ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗੂਜਰੀ -- SGGS 10) ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

(ਰਾਗ ਆਸਾ -- SGGS 12) ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

(ਰਾਗ ਗਉੜੀ ਪੂਰਬੀ -- SGGS 13) ਰਾਗੁ ਗਉੜੀ ਪੂਰਬੀ ਮਹਲਾ ੫ ॥
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥

ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

(ਰਾਗ ਸਿਰੀਰਾਗੁ -- SGGS 42) ਸਿਰੀਰਾਗੁ ਮਹਲਾ ੫ ਘਰੁ ੧ ॥
ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥ ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥

ਮੇਰੇ ਮਨ ਸੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥

ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥ ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥

ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥

ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥

(ਰਾਗ ਸਿਰੀਰਾਗੁ -- SGGS 42) ਸਿਰੀਰਾਗੁ ਮਹਲਾ ੫ ॥
ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥

ਭਾਈ ਰੇ ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥

ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥

ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥

ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥

(ਰਾਗ ਸਿਰੀਰਾਗੁ -- SGGS 43) ਸਿਰੀਰਾਗੁ ਮਹਲਾ ੫ ॥
ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥

ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥

ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥

ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥

ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥

(ਰਾਗ ਸਿਰੀਰਾਗੁ -- SGGS 43) ਸਿਰੀਰਾਗੁ ਮਹਲਾ ੫ ॥
ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥

ਅੰਧੇ ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥

ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥

ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥

ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥

(ਰਾਗ ਸਿਰੀਰਾਗੁ -- SGGS 43) ਸਿਰੀਰਾਗੁ ਮਹਲਾ ੫ ॥
ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥

ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥

ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥ ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥

ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥ ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥

ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥

(ਰਾਗ ਸਿਰੀਰਾਗੁ -- SGGS 44) ਸਿਰੀਰਾਗੁ ਮਹਲਾ ੫ ॥
ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥

ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥

ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥

ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥

ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥

(ਰਾਗ ਸਿਰੀਰਾਗੁ -- SGGS 44) ਸ੍ਰੀਰਾਗੁ ਮਹਲਾ ੫ ॥
ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥

ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥

ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥

ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥

ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥

(ਰਾਗ ਸਿਰੀਰਾਗੁ -- SGGS 44) ਸ੍ਰੀਰਾਗੁ ਮਹਲਾ ੫ ॥
ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥

ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥

ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥

ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥

ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥

(ਰਾਗ ਸਿਰੀਰਾਗੁ -- SGGS 45) ਸਿਰੀਰਾਗੁ ਮਹਲਾ ੫ ॥
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥

ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥

ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥

ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥

ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥

(ਰਾਗ ਸਿਰੀਰਾਗੁ -- SGGS 45) ਸਿਰੀਰਾਗੁ ਮਹਲਾ ੫ ॥
ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥

ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥

ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥

ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥

ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥

(ਰਾਗ ਸਿਰੀਰਾਗੁ -- SGGS 46) ਸਿਰੀਰਾਗੁ ਮਹਲਾ ੫ ॥
ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥

ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥

ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥

ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥

ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥

(ਰਾਗ ਸਿਰੀਰਾਗੁ -- SGGS 46) ਸਿਰੀਰਾਗੁ ਮਹਲਾ ੫ ॥
ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥

ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥

ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥ ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥

ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥

ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥

(ਰਾਗ ਸਿਰੀਰਾਗੁ -- SGGS 46) ਸਿਰੀਰਾਗੁ ਮਹਲਾ ੫ ॥
ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥

ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥ ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥

ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥

ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥ ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥

ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥

(ਰਾਗ ਸਿਰੀਰਾਗੁ -- SGGS 47) ਸਿਰੀਰਾਗੁ ਮਹਲਾ ੫ ॥
ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥

ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥

ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥

ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥

ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥

(ਰਾਗ ਸਿਰੀਰਾਗੁ -- SGGS 47) ਸਿਰੀਰਾਗੁ ਮਹਲਾ ੫ ॥
ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥

ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥

ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥

ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥ ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥

ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥

(ਰਾਗ ਸਿਰੀਰਾਗੁ -- SGGS 48) ਸਿਰੀਰਾਗੁ ਮਹਲਾ ੫ ॥
ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥

ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥

ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥

ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥

(ਰਾਗ ਸਿਰੀਰਾਗੁ -- SGGS 48) ਸਿਰੀਰਾਗੁ ਮਹਲਾ ੫ ॥
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥

ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥

ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥

ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥

(ਰਾਗ ਸਿਰੀਰਾਗੁ -- SGGS 48) ਸਿਰੀਰਾਗੁ ਮਹਲਾ ੫ ॥
ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥

ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥

ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥ ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥

ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥

ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥

(ਰਾਗ ਸਿਰੀਰਾਗੁ -- SGGS 49) ਸਿਰੀਰਾਗੁ ਮਹਲਾ ੫ ॥
ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥

ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥

ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥

ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥

ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥

(ਰਾਗ ਸਿਰੀਰਾਗੁ -- SGGS 49) ਸਿਰੀਰਾਗੁ ਮਹਲਾ ੫ ॥
ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥

ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥

ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥

ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥

ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥ ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥

(ਰਾਗ ਸਿਰੀਰਾਗੁ -- SGGS 50) ਸਿਰੀਰਾਗੁ ਮਹਲਾ ੫ ॥
ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥

ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥

ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥

ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥

ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥

(ਰਾਗ ਸਿਰੀਰਾਗੁ -- SGGS 50) ਸਿਰੀਰਾਗੁ ਮਹਲਾ ੫ ਘਰੁ ੨ ॥
ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥

ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥

ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥

ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥

ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥

(ਰਾਗ ਸਿਰੀਰਾਗੁ -- SGGS 50) ਸਿਰੀਰਾਗੁ ਮਹਲਾ ੫ ॥
ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥

ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥

ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥

ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥

ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥

(ਰਾਗ ਸਿਰੀਰਾਗੁ -- SGGS 51) ਸਿਰੀਰਾਗੁ ਮਹਲਾ ੫ ਘਰੁ ੬ ॥
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥

ਗੁਰ ਕੇ ਚਰਨ ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥

ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥

ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥

ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥

(ਰਾਗ ਸਿਰੀਰਾਗੁ -- SGGS 51) ਸਿਰੀਰਾਗੁ ਮਹਲਾ ੫ ॥
ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥

ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥

ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥

ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥

ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥

(ਰਾਗ ਸਿਰੀਰਾਗੁ -- SGGS 51) ਸਿਰੀਰਾਗੁ ਮਹਲਾ ੫ ॥
ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥ ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥

ਠਾਕੁਰੁ ਸਰਬੇ ਸਮਾਣਾ ॥ ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥

ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥ ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥

ਕਹਨ ਕਹਾਵਨ ਇਹੁ ਕੀਰਤਿ ਕਰਲਾ ॥ ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥

ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥ ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥

(ਰਾਗ ਸਿਰੀਰਾਗੁ -- SGGS 51) ਸਿਰੀਰਾਗੁ ਮਹਲਾ ੫ ਘਰੁ ੭ ॥
ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥

ਸੁਹੇਲਾ ਕਹਨੁ ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥

ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥

ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥

ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥

(ਰਾਗ ਸਿਰੀਰਾਗੁ -- SGGS 52) ਸਿਰੀਰਾਗੁ ਮਹਲਾ ੫ ਘਰੁ ੧ ॥
ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥

ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥

ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥

ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥

ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥

(ਰਾਗ ਸਿਰੀਰਾਗੁ -- SGGS 52) ਸਿਰੀਰਾਗੁ ਮਹਲਾ ੫ ॥
ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥

ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥

ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥

ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥

ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥

(ਰਾਗ ਸਿਰੀਰਾਗੁ -- SGGS 52) ਸਿਰੀਰਾਗੁ ਮਹਲਾ ੫ ॥
ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥

ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥

ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥

ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥

ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates