Pt 37 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 37 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਮਾਰੂ -- SGGS 1097) ਡਖਣੇ ਮਃ ੫ ॥
ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥ ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥

(ਰਾਗ ਮਾਰੂ -- SGGS 1097) ਮਃ ੫ ॥
ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥ ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥੨॥

(ਰਾਗ ਮਾਰੂ -- SGGS 1097) ਮਃ ੫ ॥
ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥ ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥

(ਰਾਗ ਮਾਰੂ -- SGGS 1097) ਪਉੜੀ ॥
ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥ ਸੋ ਮੰਗਾ ਦਾਨੁ ਗੋੁਸਾਈਆ ਜਿਤੁ ਭੁਖ ਲਹਿ ਜਾਵੈ ॥ ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥ ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥

(ਰਾਗ ਮਾਰੂ -- SGGS 1097) ਡਖਣੇ ਮਃ ੫ ॥
ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥

(ਰਾਗ ਮਾਰੂ -- SGGS 1097) ਮਃ ੫ ॥
ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥

(ਰਾਗ ਮਾਰੂ -- SGGS 1097) ਮਃ ੫ ॥
ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥ ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥

(ਰਾਗ ਮਾਰੂ -- SGGS 1097) ਪਵੜੀ ॥
ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥

(ਰਾਗ ਮਾਰੂ -- SGGS 1098) ਡਖਣੇ ਮਃ ੫ ॥
ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥

(ਰਾਗ ਮਾਰੂ -- SGGS 1098) ਮਃ ੫ ॥
ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥ ਖਾਕੁ ਲੋੁੜੇਦਾ ਤੰਨਿ ਖੇ ਜੋ ਰਤੇ ਦੀਦਾਰ ॥੨॥

(ਰਾਗ ਮਾਰੂ -- SGGS 1098) ਮਃ ੫ ॥
ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥ ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥

(ਰਾਗ ਮਾਰੂ -- SGGS 1098) ਪਉੜੀ ॥
ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥

(ਰਾਗ ਮਾਰੂ -- SGGS 1098) ਡਖਣੇ ਮਃ ੫ ॥
ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥

(ਰਾਗ ਮਾਰੂ -- SGGS 1098) ਮਃ ੫ ॥
ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥

(ਰਾਗ ਮਾਰੂ -- SGGS 1098) ਮਃ ੫ ॥
ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥

(ਰਾਗ ਮਾਰੂ -- SGGS 1098) ਪਉੜੀ ॥
ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਈਆ ॥ ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥ ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥ ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥੧੨॥

(ਰਾਗ ਮਾਰੂ -- SGGS 1098) ਡਖਣੇ ਮਃ ੫ ॥
ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥

(ਰਾਗ ਮਾਰੂ -- SGGS 1098) ਮਃ ੫ ॥
ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥

(ਰਾਗ ਮਾਰੂ -- SGGS 1098) ਮਃ ੫ ॥
ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥

(ਰਾਗ ਮਾਰੂ -- SGGS 1098) ਪਉੜੀ ॥
ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥ ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥

(ਰਾਗ ਮਾਰੂ -- SGGS 1099) ਡਖਣੇ ਮਃ ੫ ॥
ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥ ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥

(ਰਾਗ ਮਾਰੂ -- SGGS 1099) ਮਃ ੫ ॥
ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥ ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥

(ਰਾਗ ਮਾਰੂ -- SGGS 1099) ਮਃ ੫ ॥
ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥ ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥

(ਰਾਗ ਮਾਰੂ -- SGGS 1099) ਪਉੜੀ ॥
ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥ ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥ ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥ ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥

(ਰਾਗ ਮਾਰੂ -- SGGS 1099) ਡਖਣੇ ਮਃ ੫ ॥
ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥ ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥

(ਰਾਗ ਮਾਰੂ -- SGGS 1099) ਮਃ ੫ ॥
ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥ ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥

(ਰਾਗ ਮਾਰੂ -- SGGS 1099) ਮਃ ੫ ॥
ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥ ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥

(ਰਾਗ ਮਾਰੂ -- SGGS 1099) ਪਉੜੀ ॥
ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥ ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥ ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥ ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥

(ਰਾਗ ਮਾਰੂ -- SGGS 1099) ਡਖਣੇ ਮਃ ੫ ॥
ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥ ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥

(ਰਾਗ ਮਾਰੂ -- SGGS 1099) ਮਃ ੫ ॥
ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥

(ਰਾਗ ਮਾਰੂ -- SGGS 1099) ਮਃ ੫ ॥
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥

(ਰਾਗ ਮਾਰੂ -- SGGS 1100) ਪਉੜੀ ॥
ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥

(ਰਾਗ ਮਾਰੂ -- SGGS 1100) ਡਖਣੇ ਮਃ ੫ ॥
ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥ ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥

(ਰਾਗ ਮਾਰੂ -- SGGS 1100) ਮਃ ੫ ॥
ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥ ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥

(ਰਾਗ ਮਾਰੂ -- SGGS 1100) ਮਃ ੫ ॥
ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥ ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥

(ਰਾਗ ਮਾਰੂ -- SGGS 1100) ਪਉੜੀ ॥
ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥

(ਰਾਗ ਮਾਰੂ -- SGGS 1100) ਡਖਣੇ ਮਃ ੫ ॥
ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥

(ਰਾਗ ਮਾਰੂ -- SGGS 1100) ਮਃ ੫ ॥
ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥ ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥

(ਰਾਗ ਮਾਰੂ -- SGGS 1100) ਮਃ ੫ ॥
ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥ ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥

(ਰਾਗ ਮਾਰੂ -- SGGS 1100) ਪਉੜੀ ॥
ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥ ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥

(ਰਾਗ ਮਾਰੂ -- SGGS 1100) ਸਲੋਕ ਡਖਣੇ ਮਃ ੫ ॥
ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥ ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥੧॥

(ਰਾਗ ਮਾਰੂ -- SGGS 1101) ਮਃ ੫ ॥
ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥ ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥

(ਰਾਗ ਮਾਰੂ -- SGGS 1101) ਮਃ ੫ ॥
ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥ ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ ॥੩॥

(ਰਾਗ ਮਾਰੂ -- SGGS 1101) ਪਉੜੀ ॥
ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥

(ਰਾਗ ਮਾਰੂ -- SGGS 1101) ਸਲੋਕ ਡਖਣੇ ਮਃ ੫ ॥
ਜੋ ਡੁਬੰਦੋ ਆਪਿ ਸੋ ਤਰਾਏ ਕਿਨੑ ਖੇ ॥ ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥੧॥

(ਰਾਗ ਮਾਰੂ -- SGGS 1101) ਮਃ ੫ ॥
ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥ ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥

(ਰਾਗ ਮਾਰੂ -- SGGS 1101) ਮਃ ੫ ॥
ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥ ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥

(ਰਾਗ ਮਾਰੂ -- SGGS 1101) ਪਉੜੀ ॥
ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥ ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥

(ਰਾਗ ਮਾਰੂ -- SGGS 1101) ਸਲੋਕ ਡਖਣੇ ਮਃ ੫ ॥
ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥ ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥

(ਰਾਗ ਮਾਰੂ -- SGGS 1101) ਮਃ ੫ ॥
ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥

(ਰਾਗ ਮਾਰੂ -- SGGS 1101) ਮਃ ੫ ॥
ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥

(ਰਾਗ ਮਾਰੂ -- SGGS 1101) ਪਉੜੀ ॥
ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥

(ਰਾਗ ਮਾਰੂ -- SGGS 1102) ਸਲੋਕ ਡਖਣੇ ਮਃ ੫ ॥
ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥

(ਰਾਗ ਮਾਰੂ -- SGGS 1102) ਮਃ ੫ ॥
ਨਾਨਕ ਬਿਜੁਲੀਆ ਚਮਕੰਨਿ ਘੁਰਨੑਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥

(ਰਾਗ ਮਾਰੂ -- SGGS 1102) ਮਃ ੫ ॥
ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥

(ਰਾਗ ਮਾਰੂ -- SGGS 1102) ਪਉੜੀ ॥
ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥

(ਰਾਗ ਮਾਰੂ -- SGGS 1102) ਸਲੋਕ ਮਃ ੫ ॥
ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥

(ਰਾਗ ਮਾਰੂ -- SGGS 1102) ਮਃ ੫ ॥
ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥

(ਰਾਗ ਮਾਰੂ -- SGGS 1102) ਮਃ ੫ ॥
ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥

(ਰਾਗ ਮਾਰੂ -- SGGS 1102) ਪਉੜੀ ॥
ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥

(ਰਾਗ ਤੁਖਾਰੀ -- SGGS 1117) ਤੁਖਾਰੀ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥

ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥

ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥

(ਰਾਗ ਕੇਦਾਰਾ -- SGGS 1119) ਕੇਦਾਰਾ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥

ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥

(ਰਾਗ ਕੇਦਾਰਾ -- SGGS 1119) ਕੇਦਾਰਾ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥

ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥੨॥੧॥੨॥

(ਰਾਗ ਕੇਦਾਰਾ -- SGGS 1119) ਕੇਦਾਰਾ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥

ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥

ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥

(ਰਾਗ ਕੇਦਾਰਾ -- SGGS 1119) ਕੇਦਾਰਾ ਮਹਲਾ ੫ ॥
ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥

ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥

(ਰਾਗ ਕੇਦਾਰਾ -- SGGS 1120) ਕੇਦਾਰਾ ਮਹਲਾ ੫ ॥
ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥

ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥

(ਰਾਗ ਕੇਦਾਰਾ -- SGGS 1120) ਕੇਦਾਰਾ ਮਹਲਾ ੫ ॥
ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥

ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥

(ਰਾਗ ਕੇਦਾਰਾ -- SGGS 1120) ਕੇਦਾਰਾ ਮਹਲਾ ੫ ॥
ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥

ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥

(ਰਾਗ ਕੇਦਾਰਾ -- SGGS 1120) ਕੇਦਾਰਾ ਮਹਲਾ ੫ ॥
ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥

ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥

(ਰਾਗ ਕੇਦਾਰਾ -- SGGS 1120) ਕੇਦਾਰਾ ਮਹਲਾ ੫ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥

ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥

(ਰਾਗ ਕੇਦਾਰਾ -- SGGS 1121) ਕੇਦਾਰਾ ਮਹਲਾ ੫ ॥
ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥

ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥

ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥

(ਰਾਗ ਕੇਦਾਰਾ -- SGGS 1121) ਕੇਦਾਰਾ ਮਹਲਾ ੫ ॥
ਰਸਨਾ ਰਾਮ ਰਾਮ ਬਖਾਨੁ ॥ ਗੁਨ ਗੋੁਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥

ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥

(ਰਾਗ ਕੇਦਾਰਾ -- SGGS 1121) ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥

ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥

(ਰਾਗ ਕੇਦਾਰਾ -- SGGS 1121) ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥

ਤਜਿ ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥

(ਰਾਗ ਕੇਦਾਰਾ -- SGGS 1121) ਕੇਦਾਰਾ ਮਹਲਾ ੫ ॥
ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥

ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥

(ਰਾਗ ਕੇਦਾਰਾ -- SGGS 1121) ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥

ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥

(ਰਾਗ ਕੇਦਾਰਾ -- SGGS 1122) ਕੇਦਾਰਾ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥

ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥

ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥

ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥ ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥

(ਰਾਗ ਭੈਰਉ -- SGGS 1136) ਭੈਰਉ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥

ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥

ਕਰਿ ਪੰਜੀਰੁ ਖਵਾਇਓ ਚੋਰ ॥ ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥

ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥

ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥

(ਰਾਗ ਭੈਰਉ -- SGGS 1136) ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥

ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥

ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥

ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥

(ਰਾਗ ਭੈਰਉ -- SGGS 1136) ਭੈਰਉ ਮਹਲਾ ੫ ॥
ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥

ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥

ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥੨॥

ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥

ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥

ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥

(ਰਾਗ ਭੈਰਉ -- SGGS 1136) ਭੈਰਉ ਮਹਲਾ ੫ ॥
ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥

ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥

ਆਖੇਰ ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਂਇ ॥੨॥

ਮ੍ਰਿਗ ਪਕਰੇ ਘਰਿ ਆਣੇ ਹਾਟਿ ॥ ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥

ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥

(ਰਾਗ ਭੈਰਉ -- SGGS 1136) ਭੈਰਉ ਮਹਲਾ ੫ ॥
ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥

ਸੰਤ ਜਨਾ ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥

ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੂਕਾਇਆ ॥੨॥

ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥

ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥

ਤਿਤ ਹੀ ਲਾਗਾ ਜਿਤੁ ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥

(ਰਾਗ ਭੈਰਉ -- SGGS 1137) ਭੈਰਉ ਮਹਲਾ ੫ ॥
ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥੧॥

ਗੁਰੁ ਗੋਬਿੰਦੁ ਜੀਅ ਕੈ ਕਾਮ ॥ ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥

ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥੨॥

ਮੀਤ ਹੀਤ ਧਨੁ ਨਹ ਪਾਰਣਾ ॥ ਧੰਨਿ ਧੰਨਿ ਮੇਰੇ ਨਾਰਾਇਣਾ ॥੩॥

ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥

(ਰਾਗ ਭੈਰਉ -- SGGS 1137) ਭੈਰਉ ਮਹਲਾ ੫ ॥
ਆਗੈ ਦਯੁ ਪਾਛੈ ਨਾਰਾਇਣ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥

ਪ੍ਰਭੂ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥

ਰਸਨਾ ਨਾਮੁ ਕਰਨ ਸੁਣਿ ਜੀਵੇ ॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥

ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ ॥੩॥

ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥

(ਰਾਗ ਭੈਰਉ -- SGGS 1137) ਭੈਰਉ ਮਹਲਾ ੫ ॥
ਕੋਟਿ ਮਨੋਰਥ ਆਵਹਿ ਹਾਥ ॥ ਜਮ ਮਾਰਗ ਕੈ ਸੰਗੀ ਪਾਂਥ ॥੧॥

ਗੰਗਾ ਜਲੁ ਗੁਰ ਗੋਬਿੰਦ ਨਾਮ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥

ਪੂਜਾ ਜਾਪ ਤਾਪ ਇਸਨਾਨ ॥ ਸਿਮਰਤ ਨਾਮ ਭਏ ਨਿਹਕਾਮ ॥੨॥

ਰਾਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮ ਪੂਰਨ ਆਚਾਰ ॥੩॥

ਨਾਨਕ ਦਾਸ ਇਹੁ ਕੀਆ ਬੀਚਾਰੁ ॥ ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates