ਅੰਜੁਲੀ (ਮਹਲਾ 5), Anjuli (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਮਾਰੂ ਅੰਜੁਲੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥

ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥

ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥

ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥

ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥

ਮਾਰੂ ਮਹਲਾ ੫ ॥
ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥ ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥ ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates