ਗੁਣਵੰਤੀ (ਮਹਲਾ 5), Gunvanti (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਸੂਹੀ ਮਹਲਾ ੫ ਗੁਣਵੰਤੀ ॥

ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates