ਬਾਵਨ ਅਖਰੀ (ਮਹਲਾ 5), Bavan Akhri (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਸਤਿਗੁਰ ਪ੍ਰਸਾਦਿ ॥
ਗਉੜੀ ਬਾਵਨ ਅਖਰੀ ਮਹਲਾ ੫ ॥

ਸਲੋਕੁ ॥
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥

ਸਲੋਕੁ ॥
ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥

ਪਉੜੀ ॥
ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨ ਆਪਹਿ ਸੁਖ ਆਸਨ ॥ ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪ ਆਪ ਹੀ ਮਾਇਓ ॥ ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥

ਸਲੋਕੁ ॥
ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥

ਪਉੜੀ ॥
ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ ਨਿਰਾਰਾ ॥ ਨਾਨਕ ਅੰਤੁ ਨ ਪਾਰਾਵਾਰਾ ॥੨॥

ਸਲੋਕੁ ॥
ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥

ਪਵੜੀ ॥
ਸਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੰ ॥ ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੈ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਸਾਧੂ ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥੩॥

ਸਲੋਕੁ ॥
ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥

ਪਵੜੀ ॥
ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਊ ਜਿਹ ਰੁਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ ਭਗਵਾਨ ॥੪॥

ਸਲੋਕ ॥
ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥

ਪਉੜੀ ॥
ਙੰਙਾ ਙਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਧਾਰੀ ॥੫॥

ਸਲੋਕੁ ॥
ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥

ਪਉੜੀ ॥
ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥

ਸਲੋਕੁ ॥
ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥

ਪਉੜੀ ॥
ਏਊ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥੭॥

ਸਲੋਕੁ ॥
ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

ਪਉੜੀ ॥
ਏਕਹਿ ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥ ਨਾਨਕ ਆਪਿ ਸਵਾਰਨਹਾਰਾ ॥੮॥

ਸਲੋਕੁ ॥
ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥

ਪਉੜੀ ॥
ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥

ਸਲੋਕੁ ॥
ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥

ਪਉੜੀ ॥
ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਊ ॥ ਆਉ ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥

ਸਲੋਕੁ ॥
ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥

ਪਉੜੀ ॥
ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰ ਸਦਾ ਅਲਿਪਨਾ ॥੧੧॥

ਸਲੋਕੁ ॥
ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥

ਪਉੜੀ ॥
ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥

ਸਲੋਕੁ ॥
ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥

ਪਉੜੀ ॥
ਆਇਆ ਸਫਲ ਤਾਹੂ ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥

ਸਲੋਕੁ ॥
ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥

ਪਉੜੀ ॥
ਯਯਾ ਜਾਰਉ ਦੁਰਮਤਿ ਦੋਊ ॥ ਤਿਸਹਿ ਤਿਆਗਿ ਸੁਖ ਸਹਜੇ ਸੋਊ ॥ ਯਯਾ ਜਾਇ ਪਰਹੁ ਸੰਤ ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਯਾ ਜਨਮਿ ਨ ਆਵੈ ਸੋਊ ॥ ਏਕ ਨਾਮ ਲੇ ਮਨਹਿ ਪਰੋਊ ॥ ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥

ਸਲੋਕੁ ॥
ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥

ਪਉੜੀ ॥
ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥ ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥

ਸਲੋਕੁ ॥
ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥ ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥

ਪਉੜੀ ॥
ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥ ਪੂਰਕੁ ਕੁੰਭਕ ਰੇਚਕ ਕਰਮਾਤਾ ॥ ਙਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਊਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥

ਸਲੋਕੁ ॥
ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥

ਪਵੜੀ ॥
ਕਕਾ ਕਾਰਨ ਕਰਤਾ ਸੋਊ ॥ ਲਿਖਿਓ ਲੇਖੁ ਨ ਮੇਟਤ ਕੋਊ ॥ ਨਹੀ ਹੋਤ ਕਛੁ ਦੋਊ ਬਾਰਾ ॥ ਕਰਨੈਹਾਰੁ ਨ ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥ ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥

ਸਲੋਕੁ ॥
ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥

ਪਉੜੀ ॥
ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥

ਸਲੋਕੁ ॥
ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

ਪਉੜੀ ॥
ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥

ਸਲੋਕੁ ॥
ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

ਪਉੜੀ ॥
ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥

ਸਲੋਕੁ ॥
ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥

ਪਉੜੀ ॥
ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥

ਸਲੋਕੁ ॥
ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥

ਪਉੜੀ ॥
ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

ਸਲੋਕੁ ॥
ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥

ਪਉੜੀ ॥
ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥

ਸਲੋਕੁ ॥
ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥

ਪਉੜੀ ॥
ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥

ਸਲੋਕੁ ॥
ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥

ਪਉੜੀ ॥
ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥

ਸਲੋਕੁ ॥
ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥

ਪਵੜੀ ॥
ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥

ਸਲੋਕੁ ॥
ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥

ਪਉੜੀ ॥
ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥

ਸਲੋਕੁ ॥
ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥

ਪਉੜੀ ॥
ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੂ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥

ਸਲੋਕੁ ॥
ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥

ਪਉੜੀ ॥
ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ ਡੋਲਾਇਆ ॥੨੯॥

ਸਲੋਕੁ ॥
ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥

ਪਉੜੀ ॥
ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

ਸਲੋਕੁ ॥
ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥

ਪਉੜੀ ॥
ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥

ਸਲੋਕੁ ॥
ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥

ਪਉੜੀ ॥
ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥

ਸਲੋਕੁ ॥
ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥

ਪਉੜੀ ॥
ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥ ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥ ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥

ਸਲੋਕੁ ॥
ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥

ਪਉੜੀ ॥
ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥ ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥ ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥

ਸਲੋਕੁ ॥
ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥

ਪਉੜੀ ॥
ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥੩੫॥

ਸਲੋਕੁ ॥
ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥

ਪਉੜੀ ॥
ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥

ਸਲੋਕੁ ॥
ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥

ਪਉੜੀ ॥
ਪਪਾ ਪਰਮਿਤਿ ਪਾਰੁ ਨ ਪਾਇਆ ॥ ਪਤਿਤ ਪਾਵਨ ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟ ਅਪਰਾਧੂ ॥ ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥ ਪਰਪਚ ਧ੍ਰੋਹ ਮੋਹ ਮਿਟਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤ੍ਰ ਸਿਰ ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥੩੭॥

ਸਲੋਕੁ ॥
ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥

ਪਉੜੀ ॥
ਫਫਾ ਫਿਰਤ ਫਿਰਤ ਤੂ ਆਇਆ ॥ ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ ਬੇਚਾਰੇ ॥੩੮॥

ਸਲੋਕੁ ॥
ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥

ਪਉੜੀ ॥
ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥

ਸਲੋਕੁ ॥
ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥

ਪਉੜੀ ॥
ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥੪੦॥

ਸਲੋਕੁ ॥
ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥

ਪਉੜੀ ॥
ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਥੀਆ ॥ ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ ਤੇ ਪਰਹਿ ਪਰਾਗ ॥੪੧॥

ਸਲੋਕੁ ॥
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥

ਪਉੜੀ ॥
ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ ਬੀਚਾਰਾ ॥ ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥ ਪੂਰਨ ਘਟ ਘਟ ਪੁਰਖ ਬਿਸੇਖਾ ॥ ਉਆ ਰਸ ਮਹਿ ਉਆਹੂ ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥

ਸਲੋਕੁ ॥
ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥

ਪਵੜੀ ॥
ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥ ਉਆਹੂ ਜਤਨ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰ ਨ ਹੋਊ ॥ ਯਾਹੂ ਤਰਨ ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਈ ॥ ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥

ਸਲੋਕੁ ॥
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥

ਪਉੜੀ ॥
ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥

ਸਲੋਕੁ ॥
ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥

ਪਉੜੀ ॥
ਲਲਾ ਲਾਵਉ ਅਉਖਧ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥

ਸਲੋਕੁ ॥
ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥

ਪਉੜੀ ॥
ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥

ਸਲੋਕੁ ॥
ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥ ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥

ਪਉੜੀ ॥
ੜਾੜਾ ੜਾੜਿ ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ ਨਾਮ ਅਰਾਧੂ ॥ ਰੂੜੋ ਜਿਹ ਬਸਿਓ ਰਿਦ ਮਾਹੀ ॥ ਉਆ ਕੀ ੜਾੜਿ ਮਿਟਤ ਬਿਨਸਾਹੀ ॥ ੜਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ ੜਾੜਾ ਗੁਰਮੁਖਿ ੜਾੜਿ ਮਿਟਾਈ ॥ ਨਿਮਖ ਮਾਹਿ ਨਾਨਕ ਸਮਝਾਈ ॥੪੭॥

ਸਲੋਕੁ ॥
ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥

ਪਉੜੀ ॥
ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ ॥੪੮॥

ਸਲੋਕੁ ॥
ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥

ਪਉੜੀ ॥
ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ ਖਰਾ ਨਿਮਾਨਾ ਹੋਤ ਪਰਾਨੀ ॥ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ ਖਤੇ ਖਿਨ ਬਖਸਨਹਾਰਾ ॥ ਨਾਨਕ ਸਾਹਿਬ ਸਦਾ ਦਇਆਰਾ ॥੪੯॥

ਸਲੋਕੁ ॥
ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥

ਪਉੜੀ ॥
ਸਸਾ ਸਿਆਨਪ ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ ਨ ਜਾਈ ॥ ਸੋਊ ਸੋਊ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ ॥ ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥

ਸਲੋਕੁ ॥
ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥

ਪਉੜੀ ॥
ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥ ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥ ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥

ਸਲੋਕੁ ॥
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥

ਪਉੜੀ ॥
ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥

ਸਲੋਕੁ ॥
ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥

ਪਉੜੀ ॥
ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥

ਸਲੋਕੁ ॥
ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥ ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥

ਪਉੜੀ ॥
ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖੵਾਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥

ਸਲੋਕੁ ॥
ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥

ਪਉੜੀ ॥
ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥ ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥

ਸਲੋਕੁ ॥
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ ਏਹੁ ਸਲੋਕੁ ਆਦਿ ਅੰਤਿ ਪੜਣਾ ॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates