Pt 13 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 13 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਰਾਮਕਲੀ -- SGGS 908) ਰਾਮਕਲੀ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥

ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥

ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥

ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥

ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥

ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥

ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥

ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥

ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥

ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥

ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥

ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥

ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥

(ਰਾਗ ਰਾਮਕਲੀ -- SGGS 909) ਰਾਮਕਲੀ ਮਹਲਾ ੩ ॥
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥

ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥

ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥

ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥

ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥

ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥

ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥

ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥

ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥

ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥

ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

(ਰਾਗ ਰਾਮਕਲੀ -- SGGS 910) ਰਾਮਕਲੀ ਮਹਲਾ ੩ ॥
ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥

ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥੧॥ ਰਹਾਉ ॥

ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥

ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥

ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥

ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥

ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥

ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥

ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥

ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥

ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥

ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥

ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥

ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥

ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥

ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥

ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥

ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥

ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥

ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥

ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥

ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥

(ਰਾਗ ਰਾਮਕਲੀ -- SGGS 910) ਰਾਮਕਲੀ ਮਹਲਾ ੩ ॥
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥

ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥

ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥

ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥

ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥

ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥

ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥

ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥

ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥

ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥

ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥

ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥

ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥

ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥

ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥

ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥

ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥

ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥

ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥

ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥

ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥

ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥

ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥

ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥

ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥

ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥

ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥

ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥

ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥

ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

(ਰਾਗ ਰਾਮਕਲੀ -- SGGS 911) ਰਾਮਕਲੀ ਮਹਲਾ ੩ ॥
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥

ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥

ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥

ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥

ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥

ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥

ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥

ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥

ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥

ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥

ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥

ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥

ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥

ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥

ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥

ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥

ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥

ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥

ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥

ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥

ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥

(ਰਾਗ ਰਾਮਕਲੀ -- SGGS 917) ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

(ਰਾਗ ਰਾਮਕਲੀ -- SGGS 917) ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

(ਰਾਗ ਰਾਮਕਲੀ -- SGGS 917) ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

(ਰਾਗ ਰਾਮਕਲੀ -- SGGS 917) ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥

(ਰਾਗ ਰਾਮਕਲੀ -- SGGS 917) ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

(ਰਾਗ ਰਾਮਕਲੀ -- SGGS 917) ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥

(ਰਾਗ ਰਾਮਕਲੀ -- SGGS 917) ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥

(ਰਾਗ ਰਾਮਕਲੀ -- SGGS 918) ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥

(ਰਾਗ ਰਾਮਕਲੀ -- SGGS 918) ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥

(ਰਾਗ ਰਾਮਕਲੀ -- SGGS 918) ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

(ਰਾਗ ਰਾਮਕਲੀ -- SGGS 918) ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥

(ਰਾਗ ਰਾਮਕਲੀ -- SGGS 918) ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

(ਰਾਗ ਰਾਮਕਲੀ -- SGGS 918) ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥

(ਰਾਗ ਰਾਮਕਲੀ -- SGGS 918) ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

(ਰਾਗ ਰਾਮਕਲੀ -- SGGS 919) ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

(ਰਾਗ ਰਾਮਕਲੀ -- SGGS 919) ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

(ਰਾਗ ਰਾਮਕਲੀ -- SGGS 919) ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

(ਰਾਗ ਰਾਮਕਲੀ -- SGGS 919) ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

(ਰਾਗ ਰਾਮਕਲੀ -- SGGS 919) ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥

(ਰਾਗ ਰਾਮਕਲੀ -- SGGS 919) ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

(ਰਾਗ ਰਾਮਕਲੀ -- SGGS 919) ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

(ਰਾਗ ਰਾਮਕਲੀ -- SGGS 920) ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

(ਰਾਗ ਰਾਮਕਲੀ -- SGGS 920) ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

(ਰਾਗ ਰਾਮਕਲੀ -- SGGS 920) ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀਂ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

(ਰਾਗ ਰਾਮਕਲੀ -- SGGS 920) ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥

(ਰਾਗ ਰਾਮਕਲੀ -- SGGS 920) ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

(ਰਾਗ ਰਾਮਕਲੀ -- SGGS 920) ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥

(ਰਾਗ ਰਾਮਕਲੀ -- SGGS 920) ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

(ਰਾਗ ਰਾਮਕਲੀ -- SGGS 921) ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

(ਰਾਗ ਰਾਮਕਲੀ -- SGGS 921) ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥

(ਰਾਗ ਰਾਮਕਲੀ -- SGGS 921) ਹਰਿ ਰਾਸਿ ਮੇਰੀ ਮਨੁ ਵਣਜਾਰਾ ॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

(ਰਾਗ ਰਾਮਕਲੀ -- SGGS 921) ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

(ਰਾਗ ਰਾਮਕਲੀ -- SGGS 921) ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥

(ਰਾਗ ਰਾਮਕਲੀ -- SGGS 921) ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥

(ਰਾਗ ਰਾਮਕਲੀ -- SGGS 922) ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

(ਰਾਗ ਰਾਮਕਲੀ -- SGGS 922) ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥

(ਰਾਗ ਰਾਮਕਲੀ -- SGGS 922) ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥

(ਰਾਗ ਰਾਮਕਲੀ -- SGGS 922) ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥

(ਰਾਗ ਰਾਮਕਲੀ -- SGGS 922) ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥

(ਰਾਗ ਰਾਮਕਲੀ -- SGGS 922) ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

(ਰਾਗ ਰਾਮਕਲੀ -- SGGS 947) ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਕੀ ਵਾਰ ਮਹਲਾ ੩ ॥
ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥
ਸਲੋਕੁ ਮਃ ੩ ॥
ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥

(ਰਾਗ ਰਾਮਕਲੀ -- SGGS 947) ਮਃ ੩ ॥
ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥

(ਰਾਗ ਰਾਮਕਲੀ -- SGGS 947) ਮਃ ੩ ॥
ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥

(ਰਾਗ ਰਾਮਕਲੀ -- SGGS 947) ਪਉੜੀ ॥
ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥

ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥

(ਰਾਗ ਰਾਮਕਲੀ -- SGGS 947) ਮਃ ੩ ॥
ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥

(ਰਾਗ ਰਾਮਕਲੀ -- SGGS 947) ਪਉੜੀ ॥
ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥ ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥

(ਰਾਗ ਰਾਮਕਲੀ -- SGGS 947) ਸਲੋਕੁ ਮਃ ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥

(ਰਾਗ ਰਾਮਕਲੀ -- SGGS 948) ਮਃ ੩ ॥
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥

(ਰਾਗ ਰਾਮਕਲੀ -- SGGS 948) ਪਉੜੀ ॥
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥

(ਰਾਗ ਰਾਮਕਲੀ -- SGGS 948) ਮਃ ੩ ॥
ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥

(ਰਾਗ ਰਾਮਕਲੀ -- SGGS 948) ਮਃ ੩ ॥
ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥

(ਰਾਗ ਰਾਮਕਲੀ -- SGGS 948) ਪਉੜੀ ॥
ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates