Pt 19 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 19 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਦੇਵਗੰਧਾਰੀ -- SGGS 529) ਦੇਵਗੰਧਾਰੀ ॥
ਮਨ ਹਰਿ ਕੀਰਤਿ ਕਰਿ ਸਦਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥

ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥

ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥੨॥੪॥

(ਰਾਗ ਦੇਵਗੰਧਾਰੀ -- SGGS 529) ਦੇਵਗੰਧਾਰੀ ॥
ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥

ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥

ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥

(ਰਾਗ ਦੇਵਗੰਧਾਰੀ -- SGGS 529) ਦੇਵਗੰਧਾਰੀ ॥
ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥

ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥

ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥

(ਰਾਗ ਦੇਵਗੰਧਾਰੀ -- SGGS 529) ਦੇਵਗੰਧਾਰੀ ॥
ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥

ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥

ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥

(ਰਾਗ ਦੇਵਗੰਧਾਰੀ -- SGGS 529) ਦੇਵਗੰਧਾਰੀ ਮਹਲਾ ੫ ॥
ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥

ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥

ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥

(ਰਾਗ ਦੇਵਗੰਧਾਰੀ -- SGGS 530) ਦੇਵਗੰਧਾਰੀ ੫ ॥
ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥ ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥

ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥

ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥੨॥੯॥

(ਰਾਗ ਦੇਵਗੰਧਾਰੀ -- SGGS 530) ਦੇਵਗੰਧਾਰੀ ੫ ॥
ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥

ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨੑਾ ਪਰਾਪਤਿ ਏਹੁ ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥੧॥

ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥

(ਰਾਗ ਦੇਵਗੰਧਾਰੀ -- SGGS 530) ਦੇਵਗੰਧਾਰੀ ੫ ॥
ਮਨ ਕਹ ਅਹੰਕਾਰਿ ਅਫਾਰਾ ॥ ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥

ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥

ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥

(ਰਾਗ ਦੇਵਗੰਧਾਰੀ -- SGGS 530) ਦੇਵਗੰਧਾਰੀ ੫ ॥
ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥

ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥

ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥

(ਰਾਗ ਦੇਵਗੰਧਾਰੀ -- SGGS 530) ਦੇਵਗੰਧਾਰੀ ੫ ॥
ਮਨ ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥

ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥੧॥

ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥

(ਰਾਗ ਦੇਵਗੰਧਾਰੀ -- SGGS 531) ਦੇਵਗੰਧਾਰੀ ੫ ॥
ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥

ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

(ਰਾਗ ਦੇਵਗੰਧਾਰੀ -- SGGS 531) ਦੇਵਗੰਧਾਰੀ ੫ ॥
ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥

ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥

ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥

(ਰਾਗ ਦੇਵਗੰਧਾਰੀ -- SGGS 531) ਦੇਵਗੰਧਾਰੀ ੫ ॥
ਸਰਬ ਸੁਖਾ ਗੁਰ ਚਰਨਾ ॥ ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥

ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥

ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੨॥੧੬॥

(ਰਾਗ ਦੇਵਗੰਧਾਰੀ -- SGGS 531) ਦੇਵਗੰਧਾਰੀ ਮਹਲਾ ੫ ॥
ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥

ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥

ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

(ਰਾਗ ਦੇਵਗੰਧਾਰੀ -- SGGS 531) ਦੇਵਗੰਧਾਰੀ ੫ ॥
ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥

ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥੧॥

ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥ ਛਕੇ ੩ ॥

(ਰਾਗ ਦੇਵਗੰਧਾਰੀ -- SGGS 531) ਦੇਵਗੰਧਾਰੀ ਮਹਲਾ ੫ ॥
ਮਾਈ ਪ੍ਰਭ ਕੇ ਚਰਨ ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥

ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥

ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥

(ਰਾਗ ਦੇਵਗੰਧਾਰੀ -- SGGS 532) ਦੇਵਗੰਧਾਰੀ ਮਹਲਾ ੫ ॥
ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥

ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥

ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥

(ਰਾਗ ਦੇਵਗੰਧਾਰੀ -- SGGS 532) ਦੇਵਗੰਧਾਰੀ ਮਹਲਾ ੫ ॥
ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥

ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥

ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥

(ਰਾਗ ਦੇਵਗੰਧਾਰੀ -- SGGS 532) ਦੇਵਗੰਧਾਰੀ ਮਹਲਾ ੫ ॥
ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥

ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥

ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥

(ਰਾਗ ਦੇਵਗੰਧਾਰੀ -- SGGS 532) ਦੇਵਗੰਧਾਰੀ ਮਹਲਾ ੫ ॥
ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥੧॥

ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥

(ਰਾਗ ਦੇਵਗੰਧਾਰੀ -- SGGS 533) ੴ ਸਤਿਗੁਰ ਪ੍ਰਸਾਦਿ ॥
ਦੇਵਗੰਧਾਰੀ ਮਹਲਾ ੫ ॥
ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥ ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥ ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥

ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥ ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥

(ਰਾਗ ਦੇਵਗੰਧਾਰੀ -- SGGS 533) ਦੇਵਗੰਧਾਰੀ ਮਹਲਾ ੫ ॥
ਅਨਾਥ ਨਾਥ ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥ ਰਹਾਉ ॥ ਸਰਬ ਪਾਖ ਰਾਖੁ ਮੁਰਾਰੇ ॥ ਆਗੈ ਪਾਛੈ ਅੰਤੀ ਵਾਰੇ ॥੧॥

ਜਬ ਚਿਤਵਉ ਤਬ ਤੁਹਾਰੇ ॥ ਉਨ ਸਮ੍ਹ੍ਹਾਰਿ ਮੇਰਾ ਮਨੁ ਸਧਾਰੇ ॥੨॥

ਸੁਨਿ ਗਾਵਉ ਗੁਰ ਬਚਨਾਰੇ ॥ ਬਲਿ ਬਲਿ ਜਾਉ ਸਾਧ ਦਰਸਾਰੇ ॥੩॥

ਮਨ ਮਹਿ ਰਾਖਉ ਏਕ ਅਸਾਰੇ ॥ ਨਾਨਕ ਪ੍ਰਭ ਮੇਰੇ ਕਰਨੈਹਾਰੇ ॥੪॥੨੫॥

(ਰਾਗ ਦੇਵਗੰਧਾਰੀ -- SGGS 533) ਦੇਵਗੰਧਾਰੀ ਮਹਲਾ ੫ ॥
ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥

ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥

(ਰਾਗ ਦੇਵਗੰਧਾਰੀ -- SGGS 533) ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

(ਰਾਗ ਦੇਵਗੰਧਾਰੀ -- SGGS 533) ਦੇਵਗੰਧਾਰੀ ੫ ॥
ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥

ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥ ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥

ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥

(ਰਾਗ ਦੇਵਗੰਧਾਰੀ -- SGGS 534) ਦੇਵਗੰਧਾਰੀ ੫ ॥
ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥

ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥

ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥

(ਰਾਗ ਦੇਵਗੰਧਾਰੀ -- SGGS 534) ਦੇਵਗੰਧਾਰੀ ਮਹਲਾ ੫ ॥
ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥ ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥

ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥

ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥

(ਰਾਗ ਦੇਵਗੰਧਾਰੀ -- SGGS 534) ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥

ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥

ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥

ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥

ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥

(ਰਾਗ ਦੇਵਗੰਧਾਰੀ -- SGGS 534) ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥

ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥

ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥

(ਰਾਗ ਦੇਵਗੰਧਾਰੀ -- SGGS 535) ਦੇਵਗੰਧਾਰੀ ਮਹਲਾ ੫ ॥
ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥ ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥

ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥

ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥ ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥

(ਰਾਗ ਦੇਵਗੰਧਾਰੀ -- SGGS 535) ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਏਕੈ ਰੇ ਹਰਿ ਏਕੈ ਜਾਨ ॥ ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥

ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥੧॥

ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥ ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪॥

(ਰਾਗ ਦੇਵਗੰਧਾਰੀ -- SGGS 535) ਦੇਵਗੰਧਾਰੀ ੫ ॥
ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥

ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥

ਗਣ ਗੰਧਰਬ ਸਿਧ ਅਰੁ ਸਾਧਿਕ ॥ ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥ ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥ ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥੩੫॥

(ਰਾਗ ਦੇਵਗੰਧਾਰੀ -- SGGS 535) ਦੇਵਗੰਧਾਰੀ ਮਹਲਾ ੫ ॥
ਧਿਆਏ ਗਾਏ ਕਰਨੈਹਾਰ ॥ ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥

ਸਫਲ ਮੂਰਤਿ ਗੁਰੁ ਮੇਰੈ ਮਾਥੈ ॥ ਜਤ ਕਤ ਪੇਖਉ ਤਤ ਤਤ ਸਾਥੈ ॥ ਚਰਨ ਕਮਲ ਮੇਰੇ ਪ੍ਰਾਨ ਅਧਾਰ ॥੧॥

ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ ਨੇਰਾ ॥ ਤਾ ਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥

(ਰਾਗ ਦੇਵਗੰਧਾਰੀ -- SGGS 535) ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

(ਰਾਗ ਦੇਵਗੰਧਾਰੀ -- SGGS 536) ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥ ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥

ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥

ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥

(ਰਾਗ ਬਿਹਾਗੜਾ -- SGGS 537) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥

ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥

ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥

ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥

ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥

(ਰਾਗ ਬਿਹਾਗੜਾ -- SGGS 541) ਬਿਹਾਗੜਾ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

(ਰਾਗ ਬਿਹਾਗੜਾ -- SGGS 542) ਰਾਗੁ ਬਿਹਾਗੜਾ ਮਹਲਾ ੫ ॥
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

(ਰਾਗ ਬਿਹਾਗੜਾ -- SGGS 543) ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥

(ਰਾਗ ਬਿਹਾਗੜਾ -- SGGS 544) ਬਿਹਾਗੜਾ ਮਹਲਾ ੫ ਘਰੁ ੨
ੴ ਸਤਿ ਨਾਮੁ ਗੁਰਪ੍ਰਸਾਦਿ ॥
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥

(ਰਾਗ ਬਿਹਾਗੜਾ -- SGGS 544) ਬਿਹਾਗੜਾ ਮਹਲਾ ੫ ॥
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

(ਰਾਗ ਬਿਹਾਗੜਾ -- SGGS 545) ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

(ਰਾਗ ਬਿਹਾਗੜਾ -- SGGS 546) ਬਿਹਾਗੜਾ ਮਹਲਾ ੫ ਛੰਤ ॥
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ੍ਹ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates