Pt 11 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 11 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸੂਹੀ -- SGGS 764) ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥

ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥

ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥

ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥

(ਰਾਗ ਸੂਹੀ -- SGGS 764) ਰਾਗੁ ਸੂਹੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥

ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥

ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥

ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥

(ਰਾਗ ਸੂਹੀ -- SGGS 765) ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨੑਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

(ਰਾਗ ਸੂਹੀ -- SGGS 766) ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

(ਰਾਗ ਸੂਹੀ -- SGGS 786) ਮਃ ੧ ॥
ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥

(ਰਾਗ ਸੂਹੀ -- SGGS 788) ਸਲੋਕ ਮਃ ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥

(ਰਾਗ ਸੂਹੀ -- SGGS 788) ਮਹਲਾ ੧ ॥
ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥

(ਰਾਗ ਸੂਹੀ -- SGGS 789) ਸਲੋਕ ਮਃ ੧ ॥
ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥ ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥੧॥

(ਰਾਗ ਸੂਹੀ -- SGGS 789) ਮਃ ੧ ॥
ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥ ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥੨॥

(ਰਾਗ ਸੂਹੀ -- SGGS 789) ਸਲੋਕ ਮਃ ੧ ॥
ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥ ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥੧॥

(ਰਾਗ ਸੂਹੀ -- SGGS 789) ਮਃ ੧ ॥
ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥ ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥੨॥

(ਰਾਗ ਸੂਹੀ -- SGGS 789) ਸਲੋਕ ਮਃ ੧ ॥
ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥

(ਰਾਗ ਸੂਹੀ -- SGGS 789) ਮਃ ੧ ॥
ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥

(ਰਾਗ ਸੂਹੀ -- SGGS 790) ਸਲੋਕ ਮਃ ੧ ॥
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥

(ਰਾਗ ਸੂਹੀ -- SGGS 790) ਮਃ ੧ ॥
ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥

(ਰਾਗ ਸੂਹੀ -- SGGS 790) ਸਲੋਕ ਮਃ ੧ ॥
ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥

(ਰਾਗ ਸੂਹੀ -- SGGS 790) ਮਃ ੧ ॥
ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥

(ਰਾਗ ਸੂਹੀ -- SGGS 790) ਮਃ ੧ ॥
ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥

(ਰਾਗ ਸੂਹੀ -- SGGS 790) ਮਃ ੧ ॥
ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥

(ਰਾਗ ਸੂਹੀ -- SGGS 790) ਸਲੋਕ ਮਃ ੧ ॥
ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥

(ਰਾਗ ਸੂਹੀ -- SGGS 790) ਮਃ ੧ ॥
ਸਉ ਓਲਾਮ੍ਹ੍ਹੇ ਦਿਨੈ ਕੇ ਰਾਤੀ ਮਿਲਨੑਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥

(ਰਾਗ ਸੂਹੀ -- SGGS 791) ਸਲੋਕ ਮਃ ੧ ॥
ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭ ਹੋਇ ਖੁਆਰ ॥ ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥

(ਰਾਗ ਸੂਹੀ -- SGGS 791) ਮਃ ੧ ॥
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥

(ਰਾਗ ਸੂਹੀ -- SGGS 791) ਸਲੋਕ ਮਃ ੧ ॥
ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥ ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥

(ਰਾਗ ਸੂਹੀ -- SGGS 791) ਸਲੋਕ ਮਃ ੧ ॥
ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥੧॥

(ਰਾਗ ਬਿਲਾਵਲੁ -- SGGS 795) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥

ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥

ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

(ਰਾਗ ਬਿਲਾਵਲੁ -- SGGS 795) ਬਿਲਾਵਲੁ ਮਹਲਾ ੧ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥

ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥

ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

(ਰਾਗ ਬਿਲਾਵਲੁ -- SGGS 795) ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥

ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥

ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥

ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥

ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥

(ਰਾਗ ਬਿਲਾਵਲੁ -- SGGS 796) ਬਿਲਾਵਲੁ ਮਹਲਾ ੧ ॥
ਗੁਰ ਬਚਨੀ ਮਨੁ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥

ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥

ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥ ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥

ਅਕਥ ਕਥਾ ਕਹੀਐ ਗੁਰ ਭਾਇ ॥ ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥ ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥

ਮਨਮੁਖੁ ਵਿਛੁੜੈ ਖੋਟੀ ਰਾਸਿ ॥ ਗੁਰਮੁਖਿ ਨਾਮਿ ਮਿਲੈ ਸਾਬਾਸਿ ॥ ਹਰਿ ਕਿਰਪਾ ਧਾਰੀ ਦਾਸਨਿ ਦਾਸ ॥ ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥

(ਰਾਗ ਬਿਲਾਵਲੁ -- SGGS 831) ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥੧॥

ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥

ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥

ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥

ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮ੍ਹ੍ਹਾਲਿ ॥੪॥

ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥੫॥

ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥

ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥

ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥

(ਰਾਗ ਬਿਲਾਵਲੁ -- SGGS 832) ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥

ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥

ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥

ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥

ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥

ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥

ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥

ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥

(ਰਾਗ ਬਿਲਾਵਲੁ -- SGGS 838) ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ
ੴ ਸਤਿਗੁਰ ਪ੍ਰਸਾਦਿ ॥
ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥

(ਰਾਗ ਬਿਲਾਵਲੁ -- SGGS 839) ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥

ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨੑੈ ਮੁਕਤਿ ਨ ਹੋਇ ॥੨॥

(ਰਾਗ ਬਿਲਾਵਲੁ -- SGGS 839) ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥

(ਰਾਗ ਬਿਲਾਵਲੁ -- SGGS 839) ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥

(ਰਾਗ ਬਿਲਾਵਲੁ -- SGGS 839) ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥

(ਰਾਗ ਬਿਲਾਵਲੁ -- SGGS 839) ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥

(ਰਾਗ ਬਿਲਾਵਲੁ -- SGGS 839) ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥

(ਰਾਗ ਬਿਲਾਵਲੁ -- SGGS 839) ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥

(ਰਾਗ ਬਿਲਾਵਲੁ -- SGGS 839) ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥

(ਰਾਗ ਬਿਲਾਵਲੁ -- SGGS 839) ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥

(ਰਾਗ ਬਿਲਾਵਲੁ -- SGGS 839) ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥ ਓਹੁ ਅਪਰੰਪਰੁ ਕਰਣੈ ਜੋਗੁ ॥੧੧॥

(ਰਾਗ ਬਿਲਾਵਲੁ -- SGGS 840) ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥

(ਰਾਗ ਬਿਲਾਵਲੁ -- SGGS 840) ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥੧੩॥

(ਰਾਗ ਬਿਲਾਵਲੁ -- SGGS 840) ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥

(ਰਾਗ ਬਿਲਾਵਲੁ -- SGGS 840) ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥

(ਰਾਗ ਬਿਲਾਵਲੁ -- SGGS 840) ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥

(ਰਾਗ ਬਿਲਾਵਲੁ -- SGGS 840) ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥

(ਰਾਗ ਬਿਲਾਵਲੁ -- SGGS 840) ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥

(ਰਾਗ ਬਿਲਾਵਲੁ -- SGGS 840) ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥੧੯॥

(ਰਾਗ ਬਿਲਾਵਲੁ -- SGGS 840) ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥

(ਰਾਗ ਬਿਲਾਵਲੁ ਦਖਣੀ -- SGGS 843) ਬਿਲਾਵਲੁ ਮਹਲਾ ੧ ਛੰਤ ਦਖਣੀ
ੴ ਸਤਿਗੁਰ ਪ੍ਰਸਾਦਿ ॥
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥

(ਰਾਗ ਬਿਲਾਵਲੁ -- SGGS 843) ਬਿਲਾਵਲੁ ਮਹਲਾ ੧ ॥
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥

ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥

ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥

(ਰਾਗ ਬਿਲਾਵਲੁ -- SGGS 854) ਸਲੋਕ ਮਃ ੧ ॥
ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥

(ਰਾਗ ਬਿਲਾਵਲੁ -- SGGS 854) ਮਃ ੧ ॥
ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥੨॥

(ਰਾਗ ਰਾਮਕਲੀ -- SGGS 876) ਰਾਮਕਲੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥

ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥

ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥

ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥

ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥

(ਰਾਗ ਰਾਮਕਲੀ -- SGGS 876) ਰਾਮਕਲੀ ਮਹਲਾ ੧ ॥
ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥

ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥

ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥

ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥੩॥

ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥

(ਰਾਗ ਰਾਮਕਲੀ -- SGGS 877) ਰਾਮਕਲੀ ਮਹਲਾ ੧ ॥
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥

ਕਿਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥੧॥ ਰਹਾਉ ॥

ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥

ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥

ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥

ਇਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥

(ਰਾਗ ਰਾਮਕਲੀ -- SGGS 877) ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥

ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥

ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥

ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

(ਰਾਗ ਰਾਮਕਲੀ -- SGGS 877) ਰਾਮਕਲੀ ਮਹਲਾ ੧ ॥
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥੧॥

ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥

ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥

ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥੩॥

ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥੪॥੫॥

(ਰਾਗ ਰਾਮਕਲੀ -- SGGS 878) ਰਾਮਕਲੀ ਮਹਲਾ ੧ ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥

ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥

ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥

ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥

(ਰਾਗ ਰਾਮਕਲੀ -- SGGS 878) ਰਾਮਕਲੀ ਮਹਲਾ ੧ ॥
ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਲਹਾ ਲੰਘਹਿ ਜੇਤੁ ॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥੧॥

ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥

ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥੨॥

ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ ਕੋਇ ॥ ਤਿਤੁ ਘਟਿ ਦੀਵਾ ਨਿਹਚਲੁ ਹੋਇ ॥ ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ ॥੩॥

ਡੋਲੈ ਵਾਉ ਨ ਵਡਾ ਹੋਇ ॥ ਜਾਪੈ ਜਿਉ ਸਿੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥ ਨਿਰਤਿ ਨ ਪਾਈਆ ਗਣੀ ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥੪॥੭॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates