ਘੋੜੀਆ (ਮਹਲਾ 4), Ghoriya (Mahalla 4) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਵਡਹੰਸੁ ਮਹਲਾ ੪ ਘੋੜੀਆ
ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

ਵਡਹੰਸੁ ਮਹਲਾ ੪ ॥

ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥

ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥

ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥

ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates