Pt 20 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 20 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(SGGS 1415) ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥

(SGGS 1415) ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥

(SGGS 1416) ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥

(SGGS 1416) ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥

(SGGS 1416) ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥

(SGGS 1416) ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨੑਿ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨੑਿ ॥੩੦॥

(SGGS 1416) ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥

(SGGS 1416) ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥

(SGGS 1416) ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥

(SGGS 1417) ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥

(SGGS 1417) ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥

(SGGS 1417) ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥

(SGGS 1417) ਹੋਮ ਜਗ ਸਭਿ ਤੀਰਥਾ ਪੜ੍ਹ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

(SGGS 1417) ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥

(SGGS 1417) ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥

(SGGS 1417) ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥

(SGGS 1417) ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥

(SGGS 1418) ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥

(SGGS 1418) ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥੪੩॥

(SGGS 1418) ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥

(SGGS 1418) ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥

(SGGS 1418) ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥

(SGGS 1418) ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥

(SGGS 1418) ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥

(SGGS 1418) ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥

(SGGS 1419) ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥

(SGGS 1419) ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥

(SGGS 1419) ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥

(SGGS 1419) ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥

(SGGS 1419) ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥

(SGGS 1419) ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥

(SGGS 1420) ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨੑਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥

(SGGS 1420) ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥

(SGGS 1420) ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥

(SGGS 1420) ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥

(SGGS 1420) ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥

(SGGS 1420) ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥

(SGGS 1420) ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥

(SGGS 1420) ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥

(SGGS 1421) ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥

(SGGS 1421) ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥

(SGGS 1421) ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥

(SGGS 1421) ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates