Pt 11 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 11 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗਉੜੀ -- SGGS 281) ਸਲੋਕੁ ॥
ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥

(ਰਾਗ ਗਉੜੀ -- SGGS 281) ਅਸਟਪਦੀ ॥
ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥

ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥ ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥

ਬਡਭਾਗੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ ਗੁਨ ਗਾਹਿ ॥ ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ ਜਾਨਹੁ ਤੇ ਸੁਖੀ ॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥

ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧਸੰਗਿ ਹਰਿ ਹਰਿ ਜਸੁ ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥ ਗ੍ਰਿਹਸਤ ਮਹਿ ਸੋਈ ਨਿਰਬਾਨੁ ॥ ਏਕ ਊਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ ਦੂਖ ॥੪॥

ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥ ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥

ਨਹ ਕਿਛੁ ਜਨਮੈ ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥ ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥੬॥

ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥

ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥

(ਰਾਗ ਗਉੜੀ -- SGGS 282) ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥

(ਰਾਗ ਗਉੜੀ -- SGGS 282) ਅਸਟਪਦੀ ॥
ਟੂਟੀ ਗਾਢਨਹਾਰ ਗੋੁਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥

ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥

ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥

ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥ ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥੪॥

ਜਿਸੁ ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥੫॥

ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥ ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ ਊਪਰਿ ਜਾਈਐ ਕੁਰਬਾਨੁ ॥ ਸਾਧ ਸੇਵਾ ਵਡਭਾਗੀ ਪਾਈਐ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ ਨਾਨਕ ਤਿਹ ਪਾਇਆ ॥੬॥

ਮਿਰਤਕ ਕਉ ਜੀਵਾਲਨਹਾਰ ॥ ਭੂਖੇ ਕਉ ਦੇਵਤ ਅਧਾਰ ॥ ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥ ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥ ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ ਨਾਨਕ ਸੋ ਜਨੁ ਨਿਰਮਲੁ ਥੀਆ ॥੭॥

ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ ਸਤਿ ਮੁਖਿ ਕਹਤ ॥ ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥

(ਰਾਗ ਗਉੜੀ -- SGGS 283) ਸਲੋਕੁ ॥
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥

(ਰਾਗ ਗਉੜੀ -- SGGS 283) ਅਸਟਪਦੀ ॥
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ ॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾ ਨਿਧਾਨ ਦਇਆਲ ਬਖਸੰਦ ॥ ਸਾਧ ਤੇਰੇ ਕੀ ਚਰਨੀ ਪਾਉ ॥ ਨਾਨਕ ਕੈ ਮਨਿ ਇਹੁ ਅਨਰਾਉ ॥੧॥

ਮਨਸਾ ਪੂਰਨ ਸਰਨਾ ਜੋਗ ॥ ਜੋ ਕਰਿ ਪਾਇਆ ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ ਸਦ ਜਾ ਕੈ ॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥

ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥ ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥

ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥ ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥

ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥

ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥

ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥ ਸਤਿ ਨਿਰਤਿ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ ਮਿਤਿ ਗਤਿ ॥ ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ ॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥

ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥

(ਰਾਗ ਗਉੜੀ -- SGGS 285) ਸਲੋਕੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥

(ਰਾਗ ਗਉੜੀ -- SGGS 285) ਅਸਟਪਦੀ ॥
ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭ ਹੋਇ ॥ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥

ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥ ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥੨॥

ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ ॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥

ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ਜਪਾਈ ॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥ ਪ੍ਰਭ ਕੇ ਸੇਵਕ ਊਚ ਤੇ ਊਚੇ ॥ ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥

ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ ਕਾਢਤ ਆਪਿ ॥ ਤਾ ਕਉ ਰਾਖਤ ਦੇ ਕਰਿ ਹਾਥ ॥ ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥ ਮਾਰੈ ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥

ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮ ॥ ਕਹੁ ਨਾਨਕ ਜਨ ਕੈ ਸਦ ਕਾਮ ॥੬॥

ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥ ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ ਆਠ ਪਹਰ ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥੭॥

ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥ ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

(ਰਾਗ ਗਉੜੀ -- SGGS 286) ਸਲੋਕੁ ॥
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥

(ਰਾਗ ਗਉੜੀ -- SGGS 286) ਅਸਟਪਦੀ ॥
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥

ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥

ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥ ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥

ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥

ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥

ਤਪਤਿ ਮਾਹਿ ਠਾਢਿ ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧਸੰਗਿ ਜਪਿ ਨਾਮੁ ਮੁਰਾਰੀ ॥ ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥

ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥

(ਰਾਗ ਗਉੜੀ -- SGGS 288) ਸਲੋਕੁ ॥
ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥

(ਰਾਗ ਗਉੜੀ -- SGGS 288) ਅਸਟਪਦੀ ॥
ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ ॥੧॥

ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥੨॥

ਮਨੁ ਪਰਬੋਧਹੁ ਹਰਿ ਕੈ ਨਾਇ ॥ ਦਹ ਦਿਸਿ ਧਾਵਤ ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥੩॥

ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੋ ਕਾਚਾ ॥ ਆਵਾ ਗਵਨੁ ਮਿਟੈ ਪ੍ਰਭ ਸੇਵ ॥ ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਉਧਾਰੁ ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥ ਅਨਿਕ ਉਪਾਵ ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਹਰਿ ਕੀ ਭਗਤਿ ਕਰਹੁ ਮਨੁ ਲਾਇ ॥ ਮਨਿ ਬੰਛਤ ਨਾਨਕ ਫਲ ਪਾਇ ॥੪॥

ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ ਹਸਤੀ ਰਥ ਅਸਵਾਰੀ ॥ ਝੂਠਾ ਡੰਫੁ ਝੂਠੁ ਪਾਸਾਰੀ ॥ ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥

ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮ੍ਹ੍ਹਾਰੋ ਚੀਤ ॥ ਚਰਨ ਕਮਲ ਰਾਖਹੁ ਮਨ ਮਾਹਿ ॥ ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥

ਗੁਨ ਗਾਵਤ ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥

ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥

(ਰਾਗ ਗਉੜੀ -- SGGS 289) ਸਲੋਕੁ ॥
ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥

(ਰਾਗ ਗਉੜੀ -- SGGS 289) ਅਸਟਪਦੀ ॥
ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥

ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੨॥

ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥

ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥

ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥

ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥

ਪ੍ਰਭ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤ ॥ ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥

ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੂਖ ਨਾਨਕ ਪਰਗਾਸ ॥੮॥੨੦॥

(ਰਾਗ ਗਉੜੀ -- SGGS 290) ਸਲੋਕੁ ॥
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥

(ਰਾਗ ਗਉੜੀ -- SGGS 290) ਅਸਟਪਦੀ ॥
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥

ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥

ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥

ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥

ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥

ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖੵਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥

ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥

(ਰਾਗ ਗਉੜੀ -- SGGS 292) ਸਲੋਕੁ ॥
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥ ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥

(ਰਾਗ ਗਉੜੀ -- SGGS 292) ਅਸਟਪਦੀ ॥
ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥

ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥

ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥

ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥

ਸਾਧਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥ ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥੫॥

ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥

ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ ਹਰਿ ਰੂਪ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates