Pt 38 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 38 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਭੈਰਉ -- SGGS 1137) ਭੈਰਉ ਮਹਲਾ ੫ ॥
ਲੇਪੁ ਨ ਲਾਗੋ ਤਿਲ ਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥

ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥

ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥

ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥੩॥

ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥

(ਰਾਗ ਭੈਰਉ -- SGGS 1137) ਭੈਰਉ ਮਹਲਾ ੫ ॥
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥

ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥੧॥

ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥

ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥

ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥

(ਰਾਗ ਭੈਰਉ -- SGGS 1138) ਭੈਰਉ ਮਹਲਾ ੫ ॥
ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥

ਜੀਵਤ ਜੀਵਤ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥

ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥

(ਰਾਗ ਭੈਰਉ -- SGGS 1138) ਭੈਰਉ ਮਹਲਾ ੫ ॥
ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥

ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥

ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥

ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥

ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥

(ਰਾਗ ਭੈਰਉ -- SGGS 1138) ਭੈਰਉ ਮਹਲਾ ੫ ॥
ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥੧॥

ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥

ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥

ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥

ਆਇ ਨ ਜਾਈ ਰਹਿਆ ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥

(ਰਾਗ ਭੈਰਉ -- SGGS 1138) ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥

ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥

ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥ ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥

ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥

(ਰਾਗ ਭੈਰਉ -- SGGS 1139) ਭੈਰਉ ਮਹਲਾ ੫ ॥
ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥

ਸੰਤਸੰਗਿ ਪੇਖਿਓ ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥

ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥

ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥

ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥ ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥

(ਰਾਗ ਭੈਰਉ -- SGGS 1139) ਭੈਰਉ ਮਹਲਾ ੫ ॥
ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ ॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥

ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥

ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥

ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ ਮੂੜੁ ॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥

ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥ ਸਤਿਗੁਰੁ ਸੇਵੇ ਖੁਲ੍ਹ੍ਹੇ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥

(ਰਾਗ ਭੈਰਉ -- SGGS 1139) ਭੈਰਉ ਮਹਲਾ ੫ ॥
ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥

ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥

ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥੨॥

ਕਿਆ ਤੂ ਸੋਚਹਿ ਮਾਣਸ ਬਾਣਿ ॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥੩॥

ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥

(ਰਾਗ ਭੈਰਉ -- SGGS 1140) ਭੈਰਉ ਮਹਲਾ ੫ ॥
ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ ਨਰਹਰਿ ॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥੧॥

ਮਾਇਆ ਮੋਹਿ ਕੜੇ ਕੜਿ ਪਚਿਆ ॥ ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥

ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥

ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥

ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥ ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥

(ਰਾਗ ਭੈਰਉ -- SGGS 1140) ਭੈਰਉ ਮਹਲਾ ੫ ॥
ਬਿਨੁ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ ਬਿਰਥੇ ਸਭਿ ਕਾਜ ॥੧॥

ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥

ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥

ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥

ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥

ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥

(ਰਾਗ ਭੈਰਉ -- SGGS 1140) ਭੈਰਉ ਮਹਲਾ ੫ ॥
ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥

ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥

ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥

ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥

ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥

(ਰਾਗ ਭੈਰਉ -- SGGS 1141) ਭੈਰਉ ਮਹਲਾ ੫ ॥
ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥

ਅੰਤਰਿ ਰਾਮ ਰਾਇ ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥

ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਂ ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥੨॥

ਚੀਤਿ ਆਵੈ ਤਾਂ ਸਦ ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ ॥੩॥

ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥

(ਰਾਗ ਭੈਰਉ -- SGGS 1141) ਭੈਰਉ ਮਹਲਾ ੫ ॥
ਬਾਪੁ ਹਮਾਰਾ ਸਦ ਚਰੰਜੀਵੀ ॥ ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥

ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥

ਮੰਦਰ ਮੇਰੇ ਸਭ ਤੇ ਊਚੇ ॥ ਦੇਸ ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥

ਸੋਭਾ ਮੇਰੀ ਸਭ ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ ॥੩॥

ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੨੨॥

(ਰਾਗ ਭੈਰਉ -- SGGS 1141) ਭੈਰਉ ਮਹਲਾ ੫ ॥
ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ ਤੁਮ੍ਹ੍ਹ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥

ਸੁਖੁ ਪਾਇਆ ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥

ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥੨॥

ਤਿਸੁ ਭਾਣਾ ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ ਲਗਿ ਸਤਿਗੁਰ ਪਾਏ ॥੩॥

ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥ ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥

(ਰਾਗ ਭੈਰਉ -- SGGS 1142) ਭੈਰਉ ਮਹਲਾ ੫ ॥
ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥

ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥

ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥

ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥

ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥

(ਰਾਗ ਭੈਰਉ -- SGGS 1142) ਭੈਰਉ ਮਹਲਾ ੫ ॥
ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ ॥ ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥੧॥

ਤੀਰਥੁ ਹਮਰਾ ਹਰਿ ਕੋ ਨਾਮੁ ॥ ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥

ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥੨॥

ਨਾਮੁ ਲੈਤ ਜਮੁ ਨੇੜਿ ਨ ਆਵੈ ॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥੩॥

ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥

(ਰਾਗ ਭੈਰਉ -- SGGS 1142) ਭੈਰਉ ਮਹਲਾ ੫ ॥
ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥

ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥

ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥

ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥

ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥

(ਰਾਗ ਭੈਰਉ -- SGGS 1143) ਭੈਰਉ ਮਹਲਾ ੫ ॥
ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ ਹੋਏ ਮੇਰੇ ਮਾਈ ਬਾਪ ॥੧॥

ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥

ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ ਪੂਰਾ ਪੂਰਾ ਪਰਸਾਦ ॥੨॥

ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮੁ ॥੩॥

ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥

(ਰਾਗ ਭੈਰਉ -- SGGS 1143) ਭੈਰਉ ਮਹਲਾ ੫ ॥
ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥

ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥

ਪੇਖਤ ਮਾਇਆ ਰੰਗ ਬਿਹਾਇ ॥ ਗੜਬੜ ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥੨॥

ਕਰਤ ਕਰਤ ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥

ਜਿਸ ਕੇ ਰਾਖੇ ਹੋਏ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥

(ਰਾਗ ਭੈਰਉ -- SGGS 1143) ਭੈਰਉ ਮਹਲਾ ੫ ॥
ਅਪਣੀ ਦਇਆ ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥੧॥

ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥

ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ ਸਹਜ ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥੨॥

ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥

ਤੇਰੇ ਭਗਤ ਭਗਤਨ ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥

(ਰਾਗ ਭੈਰਉ -- SGGS 1144) ਭੈਰਉ ਮਹਲਾ ੫ ॥
ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥੧॥

ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥

ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥ ਨਾਮੁ ਹਮਾਰੈ ਬੇਪਰਵਾਹੁ ॥੨॥

ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥੩॥

ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥

(ਰਾਗ ਭੈਰਉ -- SGGS 1144) ਭੈਰਉ ਮਹਲਾ ੫ ॥
ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥

ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮ੍ਹ੍ਹਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥

ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥

ਤੁਮ੍ਹ੍ਹਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ ਤੁਮਰੇ ਗੁਣ ਗਾਉ ॥ ਤੁਮ੍ਹ੍ਹਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥

ਹਉ ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥

(ਰਾਗ ਭੈਰਉ -- SGGS 1144) ਭੈਰਉ ਮਹਲਾ ੫ ॥
ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ ॥ ਕੋਟਿ ਅਘਾ ਮਿਟਹਿ ਹਰਿ ਨਾਮ ॥੧॥

ਤਿਸੁ ਸਰਣਾਈ ਸਦਾ ਸੁਖੁ ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥

ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ ਘਟ ਮਾਹਿ ॥ ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥੨॥

ਦੇਦੇ ਤੋਟਿ ਨਹੀ ਭੰਡਾਰ ॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥੩॥

ਜਿਸ ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥

(ਰਾਗ ਭੈਰਉ -- SGGS 1145) ਭੈਰਉ ਮਹਲਾ ੫ ॥
ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥

ਬਿਖਿਆ ਕਾ ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥

ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥੨॥

ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥ ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ ਬਿਕਾਰ ॥੩॥

ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥ ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥

(ਰਾਗ ਭੈਰਉ -- SGGS 1145) ਭੈਰਉ ਮਹਲਾ ੫ ॥
ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੈਤ ਨਿੰਦਕ ਕਉ ਜਾਮ ॥੧॥

ਸੰਤਸੰਗਿ ਕਰਹਿ ਜੋ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥

ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥

ਨਿੰਦਕ ਕੀ ਗਤਿ ਕਤਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥੩॥

ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ ॥ ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥

(ਰਾਗ ਭੈਰਉ -- SGGS 1145) ਭੈਰਉ ਮਹਲਾ ੫ ॥
ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥੧॥

ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥

ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥੨॥

ਨਾਮੁ ਹਮਾਰੈ ਸਉਣ ਸੰਜੋਗ ॥ ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥

ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ ਜਿਸੁ ਦੇਵੈ ਨਾਉ ॥੪॥੨੨॥੩੫॥

(ਰਾਗ ਭੈਰਉ -- SGGS 1146) ਭੈਰਉ ਮਹਲਾ ੫ ॥
ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥

ਸਫਲ ਸੇਵਾ ਗੋਪਾਲ ਰਾਇ ॥ ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥

ਰੋਗੀ ਕਾ ਪ੍ਰਭ ਖੰਡਹੁ ਰੋਗੁ ॥ ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੁਮ੍ਹ੍ਹ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥੨॥

ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ ਭਉ ਨਸੈ ॥ ਜਨ ਅਪਨੇ ਕੈ ਹਰਿ ਮਨਿ ਬਸੈ ॥੩॥

ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥

(ਰਾਗ ਭੈਰਉ -- SGGS 1146) ਭੈਰਉ ਮਹਲਾ ੫ ॥
ਸੰਤ ਮੰਡਲ ਮਹਿ ਹਰਿ ਮਨਿ ਵਸੈ ॥ ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ ਨਿਰਮਲ ਰੀਤਿ ॥ ਸੰਤਸੰਗਿ ਹੋਇ ਏਕ ਪਰੀਤਿ ॥੧॥

ਸੰਤ ਮੰਡਲੁ ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥

ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ ਨਾਮੁ ਵਖਾਣੀ ॥੨॥

ਸੰਤ ਮੰਡਲ ਕਾ ਨਿਹਚਲ ਆਸਨੁ ॥ ਸੰਤ ਮੰਡਲ ਮਹਿ ਪਾਪ ਬਿਨਾਸਨੁ ॥ ਸੰਤ ਮੰਡਲ ਮਹਿ ਨਿਰਮਲ ਕਥਾ ॥ ਸੰਤਸੰਗਿ ਹਉਮੈ ਦੁਖ ਨਸਾ ॥੩॥

ਸੰਤ ਮੰਡਲ ਕਾ ਨਹੀ ਬਿਨਾਸੁ ॥ ਸੰਤ ਮੰਡਲ ਮਹਿ ਹਰਿ ਗੁਣਤਾਸੁ ॥ ਸੰਤ ਮੰਡਲ ਠਾਕੁਰ ਬਿਸ੍ਰਾਮੁ ॥ ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥

(ਰਾਗ ਭੈਰਉ -- SGGS 1146) ਭੈਰਉ ਮਹਲਾ ੫ ॥
ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ ਤੇ ਕਾਲੁ ਪਰਹਰੈ ॥੧॥

ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥

ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ ਪ੍ਰਗਟਾਇਆ ॥ ਆਪਹਿ ਮਾਰਿ ਆਪਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥

ਸਭ ਕਿਛੁ ਜਾਣਹੁ ਤਿਸ ਕੈ ਹਾਥ ॥ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਦੁਖ ਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥

ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮ੍ਹ੍ਹਰੈ ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥ ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥

(ਰਾਗ ਭੈਰਉ -- SGGS 1147) ਭੈਰਉ ਮਹਲਾ ੫ ॥
ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥੧॥

ਦੀਨ ਦੁਨੀਆ ਤੇਰੀ ਟੇਕ ॥ ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥

ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥

ਤੇਰੀ ਟੇਕ ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥੩॥

ਤੇਰੀ ਟੇਕ ਤੇਰਾ ਭਰਵਾਸਾ ॥ ਸਗਲ ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥

(ਰਾਗ ਭੈਰਉ -- SGGS 1147) ਭੈਰਉ ਮਹਲਾ ੫ ॥
ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥

ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥

ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥੨॥

ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥

ਕਰਿ ਕਿਰਪਾ ਜਿਸੁ ਰਾਖੈ ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥

(ਰਾਗ ਭੈਰਉ -- SGGS 1147) ਭੈਰਉ ਮਹਲਾ ੫ ॥
ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥

ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥

ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥

ਸਭਿ ਜਾਚਿਕ ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥

ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥

(ਰਾਗ ਭੈਰਉ -- SGGS 1147) ਭੈਰਉ ਮਹਲਾ ੫ ॥
ਗੁਰ ਮਿਲਿ ਤਿਆਗਿਓ ਦੂਜਾ ਭਾਉ ॥ ਗੁਰਮੁਖਿ ਜਪਿਓ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥੧॥

ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥

ਰੋਗ ਦੋਖ ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦ ॥ ਸਰਬ ਨਿਧਾਨ ਨਾਮ ਭਗਵੰਤ ॥੨॥

ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸ ॥ ਗੁਣ ਗਾਵਤ ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥

ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥

(ਰਾਗ ਭੈਰਉ -- SGGS 1148) ਭੈਰਉ ਮਹਲਾ ੫ ॥
ਸਭ ਤੇ ਊਚਾ ਜਾ ਕਾ ਨਾਉ ॥ ਸਦਾ ਸਦਾ ਤਾ ਕੇ ਗੁਣ ਗਾਉ ॥ ਜਿਸੁ ਸਿਮਰਤ ਸਗਲਾ ਦੁਖੁ ਜਾਇ ॥ ਸਰਬ ਸੂਖ ਵਸਹਿ ਮਨਿ ਆਇ ॥੧॥

ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥

ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ ਦੇਵੈ ਆਹਾਰ ॥ ਕੋਟਿ ਖਤੇ ਖਿਨ ਬਖਸਨਹਾਰ ॥ ਭਗਤਿ ਭਾਇ ਸਦਾ ਨਿਸਤਾਰ ॥੨॥

ਸਾਚਾ ਧਨੁ ਸਾਚੀ ਵਡਿਆਈ ॥ ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ ਕਰਿ ਕਿਰਪਾ ਜਿਸੁ ਰਾਖਨਹਾਰਾ ॥ ਤਾ ਕਾ ਸਗਲ ਮਿਟੈ ਅੰਧਿਆਰਾ ॥੩॥

ਪਾਰਬ੍ਰਹਮ ਸਿਉ ਲਾਗੋ ਧਿਆਨ ॥ ਪੂਰਨ ਪੂਰਿ ਰਹਿਓ ਨਿਰਬਾਨ ॥ ਭ੍ਰਮ ਭਉ ਮੇਟਿ ਮਿਲੇ ਗੋਪਾਲ ॥ ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥

(ਰਾਗ ਭੈਰਉ -- SGGS 1148) ਭੈਰਉ ਮਹਲਾ ੫ ॥
ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥ ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ ਪਾਏ ਸੇਵ ॥੧॥

ਸਰਬ ਸੁਖਾ ਪ੍ਰਭ ਤੇਰੋ ਨਾਉ ॥ ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ ॥

ਜੋ ਇਛੈ ਸੋਈ ਫਲੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਆਵਣ ਜਾਣ ਰਹੇ ਹਰਿ ਧਿਆਇ ॥ ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥

ਬਿਨਸੇ ਕਾਮ ਕ੍ਰੋਧ ਅਹੰਕਾਰ ॥ ਤੂਟੇ ਮਾਇਆ ਮੋਹ ਪਿਆਰ ॥ ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥

ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਅਪਨੀ ਸੇਵਾ ਲਾਇ ॥ ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥

(ਰਾਗ ਭੈਰਉ -- SGGS 1148) ਭੈਰਉ ਮਹਲਾ ੫ ॥
ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਹੈ ॥੧॥

ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥ ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥

ਤੀਰਥਿ ਨਾਇ ਕਹਾ ਸੁਚਿ ਸੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥

ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥

ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥

(ਰਾਗ ਭੈਰਉ -- SGGS 1149) ਭੈਰਉ ਮਹਲਾ ੫ ॥
ਗੁਰ ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ ਸਗਲੇ ਜੰਜਾਲ ॥੧॥

ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥

ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥੨॥

ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥੩॥

ਨਿਰਮਲ ਸੋਭਾ ਨਿਰਮਲ ਰੀਤਿ ॥ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates