ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਿਰੀਰਾਗੁ -- SGGS 26) ਸਿਰੀਰਾਗੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥

ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥

ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥

ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥

ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥

(ਰਾਗ ਸਿਰੀਰਾਗੁ -- SGGS 26) ਸਿਰੀਰਾਗੁ ਮਹਲਾ ੩ ॥
ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥

ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥

ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥

ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥

ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥

ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥

(ਰਾਗ ਸਿਰੀਰਾਗੁ -- SGGS 27) ਸਿਰੀਰਾਗੁ ਮਹਲਾ ੩ ਘਰੁ ੧ ॥
ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥

ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥

ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥

ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥

ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥

ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥

(ਰਾਗ ਸਿਰੀਰਾਗੁ -- SGGS 27) ਸਿਰੀਰਾਗੁ ਮਹਲਾ ੩ ॥
ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥

ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥

ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥

ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥

ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥

ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥

(ਰਾਗ ਸਿਰੀਰਾਗੁ -- SGGS 28) ਸਿਰੀਰਾਗੁ ਮਹਲਾ ੩ ॥
ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥

ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥

(ਰਾਗ ਸਿਰੀਰਾਗੁ -- SGGS 28) ਸਿਰੀਰਾਗੁ ਮਹਲਾ ੩ ॥
ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥

ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥

ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥

ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥

ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥

(ਰਾਗ ਸਿਰੀਰਾਗੁ -- SGGS 29) ਸਿਰੀਰਾਗੁ ਮਹਲਾ ੩ ॥
ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥

ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥

ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥

ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥

ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥

(ਰਾਗ ਸਿਰੀਰਾਗੁ -- SGGS 29) ਸ੍ਰੀਰਾਗੁ ਮਹਲਾ ੩ ॥
ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥

ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥

ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥

ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥

ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥

(ਰਾਗ ਸਿਰੀਰਾਗੁ -- SGGS 29) ਸਿਰੀਰਾਗੁ ਮਹਲਾ ੩ ॥
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥

ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥

ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥

ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥

ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥

(ਰਾਗ ਸਿਰੀਰਾਗੁ -- SGGS 30) ਸਿਰੀਰਾਗੁ ਮਹਲਾ ੩ ॥
ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥

ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥

ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥ ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥

ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥

(ਰਾਗ ਸਿਰੀਰਾਗੁ -- SGGS 30) ਸਿਰੀਰਾਗੁ ਮਹਲਾ ੩ ॥
ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥

ਭਾਈ ਰੇ ਗੁਰਮਤਿ ਸਾਚਿ ਰਹਾਉ ॥ ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥

ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥

ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥ ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥

ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥

(ਰਾਗ ਸਿਰੀਰਾਗੁ -- SGGS 31) ਸਿਰੀਰਾਗੁ ਮਹਲਾ ੩ ॥
ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥

ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥

ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥

ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥

ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥

(ਰਾਗ ਸਿਰੀਰਾਗੁ -- SGGS 31) ਸਿਰੀਰਾਗੁ ਮਹਲਾ ੩ ॥
ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥

ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥

ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥

ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥

ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥

(ਰਾਗ ਸਿਰੀਰਾਗੁ -- SGGS 31) ਸਿਰੀਰਾਗੁ ਮਹਲਾ ੩ ॥
ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥

ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥

ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥

ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥

ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥

(ਰਾਗ ਸਿਰੀਰਾਗੁ -- SGGS 32) ਸਿਰੀਰਾਗੁ ਮਹਲਾ ੩ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥

ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥

ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥

(ਰਾਗ ਸਿਰੀਰਾਗੁ -- SGGS 32) ਸਿਰੀਰਾਗੁ ਮਹਲਾ ੩ ॥
ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥

ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥

ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥

ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥

ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥

(ਰਾਗ ਸਿਰੀਰਾਗੁ -- SGGS 32) ਸਿਰੀਰਾਗੁ ਮਹਲਾ ੩ ॥
ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥

ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥

ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥

ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥

ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥

(ਰਾਗ ਸਿਰੀਰਾਗੁ -- SGGS 33) ਸਿਰੀਰਾਗੁ ਮਹਲਾ ੩ ॥
ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥

ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥

ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥

ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥

ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥

(ਰਾਗ ਸਿਰੀਰਾਗੁ -- SGGS 33) ਸਿਰੀਰਾਗੁ ਮਹਲਾ ੩ ॥
ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥

ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥

ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥

ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥

(ਰਾਗ ਸਿਰੀਰਾਗੁ -- SGGS 34) ਸਿਰੀਰਾਗੁ ਮਹਲਾ ੩ ॥
ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥

ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥

ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥

ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥

ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥

(ਰਾਗ ਸਿਰੀਰਾਗੁ -- SGGS 34) ਸਿਰੀਰਾਗੁ ਮਹਲਾ ੩ ॥
ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥

ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥

ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥

ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥ ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥

ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥

(ਰਾਗ ਸਿਰੀਰਾਗੁ -- SGGS 35) ਸਿਰੀਰਾਗੁ ਮਹਲਾ ੩ ॥
ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥

ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥

ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥

ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥

ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥

(ਰਾਗ ਸਿਰੀਰਾਗੁ -- SGGS 35) ਸਿਰੀਰਾਗੁ ਮਹਲਾ ੩ ॥
ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥ ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥

ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥

ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥

ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥

ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥

(ਰਾਗ ਸਿਰੀਰਾਗੁ -- SGGS 36) ਸ੍ਰੀਰਾਗੁ ਮਹਲਾ ੩ ॥
ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥

ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥

ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥

ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥

ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥

(ਰਾਗ ਸਿਰੀਰਾਗੁ -- SGGS 36) ਸਿਰੀਰਾਗੁ ਮਹਲਾ ੩ ॥
ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥

ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥

ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥

ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥

ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥

(ਰਾਗ ਸਿਰੀਰਾਗੁ -- SGGS 36) ਸਿਰੀਰਾਗੁ ਮਹਲਾ ੩ ॥
ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥

ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥

ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥

ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥

ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥

(ਰਾਗ ਸਿਰੀਰਾਗੁ -- SGGS 37) ਸਿਰੀਰਾਗੁ ਮਹਲਾ ੩ ॥
ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥

ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥

ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥

ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥

ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥

(ਰਾਗ ਸਿਰੀਰਾਗੁ -- SGGS 37) ਸਿਰੀਰਾਗੁ ਮਹਲਾ ੩ ॥
ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀਂ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥

ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥

ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥

ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥

ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates