Pt 26 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 26 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸੂਹੀ -- SGGS 743) ਸੂਹੀ ਮਹਲਾ ੫ ॥
ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥੧॥

ਪੇਖਿ ਪੇਖਿ ਜੀਵਾ ਦਰਸੁ ਤੁਮ੍ਹ੍ਹਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥

ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥

ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥੩॥

ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹ੍ਹਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥

(ਰਾਗ ਸੂਹੀ -- SGGS 743) ਸੂਹੀ ਮਹਲਾ ੫ ॥
ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥

ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥

ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥

ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥

ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥

(ਰਾਗ ਸੂਹੀ -- SGGS 743) ਸੂਹੀ ਮਹਲਾ ੫ ॥
ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥

ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥

ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥

ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥

ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥

(ਰਾਗ ਸੂਹੀ -- SGGS 744) ਸੂਹੀ ਮਹਲਾ ੫ ॥
ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥

ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥

ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥

ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥

ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥

(ਰਾਗ ਸੂਹੀ -- SGGS 744) ਸੂਹੀ ਮਹਲਾ ੫ ॥
ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥੧॥

ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥

ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥੨॥

ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥

ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥

(ਰਾਗ ਸੂਹੀ -- SGGS 744) ਸੂਹੀ ਮਹਲਾ ੫ ॥
ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡੋੁਲਾਇਆ ॥੧॥

ਗੁਰੂ ਧਿਆਇ ਹਰਿ ਚਰਨ ਮਨਿ ਚੀਨੑੇ ॥ ਤਾ ਤੇ ਕਰਤੈ ਅਸਥਿਰੁ ਕੀਨੑੇ ॥੧॥ ਰਹਾਉ ॥

ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਕੀ ਫਾਸੀ ॥੨॥

ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥

(ਰਾਗ ਸੂਹੀ -- SGGS 744) ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥

ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥

ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

(ਰਾਗ ਸੂਹੀ -- SGGS 744) ਸੂਹੀ ਮਹਲਾ ੫ ਘਰੁ ੩ ॥
ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥

ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥

(ਰਾਗ ਸੂਹੀ -- SGGS 744) ਸੂਹੀ ਮਹਲਾ ੫ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥੧॥

ਹਰਿ ਹਰਿ ਨਾਮੁ ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥

ਸਭ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਖਾ ਆਪੇ ਹੋਆ ॥੨॥੩੩॥੩੯॥

(ਰਾਗ ਸੂਹੀ -- SGGS 745) ਸੂਹੀ ਮਹਲਾ ੫ ॥
ਦਰਸਨ ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥ ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥੧॥

ਪ੍ਰੇਮ ਬਿਛੋਹਾ ਕਰਤ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥

ਅਨਿਕ ਜਨਮ ਬੀਤੀਅਨ ਭਰਮਾਈ ॥ ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥

ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥

ਸੁਣਿ ਸਾਜਨ ਸੰਤ ਜਨ ਭਾਈ ॥ ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥

(ਰਾਗ ਸੂਹੀ -- SGGS 745) ਰਾਗੁ ਸੂਹੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥

ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥

ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥

ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥

ਸਭੁ ਕਿਛੁ ਤੁਮ੍ਹ੍ਹਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥

(ਰਾਗ ਸੂਹੀ -- SGGS 745) ਸੂਹੀ ਮਹਲਾ ੫ ॥
ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥

ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥

ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥

ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥

ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥

(ਰਾਗ ਸੂਹੀ -- SGGS 745) ਸੂਹੀ ਮਹਲਾ ੫ ॥
ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥

ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥

ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥

(ਰਾਗ ਸੂਹੀ -- SGGS 746) ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥

ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥

ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

(ਰਾਗ ਸੂਹੀ -- SGGS 746) ਸੂਹੀ ਮਹਲਾ ੫ ॥
ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥

ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਲੈਤ ਬਸਤ ਨਿਰਾਰਾ ॥੧॥

ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥

(ਰਾਗ ਸੂਹੀ -- SGGS 746) ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥

ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥

ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥

ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥

ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

(ਰਾਗ ਸੂਹੀ -- SGGS 746) ਰਾਗੁ ਸੂਹੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥

ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥

ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥

ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਕਾ ਜਿਨੑ ਹਰਿ ਨਾਮੁ ਪਿਆਰਾ ॥੩॥

ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥

(ਰਾਗ ਸੂਹੀ -- SGGS 747) ਰਾਗੁ ਸੂਹੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥

ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹ੍ਹਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥

ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥

ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥

ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥

(ਰਾਗ ਸੂਹੀ -- SGGS 747) ਸੂਹੀ ਮਹਲਾ ੫ ॥
ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥

ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ ॥

ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥

ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥

ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥

(ਰਾਗ ਸੂਹੀ -- SGGS 747) ਸੂਹੀ ਮਹਲਾ ੫ ॥
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥

ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥

ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥

ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥

ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥

(ਰਾਗ ਸੂਹੀ -- SGGS 748) ਸੂਹੀ ਮਹਲਾ ੫ ॥
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥

ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥

ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥

ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥

ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥

(ਰਾਗ ਸੂਹੀ -- SGGS 748) ਸੂਹੀ ਮਹਲਾ ੫ ॥
ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥

ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥

ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥

ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥

(ਰਾਗ ਸੂਹੀ -- SGGS 748) ਸੂਹੀ ਮਹਲਾ ੫ ॥
ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥

ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥ ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥

ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥ ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥

ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥

ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥

(ਰਾਗ ਸੂਹੀ -- SGGS 748) ਸੂਹੀ ਮਹਲਾ ੫ ॥
ਭਾਗਠੜੇ ਹਰਿ ਸੰਤ ਤੁਮ੍ਹ੍ਹਾਰੇ ਜਿਨੑ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥

ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥

ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥

ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥

ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥

(ਰਾਗ ਸੂਹੀ -- SGGS 749) ਸੂਹੀ ਮਹਲਾ ੫ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥

ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥

ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥

ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥

ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥

(ਰਾਗ ਸੂਹੀ -- SGGS 749) ਸੂਹੀ ਮਹਲਾ ੫ ॥
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥

ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥

ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥

ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥

(ਰਾਗ ਸੂਹੀ -- SGGS 749) ਸੂਹੀ ਮਹਲਾ ੫ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥

ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥

ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥

ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥

(ਰਾਗ ਸੂਹੀ -- SGGS 750) ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥

ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥

ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥

ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥

ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥

(ਰਾਗ ਸੂਹੀ -- SGGS 759) ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥

ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥

ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥

ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥

ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥

ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥

ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥

ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥

ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥੮॥

ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥

(ਰਾਗ ਸੂਹੀ -- SGGS 759) ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥

ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

(ਰਾਗ ਸੂਹੀ -- SGGS 760) ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨੑ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥

ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥

ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥

ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥

ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥

ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥

ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥

ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

(ਰਾਗ ਸੂਹੀ ਕਾਫੀ -- SGGS 761) ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ
ੴ ਸਤਿਗੁਰ ਪ੍ਰਸਾਦਿ ॥
ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥ ਜਿਨੑਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥

ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥

ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥

ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥

ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥

ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥

ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨੑਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥

ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥

(ਰਾਗ ਸੂਹੀ -- SGGS 761) ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨੑਿ ਮੂਲਿ ਨਾਮ ਵਿਛੁੰਨਿਆ ॥੨॥

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥

ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

(ਰਾਗ ਸੂਹੀ -- SGGS 762) ਸੂਹੀ ਮਹਲਾ ੫ ਗੁਣਵੰਤੀ ॥
ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

(ਰਾਗ ਸੂਹੀ -- SGGS 777) ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥

ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥

(ਰਾਗ ਸੂਹੀ -- SGGS 777) ਸੂਹੀ ਮਹਲਾ ੫ ॥
ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥

ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥

ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥

ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥

(ਰਾਗ ਸੂਹੀ -- SGGS 778) ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥

ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates