Pt 25 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 25 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਟੋਡੀ -- SGGS 714) ਟੋਡੀ ਮਹਲਾ ੫ ॥
ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥

ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹ੍ਹਾਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥

ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥

(ਰਾਗ ਟੋਡੀ -- SGGS 714) ਟੋਡੀ ਮਹਲਾ ੫ ॥
ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥

ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥

ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥

(ਰਾਗ ਟੋਡੀ -- SGGS 715) ਟੋਡੀ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹਾਂ ਹਾਂ ਲਪਟਿਓ ਰੇ ਮੂੜ੍ਹ੍ਹੇ ਕਛੂ ਨ ਥੋਰੀ ॥ ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥ ਆਪਨ ਰਾਮੁ ਨ ਚੀਨੋ ਖਿਨੂਆ ॥ ਜੋ ਪਰਾਈ ਸੁ ਅਪਨੀ ਮਨੂਆ ॥੧॥

ਨਾਮੁ ਸੰਗੀ ਸੋ ਮਨਿ ਨ ਬਸਾਇਓ ॥ ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥

ਸੋ ਸੰਚਿਓ ਜਿਤੁ ਭੂਖ ਤਿਸਾਇਓ ॥ ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥

ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥

(ਰਾਗ ਟੋਡੀ -- SGGS 715) ਟੋਡੀ ਮਹਲਾ ੫ ॥
ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥ ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥

ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥

ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥

ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥

(ਰਾਗ ਟੋਡੀ -- SGGS 715) ਟੋਡੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰੂੜੋ ਮਨੁ ਹਰਿ ਰੰਗੋ ਲੋੜੈ ॥ ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥ ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥ ਗੁਰ ਮਿਲਿ ਭਰਮੁ ਗਵਾਇਆ ਹੇ ॥੧॥

ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥

(ਰਾਗ ਟੋਡੀ -- SGGS 715) ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥

ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

(ਰਾਗ ਟੋਡੀ -- SGGS 716) ਟੋਡੀ ਮਹਲਾ ੫ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥

ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥

(ਰਾਗ ਟੋਡੀ -- SGGS 716) ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥

ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥

(ਰਾਗ ਟੋਡੀ -- SGGS 716) ਟੋਡੀ ਮਹਲਾ ੫ ॥
ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥ ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥

ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥

(ਰਾਗ ਟੋਡੀ -- SGGS 716) ਟੋਡੀ ਮਹਲਾ ੫ ॥
ਪ੍ਰਭ ਤੇਰੇ ਪਗ ਕੀ ਧੂਰਿ ॥ ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥ ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥ ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥

ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥

(ਰਾਗ ਟੋਡੀ -- SGGS 716) ਟੋਡੀ ਮਃ ੫ ॥
ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥

ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥

(ਰਾਗ ਟੋਡੀ -- SGGS 717) ਟੋਡੀ ਮਹਲਾ ੫ ॥
ਹਰਿ ਹਰਿ ਪਤਿਤ ਪਾਵਨ ॥ ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥ ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥

ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥

(ਰਾਗ ਟੋਡੀ -- SGGS 717) ਟੋਡੀ ਮਹਲਾ ੫ ॥
ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥

ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥

(ਰਾਗ ਟੋਡੀ -- SGGS 717) ਟੋਡੀ ਮਹਲਾ ੫ ॥
ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥

ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥

(ਰਾਗ ਟੋਡੀ -- SGGS 717) ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

(ਰਾਗ ਟੋਡੀ -- SGGS 717) ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥

ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥

ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥

(ਰਾਗ ਟੋਡੀ -- SGGS 718) ਟੋਡੀ ਮਹਲਾ ੫ ॥
ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥

ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥

ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

(ਰਾਗ ਬੈਰਾੜੀ -- SGGS 720) ਰਾਗੁ ਬੈਰਾੜੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥

ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥

ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥

(ਰਾਗ ਤਿਲੰਗ -- SGGS 723) ਤਿਲੰਗ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥

ਬੰਦੇ ਚਸਮ ਦੀਦੰ ਫਨਾਇ ॥ ਦੁਨੀਂਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥

ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥

ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥

(ਰਾਗ ਤਿਲੰਗ -- SGGS 723) ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥

ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

(ਰਾਗ ਤਿਲੰਗ -- SGGS 724) ਤਿਲੰਗ ਮਹਲਾ ੫ ਘਰੁ ੩ ॥
ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥

ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥

ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥

ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

(ਰਾਗ ਤਿਲੰਗ -- SGGS 724) ਤਿਲੰਗ ਮਹਲਾ ੫ ਘਰੁ ੩ ॥
ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥

ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥

ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥

ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥

(ਰਾਗ ਤਿਲੰਗ -- SGGS 724) ਤਿਲੰਗ ਮਹਲਾ ੫ ॥
ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥

ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥

ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥

(ਰਾਗ ਸੂਹੀ -- SGGS 736) ਰਾਗੁ ਸੂਹੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੰਮ੍ਹ੍ਹਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥੧॥

ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥

ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥੨॥

ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥੩॥

ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥

(ਰਾਗ ਸੂਹੀ -- SGGS 736) ਸੂਹੀ ਮਹਲਾ ੫ ॥
ਕੀਤਾ ਲੋੜਹਿ ਸੋ ਪ੍ਰਭ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ ਦਾਸ ਅਪੁਨੇ ਕੀ ਰਾਖਹੁ ਲਾਜ ॥੧॥

ਤੇਰੀ ਸਰਣਿ ਪੂਰਨ ਦਇਆਲਾ ॥ ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥

ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ ਕਛੂ ਨ ਪਾਈਐ ॥ ਸਾਚਿ ਲਗੈ ਤਾ ਹਉਮੈ ਜਾਈਐ ॥੨॥

ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ ਪਰਮ ਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥੩॥

ਦੁਇ ਕਰ ਜੋੜਿ ਕਰਉ ਅਰਦਾਸਿ ॥ ਤੁਧੁ ਭਾਵੈ ਤਾ ਆਣਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥

(ਰਾਗ ਸੂਹੀ -- SGGS 737) ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥

ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

(ਰਾਗ ਸੂਹੀ -- SGGS 737) ਸੂਹੀ ਮਹਲਾ ੫ ॥
ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥

ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥

ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥

ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥

ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥

(ਰਾਗ ਸੂਹੀ -- SGGS 737) ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥

ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥

ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥

ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥

ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥

ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

(ਰਾਗ ਸੂਹੀ -- SGGS 738) ਸੂਹੀ ਮਹਲਾ ੫ ॥
ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥

ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥

(ਰਾਗ ਸੂਹੀ -- SGGS 738) ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥

ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥

ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥

ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥

ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥

ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥

(ਰਾਗ ਸੂਹੀ -- SGGS 738) ਸੂਹੀ ਮਹਲਾ ੫ ॥
ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥

ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥

ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥

ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥

ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥

ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥

ਕਹੁ ਨਾਨਕ ਪ੍ਰਭ ਬਖਸ ਕਰੀਜੈ ॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥

ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥

(ਰਾਗ ਸੂਹੀ -- SGGS 739) ਸੂਹੀ ਮਹਲਾ ੫ ॥
ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥

ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥

ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥

ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥

ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥

(ਰਾਗ ਸੂਹੀ -- SGGS 739) ਸੂਹੀ ਮਹਲਾ ੫ ॥
ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥

ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥

ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥

ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥

ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥

(ਰਾਗ ਸੂਹੀ -- SGGS 739) ਸੂਹੀ ਮਹਲਾ ੫ ॥
ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥ ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥

ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥ ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥

ਬੈ ਖਰੀਦੁ ਹਉ ਦਾਸਰੋ ਤੇਰਾ ॥ ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥

ਕੋਟਿ ਦਾਸ ਜਾ ਕੈ ਦਰਬਾਰੇ ॥ ਨਿਮਖ ਨਿਮਖ ਵਸੈ ਤਿਨੑ ਨਾਲੇ ॥੩॥

ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥ ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥

(ਰਾਗ ਸੂਹੀ -- SGGS 739) ਸੂਹੀ ਮਹਲਾ ੫ ॥
ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥੧॥

ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥

ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥੨॥

ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥

ਗੁਹਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥

(ਰਾਗ ਸੂਹੀ -- SGGS 739) ਸੂਹੀ ਮਹਲਾ ੫ ॥
ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥

ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥

ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥

ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥

ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥੪॥੭॥੧੩॥

(ਰਾਗ ਸੂਹੀ -- SGGS 740) ਸੂਹੀ ਮਹਲਾ ੫ ॥
ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥

ਜੀਵਤ ਪੇਖੇ ਜਿਨੑੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥

ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥

ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥

ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥

(ਰਾਗ ਸੂਹੀ -- SGGS 740) ਸੂਹੀ ਮਹਲਾ ੫ ॥
ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥

ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥

ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥

ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥

(ਰਾਗ ਸੂਹੀ -- SGGS 740) ਸੂਹੀ ਮਹਲਾ ੫ ॥
ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥੧॥

ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥

ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥੨॥

ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥੩॥

ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥

(ਰਾਗ ਸੂਹੀ -- SGGS 740) ਸੂਹੀ ਮਹਲਾ ੫ ॥
ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥

ਸੋ ਹਰਿ ਮੇਰਾ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥

ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥੨॥

ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥

ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥

(ਰਾਗ ਸੂਹੀ -- SGGS 740) ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

(ਰਾਗ ਸੂਹੀ -- SGGS 740) ਸੂਹੀ ਮਹਲਾ ੫ ॥
ਲੋਭਿ ਮੋਹਿ ਮਗਨ ਅਪਰਾਧੀ ॥ ਕਰਣਹਾਰ ਕੀ ਸੇਵ ਨ ਸਾਧੀ ॥੧॥

ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥

ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥੨॥

ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥

ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥

(ਰਾਗ ਸੂਹੀ -- SGGS 741) ਸੂਹੀ ਮਹਲਾ ੫ ॥
ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥

ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥

ਘੋਰ ਮਹਲ ਸਦਾ ਰੰਗਿ ਰਾਤਾ ॥ ਸੰਗਿ ਤੁਮ੍ਹ੍ਹਾਰੈ ਕਛੂ ਨ ਜਾਤਾ ॥੨॥

ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥

ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ ਮਹਾ ਗਰਤ ਮਹਿ ਨਿਘਰਤ ਜਾਤਾ ॥੪॥

ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥

(ਰਾਗ ਸੂਹੀ -- SGGS 741) ਸੂਹੀ ਮਹਲਾ ੫ ॥
ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥

ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥

ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥

ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥੩॥

ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥

(ਰਾਗ ਸੂਹੀ -- SGGS 741) ਸੂਹੀ ਮਹਲਾ ੫ ॥
ਗੁਰੁ ਪਰਮੇਸਰੁ ਕਰਣੈਹਾਰੁ ॥ ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥

ਗੁਰ ਕੇ ਚਰਣ ਕਮਲ ਮਨ ਧਿਆਇ ॥ ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥

ਭਵਜਲਿ ਡੂਬਤ ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥੨॥

ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ ਸੂਖ ਸਹਜ ਮਨਿ ਆਵੈ ਸਾਂਤਿ ॥੩॥

ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥

(ਰਾਗ ਸੂਹੀ -- SGGS 741) ਸੂਹੀ ਮਹਲਾ ੫ ॥
ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥

ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥

ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥

ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥

(ਰਾਗ ਸੂਹੀ -- SGGS 742) ਸੂਹੀ ਮਹਲਾ ੫ ॥
ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥

ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥

ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥

ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥

(ਰਾਗ ਸੂਹੀ -- SGGS 742) ਸੂਹੀ ਮਹਲਾ ੫ ॥
ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥

ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥

ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥

ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥

ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥

(ਰਾਗ ਸੂਹੀ -- SGGS 742) ਸੂਹੀ ਮਹਲਾ ੫ ॥
ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥

ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥

ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥

ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥

ਦੀਨ ਦਇਆਲ ਕਰਹੁ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥

(ਰਾਗ ਸੂਹੀ -- SGGS 742) ਸੂਹੀ ਮਹਲਾ ੫ ॥
ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥

ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

(ਰਾਗ ਸੂਹੀ -- SGGS 742) ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥

ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥

ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥

ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥

ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥

(ਰਾਗ ਸੂਹੀ -- SGGS 743) ਸੂਹੀ ਮਹਲਾ ੫ ॥
ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥੧॥

ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥

ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥੨॥

ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥

ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥

(ਰਾਗ ਸੂਹੀ -- SGGS 743) ਸੂਹੀ ਮਹਲਾ ੫ ॥
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥੧॥

ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥

ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥

ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥

ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates