ਭਗਤ ਧੰਨਾ ਜੀ - ਬਾਣੀ ਸ਼ਬਦ, Bhagat Dhanna ji - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਆਸਾ -- SGGS 487) ਆਸਾ ਬਾਣੀ ਭਗਤ ਧੰਨੇ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥

ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥

ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥

ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥

ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥

(ਰਾਗ ਆਸਾ -- SGGS 488) ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥

ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥

ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥

ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥

(ਰਾਗ ਧਨਾਸਰੀ -- SGGS 695) ਧੰਨਾ ॥
ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥

ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੑੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥

ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates