ਆਸਾ ਦੀ ਵਾਰ + ਛੰਤ, Asa di Vaar + Chhant (Mahalla 1 2 4) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥

(ਛੰਤ) ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥

ਸਲੋਕੁ ਮਃ ੧ ॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥ ਮਹਲਾ ੨ ॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥ ਮਃ ੧ ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥ ਪਉੜੀ ॥ ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ ॥੧॥

(ਛੰਤ) ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥

ਸਲੋਕੁ ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥ ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲੑੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥

(ਛੰਤ) ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥

ਸਲੋਕ ਮਃ ੧ ॥ ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥ ਮਃ ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥ ਪਉੜੀ ॥ ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥

(ਛੰਤ) ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥

(ਛੰਤ) ਆਸਾ ਮਹਲਾ ੪ ॥ ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥

ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥ ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨਿੑ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨੑ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨੑਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨੑ ਮਨਿ ਭਉ ਤਿਨੑਾ ਮਨਿ ਭਾਉ ॥੨॥ ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥

(ਛੰਤ) ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥

(...ਗੁਰਬਾਣੀ ਸ਼ਬਦ...)

(ਛੰਤ) ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥

ਸਲੋਕ ਮਃ ੧ ॥ ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ ਸੰਤੋਖੀੲੀ ਜਿਨੑੀ ਸਚੋ ਸਚੁ ਧਿਆਇਆ ॥ ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥੭॥

(ਛੰਤ) ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥

ਸਲੋਕ ਮਃ ੧ ॥ ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥ ਮਃ ੧ ॥ ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥ ਪਉੜੀ ॥ ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ ॥ ਮੂਰਖ ਸਚੁ ਨ ਜਾਣਨੑੀ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ ਕਾਹੇ ਆਇਆ ॥੮॥

(ਛੰਤ) ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥

ਸਲੋਕੁ ਮਃ ੧ ॥ ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮਃ ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥ ਇਕਿ ਮੂਲੁ ਨ ਬੁਝਨਿੑ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥

(ਛੰਤ) ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥

ਸਲੋਕੁ ਮਃ ੧ ॥ ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥ ਮਃ ੧ ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥ ਪਉੜੀ ॥ ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨੑਾ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥੧੦॥

(ਛੰਤ) ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥

ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥

(ਛੰਤ) ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥

ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲਿੑਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ ਮਃ ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਮਃ ੨ ॥ ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸਿੵ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ ਮਃ ੧ ॥ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥ ਪਉੜੀ ॥ ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥੧੨॥

(...ਗੁਰਬਾਣੀ ਸ਼ਬਦ...)

(ਛੰਤ) ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥

ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥

(ਛੰਤ) ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥

ਸਲੋਕੁ ਮਃ ੧ ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥ ਮਃ ੧ ॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥ ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥

(ਛੰਤ) ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥

ਸਲੋਕੁ ਮਃ ੧ ॥ ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ ਮਃ ੧ ॥ ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮੑਣੁ ਵਟੇ ਆਇ ॥ ਕੁਹਿ ਬਕਰਾ ਰਿੰਨਿੑ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥ ਮਃ ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥ ਮਃ ੧ ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ ਸੁਜਾਣੁ ॥੪॥ ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥

(ਛੰਤ) ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥

ਸਲੋਕ ਮਃ ੧ ॥ ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥ ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨੑਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥

(ਛੰਤ) ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥

ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥

(ਛੰਤ) ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨੑੀ ਗੁਰਮੁਖਿ ਬੁਝਿਆ ਤਿਨੑਾ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥

(...ਗੁਰਬਾਣੀ ਸ਼ਬਦ...)

(ਛੰਤ) ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥

ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥ ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥

(ਛੰਤ) ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥

ਸਲੋਕੁ ਮਃ ੧ ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥ ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨੑ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨੑ ਨੇਹੁ ਲਗਾ ਰਬ ਸੇਤੀ ਦੇਖਨੑੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮੑਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

(ਛੰਤ) ਆਸਾ ਮਹਲਾ ੪ ॥ ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥

ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮੑਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥

(ਛੰਤ) ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥ ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

(ਛੰਤ) ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥ ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥

ਸਲੋਕੁ ਮਹਲਾ ੨ ॥ ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥ ਮਹਲਾ ੨ ॥ ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥ ਪਉੜੀ ॥ ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨੑਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥

(ਛੰਤ) ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

ਸਲੋਕੁ ਮਃ ੧ ॥ ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨੑੀ ਦੁਧੁ ਸਮਾਈਐ ਇਕਿ ਚੁਲੑੈ ਰਹਨਿੑ ਚੜੇ ॥ ਇਕਿ ਨਿਹਾਲੀ ਪੈ ਸਵਨਿੑ ਇਕਿ ਉਪਰਿ ਰਹਨਿ ਖੜੇ ॥ ਤਿਨੑਾ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥ ਮਹਲਾ ੨ ॥ ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥ ਪਉੜੀ ॥ ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates