਭੂਮ ਕੇ ਬਸੱਯਾ ਤਾਹਿ ਭੂਚਰੀ ਕੈ ਜੱਯਾ ਕਹੈ ਨਭ ਕੇ ਉਡੱਯਾ ਸੋ ਚਿਰੱਯਾ ਕੈ ਬਖਾਨੀਐ ॥ ਫਲ ਕੇ ਭਛੱਯਾ ਤਾਹਿ ਬਾਂਦਰੀ ਕੇ ਜੱਯਾ ਕਹੈ ਆਦਿਸ ਫਿਰੱਯਾ ਤੇ ਤੋ ਭੂਤ ਕੈ ਪਛਾਨੀਐ ॥ ਜਲ ਕੇ ਤਰੱਯਾ ਕੋ ਗੰਗੇਰੀ ਸੀ ਕਹਤ ਜਗ ਆਗ ਕੇ ਭਛੱਯਾ ਸੋ ਚਕੋਰ ਸਮ ਮਾਨੀਐ ॥ ਸੂਰਜ ਸਿਵੱਯਾ ਤਾਹਿ ਕੌਲ ਕੀ ਬਡਾਈ ਦੇਤ ਚੰਦ੍ਰਮਾ ਸਿਵੱਯਾ ਕੌ ਕਵੀ ਕੈ ਪਹਿਚਾਨੀਐ ॥੩॥੭੩॥

ਨਾਰਾਇਣ ਕੱਛ ਮੱਛ ਤਿੰਦੂਆ ਕਹਤ ਸਭ ਕਉਲ ਨਾਭ ਕਉਲ ਜਿਹ ਤਾਲ ਮੈਂ ਰਹਤੁ ਹੈਂ ॥ ਗੋਪੀ ਨਾਥ ਗੂਜਰ ਗੁਪਾਲ ਸਭੈ ਧੇਨਚਾਰੀ ਰਿਖੀਕੇਸ ਨਾਮ ਕੈ ਮਹੰਤ ਲਹੀਅਤੁ ਹੈਂ ॥ ਮਾਧਵ ਭਵਰ ਔ ਅਟੇਰੂ ਕੋ ਕਨ੍ਹਯਾ ਨਾਮ ਕੰਸ ਕੇ ਬਧੱਯਾ ਜਮਦੂਤ ਕਹੀਅਤੁ ਹੈਂ ॥ ਮੂੜ੍ਹ ਰੂੜ੍ਹ ਪੀਟਤ ਨ ਗੂੜ੍ਹਤਾ ਕੋ ਭੇਦ ਪਾਵੈ ਪੂਜਤ ਨ ਤਾਹਿ ਜਾ ਕੇ ਰਾਖੇ ਰਹੀਅਤੁ ਹੈਂ ॥੪॥੭੪॥

ਬਿਸ੍ਵਪਾਲ ਜਗਤ ਕਾਲ ਦੀਨ ਦਿਆਲ ਬੈਰੀ ਸਾਲ ਸਦਾ ਪ੍ਰਤਪਾਲ ਜਮ ਜਾਲ ਤੇ ਰਹਤ ਹੈਂ ॥ ਜੋਗੀ ਜਟਾਧਾਰੀ ਸਤੀ ਸਾਚੇ ਬਡੇ ਬ੍ਰਹਮਚਾਰੀ ਧਿਆਨ ਕਾਜ ਭੂਖ ਪਿਆਸ ਦੇਹ ਪੈ ਸਹਤ ਹੈਂ ॥ ਨਿਉਲੀ ਕਰਮ ਜਲ ਹੋਮ ਪਾਵਕ ਪਵਨ ਹੋਮ ਅਧੋ ਮੁਖ ਏਕ ਪਾਇ ਠਾਢੇ ਨ ਬਹਤ ਹੈਂ ॥ ਮਾਨਵ ਫਨਿੰਦ ਦੇਵ ਦਾਨਵ ਨ ਪਾਵੈ ਭੇਦ ਬੇਦ ਔ ਕਤੇਬ ਨੇਤ ਨੇਤ ਕੈ ਕਹਤ ਹੈਂ ॥੫॥੭੫॥

ਨਾਚਤ ਫਿਰਤ ਮੋਰ ਬਾਦਰ ਕਰਤ ਘੋਰ ਦਾਮਨੀ ਅਨੇਕ ਭਾਉ ਕਰਿਓ ਈ ਕਰਤ ਹੈ ॥ ਚੰਦ੍ਰਮਾ ਤੇ ਸੀਤਲ ਨ ਸੂਰਜ ਕੇ ਤਪਤ ਤੇਜ ਇੰਦ੍ਰ ਸੋ ਨ ਰਾਜਾ ਭਵ ਭੂਮ ਕੋ ਭਰਤ ਹੈ ॥ ਸਿਵ ਸੇ ਤਪਸੀ ਆਦਿ ਬ੍ਰਹਮਾ ਸੇ ਨ ਬੇਦਚਾਰੀ ਸਨਤ ਕੁਮਾਰ ਸੀ ਤਪੱਸਿਆ ਨ ਅਨਤ ਹੈ ॥ ਗਿਆਨ ਕੇ ਬਿਹੀਨ ਕਾਲ ਫਾਸ ਕੇ ਅਧੀਨ ਸਦਾ ਜੁੱਗਨ ਕੀ ਚਉਕਰੀ ਫਿਰਾਏ ਈ ਫਿਰਤ ਹੈ ॥੬॥੭੬॥

ਏਕ ਸਿਵ ਭਏ ਏਕ ਗਏ ਏਕ ਫੇਰ ਭਏ ਰਾਮਚੰਦ੍ਰ ਕ੍ਰਿਸਨ ਕੇ ਅਵਤਾਰ ਭੀ ਅਨੇਕ ਹੈਂ ॥ ਬ੍ਰਹਮਾ ਅਰੁ ਬਿਸਨ ਕੇਤੇ ਬੇਦ ਔ ਪੁਰਾਨ ਕੇਤੇ ਸਿੰਮ੍ਰਿਤਿ ਸਮੂਹਨ ਕੈ ਹੁਇ ਹੁਇ ਬਿਤਏ ਹੈਂ ॥ ਮੋਨਦੀ ਮਦਾਰ ਕੇਤੇ ਅਸੁਨੀ ਕੁਮਾਰ ਕੇਤੇ ਅੰਸਾ ਅਵਤਾਰ ਕੇਤੇ ਕਾਲ ਬਸ ਭਏ ਹੈਂ ॥ ਪੀਰ ਔ ਪਿਕਾਂਬਰ ਕੇਤੇ ਗਨੇ ਨ ਪਰਤ ਏਤੇ ਭੂਮ ਹੀ ਤੇ ਹੁਇ ਕੈ ਫੇਰਿ ਭੂਮਿ ਹੀ ਮਿਲਏ ਹੈਂ ॥੭॥੭੭॥

ਜੋਗੀ ਜਤੀ ਬ੍ਰਹਮਚਾਰੀ ਬਡੇ ਬਡੇ ਛਤ੍ਰਧਾਰੀ ਛਤ੍ਰ ਹੀ ਕੀ ਛਾਇਆ ਕਈ ਕੋਸ ਲੌ ਚਲਤ ਹੈਂ ॥ ਬਡੇ ਬਡੇ ਰਾਜਨ ਕੇ ਦਾਬਤਿ ਫਿਰਤਿ ਦੇਸ ਬਡੇ ਬਡੇ ਰਾਜਨ ਕੇ ਦ੍ਰਪ ਕੋ ਦਲਤੁ ਹੈਂ ॥ ਮਾਨ ਸੇ ਮਹੀਪ ਔ ਦਿਲੀਪ ਕੈਸੇ ਛਤ੍ਰਧਾਰੀ ਬਡੋ ਅਭਿਮਾਨ ਭੁਜ ਦੰਡ ਕੋ ਕਰਤ ਹੈਂ ॥ ਦਾਰਾ ਸੇ ਦਿਲੀਸਰ ਦ੍ਰੁਜੋਧਨ ਸੇ ਮਾਨਧਾਰੀ ਭੋਗ ਭੋਗ ਭੂਮਿ ਅੰਤ ਭੂਮਿ ਮੈ ਮਿਲਤ ਹੈਂ ॥੮॥੭੮॥

ਸਿਜਦੇ ਕਰੇ ਅਨੇਕ ਤੋਪਚੀ ਕਪਟ ਭੇਸ ਪੋਸਤੀ ਅਨੇਕ ਦਾ ਨਿਵਾਵਤ ਹੈ ਸੀਸ ਕੌ ॥ ਕਹਾ ਭਇਓ ਮੱਲ ਜੌ ਪੈ ਕਾਢਤ ਅਨੇਕ ਡੰਡ ਸੋ ਤੌ ਨ ਡੰਡੌਤ ਅਸਟਾਂਗ ਅਥਤੀਸ ਕੌ ॥ ਕਹਾ ਭਇਓ ਰੋਗੀ ਜੌ ਪੈ ਡਾਰਿਓ ਰਹਿਓ ਉਰਧ ਮੁਖ ਮਨ ਤੇ ਨ ਮੂੰਡ ਨਿਹਰਾਇਓ ਆਦਿ ਈਸ ਕੌ ॥ ਕਾਮਨਾ ਅਧੀਨ ਸਦਾ ਦਾਮਨਾ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਪਾਵੈ ਜਗਦੀਸ ਕੌ ॥੯॥੭੯॥

ਸੀਸ ਪਟਕਤ ਜਾ ਕੇ ਕਾਨ ਮੈ ਖਜੂਰਾ ਧਸੈ ਮੂੰਡ ਛਟਕਤ ਮਿਤ੍ਰ ਪੁਤ੍ਰ ਹੂੰ ਕੇ ਸੋਕ ਸੌ ॥ ਆਕ ਕੋ ਚਰੱਯਾ ਫਲ ਫੂਲ ਕੋ ਭਛੱਯਾ ਸਦਾ ਬਨ ਕੌ ਭ੍ਰਮੱਯਾ ਔਰ ਦੂਸਰੋ ਨ ਬੋਕ ਸੌ ॥ ਕਹਾ ਭਯੋ ਭੇਡ ਜਉ ਘਸੱਤ ਸੀਸ ਬ੍ਰਿਛੱਨ ਸੋਂ ਮਾਟੀ ਕੋ ਭਛੱਯਾ ਬੋਲ ਪੂਛ ਲੀਜੈ ਜੋਕ ਸੌ ॥ ਕਾਮਨਾ ਅਧੀਨ ਕਾਮ ਕ੍ਰੋਧ ਮੈਂ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਭੇਟੈ ਪਰਲੋਕ ਸੌ ॥੧੦॥੮੦॥

ਨਾਚਿਓ ਈ ਕਰਤ ਮੋਰ ਦਾਦਰ ਕਰਤ ਸੋਰ ਸਦਾ ਘਨਘੋਰ ਘਨ ਕਰਿਓ ਈ ਕਰਤ ਹੈਂ ॥ ਏਕ ਪਾਇ ਠਾਢੇ ਸਦਾ ਬਨ ਮੈ ਰਹਤ ਬ੍ਰਿਛ ਫੂਕ ਫੂਕ ਪਾਵ ਭੂਮ ਸ੍ਰਾਵਗ ਧਰਤ ਹੈਂ ॥ ਪਾਹਨ ਅਨੇਕ ਜੁਗ ਏਕ ਠਉਰ ਬਾਸੁ ਕਰੈ ਕਾਗ ਅਉਰ ਚੀਲ ਦੇਸ ਦੇਸ ਬਿਚਰਤ ਹੈਂ ॥ ਗਿਆਨ ਕੇ ਬਿਹੀਨ ਮਹਾ ਦਾਨ ਮੈ ਨ ਹੂਜੈ ਲੀਨ ਭਾਵਨਾ ਯਕੀਨ ਦੀਨ ਕੈਸੇ ਕੈ ਤਰਤ ਹੈਂ ॥੧੧॥੮੧॥

ਜੈਸੇ ਏਕ ਸ੍ਵਾਂਗੀ ਕਹੂੰ ਜੋਗੀਆ ਬੈਰਾਗੀ ਬਨੈ ਕਬਹੂੰ ਸਨਿਆਸ ਭੇਸ ਬਨ ਕੈ ਦਿਖਾਵਈ ॥ ਕਹੂੰ ਪਉਨਹਾਰੀ ਕਹੂੰ ਬੈਠੇ ਲਾਇ ਤਾਰੀ ਕਹੂੰ ਲੋਭ ਕੀ ਖੁਮਾਰੀ ਸੌਂ ਅਨੇਕ ਗੁਨ ਗਾਵਈ ॥ ਕਹੂੰ ਬ੍ਰਹਮਚਾਰੀ ਕਹੂੰ ਹਾਥ ਪੈ ਲਗਾਵੈ ਬਾਰੀ ਕਹੂੰ ਡੰਡ ਧਾਰੀ ਹੁਇ ਕੈ ਲੋਗਨ ਭ੍ਰਮਾਵਈ ॥ ਕਾਮਨਾ ਅਧੀਨ ਪਰਿਓ ਨਾਚਤ ਹੈ ਨਾਚਨ ਸੋਂ ਗਿਆਨ ਕੇ ਬਿਹੀਨ ਕੈਸੇ ਬ੍ਰਹਮ ਲੋਕ ਪਾਵਈ ॥੧੨॥੮੨॥

ਪੰਚ ਬਾਰ ਗੀਦਰ ਪੁਕਾਰੇ ਪਰੇ ਸੀਤਕਾਲ ਕੁੰਚਰ ਔ ਗਦਹਾ ਅਨੇਕਦਾ ਪ੍ਰਕਾਰ ਹੀਂ ॥ ਕਹਾ ਭਯੋ ਜੋ ਪੈ ਕਲਵਤ੍ਰ ਲੀਓ ਕਾਂਸੀ ਬੀਚ ਚੀਰ ਚੀਰ ਚੋਰਟਾ ਕੁਠਾਰਨ ਸੋਂ ਮਾਰ ਹੀ ॥ ਕਹਾ ਭਯੋ ਫਾਂਸੀ ਡਾਰਿ ਬੂਡਿਓ ਜੜ ਗੰਗ ਧਾਰਿ ਡਾਰਿ ਡਾਰਿ ਫਾਂਸ ਠਗ ਮਾਰਿ ਮਾਰਿ ਡਾਰ ਹੀਂ ॥ ਡੂਬੇ ਨਰਕ ਧਾਰ ਮੂੜ੍ਹ ਗਿਆਨ ਕੇ ਬਿਨਾ ਬਿਚਾਰ ਭਾਵਨਾ ਬਿਹੀਨ ਕੈਸੇ ਗਿਆਨ ਕੋ ਬਿਚਾਰ ਹੀਂ ॥੧੩॥੮੩॥

ਤਾਪ ਕੇ ਸਹੇ ਤੇ ਜੋ ਪੈ ਪਾਈਐ ਅਤਾਪ ਨਾਥ ਤਾਪਨਾ ਅਨੇਕ ਤਨ ਘਾਇਲ ਸਹਤ ਹੈਂ ॥ ਜਾਪ ਕੇ ਕੀਏ ਤੇ ਜੋ ਪੈ ਪਾਯਤ ਅਜਾਪ ਦੇਵ ਪੂਦਨਾ ਸਦੀਵ ਤੁਹੀਂ ਤੁਹੀਂ ਉਚਰਤ ਹੈਂ ॥ ਨਭ ਕੇ ਉਡੇ ਤੇ ਜੋ ਪੈ ਨਾਰਾਇਣ ਪਾਈਯਤ ਅਨਲ ਅਕਾਸ ਪੰਛੀ ਡੋਲਬੋ ਕਰਤ ਹੈਂ ॥ ਆਗ ਮੈ ਜਰੇ ਤੇ ਗਤਿ ਰਾਂਡ ਕੀ ਪਰਤ ਕਰ ਪਤਾਲ ਕੇ ਬਾਸੀ ਕਿਉ ਭੁਜੰਗ ਨ ਤਰਤ ਹੈਂ ॥੧੪॥੮੪॥

ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ ॥ ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ ॥ ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ ॥ ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥੧੫॥੮੫॥

ਦੇਹਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ ॥ ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ ਨਿਆਰੇ ਨਿਆਰੇ ਦੇਸਨ ਕੇ ਭੇਸ ਕੋ ਪ੍ਰਭਾਉ ਹੈ ॥ ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ ਖਾਕ ਬਾਦ ਆਤਸ ਔ ਆਬ ਕੋ ਰਲਾਉ ਹੈ ॥ ਅਲਹ ਅਭੇਖ ਸੋਈ ਪੁਰਾਨ ਔ ਕੁਰਾਨ ਓਈ ਏਕ ਹੀ ਸਰੂਪ ਸਭੈ ਏਕ ਹੀ ਬਨਾਉ ਹੈ ॥੧੬॥੮੬॥

ਜੈਸੇ ਏਕ ਆਗ ਤੇ ਕਨੂਕਾ ਕੋਟ ਆਗ ਉਠੇ ਨਿਆਰੇ ਨਿਆਰੇ ਹੁਇ ਕੈ ਫੇਰਿ ਆਗ ਮੈ ਮਿਲਾਹਿਂਗੇ ॥ ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਿਂਗੇ ॥ ਜੈਸੇ ਏਕ ਨਦ ਤੇ ਤਰੰਗ ਕੋਟ ਉਪਜਤ ਹੈਂ ਪਾਨ ਕੇ ਤਰੰਗ ਸਬੈ ਪਾਨ ਹੀ ਕਹਾਹਿਂਗੇ ॥ ਤੈਸੇ ਬਿਸ੍ਵ ਰੂਪ ਤੇ ਅਭੂਤ ਭੂਤ ਪ੍ਰਗਟ ਹੁਇ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥੧੭॥੮੭॥

ਕੇਤੇ ਕੱਛ ਮੱਛ ਕੇਤੇ ਉਨ ਕਉ ਕਰਤ ਭੱਛ ਕੇਤੇ ਅੱਛ ਵੱਛ ਹੁਇ ਸਪੱਛ ਉਡ ਜਾਹਿਂਗੇ ॥ ਕੇਤੇ ਨਭ ਬੀਚ ਅੱਛ ਪੱਛ ਕਉ ਕਰੈਂਗੇ ਭੱਛ ਕੇਤਕ ਪ੍ਰੱਤਛ ਹੁਇ ਪਚਾਇ ਖਾਇ ਜਾਹਿਂਗੇ ॥ ਜਲ ਕਹਾ ਥਲ ਕਹਾ ਗਗਨ ਕੇ ਗਉਨ ਕਹਾ ਕਾਲ ਕੇ ਬਨਾਇ ਸਬੈ ਕਾਲ ਹੀ ਚਬਾਹਿਂਗੇ ॥ ਤੇਜ ਜਿਉ ਅਤੇਜ ਮੈ ਅਤੇਜ ਜੈਸੇ ਤੇਜ ਲੀਨ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥੧੮॥੮੮॥

ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ ਜਲ ਮੈਂ ਡੁਬਤ ਕੇਤੇ ਆਗ ਮੈਂ ਜਰਤ ਹੈਂ ॥ ਕੇਤੇ ਗੰਗ ਬਾਸੀ ਕੇਤੇ ਮਦੀਨਾ ਮਕਾ ਨਿਵਾਸੀ ਕੇਤਕ ਉਦਾਸੀ ਕੇ ਭ੍ਰਮਾਏ ਈ ਫਿਰਤ ਹੈਂ ॥ ਕਰਵਤ ਸਹਤ ਕੇਤੇ ਭੂਮਿ ਮੈ ਗਡਤ ਕੇਤੇ ਸੂਆ ਪੈ ਚੜ੍ਹਤ ਕੇਤੇ ਦੁਖ ਕਉ ਭਰਤ ਹੈਂ ॥ ਗੈਨ ਮੈਂ ਉਡਤ ਕੇਤੇ ਜਲ ਮੈਂ ਰਹਤ ਕੇਤੇ ਗਿਆਨ ਕੇ ਬਿਹੀਨ ਜਕ ਜਾਰੇ ਈ ਮਰਤ ਹੈਂ ॥੧੯॥੮੯॥

ਸੋਧ ਹਾਰੇ ਦੇਵਤਾ ਬਿਰੋਧ ਹਾਰੇ ਦਾਨੋ ਬਡੇ ਬੋਧ ਹਾਰੇ ਬੋਧਕ ਪ੍ਰਬੋਧ ਹਾਰੇ ਜਾਪਸੀ ॥ ਘਸ ਹਾਰੇ ਚੰਦਨ ਲਗਾਇ ਹਾਰੇ ਚੋਆ ਚਾਰੁ ਪੂਜ ਹਾਰੇ ਪਾਹਨ ਚਢਾਇ ਹਾਰੇ ਲਾਪਸੀ ॥ ਗਾਹ ਹਾਰੇ ਗੋਰਨ ਮਨਾਇ ਹਾਰੇ ਮੜ੍ਹੀ ਮੱਟ ਲੀਪ ਹਾਰੇ ਭੀਤਨ ਲਗਾਇ ਹਾਰੇ ਛਾਪਸੀ ॥ ਗਾਇ ਹਾਰੇ ਗੰਧ੍ਰਬ ਬਜਾਏ ਹਾਰੇ ਕਿੰਨਰ ਸਭ ਪਚ ਹਾਰੇ ਪੰਡਤ ਤਪੰਤ ਹਾਰੇ ਤਾਪਸੀ ॥੨੦॥੯੦॥

ਤ੍ਵ ਪ੍ਰਸਾਦਿ ॥ ਭੁਜੰਗ ਪ੍ਰਯਾਤ ਛੰਦ ॥

ਨ ਰਾਗੰ ਨ ਰੰਗੰ ਨ ਰੂਪੰ ਨ ਰੇਖੰ ॥ ਨ ਮੋਹੰ ਨ ਕ੍ਰੋਹੰ ਨ ਦ੍ਰੋਹੰ ਨ ਦ੍ਵੈਖੰ ॥ ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥ ਨ ਮਿੱਤ੍ਰੰ ਨ ਸੱਤ੍ਰੰ ਨ ਪਿੱਤੰ੍ਰ ਨ ਮਾਤੰ ॥੧॥੯੧॥

ਨ ਨੇਹੰ ਨ ਗੇਹੰ ਨ ਕਾਮੰ ਨ ਧਾਮੰ ॥ ਨ ਪੱੁਤ੍ਰੰ ਨ ਮਿੱਤ੍ਰੰ ਨ ਸੱਤ੍ਰੰ ਨ ਭਾਮੰ ॥ ਅਲੇਖੰ ਅਭੇਖੰ ਅਜੋਨੀ ਸਰੂਪੰ ॥ ਸਦਾ ਸਿੱਧ ਦਾ ਬੱੁਧ ਦਾ ਬ੍ਰਿੱਧ ਰੂਪੰ ॥੨॥੯੨॥

ਨਹੀਂ ਜਾਨ ਜਾਈ ਕਛੂ ਰੂਪ ਰੇਖੰ ॥ ਕਹਾ ਬਾਸੁ ਤਾ ਕੋ ਫਿਰੈ ਕਉਨ ਭੇਖੰ ॥ ਕਹਾ ਨਾਮ ਤਾ ਕੈ ਕਹਾ ਕੈ ਕਹਾਵੈ ॥ ਕਹਾ ਕੈ ਬਖਾਨੋ ਕਹੇ ਮੋ ਨ ਆਵੈ ॥੩॥੯੩॥

ਨ ਰੋਗੰ ਨ ਸੋਗੰ ਨ ਮੋਹੰ ਨ ਮਾਤੰ ॥ ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥ ਅਦ੍ਵੈਖੰ ਅਭੇਖੰ ਅਜੋਨੀ ਸਰੂਪੇ ॥ ਨਮੋ ਏਕ ਰੂਪੇ ਨਮੋ ਏਕ ਰੂਪੇ ॥੪॥੯੪॥

ਪਰੇਅੰ ਪਰਾ ਪਰਮ ਪ੍ਰਗਿਆ ਪ੍ਰਕਾਸੀ ॥ ਅਛੇਦੰ ਅਛੈ ਆਦਿ ਅਦ੍ਵੈ ਅਬਿਨਾਸੀ ॥ ਨ ਜਾਤੰ ਨ ਪਾਤੰ ਨ ਰੂਪੰ ਨ ਰੰਗੇ ॥ ਨਮੋ ਆਦਿ ਅਭੰਗੇ ਨਮੋ ਆਦਿ ਅਭੰਗੇ ॥੫॥੯੫॥

ਕਿਤੇ ਕ੍ਰਿਸਨ ਸੇ ਕੀਟ ਕੋਟੈ ਉਪਾਏ ॥ ਉਸਾਰੇ ਗੜ੍ਹੇ ਫੇਰ ਮੇਟੇ ਬਨਾਏ ॥ ਅਗਾਧੇ ਅਭੈ ਆਦਿ ਅਦ੍ਵੈ ਅਬਿਨਾਸੀ ॥ ਪਰੇਅੰ ਪਰਾ ਪਰਮ ਪੂਰਨ ਪ੍ਰਕਾਸੀ ॥੬॥੯੬॥

ਨ ਆਧੰ ਨ ਬਿਆਧੰ ਅਗਾਧੰ ਸਰੂਪੇ ॥ ਅਖੰਡਿਤ ਪ੍ਰਤਾਪ ਆਦਿ ਅਛੈ ਬਿਭੂਤੇ ॥ ਨ ਜਨਮੰ ਨ ਮਰਨੰ ਨ ਬਰਨੰ ਨ ਬਿਆਧੇ ॥ ਅਖੰਡੇ ਪ੍ਰਚੰਡੇ ਅਦੰਡੇ ਅਸਾਧੇ ॥੭॥੯੭॥

ਨ ਨੇਹੰ ਨ ਗੇਹੰ ਸਨੇਹੰ ਸਨਾਥੇ ॥ ਉਦੰਡੇ ਅਮੰਡੇ ਪ੍ਰਚੰਡੇ ਪ੍ਰਮਾਥੇ ॥ ਨ ਜਾਤੇ ਨ ਪਾਤੇ ਨ ਸੱਤ੍ਰੇ ਨ ਮਿੱਤ੍ਰੇ ॥ ਸੁ ਭੂਤੇ ਭਵਿੱਖੇ ਭਵਾਨੇ ਅਚਿਤ੍ਰੇ ॥੮॥੯੮॥

ਨ ਰਾਯੰ ਨ ਰੰਕੰ ਨ ਰੂਪੰ ਨ ਰੇਖੰ ॥ ਨ ਲੋਭੰ ਨ ਚੋਭੰ ਅਭੂਤੰ ਅਭੇਖੰ ॥ ਨ ਸਤ੍ਰੰ ਨ ਮਿਤ੍ਰੰ ਨ ਨੇਹੰ ਨ ਗੇਹੰ ॥ ਸਦੈਵੰ ਸਦਾ ਸਰਬ ਸਰਬਤ੍ਰ ਸਨੇਹੰ ॥੯॥੯੯॥

ਨ ਕਾਮੰ ਨ ਕ੍ਰੋਧੰ ਨ ਲੋਭੰ ਨ ਮੋਹੰ ॥ ਅਜੋਨੀ ਅਛੈ ਆਦਿ ਅਦ੍ਵੈ ਅਜੋਹੰ ॥ ਨ ਜਨਮੰ ਨ ਮਰਨੰ ਨ ਬਰਨੰ ਨ ਬਿਆਧੰ ॥ ਨ ਰੋਗੰ ਨ ਸੋਗੰ ਅਭੈ ਨਿਰਬਿਖਾਧੰ ॥੧੦॥੧੦੦॥

ਅਛੇਦੰ ਅਭੇਦੰ ਅਕਰਮੰ ਅਕਾਲੰ ॥ ਅਖੰਡੰ ਅਭੰਡੰ ਪ੍ਰਚੰਡੰ ਅਪਾਲੰ ॥ ਨ ਤਾਤੰ ਨ ਮਾਤੰ ਨ ਜਾਤੰ ਨ ਭਾਇਅੰ ॥ ਨ ਨੇਹੰ ਨ ਗੇਹੰ ਨ ਕਰਮੰ ਨ ਕਾਇਅੰ ॥੧੧॥੧੦੧॥

ਨ ਰੂਪੰ ਨ ਭੂਪੰ ਨ ਕਾਯੰ ਨ ਕਰਮੰ ॥ ਨ ਤ੍ਰਾਸੰ ਨ ਪ੍ਰਾਸੰ ਨ ਭੇਦੰ ਨ ਭਰਮੰ ॥ ਸਦੈਵੰ ਸਦਾ ਸਿੱਧ ਬ੍ਰਿੱਧੰ ਸਰੂਪੇ ॥ ਨਮੋ ਏਕ ਰੂਪੇ ਨਮੋ ਏਕ ਰੂਪੇ ॥੧੨॥੧੦੨॥

ਨਿਰੁਕਤੰ ਪ੍ਰਭਾ ਆਦਿ ਅਨੁਕਤੰ ਪ੍ਰਤਾਪੇ ॥ ਅਜੁਗਤੰ ਅਛੈ ਆਦਿ ਅਵਿਕਤੰ ਅਥਾਪੇ ॥ ਬਿਭੁਗਤੰ ਅਛੈ ਆਦਿ ਅੱਛੈ ਸਰੂਪੇ ॥ ਨਮੋ ਏਕ ਰੂਪੇ ਨਮੋ ਏਕ ਰੂਪੇ ॥੧੩॥੧੦੩॥

ਨ ਨੇਹੰ ਨ ਗੇਹੰ ਨ ਸੋਕੰ ਨ ਸਾਕੰ ॥ ਪਰੇਅੰ ਪਵਿਤ੍ਰੰ ਪੁਨੀਤੰ ਅਤਾਕੰ ॥ ਨ ਜਾਤੰ ਨ ਪਾਤੰ ਨ ਮਿਤ੍ਰੰ ਨ ਮੰਤ੍ਰੇ ॥ ਨਮੋ ਏਕ ਤੰਤ੍ਰੇ ਨਮੋ ਏਕ ਤੰਤ੍ਰੇ ॥੧੪॥੧੦੪॥

ਨ ਧਰਮੰ ਨ ਭਰਮੰ ਨ ਸਰਮੰ ਨ ਸਾਕੇ ॥ ਨ ਬਰਮੰ ਨ ਚਰਮੰ ਨ ਕਰਮੰ ਨ ਬਾਕੇ ॥ ਨ ਸਤ੍ਰੰ ਨ ਮਿਤ੍ਰੰ ਨ ਪੁਤ੍ਰੰ ਸਰੂਪੇ ॥ ਨਮੋ ਆਦਿ ਰੂਪੇ ਨਮੋ ਆਦਿ ਰੂਪੇ ॥੧੫॥੧੦੫॥

ਕਹੂੰ ਕੰਜ ਕੇ ਮੰਜ ਕੇ ਭਰਮ ਭੂਲੇ ॥ ਕਹੂੰ ਰੰਕ ਕੇ ਰਾਜ ਕੇ ਧਰਮ ਅਲੂਲੇ ॥ ਕਹੂੰ ਦੇਸ ਕੇ ਭੇਸ ਕੇ ਧਰਮ ਧਾਮੇ ॥ ਕਹੂੰ ਰਾਜ ਕੇ ਸਾਜ ਕੇ ਬਾਜ ਤਾਮੇ ॥੧੬॥੧੦੬॥

ਕਹੂੰ ਅਛ੍ਰ ਕੇ ਪਛ੍ਰ ਕੇ ਸਿੱਧ ਸਾਧੇ ॥ ਕਹੂੰ ਸਿੱਧ ਕੇ ਬੁੱਧਿ ਕੇ ਬਿੱ੍ਰਧ ਲਾਧੇ ॥ ਕਹੂੰ ਅੰਗ ਕੇ ਰੰਗ ਕੇ ਸੰਗਿ ਦੇਖੇ ॥ ਕਹੂੰ ਜੰਗ ਕੇ ਰੰਗ ਕੇ ਰੰਗ ਪੇਖੇ ॥੧੭॥੧੦੭॥

ਕਹੂੰ ਧਰਮ ਕੇ ਕਰਮ ਕੇ ਹਰਮ ਜਾਨੇ ॥ ਕਹੂੰ ਧਰਮ ਕੇ ਕਰਮ ਕੇ ਭਰਮ ਮਾਨੇ ॥ ਕਹੂੰ ਚਾਰ ਚੇਸਟਾ ਕਹੂੰ ਚਿਤ੍ਰ ਰੂਪੰ ॥ ਕਹੂੰ ਪਰਮ ਪ੍ਰਗਯਾ ਕਹੂੰ ਸਰਬ ਭੂਪੰ ॥੧੮॥੧੦੮॥

ਕਹੂੰ ਨੇਹ ਗ੍ਰੇਹੰ ਕਹੂੰ ਦੇਹ ਦੋਖੰ ॥ ਕਹੂੰ ਔਖਦੀ ਰੋਗ ਕੇ ਸੋਕ ਸੋਖੰ ॥ ਕਹੂੰ ਦੇਵ ਬਿਦ੍ਯਾ ਕਹੂੰ ਦੈਤ ਬਾਨੀ ॥ ਕਹੂੰ ਜੱਛ ਗੰਧਰਬ ਕਿੰਨਰ ਕਹਾਨੀ ॥੧੯॥੧੦੯॥

ਕਹੂੰ ਰਾਜਸੀ ਸਾਤਕੀ ਤਾਮਸੀ ਹੋ ॥ ਕਹੂੰ ਜੋਗ ਬਿਦ੍ਯਾ ਧਰੇ ਤਾਪਸੀ ਹੋ ॥ ਕਹੂੰ ਰੋਗ ਰਹਿਤਾ ਕਹੂੰ ਜੋਗ ਜੁਗਤੰ ॥ ਕਹੂੰ ਭੂਮਿ ਕੀ ਭੁਗਤ ਮੈ ਭਰਮ ਭੁਗਤੰ ॥੨੦॥੧੧੦॥

ਕਹੂੰ ਦੇਵ ਕੰਨਿਆ ਕਹੂੰ ਦਾਨਵੀ ਹੋ ॥ ਕਹੂੰ ਜੱਛ ਬਿਦ੍ਯਾ ਧਰੇ ਮਾਨਵੀ ਹੋ ॥ ਕਹੂੰ ਰਾਜਸੀ ਹੋ ਕਹੂੰ ਰਾਜ ਕੰਨਿਆ ॥ ਕਹੂੰ ਸ੍ਰਿਸਟਿ ਕੀ ਪ੍ਰਿਸਟ ਕੀ ਰਿਸਟ ਪੰਨਿਆ ॥੨੧॥੧੧੧॥

ਕਹੂੰ ਬੇਦ ਬਿੱਦਿਆ ਕਹੂੰ ਬਿਓਮ ਬਾਨੀ ॥ ਕਹੂੰ ਕੋਕ ਕੀ ਕਾਬਿ ਕੱਥੈ ਕਹਾਨੀ ॥ ਕਹੂੰ ਅਦ੍ਰ ਸਾਰੰ ਕਹੂੰ ਭਦ੍ਰ ਰੂਪੰ ॥ ਕਹੂੰ ਮੱਦ੍ਰ ਬਾਨੀ ਕਹੂੰ ਛਿਦ੍ਰ ਸਰੂਪੰ ॥੨੨॥੧੧੨॥

ਕਹੂੰ ਬੇਦ ਬਿਦਿਆ ਕਹੂੰ ਕਾਬ ਰੂਪੰ ॥ ਕਹੂੰ ਚੇਸਟਾ ਚਾਰਿ ਚਿਤ੍ਰੰ ਸਰੂਪੰ ॥ ਕਹੂੰ ਪਰਮ ਪੁਰਾਨ ਕੋ ਪਾਰ ਪਾਵੈ ॥ ਕਹੂੰ ਬੈਠ ਕੁਰਾਨ ਕੇ ਗੀਤ ਗਾਵੈ ॥੨੩॥੧੧੩॥

ਕਹੂੰ ਸੁੱਧ ਸੇਖੰ ਕਹੂੰ ਬ੍ਰਹਮ ਧਰਮੰ ॥ ਕਹੂੰ ਬ੍ਰਿਧ ਅਵਸਥਾ ਕਹੂੰ ਬਾਲ ਕਰਮੰ ॥ ਕਹੂੰ ਜੁਆ ਸਰੂਪੰ ਜਰਾ ਰਹਤ ਦੇਹੰ ॥ ਕਹੂੰ ਨੇਹ ਦੇਹੰ ਕਹੂੰ ਤਿਆਗ ਗ੍ਰੇਹੰ ॥੨੪॥੧੧੪॥

ਕਹੂੰ ਜੋਗ ਭੋਗੰ ਕਹੂੰ ਰੋਗ ਰਾਗੰ ॥ ਕਹੂੰ ਰੋਗ ਰਹਿਤਾ ਕਹੂੰ ਭੋਗ ਤਿਆਗੰ ॥ ਕਹੂੰ ਰਾਜ ਸਾਜੰ ਕਹੂੰ ਰਾਜ ਰੀਤੰ ॥ ਕਹੂੰ ਪੂਰਨ ਪ੍ਰਗਿਆ ਕਹੂੰ ਪਰਮ ਪ੍ਰੀਤੰ ॥੨੫॥੧੧੫॥

ਕਹੂੰ ਆਰਬੀ ਤੋਰਕੀ ਪਾਰਸੀ ਹੋ ॥ ਕਹੂੰ ਪਹਿਲਵੀ ਪਸ਼ਤਵੀ ਸੰਸਕ੍ਰਿਤੀ ਹੋ ॥ ਕਹੂੰ ਦੇਸ ਭਾਖ੍ਯਾ ਕਹੂੰ ਦੇਵ ਬਾਨੀ ॥ ਕਹੂੰ ਰਾਜ ਬਿਦਿਆ ਕਹੂੰ ਰਾਜਧਾਨੀ ॥੨੬॥੧੧੬॥

ਕਹੂੰ ਮੰਤ੍ਰ ਬਿਦਿਆ ਕਹੂੰ ਤੰਤ੍ਰ ਸਾਰੰ ॥ ਕਹੂੰ ਜੰਤ੍ਰ ਰੀਤੰ ਕਹੂੰ ਸਸਤ੍ਰ ਧਾਰੰ ॥ ਕਹੂੰ ਹੋਮ ਪੂਜਾ ਕਹੂੰ ਦੇਵ ਅਰਚਾ ॥ ਕਹੂੰ ਪਿੰਗੁਲਾ ਚਾਰਣੀ ਗੀਤ ਚਰਚਾ ॥੨੭॥੧੧੭॥

ਕਹੂੰ ਬੀਨ ਬਿਦਿਆ ਕਹੂੰ ਗਾਨ ਗੀਤੰ ॥ ਕਹੂੰ ਮਲੇਛ ਭਾਖਿਆ ਕਹੂੰ ਬੇਦ ਰੀਤੰ ॥ ਕਹੂੰ ਨ੍ਰਿਤ ਬਿਦਿਆ ਕਹੂੰ ਨਾਗ ਬਾਨੀ ॥ ਕਹੂੰ ਗਾਰੜੂ ਗੂੜ੍ਹ ਕੱਥੈਂ ਕਹਾਨੀ ॥੨੮॥੧੧੮॥

ਕਹੂੰ ਅੱਛਰਾ ਪੱਛਰਾ ਮੱਛਰਾ ਹੋ ॥ ਕਹੂੰ ਬੀਰ ਬਿਦਿਆ ਅਭੂਤੰ ਪ੍ਰਭਾ ਹੋ ॥ ਕਹੂੰ ਛੈਲ ਛਾਲਾ ਧਰੇ ਛਤ੍ਰਧਾਰੀ ॥ ਕਹੂੰ ਰਾਜ ਸਾਜੰ ਧਿਰਾਜਾਧਿਕਾਰੀ ॥੨੯॥੧੧੯॥

ਨਮੋ ਨਾਥ ਪੂਰੇ ਸਦਾ ਸਿੱਧ ਦਾਤਾ ॥ ਅਛੇਦੀ ਅਛੈ ਆਦਿ ਅਦ੍ਵੈ ਬਿਧਾਤਾ ॥ ਨ ਤ੍ਰਸਤੰ ਨ ਗ੍ਰਸਤੰ ਸਮਸਤੰ ਸਰੂਪੇ ॥ ਨਮਸਤੰ ਨਮਸਤੰ ਤੁਅਸਤੰ ਅਭੂਤੇ ॥੩੦॥੧੨੦॥

ਤ੍ਵ ਪ੍ਰਸਾਦਿ ॥ ਪਾਧੜੀ ਛੰਦ ॥

ਅਬ੍ਯਕਤ ਤੇਜ ਅਨਭਉ ਪ੍ਰਕਾਸ ॥ ਅੱਛੈ ਸਰੂਪ ਅਦ੍ਵੈ ਅਨਾਸ ॥ ਅਨਤੁਟ ਤੇਜ ਅਨਖੁਟ ਭੰਡਾਰ ॥ ਦਾਤਾ ਦੁਰੰਤ ਸਰਬੰ ਪ੍ਰਕਾਰ ॥੧॥੧੨੧॥

ਅਨਭੂਤ ਤੇਜ ਅਨਛਿੱਜ ਗਾਤ ॥ ਕਰਤਾ ਸਦੀਵ ਹਰਤਾ ਸਨਾਤ ॥ ਆਸਨ ਅਡੋਲ ਅਨਭੂਤ ਕਰਮ ॥ ਦਾਤਾ ਦਇਆਲ ਅਨਭੂਤ ਧਰਮ ॥੨॥੧੨੨॥

ਜਿਹ ਸੱਤ੍ਰ ਮਿੱਤ੍ਰ ਨਹਿ ਜਨਮ ਜਾਤ ॥ ਜਿਹ ਪੁਤ੍ਰ ਭ੍ਰਾਤ ਨਹੀਂ ਮਿੱਤ੍ਰ ਮਾਤ ॥ ਜਿਹ ਕਰਮ ਭਰਮ ਨਹੀਂ ਧਰਮ ਧਿਆਨ ॥ ਜਿਹ ਨੇਹ ਗੇਹ ਨਹੀਂ ਬਿਓਤ ਬਾਨ ॥੩॥੧੨੩॥

ਜਿਹ ਜਾਤਿ ਪਾਤਿ ਨਹੀਂ ਸੱਤ੍ਰ ਮਿੱਤ੍ਰ ॥ ਜਿਹ ਨੇਹ ਗੇਹ ਨਹੀਂ ਚਿਹਨ ਚਿੱਤ੍ਰ ॥ ਜਿਹ ਰੰਗ ਰੂਪ ਨਹੀਂ ਰਾਗ ਰੇਖ ॥ ਜਿਹ ਜਨਮ ਜਾਤਿ ਨਹੀਂ ਭਰਮ ਭੇਖ ॥੪॥੧੨੪॥

ਜਿਹ ਕਰਮ ਭਰਮ ਨਹੀ ਜਾਤ ਪਾਤ ॥ ਨਹੀ ਨੇਹ ਗੇਹ ਨਹੀ ਪਿੱਤ੍ਰ ਮਾਤ ॥ ਜਿਹ ਨਾਮ ਥਾਮ ਨਹੀ ਬਰਗ ਬਿਆਧ ॥ ਜਿਹ ਰੋਗ ਸੋਗ ਨਹੀ ਸਤ੍ਰ ਸਾਧ ॥੫॥੧੨੫॥

ਜਿਹ ਤ੍ਰਾਸ ਵਾਸ ਨਹੀ ਦੇਹ ਨਾਸ ॥ ਜਿਹ ਆਦਿ ਅੰਤ ਨਹੀ ਰੂਪ ਰਾਸਿ ॥ ਜਿਹ ਰੋਗ ਸੋਗ ਨਹੀ ਜੋਗ ਜੁਗਤਿ ॥ ਜਿਹ ਤ੍ਰਾਸ ਆਸ ਨਹੀ ਭੂਮਿ ਭੁਗਤਿ ॥੬॥੧੨੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates