Pt 21 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 21 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸੋਰਠਿ -- SGGS 614) ਸੋਰਠਿ ਮਃ ੫ ॥
ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥

ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥

ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥

ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥

(ਰਾਗ ਸੋਰਠਿ -- SGGS 614) ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥

ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥

ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

(ਰਾਗ ਸੋਰਠਿ -- SGGS 614) ਸੋਰਠਿ ਮਹਲਾ ੫ ॥
ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥

ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥

ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥

ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥

(ਰਾਗ ਸੋਰਠਿ -- SGGS 615) ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥

ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥

ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥

ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

(ਰਾਗ ਸੋਰਠਿ -- SGGS 615) ਸੋਰਠਿ ਮਹਲਾ ੫ ॥
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥

ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥

ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥

ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥

(ਰਾਗ ਸੋਰਠਿ -- SGGS 615) ਸੋਰਠਿ ਮਹਲਾ ੫ ॥
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥

ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥

ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥

ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥

(ਰਾਗ ਸੋਰਠਿ -- SGGS 616) ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥

ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥

ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

(ਰਾਗ ਸੋਰਠਿ -- SGGS 616) ਸੋਰਠਿ ਮਹਲਾ ੫ ॥
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥

ਹਰਿ ਸਾਚਾ ਸਿਮਰਹੁ ਭਾਈ ॥ ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥ ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥ ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥

ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥

ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥

(ਰਾਗ ਸੋਰਠਿ -- SGGS 616) ਸੋਰਠਿ ਮਹਲਾ ੫ ਪੰਚਪਦਾ ॥
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥

ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥

ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥

ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥

ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥

ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥

(ਰਾਗ ਸੋਰਠਿ -- SGGS 617) ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

(ਰਾਗ ਸੋਰਠਿ -- SGGS 617) ਸੋਰਠਿ ਮਹਲਾ ੫ ॥
ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥

ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥

ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥

(ਰਾਗ ਸੋਰਠਿ -- SGGS 617) ਸੋਰਠਿ ਮਹਲਾ ੫ ॥
ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥

ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥

ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥

(ਰਾਗ ਸੋਰਠਿ -- SGGS 617) ਸੋਰਠਿ ਮਹਲਾ ੫ ॥
ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥

ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥

ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥

(ਰਾਗ ਸੋਰਠਿ -- SGGS 617) ਸੋਰਠਿ ਮਹਲਾ ੫ ॥
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥

ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥

ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥

(ਰਾਗ ਸੋਰਠਿ -- SGGS 618) ਸੋਰਠਿ ਮਹਲਾ ੫ ॥
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥

ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥

ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥

(ਰਾਗ ਸੋਰਠਿ -- SGGS 618) ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

(ਰਾਗ ਸੋਰਠਿ -- SGGS 618) ਸੋਰਠਿ ਮਃ ੫ ॥
ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥

ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥

ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥

(ਰਾਗ ਸੋਰਠਿ -- SGGS 618) ਸੋਰਠਿ ਮਹਲਾ ੫ ॥
ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥

ਮੇਰੋ ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥

ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥

(ਰਾਗ ਸੋਰਠਿ -- SGGS 618) ਸੋਰਠਿ ਮਹਲਾ ੫ ॥
ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥

ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥

ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥

(ਰਾਗ ਸੋਰਠਿ -- SGGS 618) ਸੋਰਠਿ ਮਹਲਾ ੫ ॥
ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥

ਸਤਿਗੁਰੁ ਪੂਰਾ ਮੇਰੈ ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥

(ਰਾਗ ਸੋਰਠਿ -- SGGS 619) ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

(ਰਾਗ ਸੋਰਠਿ -- SGGS 619) ਸੋਰਠਿ ਮਹਲਾ ੫ ॥
ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥

ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥

(ਰਾਗ ਸੋਰਠਿ -- SGGS 619) ਸੋਰਠਿ ਮਃ ੫ ॥
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥

ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥

(ਰਾਗ ਸੋਰਠਿ -- SGGS 619) ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥

ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥

(ਰਾਗ ਸੋਰਠਿ -- SGGS 619) ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

(ਰਾਗ ਸੋਰਠਿ -- SGGS 620) ਸੋਰਠਿ ਮਹਲਾ ੫ ॥
ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥

ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥

(ਰਾਗ ਸੋਰਠਿ -- SGGS 620) ਸੋਰਠਿ ਮਹਲਾ ੫ ॥
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥

ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥

(ਰਾਗ ਸੋਰਠਿ -- SGGS 620) ਸੋਰਠਿ ਮਹਲਾ ੫ ॥
ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥

ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥

ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥

(ਰਾਗ ਸੋਰਠਿ -- SGGS 620) ਸੋਰਠਿ ਮਹਲਾ ੫ ॥
ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥

ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥

ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥

(ਰਾਗ ਸੋਰਠਿ -- SGGS 620) ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥

ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

(ਰਾਗ ਸੋਰਠਿ -- SGGS 621) ਸੋਰਠਿ ਮਹਲਾ ੫ ॥
ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥

ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥

ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

(ਰਾਗ ਸੋਰਠਿ -- SGGS 621) ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥

ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥

ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥

ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

(ਰਾਗ ਸੋਰਠਿ -- SGGS 621) ਸੋਰਠਿ ਮਹਲਾ ੫ ॥
ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥

ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥

ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥

ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥

(ਰਾਗ ਸੋਰਠਿ -- SGGS 621) ਸੋਰਠਿ ਮਹਲਾ ੫ ॥
ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥

ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥

ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥

ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥

ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥

(ਰਾਗ ਸੋਰਠਿ -- SGGS 622) ਸੋਰਠਿ ਮਹਲਾ ੫ ॥
ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥੧॥

ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥

ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥੩॥

ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥

(ਰਾਗ ਸੋਰਠਿ -- SGGS 622) ਸੋਰਠਿ ਮਹਲਾ ੫ ॥
ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥

ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥

ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥

ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥

(ਰਾਗ ਸੋਰਠਿ -- SGGS 622) ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥

ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥

ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥

ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

(ਰਾਗ ਸੋਰਠਿ -- SGGS 623) ਸੋਰਠਿ ਮਹਲਾ ੫ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥

ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥

ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥

ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥

ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

(ਰਾਗ ਸੋਰਠਿ -- SGGS 623) ਸੋਰਠਿ ਮਹਲਾ ੫ ॥
ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ ਰਹੀਆ ਊਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮ੍ਹ੍ਹਾਰੇ ॥੧॥

ਅਪਨੇ ਦਾਸ ਕਾ ਸਦਾ ਰਖਵਾਲਾ ॥ ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥

ਵਡਭਾਗੀ ਸਤਿਗੁਰੁ ਪਾਇਆ ॥ ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥੨॥

ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭ ਕਰਣਹਾਰ ਰਖਿ ਲੀਆ ॥੩॥

ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ ਸਰਣਿ ਸੁਆਮੀ ॥੪॥੮॥੫੮॥

(ਰਾਗ ਸੋਰਠਿ -- SGGS 623) ਸੋਰਠਿ ਮਹਲਾ ੫ ॥
ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥

ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥

ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥

ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥

ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥

(ਰਾਗ ਸੋਰਠਿ -- SGGS 624) ਸੋਰਠਿ ਮਹਲਾ ੫ ॥
ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥

ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥

ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥

ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥

ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥

(ਰਾਗ ਸੋਰਠਿ -- SGGS 624) ਰਾਗੁ ਸੋਰਠਿ ਮਹਲਾ ੫ ॥
ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥

ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥

ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥

ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥

ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥

(ਰਾਗ ਸੋਰਠਿ -- SGGS 624) ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥

ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥

ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

(ਰਾਗ ਸੋਰਠਿ -- SGGS 625) ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥

ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥

ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥

ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥

(ਰਾਗ ਸੋਰਠਿ -- SGGS 625) ਸੋਰਠਿ ਮਃ ੫ ॥
ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥

ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੨॥

ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥

ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥

(ਰਾਗ ਸੋਰਠਿ -- SGGS 625) ਸੋਰਠਿ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥

ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥

(ਰਾਗ ਸੋਰਠਿ -- SGGS 625) ਸੋਰਠਿ ਮਹਲਾ ੫ ॥
ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥

ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥

(ਰਾਗ ਸੋਰਠਿ -- SGGS 626) ਸੋਰਠਿ ਮਹਲਾ ੫ ॥
ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥

ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥

(ਰਾਗ ਸੋਰਠਿ -- SGGS 626) ਸੋਰਠਿ ਮਹਲਾ ੫ ॥
ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥

ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates