Pt 8 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 8 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗੂਜਰੀ -- SGGS 515) ਪਉੜੀ ॥
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

(ਰਾਗ ਗੂਜਰੀ -- SGGS 515) ਸਲੋਕੁ ਮਃ ੩ ॥
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥

(ਰਾਗ ਗੂਜਰੀ -- SGGS 516) ਮਃ ੩ ॥
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥

(ਰਾਗ ਗੂਜਰੀ -- SGGS 516) ਪਉੜੀ ॥
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥

(ਰਾਗ ਗੂਜਰੀ -- SGGS 516) ਸਲੋਕੁ ਮਃ ੩ ॥
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥

(ਰਾਗ ਗੂਜਰੀ -- SGGS 516) ਮਃ ੩ ॥
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥

(ਰਾਗ ਗੂਜਰੀ -- SGGS 516) ਪਉੜੀ ॥
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥

(ਰਾਗ ਗੂਜਰੀ -- SGGS 516) ਸਲੋਕੁ ਮਃ ੩ ॥
ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥

(ਰਾਗ ਗੂਜਰੀ -- SGGS 516) ਮਃ ੩ ॥
ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥

(ਰਾਗ ਗੂਜਰੀ -- SGGS 516) ਪਉੜੀ ॥
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥

(ਰਾਗ ਗੂਜਰੀ -- SGGS 517) ਸਲੋਕ ਮਃ ੩ ॥
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥

(ਰਾਗ ਗੂਜਰੀ -- SGGS 517) ਮਃ ੩ ॥
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥

(ਰਾਗ ਗੂਜਰੀ -- SGGS 517) ਪਉੜੀ ॥
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥

(ਰਾਗ ਗੂਜਰੀ -- SGGS 517) ਸਲੋਕ ਮਃ ੩ ॥
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥

(ਰਾਗ ਗੂਜਰੀ -- SGGS 517) ਮਃ ੩ ॥
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥

(ਰਾਗ ਗੂਜਰੀ -- SGGS 517) ਪਉੜੀ ॥
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ

ਸਲੋਕ ਮਃ ੩ ॥ ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥

(ਰਾਗ ਬਿਹਾਗੜਾ -- SGGS 548) ਮਃ ੩ ॥
ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥

(ਰਾਗ ਬਿਹਾਗੜਾ -- SGGS 548) ਸਲੋਕ ਮਃ ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

(ਰਾਗ ਬਿਹਾਗੜਾ -- SGGS 549) ਮਃ ੩ ॥
ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥

(ਰਾਗ ਬਿਹਾਗੜਾ -- SGGS 549) ਸਲੋਕ ਮਃ ੩ ॥
ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥

(ਰਾਗ ਬਿਹਾਗੜਾ -- SGGS 549) ਮਃ ੩ ॥
ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥

(ਰਾਗ ਬਿਹਾਗੜਾ -- SGGS 549) ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

(ਰਾਗ ਬਿਹਾਗੜਾ -- SGGS 549) ਮਃ ੩ ॥
ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

(ਰਾਗ ਬਿਹਾਗੜਾ -- SGGS 550) ਸਲੋਕ ਮਃ ੩ ॥
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥

(ਰਾਗ ਬਿਹਾਗੜਾ -- SGGS 550) ਮਃ ੩ ॥
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥

(ਰਾਗ ਬਿਹਾਗੜਾ -- SGGS 550) ਸਲੋਕ ਮਃ ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

(ਰਾਗ ਬਿਹਾਗੜਾ -- SGGS 550) ਮਃ ੩ ॥
ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

(ਰਾਗ ਬਿਹਾਗੜਾ -- SGGS 551) ਸਲੋਕ ਮਃ ੩ ॥
ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥

(ਰਾਗ ਬਿਹਾਗੜਾ -- SGGS 551) ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

(ਰਾਗ ਬਿਹਾਗੜਾ -- SGGS 551) ਮਃ ੩ ॥
ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

(ਰਾਗ ਬਿਹਾਗੜਾ -- SGGS 551) ਸਲੋਕ ਮਃ ੩ ॥
ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥

(ਰਾਗ ਬਿਹਾਗੜਾ -- SGGS 551) ਮਃ ੩ ॥
ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥

(ਰਾਗ ਬਿਹਾਗੜਾ -- SGGS 552) ਸਲੋਕ ਮਃ ੩ ॥
ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥

(ਰਾਗ ਬਿਹਾਗੜਾ -- SGGS 552) ਮਃ ੩ ॥
ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮ੍ਹ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥

(ਰਾਗ ਬਿਹਾਗੜਾ -- SGGS 552) ਮਃ ੩ ॥
ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

(ਰਾਗ ਬਿਹਾਗੜਾ -- SGGS 553) ਸਲੋਕੁ ਮਃ ੩ ॥
ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥

(ਰਾਗ ਬਿਹਾਗੜਾ -- SGGS 553) ਮਃ ੩ ॥
ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥

(ਰਾਗ ਬਿਹਾਗੜਾ -- SGGS 554) ਸਲੋਕੁ ਮਃ ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥

(ਰਾਗ ਬਿਹਾਗੜਾ -- SGGS 554) ਮਃ ੩ ॥
ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

(ਰਾਗ ਬਿਹਾਗੜਾ -- SGGS 554) ਸਲੋਕ ਮਃ ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥

(ਰਾਗ ਬਿਹਾਗੜਾ -- SGGS 554) ਮਃ ੩ ॥
ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨੑਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥

(ਰਾਗ ਬਿਹਾਗੜਾ -- SGGS 555) ਮਃ ੩ ॥
ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥

(ਰਾਗ ਬਿਹਾਗੜਾ -- SGGS 555) ਸਲੋਕ ਮਃ ੩ ॥
ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥

(ਰਾਗ ਬਿਹਾਗੜਾ -- SGGS 555) ਮਃ ੩ ॥
ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥

(ਰਾਗ ਬਿਹਾਗੜਾ -- SGGS 555) ਸਲੋਕ ਮਃ ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

(ਰਾਗ ਬਿਹਾਗੜਾ -- SGGS 556) ਮਃ ੩ ॥
ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

(ਰਾਗ ਬਿਹਾਗੜਾ -- SGGS 556) ਸਲੋਕ ਮਃ ੩ ॥
ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥

(ਰਾਗ ਬਿਹਾਗੜਾ -- SGGS 556) ਮਃ ੩ ॥
ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥

(ਰਾਗ ਵਡਹੰਸ -- SGGS 558) ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥

ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

(ਰਾਗ ਵਡਹੰਸ -- SGGS 558) ਵਡਹੰਸੁ ਮਹਲਾ ੩ ॥
ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥

ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥

ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥

ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥

ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥

(ਰਾਗ ਵਡਹੰਸ -- SGGS 558) ਵਡਹੰਸੁ ਮਹਲਾ ੩ ॥
ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥

ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥

ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥

ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥

ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥

(ਰਾਗ ਵਡਹੰਸ -- SGGS 559) ਵਡਹੰਸੁ ਮਹਲਾ ੩ ॥
ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥

ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥

ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥

ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥

ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥

(ਰਾਗ ਵਡਹੰਸ -- SGGS 559) ਵਡਹੰਸੁ ਮਹਲਾ ੩ ॥
ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥

ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥

ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥

ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥

ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥

ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥

(ਰਾਗ ਵਡਹੰਸ -- SGGS 559) ਵਡਹੰਸੁ ਮਹਲਾ ੩ ॥
ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥

ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥

ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥

ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥

(ਰਾਗ ਵਡਹੰਸ -- SGGS 560) ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

(ਰਾਗ ਵਡਹੰਸ -- SGGS 560) ਵਡਹੰਸੁ ਮਹਲਾ ੩ ॥
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥

ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥

ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥

ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ॥੩॥

ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥

(ਰਾਗ ਵਡਹੰਸ -- SGGS 560) ਵਡਹੰਸੁ ਮਹਲਾ ੩ ॥
ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥

ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥

ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥

ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥

(ਰਾਗ ਵਡਹੰਸ -- SGGS 564) ਵਡਹੰਸੁ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥

ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥

ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥

ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥

ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥

ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥

ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥

ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥

ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥

(ਰਾਗ ਵਡਹੰਸ -- SGGS 565) ਵਡਹੰਸੁ ਮਹਲਾ ੩ ॥
ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥

ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥

ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥

ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥

ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥

ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥

ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥

ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥

ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥

(ਰਾਗ ਵਡਹੰਸ -- SGGS 567) ਵਡਹੰਸੁ ਮਹਲਾ ੩ ਛੰਤ
ੴ ਸਤਿਗੁਰ ਪ੍ਰਸਾਦਿ ॥
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

(ਰਾਗ ਵਡਹੰਸ -- SGGS 568) ਵਡਹੰਸੁ ਮਹਲਾ ੩ ॥
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥

ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥

ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥

ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥

(ਰਾਗ ਵਡਹੰਸ -- SGGS 569) ਵਡਹੰਸੁ ਮਹਲਾ ੩ ॥
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

(ਰਾਗ ਵਡਹੰਸ -- SGGS 569) ਵਡਹੰਸੁ ਮਹਲਾ ੩ ॥
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates