ਅਲਾਹਣੀਆ, Alahniyan (Mahalla 1 3) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥

ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥

ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਵਡਹੰਸੁ ਮਹਲਾ ੧ ॥

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥ ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥

ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

ਵਡਹੰਸੁ ਮਹਲਾ ੧ ਦਖਣੀ ॥

ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥

ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥

ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥

ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥

ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥

ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥

ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥

ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥

ਵਡਹੰਸੁ ਮਹਲਾ ੧ ॥

ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥

ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥

ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥

ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

ਵਡਹੰਸੁ ਮਹਲਾ ੧ ॥

ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥

ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥

ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥

ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥

ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

ਵਡਹੰਸੁ ਮਹਲਾ ੩ ॥

ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

ਵਡਹੰਸੁ ਮਃ ੩ ॥

ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

ਵਡਹੰਸੁ ਮਹਲਾ ੩ ॥

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates