Pt 18 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 18 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗੂਜਰੀ -- SGGS 500) ਗੂਜਰੀ ਮਹਲਾ ੫ ॥
ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥

ਠਾਕੁਰ ਤੁਝ ਬਿਨੁ ਬੀਆ ਨ ਹੋਰ ॥ ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥

ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥

(ਰਾਗ ਗੂਜਰੀ -- SGGS 500) ਗੂਜਰੀ ਮਹਲਾ ੫ ॥
ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥੧॥

ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥

ਸਿਧ ਸਾਧਿਕ ਅਰੁ ਜਖੵ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥

(ਰਾਗ ਗੂਜਰੀ -- SGGS 500) ਗੂਜਰੀ ਮਹਲਾ ੫ ॥
ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥੧॥

ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥੧॥ ਰਹਾਉ ॥

ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥

(ਰਾਗ ਗੂਜਰੀ -- SGGS 500) ਗੂਜਰੀ ਮਹਲਾ ੫ ॥
ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥

ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥

ਨਾਨਕ ਸਰਣਿ ਤੁਮ੍ਹ੍ਹਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥

(ਰਾਗ ਗੂਜਰੀ -- SGGS 500) ਗੂਜਰੀ ਮਹਲਾ ੫ ॥
ਜਨ ਕੀ ਪੈਜ ਸਵਾਰੀ ਆਪ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥੧॥ ਰਹਾਉ ॥

ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥

ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥

(ਰਾਗ ਗੂਜਰੀ -- SGGS 500) ਗੂਜਰੀ ਮਹਲਾ ੫ ॥
ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

(ਰਾਗ ਗੂਜਰੀ -- SGGS 501) ਗੂਜਰੀ ਮਹਲਾ ੫ ॥
ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥

ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥

ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥

(ਰਾਗ ਗੂਜਰੀ -- SGGS 501) ਗੂਜਰੀ ਮਹਲਾ ੫ ਘਰੁ ੪ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥

ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥

ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥

ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥

ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥

(ਰਾਗ ਗੂਜਰੀ -- SGGS 501) ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥

ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥

ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥

ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥

ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

(ਰਾਗ ਗੂਜਰੀ -- SGGS 501) ਗੂਜਰੀ ਮਹਲਾ ੫ ॥
ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥

ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥

ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥

ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥

ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥

(ਰਾਗ ਗੂਜਰੀ -- SGGS 502) ਗੂਜਰੀ ਮਹਲਾ ੫ ॥
ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥

ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥

ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥

ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥

ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥

ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥

(ਰਾਗ ਗੂਜਰੀ -- SGGS 502) ਗੂਜਰੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥

ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥

ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥

(ਰਾਗ ਗੂਜਰੀ -- SGGS 502) ਗੂਜਰੀ ਮਹਲਾ ੫ ॥
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥

ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥

ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

(ਰਾਗ ਗੂਜਰੀ -- SGGS 507) ਗੂਜਰੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥

ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥

ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥

ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥

ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥

ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥

ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥

ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥

ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

(ਰਾਗ ਗੂਜਰੀ -- SGGS 508) ਗੂਜਰੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥

ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥

ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥

ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥

ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥

ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥

ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥

ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥

ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

(ਰਾਗ ਗੂਜਰੀ -- SGGS 517) ਰਾਗੁ ਗੂਜਰੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

(ਰਾਗ ਗੂਜਰੀ -- SGGS 517) ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥

(ਰਾਗ ਗੂਜਰੀ -- SGGS 518) ਪਉੜੀ ॥
ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥

(ਰਾਗ ਗੂਜਰੀ -- SGGS 518) ਸਲੋਕੁ ਮਃ ੫ ॥
ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥

(ਰਾਗ ਗੂਜਰੀ -- SGGS 518) ਮਃ ੫ ॥
ਕਿਤੀ ਬੈਹਨੑਿ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥

(ਰਾਗ ਗੂਜਰੀ -- SGGS 518) ਪਉੜੀ ॥
ਤੁਧੁ ਧਿਆਇਨੑਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨੑਿ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥

(ਰਾਗ ਗੂਜਰੀ -- SGGS 518) ਸਲੋਕੁ ਮਃ ੫ ॥
ਚੰਗਿਆਈਂ ਆਲਕੁ ਕਰੇ ਬੁਰਿਆਈਂ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥

(ਰਾਗ ਗੂਜਰੀ -- SGGS 518) ਮਃ ੫ ॥
ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥

(ਰਾਗ ਗੂਜਰੀ -- SGGS 518) ਪਉੜੀ ॥
ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥

(ਰਾਗ ਗੂਜਰੀ -- SGGS 518) ਸਲੋਕ ਮਃ ੫ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

(ਰਾਗ ਗੂਜਰੀ -- SGGS 518) ਮਃ ੫ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

(ਰਾਗ ਗੂਜਰੀ -- SGGS 518) ਪਉੜੀ ॥
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

(ਰਾਗ ਗੂਜਰੀ -- SGGS 519) ਸਲੋਕ ਮਃ ੫ ॥
ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥

(ਰਾਗ ਗੂਜਰੀ -- SGGS 519) ਮਃ ੫ ॥
ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥

(ਰਾਗ ਗੂਜਰੀ -- SGGS 519) ਪਉੜੀ ॥
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥

(ਰਾਗ ਗੂਜਰੀ -- SGGS 519) ਸਲੋਕ ਮਃ ੫ ॥
ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥

(ਰਾਗ ਗੂਜਰੀ -- SGGS 519) ਮਃ ੫ ॥
ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥

(ਰਾਗ ਗੂਜਰੀ -- SGGS 519) ਪਉੜੀ ॥
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥

(ਰਾਗ ਗੂਜਰੀ -- SGGS 519) ਸਲੋਕ ਮਃ ੫ ॥
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥

(ਰਾਗ ਗੂਜਰੀ -- SGGS 519) ਮਃ ੫ ॥
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥

(ਰਾਗ ਗੂਜਰੀ -- SGGS 519) ਪਉੜੀ ॥
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

(ਰਾਗ ਗੂਜਰੀ -- SGGS 520) ਸਲੋਕ ਮਃ ੫ ॥
ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥

(ਰਾਗ ਗੂਜਰੀ -- SGGS 520) ਮਃ ੫ ॥
ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥

(ਰਾਗ ਗੂਜਰੀ -- SGGS 520) ਪਉੜੀ ॥
ਹੋਵੈ ਸੁਖੁ ਘਣਾ ਦਯਿ ਧਿਆਇਐ ॥ ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥

(ਰਾਗ ਗੂਜਰੀ -- SGGS 520) ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

(ਰਾਗ ਗੂਜਰੀ -- SGGS 520) ਮਃ ੫ ॥
ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

(ਰਾਗ ਗੂਜਰੀ -- SGGS 520) ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨੑਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨੑਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

(ਰਾਗ ਗੂਜਰੀ -- SGGS 520) ਸਲੋਕ ਮਃ ੫ ॥
ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥

(ਰਾਗ ਗੂਜਰੀ -- SGGS 520) ਮਃ ੫ ॥
ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥

(ਰਾਗ ਗੂਜਰੀ -- SGGS 520) ਪਉੜੀ ॥
ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥

(ਰਾਗ ਗੂਜਰੀ -- SGGS 520) ਸਲੋਕੁ ਮਃ ੫ ॥
ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥

(ਰਾਗ ਗੂਜਰੀ -- SGGS 521) ਮਃ ੫ ॥
ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥

(ਰਾਗ ਗੂਜਰੀ -- SGGS 521) ਪਉੜੀ ॥
ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥

(ਰਾਗ ਗੂਜਰੀ -- SGGS 521) ਸਲੋਕ ਮਃ ੫ ॥
ਕੜਛੀਆ ਫਿਰੰਨੑਿ ਸੁਆਉ ਨ ਜਾਣਨੑਿ ਸੁਞੀਆ ॥ ਸੇਈ ਮੁਖ ਦਿਸੰਨੑਿ ਨਾਨਕ ਰਤੇ ਪ੍ਰੇਮ ਰਸਿ ॥੧॥

(ਰਾਗ ਗੂਜਰੀ -- SGGS 521) ਮਃ ੫ ॥
ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥

(ਰਾਗ ਗੂਜਰੀ -- SGGS 521) ਪਉੜੀ ॥
ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨੑਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥

(ਰਾਗ ਗੂਜਰੀ -- SGGS 521) ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥

(ਰਾਗ ਗੂਜਰੀ -- SGGS 521) ਮਃ ੫ ॥
ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨੑਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥

(ਰਾਗ ਗੂਜਰੀ -- SGGS 521) ਪਉੜੀ ॥
ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥

(ਰਾਗ ਗੂਜਰੀ -- SGGS 521) ਸਲੋਕ ਮਃ ੫ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

(ਰਾਗ ਗੂਜਰੀ -- SGGS 521) ਮਃ ੫ ॥
ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥

(ਰਾਗ ਗੂਜਰੀ -- SGGS 521) ਪਉੜੀ ॥
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨੑਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥

(ਰਾਗ ਗੂਜਰੀ -- SGGS 522) ਸਲੋਕ ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥

(ਰਾਗ ਗੂਜਰੀ -- SGGS 522) ਮਃ ੫ ॥
ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥

(ਰਾਗ ਗੂਜਰੀ -- SGGS 522) ਪਉੜੀ ॥
ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨੑਿ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥

(ਰਾਗ ਗੂਜਰੀ -- SGGS 522) ਸਲੋਕ ਮਃ ੫ ॥
ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥

(ਰਾਗ ਗੂਜਰੀ -- SGGS 522) ਮਃ ੫ ॥
ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥

(ਰਾਗ ਗੂਜਰੀ -- SGGS 522) ਪਉੜੀ ॥
ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥

(ਰਾਗ ਗੂਜਰੀ -- SGGS 522) ਸਲੋਕੁ ਮਃ ੫ ॥
ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥

(ਰਾਗ ਗੂਜਰੀ -- SGGS 522) ਮਃ ੫ ॥
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥

(ਰਾਗ ਗੂਜਰੀ -- SGGS 522) ਪਉੜੀ ॥
ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥

(ਰਾਗ ਗੂਜਰੀ -- SGGS 523) ਸਲੋਕ ਮਃ ੫ ॥
ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥

(ਰਾਗ ਗੂਜਰੀ -- SGGS 523) ਮਃ ੫ ॥
ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥

(ਰਾਗ ਗੂਜਰੀ -- SGGS 523) ਪਉੜੀ ॥
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥

(ਰਾਗ ਗੂਜਰੀ -- SGGS 523) ਸਲੋਕ ਮਃ ੫ ॥
ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥

(ਰਾਗ ਗੂਜਰੀ -- SGGS 523) ਮਃ ੫ ॥
ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥

(ਰਾਗ ਗੂਜਰੀ -- SGGS 523) ਪਉੜੀ ॥
ਆਦਿ ਜੁਗਾਦੀ ਆਪਿ ਰਖਣ ਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹ੍ਹਾਲਿਆ ॥੧੯॥

(ਰਾਗ ਗੂਜਰੀ -- SGGS 523) ਸਲੋਕ ਮਃ ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥

(ਰਾਗ ਗੂਜਰੀ -- SGGS 523) ਮਃ ੫ ॥
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥

(ਰਾਗ ਗੂਜਰੀ -- SGGS 523) ਪਉੜੀ ॥
ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

(ਰਾਗ ਗੂਜਰੀ -- SGGS 524) ਸਲੋਕ ਮਃ ੫ ॥
ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥

(ਰਾਗ ਗੂਜਰੀ -- SGGS 524) ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥

(ਰਾਗ ਗੂਜਰੀ -- SGGS 524) ਪਉੜੀ ॥
ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ

(ਰਾਗ ਦੇਵਗੰਧਾਰੀ -- SGGS 528) ਦੇਵਗੰਧਾਰੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥

ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥

ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥

(ਰਾਗ ਦੇਵਗੰਧਾਰੀ -- SGGS 528) ਦੇਵਗੰਧਾਰੀ ॥
ਮਾਈ ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥

ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥

ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥

(ਰਾਗ ਦੇਵਗੰਧਾਰੀ -- SGGS 529) ਦੇਵਗੰਧਾਰੀ ॥
ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥

ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥

ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates