Pt 2 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 2 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਿਰੀਰਾਗੁ -- SGGS 38) ਸਿਰੀਰਾਗੁ ਮਹਲਾ ੩ ॥
ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥

ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥

ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥

ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥

(ਰਾਗ ਸਿਰੀਰਾਗੁ -- SGGS 38) ਸਿਰੀਰਾਗੁ ਮਹਲਾ ੩ ॥
ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥

ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥

ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥

ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥

ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥

(ਰਾਗ ਸਿਰੀਰਾਗੁ -- SGGS 39) ਸਿਰੀਰਾਗੁ ਮਹਲਾ ੩ ॥
ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥

ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥

ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥

ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥

ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥

(ਰਾਗ ਸਿਰੀਰਾਗੁ -- SGGS 64) ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥

ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥

ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥

ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥

ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥

ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥

ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥ ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥

(ਰਾਗ ਸਿਰੀਰਾਗੁ -- SGGS 65) ਸਿਰੀਰਾਗੁ ਮਹਲਾ ੩ ॥
ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥

ਮਨ ਰੇ ਗੁਰਮੁਖਿ ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥

ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥

ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥

ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥

ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥

ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥

ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥

ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥

(ਰਾਗ ਸਿਰੀਰਾਗੁ -- SGGS 66) ਸਿਰੀਰਾਗੁ ਮਹਲਾ ੩ ॥
ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥

ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥

ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥

ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥

ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥

ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥

ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥

ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥

ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥

(ਰਾਗ ਸਿਰੀਰਾਗੁ -- SGGS 66) ਸਿਰੀਰਾਗੁ ਮਹਲਾ ੩ ॥
ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥

ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥

ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥

ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥

ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥

ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥

ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥

ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥

ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥

(ਰਾਗ ਸਿਰੀਰਾਗੁ -- SGGS 67) ਸਿਰੀਰਾਗੁ ਮਹਲਾ ੩ ॥
ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥

ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥

ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥

ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥

ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥

ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥

ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥

ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥

ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥

(ਰਾਗ ਸਿਰੀਰਾਗੁ -- SGGS 68) ਸਿਰੀਰਾਗੁ ਮਹਲਾ ੩ ॥
ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥

ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥

ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥

ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥

ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥

ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥

ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥

ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥

ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥

ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥

ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥

(ਰਾਗ ਸਿਰੀਰਾਗੁ -- SGGS 69) ਸਿਰੀਰਾਗੁ ਮਹਲਾ ੩ ॥
ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥

ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥

ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥

ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥

ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥

ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥

ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥

ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥

ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥

(ਰਾਗ ਸਿਰੀਰਾਗੁ -- SGGS 69) ਸਿਰੀਰਾਗੁ ਮਹਲਾ ੩ ॥
ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥

ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥

ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥

ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥

ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥

ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥

ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥

ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥

ਸਲੋਕ ਮਃ ੩ ॥ ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥

(ਰਾਗ ਸਿਰੀਰਾਗੁ -- SGGS 83) ਮਃ ੩ ॥
ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥

(ਰਾਗ ਸਿਰੀਰਾਗੁ -- SGGS 84) ਮਃ ੩ ॥
ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥੨॥

(ਰਾਗ ਸਿਰੀਰਾਗੁ -- SGGS 84) ਸਲੋਕ ਮਃ ੩ ॥
ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥ ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥ ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥ ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥

(ਰਾਗ ਸਿਰੀਰਾਗੁ -- SGGS 84) ਮਃ ੩ ॥
ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥ ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥ ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥

(ਰਾਗ ਸਿਰੀਰਾਗੁ -- SGGS 84) ਸਲੋਕ ਮਃ ੩ ॥
ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥ ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥

(ਰਾਗ ਸਿਰੀਰਾਗੁ -- SGGS 84) ਮਃ ੩ ॥
ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥ ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥

(ਰਾਗ ਸਿਰੀਰਾਗੁ -- SGGS 84) ਸਲੋਕ ਮਃ ੩ ॥
ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥

(ਰਾਗ ਸਿਰੀਰਾਗੁ -- SGGS 85) ਸਲੋਕ ਮਃ ੩ ॥
ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ ਇਹ ਮਤਿ ਪਾਈ ॥ ਗੁਰ ਪਰਸਾਦੀ ਸਚਿ ਸਮਾਈ ॥੧॥

(ਰਾਗ ਸਿਰੀਰਾਗੁ -- SGGS 85) ਮਃ ੩ ॥
ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥

(ਰਾਗ ਸਿਰੀਰਾਗੁ -- SGGS 85) ਸਲੋਕ ਮਃ ੩ ॥
ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥

(ਰਾਗ ਸਿਰੀਰਾਗੁ -- SGGS 85) ਮਃ ੩ ॥
ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥

(ਰਾਗ ਸਿਰੀਰਾਗੁ -- SGGS 86) ਸਲੋਕ ਮਃ ੩ ॥
ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥ ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥

(ਰਾਗ ਸਿਰੀਰਾਗੁ -- SGGS 86) ਮਃ ੩ ॥
ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥

(ਰਾਗ ਸਿਰੀਰਾਗੁ -- SGGS 86) ਸਲੋਕ ਮਃ ੩ ॥
ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥

(ਰਾਗ ਸਿਰੀਰਾਗੁ -- SGGS 86) ਮਃ ੩ ॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥

(ਰਾਗ ਸਿਰੀਰਾਗੁ -- SGGS 87) ਸਲੋਕ ਮਃ ੩ ॥
ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥ ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥

(ਰਾਗ ਸਿਰੀਰਾਗੁ -- SGGS 87) ਮਃ ੩ ॥
ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥

(ਰਾਗ ਸਿਰੀਰਾਗੁ -- SGGS 87) ਸਲੋਕੁ ਮਃ ੩ ॥
ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥

(ਰਾਗ ਸਿਰੀਰਾਗੁ -- SGGS 88) ਮਃ ੩ ॥
ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥ ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥

(ਰਾਗ ਸਿਰੀਰਾਗੁ -- SGGS 88) ਸਲੋਕ ਮਃ ੩ ॥
ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥ ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥ ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥ ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥

(ਰਾਗ ਸਿਰੀਰਾਗੁ -- SGGS 88) ਮਃ ੩ ॥
ਸੋ ਭਗਉਤੀ ਜੋੁ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੨॥

(ਰਾਗ ਸਿਰੀਰਾਗੁ -- SGGS 88) ਮਃ ੩ ॥
ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥ ਸਤਸੰਗਤਿ ਸਿਉ ਬਾਦੁ ਰਚਾਏ ॥ ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥ ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥

(ਰਾਗ ਸਿਰੀਰਾਗੁ -- SGGS 89) ਸਲੋਕ ਮਃ ੩ ॥
ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥ ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥ ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥ ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥ ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥ ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥

(ਰਾਗ ਸਿਰੀਰਾਗੁ -- SGGS 89) ਮਃ ੩ ॥
ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥ ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥ ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥ ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥ ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥

(ਰਾਗ ਸਿਰੀਰਾਗੁ -- SGGS 89) ਸਲੋਕ ਮਃ ੩ ॥
ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥

(ਰਾਗ ਸਿਰੀਰਾਗੁ -- SGGS 90) ਮਃ ੩ ॥
ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥

(ਰਾਗ ਸਿਰੀਰਾਗੁ -- SGGS 90) ਸਲੋਕ ਮਃ ੩ ॥
ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥ ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥ ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥

(ਰਾਗ ਸਿਰੀਰਾਗੁ -- SGGS 90) ਮਃ ੩ ॥
ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥ ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥ ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥ ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥ ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥

(ਰਾਗ ਸਿਰੀਰਾਗੁ -- SGGS 90) ਸਲੋਕ ਮਃ ੩ ॥
ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥

(ਰਾਗ ਸਿਰੀਰਾਗੁ -- SGGS 90) ਮਃ ੩ ॥
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥

(ਰਾਗ ਸਿਰੀਰਾਗੁ -- SGGS 91) ਸਲੋਕ ਮਃ ੩ ॥
ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥ ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥ ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥

(ਰਾਗ ਸਿਰੀਰਾਗੁ -- SGGS 91) ਮਃ ੩ ॥
ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥

(ਰਾਗ ਮਾਝ -- SGGS 109) ਮਾਝ ਮਹਲਾ ੩ ਘਰੁ ੧ ॥
ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥

ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥

ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥

ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥

ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥

ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥

ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥

ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates