Pt 4 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 4 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਮਾਝ -- SGGS 122) ਮਾਝ ਮਹਲਾ ੩ ॥
ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ ਗੁਰ ਕੈ ਸਬਦਿ ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥

ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥

ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥

ਕਾਮਣਿ ਗੁਣਵੰਤੀ ਹਰਿ ਪਾਏ ॥ ਭੈ ਭਾਇ ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥

ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥

ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥

ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥ ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥

ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥

(ਰਾਗ ਮਾਝ -- SGGS 123) ਮਾਝ ਮਹਲਾ ੩ ॥
ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥

ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥

ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥

ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥

ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥

ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਸੋਖੈ ॥ ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥

ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥

(ਰਾਗ ਮਾਝ -- SGGS 124) ਮਾਝ ਮਹਲਾ ੩ ॥
ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ ॥

ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥

ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥

ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥

ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥

ਨਉ ਦਰ ਠਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥

ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥

ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥

(ਰਾਗ ਮਾਝ -- SGGS 124) ਮਾਝ ਮਹਲਾ ੩ ॥
ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥

ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ ਪਛਾਣੁ ॥ ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥

ਗੁਰਮੁਖਿ ਹਰਿ ਦਰਿ ਸੋਭਾ ਪਾਏ ॥ ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥

ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥੪॥

ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥

ਗੁਰਮੁਖਿ ਅਨਦਿਨੁ ਸਬਦੇ ਰਾਤਾ ॥ ਗੁਰਮੁਖਿ ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥

ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥੭॥

ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥

(ਰਾਗ ਮਾਝ -- SGGS 125) ਮਾਝ ਮਹਲਾ ੩ ॥
ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥

ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥

ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥

ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥

ਆਪੇ ਮਾਇਆ ਆਪੇ ਛਾਇਆ ॥ ਆਪੇ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥

ਆਪੇ ਕਰੇ ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥

ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥

ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥

(ਰਾਗ ਮਾਝ -- SGGS 126) ਮਾਝ ਮਹਲਾ ੩ ॥
ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥

ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥

ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣ ਮਰਣੁ ਨ ਚੂਕੈ ਫੇਰਾ ॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥

ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥

ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥

ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥

ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥

ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥

(ਰਾਗ ਮਾਝ -- SGGS 126) ਮਾਝ ਮਹਲਾ ੩ ॥
ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥

ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥

ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥

ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥

ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥

ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥

ਪੇਈਅੜੈ ਪਿਰੁ ਮੰਨਿ ਵਸਾਇਆ ॥ ਪੂਰੈ ਗੁਰਿ ਹਦੂਰਿ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥

ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥

(ਰਾਗ ਮਾਝ -- SGGS 127) ਮਾਝ ਮਹਲਾ ੩ ॥
ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥

ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥

ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥

ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥

ਹਉ ਹਉ ਕਰੇ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥

ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥

ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥

ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥

ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥

(ਰਾਗ ਮਾਝ -- SGGS 128) ਮਾਝ ਮਹਲਾ ੩ ॥
ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥

ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥

ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥

ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥

ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥

ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥

ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥

ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥

(ਰਾਗ ਮਾਝ -- SGGS 128) ਮਾਝ ਮਹਲਾ ੩ ॥
ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥

ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥

ਹਉਮੈ ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥

ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥

ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥ ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥

ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥

ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥

ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥

(ਰਾਗ ਮਾਝ -- SGGS 129) ਮਾਝ ਮਹਲਾ ੩ ॥
ਮਾਇਆ ਮੋਹੁ ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥

ਦੇਵੀ ਦੇਵਾ ਮੂਲੁ ਹੈ ਮਾਇਆ ॥ ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥

ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥

ਪੇਈਅੜੈ ਧਨ ਭਰਮਿ ਭੁਲਾਣੀ ॥ ਦੂਜੈ ਲਾਗੀ ਫਿਰਿ ਪਛੋਤਾਣੀ ॥ ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥

ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥ ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥

ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥ ਦੂਜਾ ਭਾਉ ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥

ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥

ਜਿਨਿ ਸਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ ਸਬਦਿ ਪਛਾਣੈ ॥ ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥

(ਰਾਗ ਮਾਝ -- SGGS 145) ਮਃ ੩ ॥
ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ ਗੁਰਮੁਖਿ ਕੋਈ ਉਤਰੈ ਪਾਰਿ ॥ ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥ ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥

(ਰਾਗ ਮਾਝ -- SGGS 149) ਸਲੋਕੁ ਮਃ ੩ ॥
ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥

(ਰਾਗ ਮਾਝ -- SGGS 149) ਮਃ ੩ ॥
ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥

(ਰਾਗ ਗਉੜੀ ਗੁਆਰੇਰੀ -- SGGS 157) ਰਾਗੁ ਗਉੜੀ ਗੁਆਰੇਰੀ ॥
ਮਹਲਾ ੩ ਚਉਪਦੇ ॥
ੴ ਸਤਿਗੁਰ ਪ੍ਰਸਾਦਿ ॥
ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥

ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥

ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥

ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥੩॥

ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥

(ਰਾਗ ਗਉੜੀ ਗੁਆਰੇਰੀ -- SGGS 158) ਗਉੜੀ ਗੁਆਰੇਰੀ ਮਹਲਾ ੩ ॥
ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥

ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥

ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥

ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥

(ਰਾਗ ਗਉੜੀ ਗੁਆਰੇਰੀ -- SGGS 158) ਗਉੜੀ ਗੁਆਰੇਰੀ ਮਹਲਾ ੩ ॥
ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ ਆਪੈ ॥੧॥

ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥

ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥

ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥

ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥

(ਰਾਗ ਗਉੜੀ ਗੁਆਰੇਰੀ -- SGGS 158) ਗਉੜੀ ਗੁਆਰੇਰੀ ਮਹਲਾ ੩ ॥
ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥

ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥

ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥

ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥

(ਰਾਗ ਗਉੜੀ ਗੁਆਰੇਰੀ -- SGGS 159) ਗਉੜੀ ਗੁਆਰੇਰੀ ਮਹਲਾ ੩ ॥
ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥

ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥

ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥

ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥੩॥

ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥

(ਰਾਗ ਗਉੜੀ ਗੁਆਰੇਰੀ -- SGGS 159) ਗਉੜੀ ਗੁਆਰੇਰੀ ਮਹਲਾ ੩ ॥
ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥

ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥

ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥

ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥

ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥

(ਰਾਗ ਗਉੜੀ ਗੁਆਰੇਰੀ -- SGGS 159) ਗਉੜੀ ਗੁਆਰੇਰੀ ਮਹਲਾ ੩ ॥
ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥

ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥

ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥

ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥੩॥

ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥

(ਰਾਗ ਗਉੜੀ ਗੁਆਰੇਰੀ -- SGGS 160) ਗਉੜੀ ਗੁਆਰੇਰੀ ਮਹਲਾ ੩ ॥
ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥

ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥

ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥

ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥

ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥

(ਰਾਗ ਗਉੜੀ ਗੁਆਰੇਰੀ -- SGGS 160) ਗਉੜੀ ਗੁਆਰੇਰੀ ਮਹਲਾ ੩ ॥
ਏਕਸੁ ਤੇ ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥

ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥

ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥੨॥

ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥

ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥

(ਰਾਗ ਗਉੜੀ ਗੁਆਰੇਰੀ -- SGGS 160) ਗਉੜੀ ਗੁਆਰੇਰੀ ਮਹਲਾ ੩ ॥
ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥

ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥

ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥

ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥

ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥

(ਰਾਗ ਗਉੜੀ ਗੁਆਰੇਰੀ -- SGGS 161) ਗਉੜੀ ਮਹਲਾ ੩ ਗੁਆਰੇਰੀ ॥
ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥

ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥

ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ ਆਵੈ ਜਾਇ ॥੨॥

ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥

ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥

(ਰਾਗ ਗਉੜੀ ਗੁਆਰੇਰੀ -- SGGS 161) ਗਉੜੀ ਗੁਆਰੇਰੀ ਮਹਲਾ ੩ ॥
ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥੧॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥

ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥੨॥

ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥੩॥

ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥

(ਰਾਗ ਗਉੜੀ ਗੁਆਰੇਰੀ -- SGGS 161) ਗਉੜੀ ਗੁਆਰੇਰੀ ਮਹਲਾ ੩ ॥
ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥

ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥

ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥

ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ ਮਾਹਿ ਉਦਾਸਾ ॥੩॥

ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥ ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥

(ਰਾਗ ਗਉੜੀ ਗੁਆਰੇਰੀ -- SGGS 162) ਗਉੜੀ ਗੁਆਰੇਰੀ ਮਹਲਾ ੩ ॥
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥

ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥

ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥

ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥

ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥

(ਰਾਗ ਗਉੜੀ ਬੈਰਾਗਣਿ -- SGGS 162) ਮਹਲਾ ੩ ਗਉੜੀ ਬੈਰਾਗਣਿ ॥
ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥

ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥

ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥

ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥

ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾ ਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥

(ਰਾਗ ਗਉੜੀ ਬੈਰਾਗਣਿ -- SGGS 162) ਗਉੜੀ ਬੈਰਾਗਣਿ ਮਹਲਾ ੩ ॥
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥

ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥

ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥

ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥

ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates