Pt 9 - ਗੁਰੂ ਅਮਰਦਾਸ ਜੀ - ਸਲੋਕ ਬਾਣੀ ਸ਼ਬਦ, Part 9 - Guru Amardas ji (Mahalla 3) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਵਡਹੰਸ -- SGGS 570) ਵਡਹੰਸੁ ਮਹਲਾ ੩ ॥
ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥

ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥

ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥

ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

(ਰਾਗ ਵਡਹੰਸ -- SGGS 571) ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀਂ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

(ਰਾਗ ਵਡਹੰਸ -- SGGS 582) ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

(ਰਾਗ ਵਡਹੰਸ -- SGGS 583) ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

(ਰਾਗ ਵਡਹੰਸ -- SGGS 584) ਵਡਹੰਸੁ ਮਃ ੩ ॥
ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

(ਰਾਗ ਵਡਹੰਸ -- SGGS 584) ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥

(ਰਾਗ ਵਡਹੰਸ -- SGGS 585) ਮਃ ੩ ॥
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥

(ਰਾਗ ਵਡਹੰਸ -- SGGS 585) ਮਃ ੩ ॥
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥

(ਰਾਗ ਵਡਹੰਸ -- SGGS 586) ਸਲੋਕੁ ਮਃ ੩ ॥
ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥

(ਰਾਗ ਵਡਹੰਸ -- SGGS 586) ਮਃ ੩ ॥
ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥

(ਰਾਗ ਵਡਹੰਸ -- SGGS 586) ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

(ਰਾਗ ਵਡਹੰਸ -- SGGS 586) ਮਃ ੩ ॥
ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥

(ਰਾਗ ਵਡਹੰਸ -- SGGS 586) ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥

(ਰਾਗ ਵਡਹੰਸ -- SGGS 587) ਮਃ ੩ ॥
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥

(ਰਾਗ ਵਡਹੰਸ -- SGGS 587) ਸਲੋਕ ਮਃ ੩ ॥
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥

(ਰਾਗ ਵਡਹੰਸ -- SGGS 587) ਮਃ ੩ ॥
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥

(ਰਾਗ ਵਡਹੰਸ -- SGGS 588) ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥

(ਰਾਗ ਵਡਹੰਸ -- SGGS 588) ਮਃ ੩ ॥
ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥

(ਰਾਗ ਵਡਹੰਸ -- SGGS 588) ਸਲੋਕ ਮਃ ੩ ॥
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥

(ਰਾਗ ਵਡਹੰਸ -- SGGS 588) ਮਃ ੩ ॥
ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

(ਰਾਗ ਵਡਹੰਸ -- SGGS 589) ਸਲੋਕੁ ਮਃ ੩ ॥
ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥

(ਰਾਗ ਵਡਹੰਸ -- SGGS 589) ਮਃ ੩ ॥
ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥

(ਰਾਗ ਵਡਹੰਸ -- SGGS 589) ਸਲੋਕ ਮਃ ੩ ॥
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥

(ਰਾਗ ਵਡਹੰਸ -- SGGS 589) ਮਃ ੩ ॥
ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥

(ਰਾਗ ਵਡਹੰਸ -- SGGS 589) ਸਲੋਕ ਮਃ ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

(ਰਾਗ ਵਡਹੰਸ -- SGGS 590) ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥

(ਰਾਗ ਵਡਹੰਸ -- SGGS 590) ਮਃ ੩ ॥
ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥

(ਰਾਗ ਵਡਹੰਸ -- SGGS 590) ਸਲੋਕ ਮਃ ੩ ॥
ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥

(ਰਾਗ ਵਡਹੰਸ -- SGGS 590) ਮਃ ੩ ॥
ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥

(ਰਾਗ ਵਡਹੰਸ -- SGGS 591) ਸਲੋਕ ਮਃ ੩ ॥
ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥

(ਰਾਗ ਵਡਹੰਸ -- SGGS 591) ਮਃ ੩ ॥
ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥

(ਰਾਗ ਵਡਹੰਸ -- SGGS 591) ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

(ਰਾਗ ਵਡਹੰਸ -- SGGS 591) ਮਃ ੩ ॥
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

(ਰਾਗ ਵਡਹੰਸ -- SGGS 591) ਸਲੋਕੁ ਮਃ ੩ ॥
ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥

(ਰਾਗ ਵਡਹੰਸ -- SGGS 591) ਮਃ ੩ ॥
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥

(ਰਾਗ ਵਡਹੰਸ -- SGGS 592) ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥

(ਰਾਗ ਵਡਹੰਸ -- SGGS 592) ਮਃ ੩ ॥
ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥

(ਰਾਗ ਵਡਹੰਸ -- SGGS 592) ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

(ਰਾਗ ਵਡਹੰਸ -- SGGS 592) ਮਃ ੩ ॥
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥

(ਰਾਗ ਵਡਹੰਸ -- SGGS 593) ਸਲੋਕ ਮਃ ੩ ॥
ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥

(ਰਾਗ ਵਡਹੰਸ -- SGGS 593) ਮਃ ੩ ॥
ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥

(ਰਾਗ ਵਡਹੰਸ -- SGGS 593) ਸਲੋਕੁ ਮਃ ੩ ॥
ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥

(ਰਾਗ ਵਡਹੰਸ -- SGGS 593) ਮਃ ੩ ॥
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥

(ਰਾਗ ਵਡਹੰਸ -- SGGS 594) ਸਲੋਕੁ ਮਃ ੩ ॥
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

(ਰਾਗ ਵਡਹੰਸ -- SGGS 594) ਮਃ ੩ ॥
ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥

(ਰਾਗ ਸੋਰਠਿ -- SGGS 599) ਸੋਰਠਿ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥

ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥

ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥

ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

(ਰਾਗ ਸੋਰਠਿ -- SGGS 600) ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

(ਰਾਗ ਸੋਰਠਿ -- SGGS 600) ਸੋਰਠਿ ਮਃ ੩ ॥
ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥

ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥

ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥

ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥

(ਰਾਗ ਸੋਰਠਿ -- SGGS 601) ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥

ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥

ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

(ਰਾਗ ਸੋਰਠਿ -- SGGS 601) ਸੋਰਠਿ ਮਹਲਾ ੩ ॥
ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥

ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥

ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥

ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates