ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(SGGS 1) ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

॥ ਜਪੁ ॥

ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

(SGGS 1) ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

(SGGS 1) ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥

(SGGS 1) ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥

(SGGS 2) ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

(SGGS 2) ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

(SGGS 2) ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

(SGGS 2) ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥

(SGGS 2) ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥

(SGGS 2) ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥

(SGGS 3) ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥

(SGGS 3) ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥

(SGGS 3) ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

(SGGS 3) ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

(SGGS 3) ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥

(SGGS 3) ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥

(SGGS 3) ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥

(SGGS 3) ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥

(SGGS 4) ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥

(SGGS 4) ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥

(SGGS 4) ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥

(SGGS 4) ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥

(SGGS 5) ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥

(SGGS 5) ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥

(SGGS 5) ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥

(SGGS 5) ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

(SGGS 5) ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥

(SGGS 6) ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥

(SGGS 6) ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥

(SGGS 6) ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥

(SGGS 7) ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥

(SGGS 7) ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥

(SGGS 7) ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥

(SGGS 7) ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥

(SGGS 7) ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥

(SGGS 7) ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥

(SGGS 7) ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥

(SGGS 8) ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥

(SGGS 8) ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥

(SGGS 8) ਸਲੋਕੁ ॥
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

(ਰਾਗ ਆਸਾ -- SGGS 8) ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

(ਰਾਗ ਆਸਾ -- SGGS 9) ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥

ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥

(ਰਾਗ ਆਸਾ -- SGGS 9) ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥

ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥

ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥

ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥

ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥

(ਰਾਗ ਆਸਾ -- SGGS 12) ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥

ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

(ਰਾਗ ਗਉੜੀ ਦੀਪਕੀ -- SGGS 12) ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

(ਰਾਗ ਆਸਾ -- SGGS 12) ਰਾਗੁ ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥

ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥

(ਰਾਗ ਧਨਾਸਰੀ -- SGGS 13) ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥

(ਰਾਗ ਸਿਰੀਰਾਗੁ -- SGGS 14) ੴ ਸਤਿਗੁਰ ਪ੍ਰਸਾਦਿ ॥
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥

ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥

ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥

(ਰਾਗ ਸਿਰੀਰਾਗੁ -- SGGS 14) ਸਿਰੀਰਾਗੁ ਮਹਲਾ ੧ ॥
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥

ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥

ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥

ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥

(ਰਾਗ ਸਿਰੀਰਾਗੁ -- SGGS 15) ਸਿਰੀਰਾਗੁ ਮਹਲਾ ੧ ॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥

ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥

ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥

ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥

(ਰਾਗ ਸਿਰੀਰਾਗੁ -- SGGS 15) ਸਿਰੀਰਾਗੁ ਮਹਲਾ ੧ ॥
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥

ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥

ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥

ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥

(ਰਾਗ ਸਿਰੀਰਾਗੁ -- SGGS 15) ਸਿਰੀਰਾਗੁ ਮਹਲਾ ੧ ॥
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥

ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥

ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥

ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥

ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥

(ਰਾਗ ਸਿਰੀਰਾਗੁ -- SGGS 16) ਸਿਰੀਰਾਗੁ ਮਹਲੁ ੧ ॥
ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥

ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥

ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥

ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥

ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥

(ਰਾਗ ਸਿਰੀਰਾਗੁ -- SGGS 16) ਸਿਰੀਰਾਗੁ ਮਹਲਾ ੧ ॥
ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥

ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥

ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥

ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥

ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥

(ਰਾਗ ਸਿਰੀਰਾਗੁ -- SGGS 17) ਸਿਰੀਰਾਗੁ ਮਹਲਾ ੧ ॥
ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥

ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥

ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥

ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥

ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥

(ਰਾਗ ਸਿਰੀਰਾਗੁ -- SGGS 17) ਸਿਰੀਰਾਗੁ ਮਹਲਾ ੧ ॥
ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥

ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥

ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥

ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥

ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥

(ਰਾਗ ਸਿਰੀਰਾਗੁ -- SGGS 17) ਸਿਰੀਰਾਗੁ ਮਹਲਾ ੧ ॥
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥

ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥

ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥

ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥

(ਰਾਗ ਸਿਰੀਰਾਗੁ -- SGGS 18) ਸਿਰੀਰਾਗੁ ਮਹਲਾ ੧ ॥
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥

ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥

ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥

ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥

ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

(ਰਾਗ ਸਿਰੀਰਾਗੁ -- SGGS 18) ਸਿਰੀਰਾਗੁ ਮਹਲੁ ੧ ॥
ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥

ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥

ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥

ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥

ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates