Pt 8 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 8 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗਉੜੀ -- SGGS 239) ਗਉੜੀ ਮਹਲਾ ੫ ॥
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥

ਏਕ ਨਿਮਖ ਜੋ ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥

ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ ਕਾਗ ਬਤਨ ਬਿਸਟਾ ਮਹਿ ਵਾਸ ॥੨॥

ਬਿਨੁ ਸਿਮਰਨ ਭਏ ਕੂਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥੩॥

ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥

ਬਿਨੁ ਸਿਮਰਨ ਗਰਧਭ ਕੀ ਨਿਆਈ ॥ ਸਾਕਤ ਥਾਨ ਭਰਿਸਟ ਫਿਰਾਹੀ ॥੫॥

ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥੬॥

ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥

ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥

(ਰਾਗ ਗਉੜੀ -- SGGS 239) ਗਉੜੀ ਮਹਲਾ ੫ ॥
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥

ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥

ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥

ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥

ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥

ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥

ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥

ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥੭॥

ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥

(ਰਾਗ ਗਉੜੀ -- SGGS 239) ਗਉੜੀ ਮਹਲਾ ੫ ॥
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥

ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥

ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥

ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥

ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥

ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥

ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥

ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥

ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥

(ਰਾਗ ਗਉੜੀ -- SGGS 240) ਗਉੜੀ ਮਹਲਾ ੫ ॥
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥

ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਪਾਇ ॥੧॥

ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥

ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥

ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ॥੪॥

ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥

ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥

ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥੭॥

ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥

(ਰਾਗ ਗਉੜੀ -- SGGS 240) ਗਉੜੀ ਮਹਲਾ ੫ ॥
ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥

ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥

ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥੨॥

ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥

ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥

ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥

ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥

ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥

ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥

(ਰਾਗ ਗਉੜੀ ਮਾਝ -- SGGS 240) ਰਾਗੁ ਗਉੜੀ ਮਾਝ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥

ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥

ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥

ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥

ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥

ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥

ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥

ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥

ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥

(ਰਾਗ ਗਉੜੀ -- SGGS 241) ਗਉੜੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਹਰਿ ਰੰਗ ਰੰਗੋ ॥ ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥

ਤਜਿ ਹਉਮੈ ਗੁਰ ਗਿਆਨ ਭਜੋ ॥ ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥

ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥

ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥

ਹਰਿ ਸੰਤਨ ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥

ਨੈਨ ਅਲੋਵਉ ਸਾਧ ਜਨੋ ॥ ਹਿਰਦੈ ਗਾਵਹੁ ਨਾਮ ਨਿਧੋ ॥੫॥

ਕਾਮ ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥੬॥

ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥

ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥

(ਰਾਗ ਗਉੜੀ -- SGGS 241) ਮਹਲਾ ੫ ਗਉੜੀ ॥
ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥

ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥

ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥

ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥

ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥

ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥

ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥

ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥

ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

(ਰਾਗ ਗਉੜੀ -- SGGS 242) ਗਉੜੀ ਮਹਲਾ ੫ ॥
ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥

ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥ ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥

ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥

ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥

ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥

ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥

ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥

ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ

(ਰਾਗ ਗਉੜੀ -- SGGS 247) ਰਾਗੁ ਗਉੜੀ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥ ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥

ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥ ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥ ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥

ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥

ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥ ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥

(ਰਾਗ ਗਉੜੀ -- SGGS 248) ਗਉੜੀ ਮਹਲਾ ੫ ॥
ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥

ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥

ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥

ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥

(ਰਾਗ ਗਉੜੀ -- SGGS 248) ਗਉੜੀ ਮਹਲਾ ੫ ॥
ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥

ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥

ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥ ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥

ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥

ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥

(ਰਾਗ ਗਉੜੀ -- SGGS 249) ਗਉੜੀ ਮਹਲਾ ੫ ॥
ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥

ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥

ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥ ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥

ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥

(ਰਾਗ ਗਉੜੀ -- SGGS 250) ੴ ਸਤਿਗੁਰ ਪ੍ਰਸਾਦਿ ॥
ਗਉੜੀ ਬਾਵਨ ਅਖਰੀ ਮਹਲਾ ੫ ॥
ਸਲੋਕੁ ॥
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥

(ਰਾਗ ਗਉੜੀ -- SGGS 250) ਸਲੋਕੁ ॥
ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥

ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨ ਆਪਹਿ ਸੁਖ ਆਸਨ ॥ ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪ ਆਪ ਹੀ ਮਾਇਓ ॥ ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥੧॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥

(ਰਾਗ ਗਉੜੀ -- SGGS 250) ਸਲੋਕੁ ॥
ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥

ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ ਨਿਰਾਰਾ ॥ ਨਾਨਕ ਅੰਤੁ ਨ ਪਾਰਾਵਾਰਾ ॥੨॥

(ਰਾਗ ਗਉੜੀ -- SGGS 250) ਸਲੋਕੁ ॥
ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥

ਪਵੜੀ ॥ ਸਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੰ ॥ ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੈ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਸਾਧੂ ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥੩॥

(ਰਾਗ ਗਉੜੀ -- SGGS 250) ਸਲੋਕੁ ॥
ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥

ਪਵੜੀ ॥ ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਊ ਜਿਹ ਰੁਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ ਭਗਵਾਨ ॥੪॥

(ਰਾਗ ਗਉੜੀ -- SGGS 251) ਸਲੋਕ ॥
ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥

ਪਉੜੀ ॥ ਙੰਙਾ ਙਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਧਾਰੀ ॥੫॥

(ਰਾਗ ਗਉੜੀ -- SGGS 251) ਸਲੋਕੁ ॥
ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥

ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥

(ਰਾਗ ਗਉੜੀ -- SGGS 251) ਸਲੋਕੁ ॥
ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥

ਪਉੜੀ ॥ ਏਊ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥੭॥

(ਰਾਗ ਗਉੜੀ -- SGGS 251) ਸਲੋਕੁ ॥
ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

ਪਉੜੀ ॥ ਏਕਹਿ ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥ ਨਾਨਕ ਆਪਿ ਸਵਾਰਨਹਾਰਾ ॥੮॥

(ਰਾਗ ਗਉੜੀ -- SGGS 251) ਸਲੋਕੁ ॥
ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥

ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥

(ਰਾਗ ਗਉੜੀ -- SGGS 252) ਸਲੋਕੁ ॥
ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥

ਪਉੜੀ ॥ ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਊ ॥ ਆਉ ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥

(ਰਾਗ ਗਉੜੀ -- SGGS 252) ਸਲੋਕੁ ॥
ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥

ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰ ਸਦਾ ਅਲਿਪਨਾ ॥੧੧॥

(ਰਾਗ ਗਉੜੀ -- SGGS 252) ਸਲੋਕੁ ॥
ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥

ਪਉੜੀ ॥ ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥

(ਰਾਗ ਗਉੜੀ -- SGGS 252) ਸਲੋਕੁ ॥
ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥

ਪਉੜੀ ॥ ਆਇਆ ਸਫਲ ਤਾਹੂ ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥

(ਰਾਗ ਗਉੜੀ -- SGGS 252) ਸਲੋਕੁ ॥
ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥

ਪਉੜੀ ॥ ਯਯਾ ਜਾਰਉ ਦੁਰਮਤਿ ਦੋਊ ॥ ਤਿਸਹਿ ਤਿਆਗਿ ਸੁਖ ਸਹਜੇ ਸੋਊ ॥ ਯਯਾ ਜਾਇ ਪਰਹੁ ਸੰਤ ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਯਾ ਜਨਮਿ ਨ ਆਵੈ ਸੋਊ ॥ ਏਕ ਨਾਮ ਲੇ ਮਨਹਿ ਪਰੋਊ ॥ ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥

(ਰਾਗ ਗਉੜੀ -- SGGS 253) ਸਲੋਕੁ ॥
ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥

ਪਉੜੀ ॥ ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥ ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥

(ਰਾਗ ਗਉੜੀ -- SGGS 253) ਸਲੋਕੁ ॥
ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥ ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥

ਪਉੜੀ ॥ ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥ ਪੂਰਕੁ ਕੁੰਭਕ ਰੇਚਕ ਕਰਮਾਤਾ ॥ ਙਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਊਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥

(ਰਾਗ ਗਉੜੀ -- SGGS 253) ਸਲੋਕੁ ॥
ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥

ਪਵੜੀ ॥ ਕਕਾ ਕਾਰਨ ਕਰਤਾ ਸੋਊ ॥ ਲਿਖਿਓ ਲੇਖੁ ਨ ਮੇਟਤ ਕੋਊ ॥ ਨਹੀ ਹੋਤ ਕਛੁ ਦੋਊ ਬਾਰਾ ॥ ਕਰਨੈਹਾਰੁ ਨ ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥ ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥

(ਰਾਗ ਗਉੜੀ -- SGGS 253) ਸਲੋਕੁ ॥
ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥

ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥

(ਰਾਗ ਗਉੜੀ -- SGGS 254) ਸਲੋਕੁ ॥
ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

ਪਉੜੀ ॥ ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥

(ਰਾਗ ਗਉੜੀ -- SGGS 254) ਸਲੋਕੁ ॥
ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥

(ਰਾਗ ਗਉੜੀ -- SGGS 254) ਸਲੋਕੁ ॥
ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥

ਪਉੜੀ ॥ ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥

(ਰਾਗ ਗਉੜੀ -- SGGS 254) ਸਲੋਕੁ ॥
ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥

ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

(ਰਾਗ ਗਉੜੀ -- SGGS 254) ਸਲੋਕੁ ॥
ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥

ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥

(ਰਾਗ ਗਉੜੀ -- SGGS 255) ਸਲੋਕੁ ॥
ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥

ਪਉੜੀ ॥ ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥

(ਰਾਗ ਗਉੜੀ -- SGGS 255) ਸਲੋਕੁ ॥
ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥

ਪਉੜੀ ॥ ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥

(ਰਾਗ ਗਉੜੀ -- SGGS 255) ਸਲੋਕੁ ॥
ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥

ਪਵੜੀ ॥ ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥

(ਰਾਗ ਗਉੜੀ -- SGGS 255) ਸਲੋਕੁ ॥
ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥

ਪਉੜੀ ॥ ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥

(ਰਾਗ ਗਉੜੀ -- SGGS 255) ਸਲੋਕੁ ॥
ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥

ਪਉੜੀ ॥ ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੂ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates