ਗੁਰੂ ਅੰਗਦ ਦੇਵ ਜੀ - ਸਲੋਕ ਬਾਣੀ ਸ਼ਬਦ, Guru Angad Dev ji (Mahalla 2) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਿਰੀਰਾਗੁ -- SGGS 83) ਮਃ ੨ ॥
ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨॥

(ਰਾਗ ਸਿਰੀਰਾਗੁ -- SGGS 89) ਸਲੋਕ ਮਃ ੨ ॥
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥

(ਰਾਗ ਮਾਝ -- SGGS 138) ਮਃ ੨ ॥
ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥

(ਰਾਗ ਮਾਝ -- SGGS 139) ਸਲੋਕੁ ਮਃ ੨ ॥
ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥

(ਰਾਗ ਮਾਝ -- SGGS 139) ਮਃ ੨ ॥
ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥

(ਰਾਗ ਮਾਝ -- SGGS 146) ਮਃ ੨ ॥
ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥

(ਰਾਗ ਮਾਝ -- SGGS 146) ਸਲੋਕ ਮਃ ੨ ॥
ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥

(ਰਾਗ ਮਾਝ -- SGGS 146) ਮਃ ੨ ॥
ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥

(ਰਾਗ ਮਾਝ -- SGGS 147) ਮਃ ੨ ॥
ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥

(ਰਾਗ ਮਾਝ -- SGGS 148) ਸਲੋਕੁ ਮਹਲਾ ੨ ॥
ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥ ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥ ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥ ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥

(ਰਾਗ ਮਾਝ -- SGGS 148) ਮਹਲਾ ੨ ॥
ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥ ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥

(ਰਾਗ ਮਾਝ -- SGGS 148) ਮਹਲਾ ੨ ॥
ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥

(ਰਾਗ ਮਾਝ -- SGGS 150) ਮਃ ੨ ॥
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥

(ਰਾਗ ਮਾਝ -- SGGS 150) ਸਲੋਕੁ ਮਃ ੨ ॥
ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥

(ਰਾਗ ਆਸਾ -- SGGS 463) ਮਹਲਾ ੨ ॥
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥

(ਰਾਗ ਆਸਾ -- SGGS 463) ਮਹਲਾ ੨ ॥
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥ ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥

(ਰਾਗ ਆਸਾ -- SGGS 466) ਮਹਲਾ ੨ ॥
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥

(ਰਾਗ ਆਸਾ -- SGGS 469) ਮਃ ੨ ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

(ਰਾਗ ਆਸਾ -- SGGS 469) ਮਃ ੨ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥

(ਰਾਗ ਆਸਾ -- SGGS 474) ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥

(ਰਾਗ ਆਸਾ -- SGGS 474) ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥

(ਰਾਗ ਆਸਾ -- SGGS 474) ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥

(ਰਾਗ ਆਸਾ -- SGGS 474) ਮਹਲਾ ੨ ॥
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥

(ਰਾਗ ਆਸਾ -- SGGS 474) ਮਹਲਾ ੨ ॥
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥

(ਰਾਗ ਆਸਾ -- SGGS 474) ਮਹਲਾ ੨ ॥
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥

(ਰਾਗ ਆਸਾ -- SGGS 474) ਮਹਲਾ ੨ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥

(ਰਾਗ ਆਸਾ -- SGGS 474) ਸਲੋਕੁ ਮਹਲਾ ੨ ॥
ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥

(ਰਾਗ ਆਸਾ -- SGGS 475) ਮਹਲਾ ੨ ॥
ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥

(ਰਾਗ ਆਸਾ -- SGGS 475) ਮਹਲਾ ੨ ॥
ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥

(ਰਾਗ ਸੋਰਠਿ -- SGGS 653) ਮਃ ੨ ॥
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥

(ਰਾਗ ਸੂਹੀ -- SGGS 787) ਸਲੋਕੁ ਮਃ ੨ ॥
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥

(ਰਾਗ ਸੂਹੀ -- SGGS 787) ਮਃ ੨ ॥
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥

(ਰਾਗ ਸੂਹੀ -- SGGS 787) ਮਃ ੨ ॥
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥

(ਰਾਗ ਸੂਹੀ -- SGGS 787) ਮਃ ੨ ॥
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥

(ਰਾਗ ਸੂਹੀ -- SGGS 788) ਸਲੋਕ ਮਹਲਾ ੨ ॥
ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥ ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥

(ਰਾਗ ਸੂਹੀ -- SGGS 788) ਮਃ ੨ ॥
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥

(ਰਾਗ ਸੂਹੀ -- SGGS 791) ਮਹਲਾ ੨ ॥
ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥

(ਰਾਗ ਸੂਹੀ -- SGGS 791) ਮਃ ੨ ॥
ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥

(ਰਾਗ ਸੂਹੀ -- SGGS 791) ਮਃ ੨ ॥
ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥ ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥

(ਰਾਗ ਸੂਹੀ -- SGGS 791) ਸਲੋਕ ਮਃ ੨ ॥
ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥

(ਰਾਗ ਸੂਹੀ -- SGGS 792) ਮਃ ੨ ॥
ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥

(ਰਾਗ ਰਾਮਕਲੀ -- SGGS 954) ਮਃ ੨ ॥
ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥ ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥

(ਰਾਗ ਰਾਮਕਲੀ -- SGGS 954) ਸਲੋਕ ਮਃ ੨ ॥
ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥

(ਰਾਗ ਰਾਮਕਲੀ -- SGGS 954) ਮਃ ੨ ॥
ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥

(ਰਾਗ ਰਾਮਕਲੀ -- SGGS 954) ਸਲੋਕ ਮਃ ੨ ॥
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥

(ਰਾਗ ਰਾਮਕਲੀ -- SGGS 954) ਮਃ ੨ ॥
ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥

(ਰਾਗ ਰਾਮਕਲੀ -- SGGS 954) ਮਃ ੨ ॥
ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥

(ਰਾਗ ਰਾਮਕਲੀ -- SGGS 955) ਸਲੋਕ ਮਃ ੨ ॥
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥

(ਰਾਗ ਮਾਰੂ -- SGGS 1093) ਸਲੋਕ ਮਃ ੨ ॥
ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥ ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥

ਸਲੋਕ ਮਹਲਾ ੨ ॥
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥

(ਰਾਗ ਸਾਰੰਗ -- SGGS 1238) ਸਲੋਕ ਮਹਲਾ ੨ ॥
ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥ ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥ ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥

(ਰਾਗ ਸਾਰੰਗ -- SGGS 1238) ਸਲੋਕ ਮਹਲਾ ੨ ॥
ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮ੍ਹ੍ਹਾਲਿ ॥ ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥ ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥ ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥

(ਰਾਗ ਸਾਰੰਗ -- SGGS 1238) ਸਲੋਕ ਮਹਲਾ ੨ ॥
ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥

(ਰਾਗ ਸਾਰੰਗ -- SGGS 1239) ਮਹਲਾ ੨ ॥
ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥

(ਰਾਗ ਸਾਰੰਗ -- SGGS 1239) ਸਲੋਕ ਮਹਲਾ ੨ ॥
ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥ ਜਿਨੑਾ ਚੀਰੀ ਚਲਣਾ ਹਥਿ ਤਿਨੑਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥

(ਰਾਗ ਸਾਰੰਗ -- SGGS 1239) ਮਹਲਾ ੨ ॥
ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨੑਾ ਮਿਲੇ ਭੰਡਾਰ ॥ ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨੑਾ ਕਉ ਨਾਨਕਾ ਨਾਮੁ ਜਿਨੑਾ ਨੀਸਾਣੁ ॥੨॥

(ਰਾਗ ਸਾਰੰਗ -- SGGS 1243) ਸਲੋਕ ਮਃ ੨ ॥
ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥

(ਰਾਗ ਸਾਰੰਗ -- SGGS 1245) ਮਃ ੨ ॥
ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥ ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥

(ਰਾਗ ਮਲਾਰ -- SGGS 1279) ਮਃ ੨ ॥
ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥

(ਰਾਗ ਮਲਾਰ -- SGGS 1280) ਸਲੋਕ ਮਃ ੨ ॥
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥

(ਰਾਗ ਮਲਾਰ -- SGGS 1280) ਮਃ ੨ ॥
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥

(ਰਾਗ ਮਲਾਰ -- SGGS 1288) ਸਲੋਕ ਮਃ ੨ ॥
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥

(ਰਾਗ ਮਲਾਰ -- SGGS 1290) ਮਃ ੨ ॥
ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates