Pt 42 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 42 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਾਰੰਗ -- SGGS 1224) ਸਾਰਗ ਮਹਲਾ ੫ ॥
ਤ੍ਰਿਸਨਾ ਚਲਤ ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥

ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥

ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥

(ਰਾਗ ਸਾਰੰਗ -- SGGS 1225) ਸਾਰਗ ਮਹਲਾ ੫ ॥
ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥

ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥

ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥

(ਰਾਗ ਸਾਰੰਗ -- SGGS 1225) ਸਾਰਗ ਮਹਲਾ ੫ ॥
ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥

ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥

ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥

(ਰਾਗ ਸਾਰੰਗ -- SGGS 1225) ਸਾਰਗ ਮਹਲਾ ੫ ॥
ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥

ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥ ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥

ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥

(ਰਾਗ ਸਾਰੰਗ -- SGGS 1225) ਸਾਰਗ ਮਹਲਾ ੫ ॥
ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥

ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥

ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥

(ਰਾਗ ਸਾਰੰਗ -- SGGS 1225) ਸਾਰਗ ਮਹਲਾ ੫ ॥
ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥

ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥ ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥

ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥

(ਰਾਗ ਸਾਰੰਗ -- SGGS 1226) ਸਾਰਗ ਮਹਲਾ ੫ ॥
ਪੋਥੀ ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥

ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥

ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥

(ਰਾਗ ਸਾਰੰਗ -- SGGS 1226) ਸਾਰਗ ਮਹਲਾ ੫ ॥
ਵੂਠਾ ਸਰਬ ਥਾਈ ਮੇਹੁ ॥ ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥

ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥ ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥

ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥ ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥

(ਰਾਗ ਸਾਰੰਗ -- SGGS 1226) ਸਾਰਗ ਮਹਲਾ ੫ ॥
ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥

ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥

ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥

(ਰਾਗ ਸਾਰੰਗ -- SGGS 1226) ਸਾਰਗ ਮਹਲਾ ੫ ॥
ਨਿਬਹੀ ਨਾਮ ਕੀ ਸਚੁ ਖੇਪ ॥ ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥

ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥ ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥

ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥

(ਰਾਗ ਸਾਰੰਗ -- SGGS 1226) ਸਾਰਗ ਮਹਲਾ ੫ ॥
ਮਾਈ ਰੀ ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥

ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥

ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥

(ਰਾਗ ਸਾਰੰਗ -- SGGS 1227) ਸਾਰਗ ਮਹਲਾ ੫ ॥
ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥

ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥

ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥

(ਰਾਗ ਸਾਰੰਗ -- SGGS 1227) ਸਾਰਗ ਮਹਲਾ ੫ ॥
ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥

ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥

ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥

(ਰਾਗ ਸਾਰੰਗ -- SGGS 1227) ਸਾਰਗ ਮਹਲਾ ੫ ॥
ਤਾ ਤੇ ਕਰਣ ਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥

ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥

ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥

(ਰਾਗ ਸਾਰੰਗ -- SGGS 1227) ਸਾਰਗ ਮਹਲਾ ੫ ॥
ਹਰਿ ਕੇ ਨਾਮ ਕੇ ਜਨ ਕਾਂਖੀ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥

ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥

ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥

(ਰਾਗ ਸਾਰੰਗ -- SGGS 1227) ਸਾਰਗ ਮਹਲਾ ੫ ॥
ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥

ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥

ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥

(ਰਾਗ ਸਾਰੰਗ -- SGGS 1227) ਸਾਰਗ ਮਹਲਾ ੫ ॥
ਮਾਈ ਰੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥

ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥

ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥

(ਰਾਗ ਸਾਰੰਗ -- SGGS 1228) ਸਾਰਗ ਮਹਲਾ ੫ ॥
ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥ ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥

ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥

ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥ ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥

(ਰਾਗ ਸਾਰੰਗ -- SGGS 1228) ਸਾਰਗ ਮਹਲਾ ੫ ॥
ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥

ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥

ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥

(ਰਾਗ ਸਾਰੰਗ -- SGGS 1228) ਸਾਰਗ ਮਹਲਾ ੫ ॥
ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥

ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥

ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥

(ਰਾਗ ਸਾਰੰਗ -- SGGS 1228) ਸਾਰਗ ਮਹਲਾ ੫ ॥
ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥

ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥

ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥

(ਰਾਗ ਸਾਰੰਗ -- SGGS 1228) ਸਾਰਗ ਮਹਲਾ ੫ ॥
ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥ ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥

ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥

(ਰਾਗ ਸਾਰੰਗ -- SGGS 1229) ਸਾਰੰਗ ਮਹਲਾ ੫ ਚਉਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥

ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥

ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥

ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥

ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ ਅਪਾਰ ॥੪॥੧॥੧੨੯॥

(ਰਾਗ ਸਾਰੰਗ -- SGGS 1229) ਸਾਰਗ ਮਹਲਾ ੫ ਘਰੁ ੬ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥

ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥

ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥

(ਰਾਗ ਸਾਰੰਗ -- SGGS 1229) ਸਾਰਗ ਮਹਲਾ ੫ ॥
ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥

ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ॥੧॥

ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥

(ਰਾਗ ਸਾਰੰਗ -- SGGS 1229) ਸਾਰਗ ਮਹਲਾ ੫ ॥
ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥

ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥

ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥ ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥

(ਰਾਗ ਸਾਰੰਗ -- SGGS 1230) ਸਾਰਗ ਮਹਲਾ ੫ ॥
ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥

ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥

ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥

(ਰਾਗ ਸਾਰੰਗ -- SGGS 1230) ਸਾਰਗ ਮਹਲਾ ੫ ॥
ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥

ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥ ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥

ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥ ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥

(ਰਾਗ ਸਾਰੰਗ -- SGGS 1230) ਸਾਰਗ ਮਹਲਾ ੫ ॥
ਗੁਨ ਲਾਲ ਗਾਵਉ ਗੁਰ ਦੇਖੇ ॥ ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥

ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥

ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥ ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥

(ਰਾਗ ਸਾਰੰਗ -- SGGS 1230) ਸਾਰਗ ਮਹਲਾ ੫ ॥
ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥

ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥ ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥

ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥

(ਰਾਗ ਸਾਰੰਗ -- SGGS 1230) ਸਾਰਗ ਮਹਲਾ ੫ ॥
ਐਸੀ ਹੋਇ ਪਰੀ ॥ ਜਾਨਤੇ ਦਇਆਰ ॥੧॥ ਰਹਾਉ ॥

ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥੧॥

ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥ ਗੁਰਿ ਮੋ ਕਉ ਉਪਦੇਸਿਆ ਨਾਨਕ ਸੇਵਿ ਏਕ ਹਰੀ ॥੨॥੮॥੧੩੭॥

(ਰਾਗ ਸਾਰੰਗ -- SGGS 1231) ਸਾਰਗ ਮਹਲਾ ੫ ॥
ਲਾਲ ਲਾਲ ਮੋਹਨ ਗੋਪਾਲ ਤੂ ॥ ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥

ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥੧॥

ਨਹ ਬਰਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥

(ਰਾਗ ਸਾਰੰਗ -- SGGS 1231) ਸਾਰਗ ਮਃ ੫ ॥
ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥

ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥

(ਰਾਗ ਸਾਰੰਗ -- SGGS 1235) ਸਾਰਗ ਮਹਲਾ ੫ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਗੁਸਾਈਂ ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥

ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥

ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥

ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥

ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥

ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੑੀ ॥ ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੑੀ ॥੫॥

ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹ੍ਹਾਈ ॥੬॥

ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥

ਹਮ ਨਾਨੑੇ ਨੀਚ ਤੁਮ੍ਹ੍ਹੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥

(ਰਾਗ ਸਾਰੰਗ -- SGGS 1235) ਸਾਰਗ ਮਹਲਾ ੫ ਅਸਟਪਦੀ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥

ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥

ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥

ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥

ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥

ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥

ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥

ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥

ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥

ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥

ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥

ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥

ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥

(ਰਾਗ ਸਾਰੰਗ -- SGGS 1236) ਸਾਰਗ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥

ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥

ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਂਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥

ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥

(ਰਾਗ ਸਾਰੰਗ -- SGGS 1247) ਮਃ ੫ ॥
ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥

(ਰਾਗ ਸਾਰੰਗ -- SGGS 1251) ਪਉੜੀ ਮਃ ੫ ॥
ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥ ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥

(ਰਾਗ ਸਾਰੰਗ -- SGGS 1251) ਸਲੋਕ ਮਃ ੫ ॥
ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥ ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥ ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥

(ਰਾਗ ਸਾਰੰਗ -- SGGS 1251) ਮਃ ੫ ॥
ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥

ਸਾਰੰਗ ਮਹਲਾ ੫ ਸੂਰਦਾਸ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥

ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥

ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥

(ਰਾਗ ਮਲਾਰ -- SGGS 1266) ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥

ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥

ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥

ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥

ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥

(ਰਾਗ ਮਲਾਰ -- SGGS 1266) ਮਲਾਰ ਮਹਲਾ ੫ ॥
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮ੍ਹ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥

ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥

ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥

ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥

ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥

(ਰਾਗ ਮਲਾਰ -- SGGS 1266) ਮਲਾਰ ਮਹਲਾ ੫ ॥
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥

ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥

ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥

ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥

ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥

(ਰਾਗ ਮਲਾਰ -- SGGS 1267) ਮਲਾਰ ਮਹਲਾ ੫ ॥
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥

ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥

ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥

ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥

(ਰਾਗ ਮਲਾਰ -- SGGS 1267) ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥

ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥

ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥

(ਰਾਗ ਮਲਾਰ -- SGGS 1267) ਮਲਾਰ ਮਹਲਾ ੫ ॥
ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥

ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ ਇਹ ਹਉਮੈ ਕੀ ਢੀਠਾਈ ॥੧॥

ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥

(ਰਾਗ ਮਲਾਰ -- SGGS 1267) ਮਲਾਰ ਮਹਲਾ ੫ ॥
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥

ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥

ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥

(ਰਾਗ ਮਲਾਰ -- SGGS 1268) ਮਲਾਰ ਮਹਲਾ ੫ ॥
ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥

ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥

ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥

(ਰਾਗ ਮਲਾਰ -- SGGS 1268) ਮਲਾਰ ਮਹਲਾ ੫ ॥
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥

ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥

ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥

(ਰਾਗ ਮਲਾਰ -- SGGS 1268) ਮਲਾਰ ਮਹਲਾ ੫ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥

ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥

ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥

(ਰਾਗ ਮਲਾਰ -- SGGS 1268) ਮਲਾਰ ਮਹਲਾ ੫ ॥
ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥

ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥

ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥

(ਰਾਗ ਮਲਾਰ -- SGGS 1268) ਮਲਾਰ ਮਹਲਾ ੫ ॥
ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥

ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥

ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates