Pt 16 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 16 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਮਾਰੂ -- SGGS 1036) ਮਾਰੂ ਮਹਲਾ ੧ ॥
ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥

ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥

ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥

ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥

ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥

ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥

ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥

ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥

ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥

ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥

ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥

ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥

ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥

ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀਂ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥

ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥

ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥

(ਰਾਗ ਮਾਰੂ -- SGGS 1037) ਮਾਰੂ ਮਹਲਾ ੧ ॥
ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥

ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥

ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥

ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥

ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥

ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥

ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥

ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥

ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥

ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥

ਰਜ ਤਮ ਸਤ ਕਲ ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥

ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥

ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥

ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥

ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥

ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥

ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥

(ਰਾਗ ਮਾਰੂ -- SGGS 1038) ਮਾਰੂ ਮਹਲਾ ੧ ॥
ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥

ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥

ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥

ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥

ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥

ਤੂ ਅੰਤਰਜਾਮੀ ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥

ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮ ਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥

ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥

ਅਧਿਆਤਮ ਕਰਮ ਕਰੇ ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥

ਬੇਣੁ ਰਸਾਲ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥

ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥ ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥

ਘਰੁ ਦਰੁ ਮੰਦਰੁ ਜਾਣੈ ਸੋਈ ॥ ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥

ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥

ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥ ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥

ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

(ਰਾਗ ਮਾਰੂ -- SGGS 1039) ਮਾਰੂ ਮਹਲਾ ੧ ॥
ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥

ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥

ਦੇਹੀ ਨਗਰੀ ਊਤਮ ਥਾਨਾ ॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥

ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥

ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥

ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥

ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥

ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥

ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥

ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥

ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥

ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥

ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥

ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥

ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥

(ਰਾਗ ਮਾਰੂ -- SGGS 1040) ਮਾਰੂ ਮਹਲਾ ੧ ॥
ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥

ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥

ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥

ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥

ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥

ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥

ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥

ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥

ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥

ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥

ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥

ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥

ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥

ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥

ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥

(ਰਾਗ ਮਾਰੂ -- SGGS 1041) ਮਾਰੂ ਮਹਲਾ ੧ ॥
ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥

ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥

ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥

ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥ ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥

ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥

ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥

ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥

ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥

ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥

ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥

ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥

ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥

ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥

ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥

(ਰਾਗ ਮਾਰੂ -- SGGS 1042) ਮਾਰੂ ਮਹਲਾ ੧ ॥
ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥

ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥

ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥

ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥ ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥

ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥

ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥

ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥

ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥

ਸਤਿਗੁਰ ਸੇਵਹੁ ਸੰਕ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥

ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥

ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਹਹੁ ਕਿਉ ਖੁਲ੍ਹ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥

ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥

ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥

ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥

ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥

ਸਲੋਕੁ ਮਃ ੧ ॥ ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥ ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥

(ਰਾਗ ਮਾਰੂ -- SGGS 1087) ਸਲੋਕੁ ਮਃ ੧ ॥
ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥

(ਰਾਗ ਮਾਰੂ -- SGGS 1088) ਸਲੋਕੁ ਮਃ ੧ ॥
ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥

(ਰਾਗ ਮਾਰੂ -- SGGS 1088) ਮਃ ੧ ॥
ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥ ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥

(ਰਾਗ ਮਾਰੂ -- SGGS 1088) ਮਃ ੧ ॥
ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਧੰਨੁ ਸੋੁਹਾਗਣੀ ਜੋ ਭਾਵਹਿ ਵੇਪਰਵਾਹ ॥੨॥

(ਰਾਗ ਮਾਰੂ -- SGGS 1089) ਸਲੋਕੁ ਮਃ ੧ ॥
ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥

(ਰਾਗ ਮਾਰੂ -- SGGS 1090) ਸਲੋਕੁ ਮਃ ੧ ॥
ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥ ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥

(ਰਾਗ ਮਾਰੂ -- SGGS 1090) ਮਃ ੧ ॥
ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥

(ਰਾਗ ਮਾਰੂ -- SGGS 1090) ਸਲੋਕੁ ਮਃ ੧ ॥
ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥

(ਰਾਗ ਮਾਰੂ -- SGGS 1090) ਮਃ ੧ ॥
ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥

(ਰਾਗ ਮਾਰੂ -- SGGS 1090) ਮਃ ੧ ॥
ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥

(ਰਾਗ ਮਾਰੂ -- SGGS 1090) ਸਲੋਕੁ ਮਃ ੧ ॥
ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥

(ਰਾਗ ਮਾਰੂ -- SGGS 1091) ਮਃ ੧ ॥
ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥

(ਰਾਗ ਮਾਰੂ -- SGGS 1091) ਮਃ ੧ ॥
ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮਝ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥

(ਰਾਗ ਮਾਰੂ -- SGGS 1091) ਸਲੋਕੁ ਮਃ ੧ ॥
ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥

(ਰਾਗ ਮਾਰੂ -- SGGS 1091) ਮਃ ੧ ॥
ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥ ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥

(ਰਾਗ ਮਾਰੂ -- SGGS 1092) ਸਲੋਕ ਮਃ ੧ ॥
ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥

(ਰਾਗ ਮਾਰੂ -- SGGS 1093) ਮਃ ੧ ॥
ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥ ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥

(ਰਾਗ ਤੁਖਾਰੀ -- SGGS 1107) ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥

(ਰਾਗ ਤੁਖਾਰੀ -- SGGS 1107) ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥

(ਰਾਗ ਤੁਖਾਰੀ -- SGGS 1107) ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥

(ਰਾਗ ਤੁਖਾਰੀ -- SGGS 1107) ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥

(ਰਾਗ ਤੁਖਾਰੀ -- SGGS 1107) ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥

(ਰਾਗ ਤੁਖਾਰੀ -- SGGS 1108) ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥

(ਰਾਗ ਤੁਖਾਰੀ -- SGGS 1108) ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥

(ਰਾਗ ਤੁਖਾਰੀ -- SGGS 1108) ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥

(ਰਾਗ ਤੁਖਾਰੀ -- SGGS 1108) ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

(ਰਾਗ ਤੁਖਾਰੀ -- SGGS 1108) ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥

(ਰਾਗ ਤੁਖਾਰੀ -- SGGS 1108) ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥

(ਰਾਗ ਤੁਖਾਰੀ -- SGGS 1109) ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥

(ਰਾਗ ਤੁਖਾਰੀ -- SGGS 1109) ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥

(ਰਾਗ ਤੁਖਾਰੀ -- SGGS 1109) ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥

(ਰਾਗ ਤੁਖਾਰੀ -- SGGS 1109) ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥

(ਰਾਗ ਤੁਖਾਰੀ -- SGGS 1109) ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥

(ਰਾਗ ਤੁਖਾਰੀ -- SGGS 1109) ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥

(ਰਾਗ ਤੁਖਾਰੀ -- SGGS 1110) ਤੁਖਾਰੀ ਮਹਲਾ ੧ ॥
ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥

ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥

ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥

ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥

ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥

(ਰਾਗ ਤੁਖਾਰੀ -- SGGS 1110) ਤੁਖਾਰੀ ਮਹਲਾ ੧ ॥
ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥ ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥

ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥

ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥

(ਰਾਗ ਤੁਖਾਰੀ -- SGGS 1111) ਤੁਖਾਰੀ ਮਹਲਾ ੧ ॥
ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥

ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥

ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥

ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥

(ਰਾਗ ਤੁਖਾਰੀ -- SGGS 1112) ਤੁਖਾਰੀ ਮਹਲਾ ੧ ॥
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥

ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥

ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥

ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates