Pt 16 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 16 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਮਾਰੂ -- SGGS 1061) ਮਾਰੂ ਮਹਲਾ ੩ ॥
ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥

ਓਅੰਕਾਰਿ ਸਭ ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥

ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥

ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥

ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥

ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥

ਬਿਨੁ ਨਾਵੈ ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥

ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥

ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥

ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥

ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥

ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥

ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥

ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥ ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥

ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥

ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥

(ਰਾਗ ਮਾਰੂ -- SGGS 1062) ਮਾਰੂ ਮਹਲਾ ੩ ॥
ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥

ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥

ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥

ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥

ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥

ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥

ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥

ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥

ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥

ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥

ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥

ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥

ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥

ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥

ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥

ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥

(ਰਾਗ ਮਾਰੂ -- SGGS 1063) ਮਾਰੂ ਮਹਲਾ ੩ ॥
ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥

ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥

ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥

ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥

ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥

ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥

ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥

ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥

ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥

ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥

ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥

ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥

ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥

ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥

ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥

ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥

(ਰਾਗ ਮਾਰੂ -- SGGS 1064) ਮਾਰੂ ਮਹਲਾ ੩ ॥
ਕਾਇਆ ਕੰਚਨੁ ਸਬਦੁ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥

ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥ ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥

ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥

ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥

ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥

ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥

ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥ ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥

ਹਉਮੈ ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥

ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥

ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥

ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥

ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥

ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥

ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ ॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥

ਕਾਇਆ ਕੋਟੁ ਪਕੇ ਹਟਨਾਲੇ ॥ ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥

ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥

(ਰਾਗ ਮਾਰੂ -- SGGS 1066) ਮਾਰੂ ਮਹਲਾ ੩ ॥
ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥

ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥

ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥

ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥

ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥

ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥

ਮਾਇਆ ਮੋਹਿ ਭਰਮਿ ਨ ਪਾਏ ॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥

ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥

ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥

ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥

ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥

ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥

ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥

ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥

ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥

ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥

(ਰਾਗ ਮਾਰੂ -- SGGS 1067) ਮਾਰੂ ਮਹਲਾ ੩ ॥
ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥

ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥

ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥

ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥

ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥

ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥

ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥

ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥

ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥

ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥

ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥

ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥

ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥

ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥

ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥

ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥

(ਰਾਗ ਮਾਰੂ -- SGGS 1068) ਮਾਰੂ ਮਹਲਾ ੩ ॥
ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥

ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥

ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥

ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥

ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥

ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥

ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥

ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥

ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥

ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥

ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥

ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥

ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥

ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥

ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥

ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥

(ਰਾਗ ਮਾਰੂ -- SGGS 1086) ਮਾਰੂ ਵਾਰ ਮਹਲਾ ੩
ੴ ਸਤਿਗੁਰ ਪ੍ਰਸਾਦਿ ॥

(ਰਾਗ ਮਾਰੂ -- SGGS 1087) ਪਉੜੀ ॥
ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥

(ਰਾਗ ਮਾਰੂ -- SGGS 1087) ਸਲੋਕੁ ਮਃ ੩ ॥
ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥ ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥ ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥

(ਰਾਗ ਮਾਰੂ -- SGGS 1087) ਪਉੜੀ ॥
ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥

(ਰਾਗ ਮਾਰੂ -- SGGS 1087) ਮਃ ੩ ॥
ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥

(ਰਾਗ ਮਾਰੂ -- SGGS 1087) ਪਉੜੀ ॥
ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥ ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥

(ਰਾਗ ਮਾਰੂ -- SGGS 1088) ਸਲੋਕੁ ਮਃ ੩ ॥
ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥ ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥ ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ ॥ ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥੧॥

(ਰਾਗ ਮਾਰੂ -- SGGS 1088) ਮਃ ੩ ॥
ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥ ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥

(ਰਾਗ ਮਾਰੂ -- SGGS 1088) ਪਉੜੀ ॥
ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥ ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥ ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥ ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥ ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥

(ਰਾਗ ਮਾਰੂ -- SGGS 1088) ਪਉੜੀ ॥
ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥ ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥ ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥ ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥ ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥

(ਰਾਗ ਮਾਰੂ -- SGGS 1088) ਸਲੋਕੁ ਮਃ ੩ ॥
ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥ ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥

(ਰਾਗ ਮਾਰੂ -- SGGS 1088) ਪਉੜੀ ॥
ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥

(ਰਾਗ ਮਾਰੂ -- SGGS 1088) ਸਲੋਕੁ ਮਃ ੩ ॥
ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥

(ਰਾਗ ਮਾਰੂ -- SGGS 1088) ਮਃ ੩ ॥
ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥

(ਰਾਗ ਮਾਰੂ -- SGGS 1088) ਪਉੜੀ ॥
ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥

(ਰਾਗ ਮਾਰੂ -- SGGS 1089) ਮਃ ੩ ॥
ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥

(ਰਾਗ ਮਾਰੂ -- SGGS 1089) ਪਉੜੀ ॥
ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥

(ਰਾਗ ਮਾਰੂ -- SGGS 1089) ਸਲੋਕੁ ਮਃ ੩ ॥
ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥

(ਰਾਗ ਮਾਰੂ -- SGGS 1089) ਮਃ ੩ ॥
ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥

(ਰਾਗ ਮਾਰੂ -- SGGS 1089) ਪਉੜੀ ॥
ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥

(ਰਾਗ ਮਾਰੂ -- SGGS 1089) ਸਲੋਕੁ ਮਃ ੩ ॥
ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥

(ਰਾਗ ਮਾਰੂ -- SGGS 1089) ਮਃ ੩ ॥
ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥

(ਰਾਗ ਮਾਰੂ -- SGGS 1090) ਪਉੜੀ ॥
ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥

(ਰਾਗ ਮਾਰੂ -- SGGS 1090) ਸਲੋਕੁ ਮਃ ੩ ॥
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥

(ਰਾਗ ਮਾਰੂ -- SGGS 1090) ਮਃ ੩ ॥
ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥

(ਰਾਗ ਮਾਰੂ -- SGGS 1090) ਪਉੜੀ ॥
ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥ ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥

(ਰਾਗ ਮਾਰੂ -- SGGS 1090) ਪਉੜੀ ॥
ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥

(ਰਾਗ ਮਾਰੂ -- SGGS 1090) ਪਉੜੀ ॥
ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥ ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥

(ਰਾਗ ਮਾਰੂ -- SGGS 1091) ਪਉੜੀ ॥
ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥

(ਰਾਗ ਮਾਰੂ -- SGGS 1091) ਪਉੜੀ ॥
ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥

(ਰਾਗ ਮਾਰੂ -- SGGS 1091) ਸਲੋਕੁ ਮਃ ੩ ॥
ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥

(ਰਾਗ ਮਾਰੂ -- SGGS 1091) ਮਃ ੩ ॥
ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥

(ਰਾਗ ਮਾਰੂ -- SGGS 1091) ਪਉੜੀ ॥
ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥ ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥

(ਰਾਗ ਮਾਰੂ -- SGGS 1092) ਸਲੋਕੁ ਮਃ ੩ ॥
ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥ ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ ਜਿੰਨੑਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥ ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥ ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥

(ਰਾਗ ਮਾਰੂ -- SGGS 1092) ਮਃ ੩ ॥
ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥ ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥ ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥

(ਰਾਗ ਮਾਰੂ -- SGGS 1092) ਪਉੜੀ ॥
ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥ ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥

(ਰਾਗ ਮਾਰੂ -- SGGS 1092) ਸਲੋਕੁ ਮਃ ੩ ॥
ਲੋਕੁ ਅਵਗਣਾ ਕੀ ਬੰਨੑੈ ਗੰਠੜੀ ਗੁਣ ਨ ਵਿਹਾਝੈ ਕੋਇ ॥ ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ ਗੁਰ ਪਰਸਾਦੀ ਗੁਣ ਪਾਈਅਨੑਿ ਜਿਸ ਨੋ ਨਦਰਿ ਕਰੇਇ ॥੧॥

(ਰਾਗ ਮਾਰੂ -- SGGS 1092) ਮਃ ੩ ॥
ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰ ਸਬਦੀ ਵੀਚਾਰਿ ॥੨॥

(ਰਾਗ ਮਾਰੂ -- SGGS 1092) ਪਉੜੀ ॥
ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥ ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates