Pt 23 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 23 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਧਨਾਸਰੀ -- SGGS 674) ਧਨਾਸਰੀ ਮਹਲਾ ੫ ॥
ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥

ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥

ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

(ਰਾਗ ਧਨਾਸਰੀ -- SGGS 674) ਧਨਾਸਿਰੀ ਮਹਲਾ ੫ ॥
ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥

ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥

ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥

(ਰਾਗ ਧਨਾਸਰੀ -- SGGS 675) ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

(ਰਾਗ ਧਨਾਸਰੀ -- SGGS 675) ਧਨਾਸਿਰੀ ਮਹਲਾ ੫ ॥
ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥

ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥

ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥

(ਰਾਗ ਧਨਾਸਰੀ -- SGGS 675) ਰਾਗੁ ਧਨਾਸਰੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥

ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥

ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥

ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥

ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥

(ਰਾਗ ਧਨਾਸਰੀ -- SGGS 675) ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥

ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥

ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥

(ਰਾਗ ਧਨਾਸਰੀ -- SGGS 676) ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

(ਰਾਗ ਧਨਾਸਰੀ -- SGGS 676) ਧਨਾਸਰੀ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥

ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥੨॥

ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥੩॥

ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥

(ਰਾਗ ਧਨਾਸਰੀ -- SGGS 676) ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

(ਰਾਗ ਧਨਾਸਰੀ -- SGGS 677) ਧਨਾਸਰੀ ਮਃ ੫ ॥
ਸੋ ਕਤ ਡਰੈ ਜਿ ਖਸਮੁ ਸਮ੍ਹ੍ਹਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥

ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥

ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥

ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥੩॥

ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥

(ਰਾਗ ਧਨਾਸਰੀ -- SGGS 677) ਧਨਾਸਰੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥

ਜਨ ਕਉ ਪ੍ਰਭ ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥ ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥

(ਰਾਗ ਧਨਾਸਰੀ -- SGGS 677) ਧਨਾਸਰੀ ਮਹਲਾ ੫ ॥
ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥

ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥

(ਰਾਗ ਧਨਾਸਰੀ -- SGGS 677) ਧਨਾਸਰੀ ਮਹਲਾ ੫ ॥
ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥

ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥

ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥

ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

(ਰਾਗ ਧਨਾਸਰੀ -- SGGS 678) ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

(ਰਾਗ ਧਨਾਸਰੀ -- SGGS 678) ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

(ਰਾਗ ਧਨਾਸਰੀ -- SGGS 678) ਧਨਾਸਰੀ ਮਹਲਾ ੫ ॥
ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥

ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥

(ਰਾਗ ਧਨਾਸਰੀ -- SGGS 679) ਧਨਾਸਰੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥

ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥

(ਰਾਗ ਧਨਾਸਰੀ -- SGGS 679) ਧਨਾਸਰੀ ਮਹਲਾ ੫ ਘਰੁ ੮ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥

ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥

ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥

(ਰਾਗ ਧਨਾਸਰੀ -- SGGS 679) ਧਨਾਸਰੀ ਮਹਲਾ ੫ ॥
ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥

ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥

ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥

(ਰਾਗ ਧਨਾਸਰੀ -- SGGS 679) ਧਨਾਸਰੀ ਮਹਲਾ ੫ ॥
ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥

ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥

ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥

(ਰਾਗ ਧਨਾਸਰੀ -- SGGS 679) ਧਨਾਸਰੀ ਮਹਲਾ ੫ ॥
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥

ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥

ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

(ਰਾਗ ਧਨਾਸਰੀ -- SGGS 680) ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

(ਰਾਗ ਧਨਾਸਰੀ -- SGGS 680) ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥

ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

(ਰਾਗ ਧਨਾਸਰੀ -- SGGS 680) ਧਨਾਸਰੀ ਮਹਲਾ ੫ ॥
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥

ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥

ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥

(ਰਾਗ ਧਨਾਸਰੀ -- SGGS 680) ਧਨਾਸਰੀ ਮਹਲਾ ੫ ॥
ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥

ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥

ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥

(ਰਾਗ ਧਨਾਸਰੀ -- SGGS 680) ਧਨਾਸਰੀ ਮਹਲਾ ੫ ॥
ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥

ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥ ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥

(ਰਾਗ ਧਨਾਸਰੀ -- SGGS 681) ਧਨਾਸਰੀ ਮਹਲਾ ੫ ॥
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥

ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥

(ਰਾਗ ਧਨਾਸਰੀ -- SGGS 681) ਧਨਾਸਰੀ ਮਹਲਾ ੫ ॥
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥

ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥

(ਰਾਗ ਧਨਾਸਰੀ -- SGGS 681) ਧਨਾਸਰੀ ਮਹਲਾ ੫ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥

ਰਸਨਾ ਰਾਮ ਰਸਾਇਨਿ ਮਾਤੀ ॥ ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥

(ਰਾਗ ਧਨਾਸਰੀ -- SGGS 681) ਧਨਾਸਰੀ ਮਹਲਾ ੫ ॥
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥

ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥

(ਰਾਗ ਧਨਾਸਰੀ -- SGGS 681) ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥

ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥

(ਰਾਗ ਧਨਾਸਰੀ -- SGGS 682) ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥

ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

(ਰਾਗ ਧਨਾਸਰੀ -- SGGS 682) ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

(ਰਾਗ ਧਨਾਸਰੀ -- SGGS 682) ਧਨਾਸਰੀ ਮਹਲਾ ੫ ॥
ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥

(ਰਾਗ ਧਨਾਸਰੀ -- SGGS 682) ਧਨਾਸਰੀ ਮਹਲਾ ੫ ॥
ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥

ਚਰਨ ਤੁਮ੍ਹ੍ਹਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥

ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥

(ਰਾਗ ਧਨਾਸਰੀ -- SGGS 682) ਧਨਾਸਰੀ ਮਹਲਾ ੫ ॥
ਮਾਂਗਉ ਰਾਮ ਤੇ ਸਭਿ ਥੋਕ ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥

ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥

ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥

(ਰਾਗ ਧਨਾਸਰੀ -- SGGS 682) ਧਨਾਸਰੀ ਮਹਲਾ ੫ ॥
ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥

ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥

ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥

(ਰਾਗ ਧਨਾਸਰੀ -- SGGS 683) ਧਨਾਸਰੀ ਮਃ ੫ ॥
ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥

ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥

ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥

(ਰਾਗ ਧਨਾਸਰੀ -- SGGS 683) ਧਨਾਸਰੀ ਮਹਲਾ ੫ ਘਰੁ ੯ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥

ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥

(ਰਾਗ ਧਨਾਸਰੀ -- SGGS 683) ਧਨਾਸਰੀ ਮਹਲਾ ੫ ॥
ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥

ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥

ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥

(ਰਾਗ ਧਨਾਸਰੀ -- SGGS 683) ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥

ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

(ਰਾਗ ਧਨਾਸਰੀ -- SGGS 684) ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

(ਰਾਗ ਧਨਾਸਰੀ -- SGGS 684) ਧਨਾਸਰੀ ਮਹਲਾ ੫ ॥
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥

ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ ਦਾਸੀਂ ਹਰਿ ਕਾ ਨਾਮੁ ਧਿਆਇਆ ॥੧॥

ਬੰਧਨ ਕਾਟਨਹਾਰੁ ਸੁਆਮੀ ॥ ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥

(ਰਾਗ ਧਨਾਸਰੀ -- SGGS 684) ਧਨਾਸਰੀ ਮਹਲਾ ੫ ॥
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥

ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥

ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥

(ਰਾਗ ਧਨਾਸਰੀ -- SGGS 686) ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥

ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥

ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥

ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥

ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥

ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥

ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥

(ਰਾਗ ਧਨਾਸਰੀ -- SGGS 691) ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥

ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥

ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥

ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥

(ਰਾਗ ਜੈਤਸਰੀ -- SGGS 700) ਜੈਤਸਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥

ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥

ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥

ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥

ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥

(ਰਾਗ ਜੈਤਸਰੀ -- SGGS 700) ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

(ਰਾਗ ਜੈਤਸਰੀ -- SGGS 700) ਜੈਤਸਰੀ ਮਃ ੫ ॥
ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥

ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥

ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥

ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥

ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥

(ਰਾਗ ਜੈਤਸਰੀ -- SGGS 700) ਜੈਤਸਰੀ ਮਹਲਾ ੫ ॥
ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥

ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥

ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥

(ਰਾਗ ਜੈਤਸਰੀ -- SGGS 701) ਜੈਤਸਰੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਅਬ ਮੈ ਸੁਖੁ ਪਾਇਓ ਗੁਰ ਆਗੵਿ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥

ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥

ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates