Pt 18 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 18 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਬਸੰਤ -- SGGS 1175) ਬਸੰਤੁ ਮਹਲਾ ੩ ॥
ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥

ਹੁਕਮੁ ਮੰਨੇ ਸੋ ਜਨੁ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥

ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥

ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥

ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜ੍ਹ੍ਹਾਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥

(ਰਾਗ ਬਸੰਤ -- SGGS 1175) ਬਸੰਤੁ ਮਹਲਾ ੩ ॥
ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥

ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥

ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥

ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥

ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥

(ਰਾਗ ਬਸੰਤ -- SGGS 1175) ਬਸੰਤੁ ਮਹਲਾ ੩ ॥
ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥

ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥

ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥

ਕਲਿ ਮਹਿ ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ ਜਲਿ ਜਾਈ ॥੩॥

ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥

(ਰਾਗ ਬਸੰਤ -- SGGS 1176) ਬਸੰਤੁ ਮਹਲਾ ੩ ਇਕ ਤੁਕੇ ॥
ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥

ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥

ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥

ਗੁਰਿ ਕਿਰਪਾ ਕੀਨੑੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥

ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥

(ਰਾਗ ਬਸੰਤ -- SGGS 1176) ਬਸੰਤੁ ਮਹਲਾ ੩ ॥
ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥

ਤੁਮ੍ਹ੍ਹ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥

ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥

ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥

ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥

(ਰਾਗ ਬਸੰਤ -- SGGS 1176) ਬਸੰਤੁ ਮਹਲਾ ੩ ॥
ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥

ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥

ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥

ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥

ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥

(ਰਾਗ ਬਸੰਤ -- SGGS 1176) ਬਸੰਤੁ ਮਹਲਾ ੩ ॥
ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥

ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥

ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥

ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥

ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥

(ਰਾਗ ਬਸੰਤ -- SGGS 1176) ਬਸੰਤੁ ਮਹਲਾ ੩ ॥
ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥

ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥

ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥

ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥

ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

(ਰਾਗ ਬਸੰਤੁ ਹਿੰਡੋਲ -- SGGS 1177) ਬਸੰਤੁ ਹਿੰਡੋਲ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥

ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥

ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥

ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥

ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥

(ਰਾਗ ਸਾਰੰਗ -- SGGS 1233) ਸਾਰਗ ਮਹਲਾ ੩ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥

ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥

ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥

ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥

ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥

ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥

ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥

ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥

(ਰਾਗ ਸਾਰੰਗ -- SGGS 1233) ਸਾਰਗ ਮਹਲਾ ੩ ॥
ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥ ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥

ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥

ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥

ਪੰਡਿਤ ਪੜ੍ਹ੍ਹਿ ਪੜ੍ਹ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥

ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥

ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

(ਰਾਗ ਸਾਰੰਗ -- SGGS 1234) ਸਾਰਗ ਮਹਲਾ ੩ ॥
ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥

ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥

ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥

ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥

ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥

ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥

ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥

ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥ ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥

ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

(ਰਾਗ ਸਾਰੰਗ -- SGGS 1245) ਮਹਲਾ ੩ ॥
ਨਉਮੀ ਨੇਮੁ ਸਚੁ ਜੇ ਕਰੈ ॥ ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥ ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥

(ਰਾਗ ਸਾਰੰਗ -- SGGS 1246) ਸਲੋਕ ਮਃ ੩ ॥
ਪੜ੍ਹ੍ਹਿ ਪੜ੍ਹ੍ਹਿ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥

(ਰਾਗ ਸਾਰੰਗ -- SGGS 1246) ਮਃ ੩ ॥
ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥

(ਰਾਗ ਸਾਰੰਗ -- SGGS 1247) ਸਲੋਕ ਮਃ ੩ ॥
ਸਹਜੇ ਸੁਖਿ ਸੁਤੀ ਸਬਦਿ ਸਮਾਇ ॥ ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥ ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ ਸੇ ਕੰਠਿ ਲਾਏ ਜਿ ਭੰਨਿ ਘੜਾਇ ॥ ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥

(ਰਾਗ ਸਾਰੰਗ -- SGGS 1247) ਮਃ ੩ ॥
ਜਿਨੑੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥ ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥ ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥

(ਰਾਗ ਸਾਰੰਗ -- SGGS 1247) ਸਲੋਕੁ ਮਃ ੩ ॥
ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥ ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੑੀ ਉਪਰਿ ਚੋਰ ॥੧॥

(ਰਾਗ ਸਾਰੰਗ -- SGGS 1247) ਸਲੋਕ ਮਃ ੩ ॥
ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥

(ਰਾਗ ਸਾਰੰਗ -- SGGS 1247) ਮਃ ੩ ॥
ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥ ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥

(ਰਾਗ ਸਾਰੰਗ -- SGGS 1248) ਸਲੋਕ ਮਃ ੩ ॥
ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥ ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥

(ਰਾਗ ਸਾਰੰਗ -- SGGS 1248) ਮਃ ੩ ॥
ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥

(ਰਾਗ ਸਾਰੰਗ -- SGGS 1248) ਸਲੋਕ ਮਃ ੩ ॥
ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥

(ਰਾਗ ਸਾਰੰਗ -- SGGS 1248) ਮਃ ੩ ॥
ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥

(ਰਾਗ ਸਾਰੰਗ -- SGGS 1248) ਸਲੋਕ ਮਃ ੩ ॥
ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥

(ਰਾਗ ਸਾਰੰਗ -- SGGS 1248) ਮਃ ੩ ॥
ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥

(ਰਾਗ ਸਾਰੰਗ -- SGGS 1249) ਸਲੋਕ ਮਃ ੩ ॥
ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨੑਿ ਕੀਤੇ ਤਿਸੈ ਨ ਸੇਵਨੑੀ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥

(ਰਾਗ ਸਾਰੰਗ -- SGGS 1249) ਮਃ ੩ ॥
ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥

(ਰਾਗ ਸਾਰੰਗ -- SGGS 1249) ਸਲੋਕ ਮਃ ੩ ॥
ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥

(ਰਾਗ ਸਾਰੰਗ -- SGGS 1249) ਮਃ ੩ ॥
ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥

(ਰਾਗ ਸਾਰੰਗ -- SGGS 1250) ਸਲੋਕ ਮਃ ੩ ॥
ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥

(ਰਾਗ ਸਾਰੰਗ -- SGGS 1250) ਮਃ ੩ ॥
ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ ਬਿਨੁ ਸਬਦੈ ਜਗਿ ਆਨੑੇਰੁ ਹੈ ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥

(ਰਾਗ ਸਾਰੰਗ -- SGGS 1250) ਸਲੋਕ ਮਃ ੩ ॥
ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥

(ਰਾਗ ਸਾਰੰਗ -- SGGS 1251) ਸਲੋਕ ਮਃ ੩ ॥
ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥ ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥

(ਰਾਗ ਸਾਰੰਗ -- SGGS 1251) ਮਃ ੩ ॥
ਦਾਤਿ ਜੋਤਿ ਸਭ ਸੂਰਤਿ ਤੇਰੀ ॥ ਬਹੁਤੁ ਸਿਆਣਪ ਹਉਮੈ ਮੇਰੀ ॥ ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥

(ਰਾਗ ਮਲਾਰ -- SGGS 1257) ਮਲਾਰ ਮਹਲਾ ੩ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥

ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥

ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥

ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥

ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥

(ਰਾਗ ਮਲਾਰ -- SGGS 1258) ਮਲਾਰ ਮਹਲਾ ੩ ॥
ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥

ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥

ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥

ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥

ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥

(ਰਾਗ ਮਲਾਰ -- SGGS 1258) ਮਲਾਰ ਮਹਲਾ ੩ ॥
ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥

ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥

ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹ੍ਹਾਲਿ ॥੨॥

ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥

ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥

(ਰਾਗ ਮਲਾਰ -- SGGS 1258) ਮਲਾਰ ਮਹਲਾ ੩ ॥
ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥

ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥

ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥

ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥

ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥

ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥

(ਰਾਗ ਮਲਾਰ -- SGGS 1259) ਮਲਾਰ ਮਹਲਾ ੩ ॥
ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥

ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹ੍ਹਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥

ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥

ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥

ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥

(ਰਾਗ ਮਲਾਰ -- SGGS 1259) ਮਲਾਰ ਮਹਲਾ ੩ ਦੁਤੁਕੇ ॥
ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥੧॥

ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥

ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥

ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥

ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥

(ਰਾਗ ਮਲਾਰ -- SGGS 1260) ਮਲਾਰ ਮਹਲਾ ੩ ॥
ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥

ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥

ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥

ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥

ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਤਨੁ ਪ੍ਰਾਨ ਧਰੀਂ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥

(ਰਾਗ ਮਲਾਰ -- SGGS 1260) ਮਲਾਰ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥

ਮਨ ਰੇ ਮਨ ਸਿਉ ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥

ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥

ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥

ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥

(ਰਾਗ ਮਲਾਰ -- SGGS 1260) ਮਲਾਰ ਮਹਲਾ ੩ ॥
ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥

ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥

ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥

ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥

ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥

(ਰਾਗ ਮਲਾਰ -- SGGS 1261) ਮਲਾਰ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥

ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥

ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥

ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥੩॥

ਸਭਨਾਂ ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥

ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥

(ਰਾਗ ਮਲਾਰ -- SGGS 1261) ਮਲਾਰ ਮਹਲਾ ੩ ॥
ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥

ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥

ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥

ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥

ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥ ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥

(ਰਾਗ ਮਲਾਰ -- SGGS 1262) ਮਲਾਰ ਮਹਲਾ ੩ ॥
ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥

ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥

ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥੩॥

ਕੋਟਿ ਮਧੇ ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥

(ਰਾਗ ਮਲਾਰ -- SGGS 1262) ਮਲਾਰ ਮਹਲਾ ੩ ॥
ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥

ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥

ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਂਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥

ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥੩॥

ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥

ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates