Pt 19 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 19 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਮਲਾਰ -- SGGS 1276) ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥
ੴ ਸਤਿਗੁਰ ਪ੍ਰਸਾਦਿ ॥
ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥

ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥

ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥

ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥

ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥

ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥

(ਰਾਗ ਮਲਾਰ -- SGGS 1276) ਮਲਾਰ ਮਹਲਾ ੩ ॥
ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥

ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥

ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥

ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥

ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥

ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨੑਿ ਮੋਖ ਦੁਆਰੁ ॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥

ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥

ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥

(ਰਾਗ ਮਲਾਰ -- SGGS 1277) ਮਲਾਰ ਮਹਲਾ ੩ ਅਸਟਪਦੀ ਘਰੁ ੨ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲ੍ਹ੍ਹਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥੧॥

ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥

ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥

ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥੩॥

ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥

ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥

ਹਉਮੈ ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥

ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥

ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥

ਸਲੋਕ ਮਹਲਾ ੩ ॥
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥

(ਰਾਗ ਮਲਾਰ -- SGGS 1280) ਸਲੋਕ ਮਃ ੩ ॥
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥

(ਰਾਗ ਮਲਾਰ -- SGGS 1280) ਮਃ ੩ ॥
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥

(ਰਾਗ ਮਲਾਰ -- SGGS 1280) ਸਲੋਕ ਮਃ ੩ ॥
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥

(ਰਾਗ ਮਲਾਰ -- SGGS 1280) ਮਃ ੩ ॥
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥

(ਰਾਗ ਮਲਾਰ -- SGGS 1281) ਸਲੋਕ ਮਃ ੩ ॥
ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥

(ਰਾਗ ਮਲਾਰ -- SGGS 1281) ਮਃ ੩ ॥
ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥

(ਰਾਗ ਮਲਾਰ -- SGGS 1281) ਸਲੋਕ ਮਃ ੩ ॥
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

(ਰਾਗ ਮਲਾਰ -- SGGS 1281) ਮਃ ੩ ॥
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥

(ਰਾਗ ਮਲਾਰ -- SGGS 1282) ਸਲੋਕ ਮਃ ੩ ॥
ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥

(ਰਾਗ ਮਲਾਰ -- SGGS 1282) ਮਃ ੩ ॥
ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥

(ਰਾਗ ਮਲਾਰ -- SGGS 1282) ਸਲੋਕ ਮਃ ੩ ॥
ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥

(ਰਾਗ ਮਲਾਰ -- SGGS 1282) ਮਃ ੩ ॥
ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥

(ਰਾਗ ਮਲਾਰ -- SGGS 1283) ਸਲੋਕ ਮਃ ੩ ॥
ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥੧॥

(ਰਾਗ ਮਲਾਰ -- SGGS 1283) ਮਃ ੩ ॥
ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥

(ਰਾਗ ਮਲਾਰ -- SGGS 1283) ਸਲੋਕ ਮਃ ੩ ॥
ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥

(ਰਾਗ ਮਲਾਰ -- SGGS 1283) ਮਃ ੩ ॥
ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥

(ਰਾਗ ਮਲਾਰ -- SGGS 1283) ਸਲੋਕ ਮਃ ੩ ॥
ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥

(ਰਾਗ ਮਲਾਰ -- SGGS 1284) ਮਃ ੩ ॥
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥

(ਰਾਗ ਮਲਾਰ -- SGGS 1284) ਸਲੋਕ ਮਃ ੩ ॥
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥

(ਰਾਗ ਮਲਾਰ -- SGGS 1284) ਮਃ ੩ ॥
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥

(ਰਾਗ ਮਲਾਰ -- SGGS 1285) ਸਲੋਕ ਮਃ ੩ ॥
ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥

(ਰਾਗ ਮਲਾਰ -- SGGS 1285) ਮਃ ੩ ॥
ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥ ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥ ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥

(ਰਾਗ ਮਲਾਰ -- SGGS 1285) ਸਲੋਕ ਮਃ ੩ ॥
ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥ ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥

(ਰਾਗ ਮਲਾਰ -- SGGS 1285) ਮਃ ੩ ॥
ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥ ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥

(ਰਾਗ ਮਲਾਰ -- SGGS 1285) ਸਲੋਕ ਮਃ ੩ ॥
ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥

(ਰਾਗ ਮਲਾਰ -- SGGS 1285) ਮਃ ੩ ॥
ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮ੍ਹ੍ਹਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥

(ਰਾਗ ਪ੍ਰਭਾਤੀ -- SGGS 1332) ਰਾਗੁ ਪ੍ਰਭਾਤੀ ਮਹਲਾ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥

ਹਰਿ ਹਰਿ ਨਾਮੁ ਜਪਹੁ ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥

ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥

ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥

ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥

(ਰਾਗ ਪ੍ਰਭਾਤੀ -- SGGS 1333) ਪ੍ਰਭਾਤੀ ਮਹਲਾ ੩ ॥
ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥

ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥

ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥

ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥

ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥

(ਰਾਗ ਪ੍ਰਭਾਤੀ -- SGGS 1333) ਪ੍ਰਭਾਤੀ ਮਹਲਾ ੩ ॥
ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥

ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥

ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥

ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥

ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥

(ਰਾਗ ਪ੍ਰਭਾਤੀ -- SGGS 1333) ਪ੍ਰਭਾਤੀ ਮਹਲਾ ੩ ॥
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥

ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥

ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥

ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥

(ਰਾਗ ਪ੍ਰਭਾਤੀ -- SGGS 1334) ਪ੍ਰਭਾਤੀ ਮਹਲਾ ੩ ॥
ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥

ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥

ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥

ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

(ਰਾਗ ਪ੍ਰਭਾਤੀ -- SGGS 1334) ਪ੍ਰਭਾਤੀ ਮਹਲਾ ੩ ॥
ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥

ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥

ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥

ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥

ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥

(ਰਾਗ ਪ੍ਰਭਾਤੀ -- SGGS 1334) ਪ੍ਰਭਾਤੀ ਮਹਲਾ ੩ ॥
ਮੇਰੇ ਮਨ ਗੁਰੁ ਅਪਣਾ ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥

ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥

ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨੑੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥

ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥

ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸੋੁਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥

(ਰਾਗ ਪਰਭਾਤੀ ਬਿਭਾਸ -- SGGS 1346) ਪ੍ਰਭਾਤੀ ਮਹਲਾ ੩ ਬਿਭਾਸ
ੴ ਸਤਿਗੁਰ ਪ੍ਰਸਾਦਿ ॥
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹ੍ਹਾਲਿ ॥੧॥

ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥

ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥

ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥

ਸਬਦੁ ਚੀਨੑਿ ਸੁਖੁ ਪਾਇਆ ਸਚੈ ਨਾਇ ਪਿਆਰ ॥ ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥

ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥

ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥

ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨੑਿਆ ਹਰਿ ਰਾਖਿਆ ਉਰਿ ਧਾਰਿ ॥੭॥

ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥

ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥

ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥

ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥

(ਰਾਗ ਪ੍ਰਭਾਤੀ -- SGGS 1346) ਪ੍ਰਭਾਤੀ ਮਹਲਾ ੩ ॥
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥

ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥

ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥

ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥

ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨੑਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥

ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥

ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥

ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥

(SGGS 1376) ਮਃ ੩ ॥
ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥

(SGGS 1378) ਮਃ ੩ ॥
ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥

(SGGS 1380) ਮਃ ੩ ॥
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥

(SGGS 1383) ਮਃ ੩ ॥
ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥

(SGGS 1412) ਮਹਲਾ ੩ ॥
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥

(SGGS 1413) ਸਲੋਕ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥

(SGGS 1413) ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥

(SGGS 1413) ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥

(SGGS 1413) ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥

(SGGS 1413) ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥

(SGGS 1413) ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖ ਬੰਨੑਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥

(SGGS 1413) ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥

(SGGS 1413) ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥

(SGGS 1413) ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥

(SGGS 1413) ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥

(SGGS 1413) ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥

(SGGS 1413) ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥

(SGGS 1414) ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥

(SGGS 1414) ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥

(SGGS 1414) ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥

(SGGS 1414) ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

(SGGS 1414) ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥

(SGGS 1414) ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥

(SGGS 1414) ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥

(SGGS 1414) ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥ ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥ ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥

(SGGS 1415) ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

(SGGS 1415) ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥

(SGGS 1415) ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥

(SGGS 1415) ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates