Pt 14 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 14 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਰਾਮਕਲੀ -- SGGS 955) ਮਃ ੧ ॥
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥

(ਰਾਗ ਰਾਮਕਲੀ -- SGGS 955) ਸਲੋਕ ਮਃ ੧ ॥
ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

(ਰਾਗ ਰਾਮਕਲੀ -- SGGS 956) ਮਃ ੧ ॥
ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥

(ਰਾਗ ਰਾਮਕਲੀ -- SGGS 956) ਮਃ ੧ ॥
ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥

(ਰਾਗ ਰਾਮਕਲੀ -- SGGS 956) ਸਲੋਕੁ ਮਃ ੧ ॥
ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ ਓਥੈ ਓਨੑਾ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥

(ਰਾਗ ਰਾਮਕਲੀ -- SGGS 956) ਮਃ ੧ ॥
ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥ ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥

(ਰਾਗ ਮਾਰੂ -- SGGS 989) ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਲੋਕੁ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

ਸਬਦ ॥ ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥

ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥

ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥

ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥

ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥

(ਰਾਗ ਮਾਰੂ -- SGGS 989) ਮਾਰੂ ਮਹਲਾ ੧ ॥
ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥

ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥

ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥

ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥੩॥

ਘਰ ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ ॥੪॥੨॥

(ਰਾਗ ਮਾਰੂ -- SGGS 990) ਮਾਰੂ ਮਹਲਾ ੧ ਘਰੁ ੧ ॥
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥

ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥

ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥

ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥

(ਰਾਗ ਮਾਰੂ -- SGGS 990) ਮਾਰੂ ਮਹਲਾ ੧ ॥
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥

ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥

ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥

ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥

ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥

ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥

(ਰਾਗ ਮਾਰੂ -- SGGS 990) ਮਾਰੂ ਮਹਲਾ ੧ ॥
ਸਲੋਕੁ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥

ਸਬਦੁ ॥ ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥

ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥

ਹਉ ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥

ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥

ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥

(ਰਾਗ ਮਾਰੂ -- SGGS 991) ਮਾਰੂ ਮਹਲਾ ੧ ॥
ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥

ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥

ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥

ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥

ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥

(ਰਾਗ ਮਾਰੂ -- SGGS 991) ਮਾਰੂ ਮਹਲਾ ੧ ॥
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥

ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥

ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥

ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥

ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥

(ਰਾਗ ਮਾਰੂ -- SGGS 991) ਮਾਰੂ ਮਹਲਾ ੧ ॥
ਇਹੁ ਧਨੁ ਸਰਬ ਰਹਿਆ ਭਰਪੂਰਿ ॥ ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥

ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥

ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥

ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥੩॥

ਇਕ ਬਾਤ ਅਨੂਪ ਸੁਨਹੁ ਨਰ ਭਾਈ ॥ ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥

ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥

(ਰਾਗ ਮਾਰੂ -- SGGS 991) ਮਾਰੂ ਮਹਲਾ ੧ ॥
ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥

ਮੂੜੇ ਕਾਇਚੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥

ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥

ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥

(ਰਾਗ ਮਾਰੂ -- SGGS 992) ਮਾਰੂ ਮਹਲਾ ੧ ॥
ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥

ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥

ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥

ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥

ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥

(ਰਾਗ ਮਾਰੂ -- SGGS 992) ਮਾਰੂ ਮਹਲਾ ੧ ॥
ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥

ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥

ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥

ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥

ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥

ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥

(ਰਾਗ ਮਾਰੂ -- SGGS 993) ਰਾਗੁ ਮਾਰੂ ਮਹਲਾ ੧ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥

ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥

ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥

ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥

ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥

ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥

ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥

(ਰਾਗ ਮਾਰੂ -- SGGS 1008) ਮਾਰੂ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥

ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥

ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥

ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥

ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥

ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥

ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥

ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥ ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥

ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥ ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥

(ਰਾਗ ਮਾਰੂ -- SGGS 1009) ਮਾਰੂ ਮਹਲਾ ੧ ॥
ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥

ਬਾਬਾ ਜਗੁ ਫਾਥਾ ਮਹਾ ਜਾਲਿ ॥ ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥

ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥

ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥

ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥

ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥

ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥

ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥

ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥

(ਰਾਗ ਮਾਰੂ -- SGGS 1010) ਮਾਰੂ ਮਹਲਾ ੧ ॥
ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥

ਬਾਬਾ ਮੈ ਕੁਚੀਲੁ ਕਾਚਉ ਮਤਿਹੀਨ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥

ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥ ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥

ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥

ਅਗੈ ਕਿਆ ਜਾਣਾ ਨਾਹਿ ਮੈ ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥੪॥

ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥

ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥

ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭॥

ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚਉ ਚਵੈ ਛੂਟੈ ਸੋਗ ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥

(ਰਾਗ ਮਾਰੂ -- SGGS 1010) ਮਾਰੂ ਮਹਲਾ ੧ ॥
ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥

ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥

ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥ ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥

ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥ ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥

ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥

ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥

ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥

ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥

ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥

(ਰਾਗ ਮਾਰੂ -- SGGS 1011) ਮਾਰੂ ਮਹਲਾ ੧ ॥
ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥

ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥

ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥

ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥ ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥

ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥

ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥

ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥ ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥

ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥ ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥

ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥

(ਰਾਗ ਮਾਰੂ -- SGGS 1012) ਮਾਰੂ ਮਹਲਾ ੧ ॥
ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥

ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥ ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥

ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥

ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥

ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥

ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥ ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥

ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥

ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥

ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥

(ਰਾਗ ਮਾਰੂ -- SGGS 1012) ਮਾਰੂ ਮਹਲਾ ੧ ॥
ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥

ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥

ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥

ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥

ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥

ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥

ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥

ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥

ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥

ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥

(ਰਾਗ ਮਾਰੂ -- SGGS 1013) ਮਾਰੂ ਮਹਲਾ ੧ ॥
ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥

ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥

ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥

ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥

ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥

ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥

ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥

ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥

ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥

ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥੯॥

ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥

ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥

ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥

(ਰਾਗ ਮਾਰੂ ਕਾਫੀ -- SGGS 1014) ੴ ਸਤਿਗੁਰ ਪ੍ਰਸਾਦਿ ॥
ਮਾਰੂ ਕਾਫੀ ਮਹਲਾ ੧ ਘਰੁ ੨ ॥
ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥

ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥

ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥

ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥

ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥

ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥

ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥

ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥

ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥ ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥

(ਰਾਗ ਮਾਰੂ -- SGGS 1015) ਮਾਰੂ ਮਹਲਾ ੧ ॥
ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥

ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥

ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥

ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥ ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥

ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥

ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥

ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥

ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥ ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥

ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥

(ਰਾਗ ਮਾਰੂ -- SGGS 1015) ਮਾਰੂ ਮਹਲਾ ੧ ॥
ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥

ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥

ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥

ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥

ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥

ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥

ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥

ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥

(ਰਾਗ ਮਾਰੂ -- SGGS 1020) ਮਾਰੂ ਸੋਲਹੇ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥

ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥

ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥

ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥

ਆਪੇ ਪੁਰਖੁ ਆਪੇ ਹੀ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥

ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥

ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥

ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥ ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥

ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥

ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥

ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥

ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥

ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥

ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥

ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥

ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥

(ਰਾਗ ਮਾਰੂ -- SGGS 1021) ਮਾਰੂ ਮਹਲਾ ੧ ॥
ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥

ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥

ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥

ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥

ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥

ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥

ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥

ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥

ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥

ਆਪੇ ਸਿਧ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥ ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥

ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ ਨ ਕਬਹੂ ਭੁਲਾ ॥ ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥

ਜਿਸੁ ਬਖਸੇ ਤਿਸੁ ਦੇ ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥

ਕਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥

ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥

ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ ॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥

ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates