Pt 18 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 18 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਾਰੰਗ -- SGGS 1239) ਸਲੋਕ ਮਹਲਾ ੧ ॥
ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥

(ਰਾਗ ਸਾਰੰਗ -- SGGS 1239) ਮਹਲਾ ੧ ॥
ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥

(ਰਾਗ ਸਾਰੰਗ -- SGGS 1240) ਸਲੋਕ ਮਹਲਾ ੧ ॥
ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥

(ਰਾਗ ਸਾਰੰਗ -- SGGS 1240) ਮਹਲਾ ੧ ॥
ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥

(ਰਾਗ ਸਾਰੰਗ -- SGGS 1240) ਸਲੋਕ ਮਹਲਾ ੧ ॥
ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ ਪੜ੍ਹ੍ਹਿ ਪੜ੍ਹ੍ਹਿ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲ੍ਹ੍ਹੀਆ ਸੁਖੁ ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥

(ਰਾਗ ਸਾਰੰਗ -- SGGS 1240) ਮਹਲਾ ੧ ॥
ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥

(ਰਾਗ ਸਾਰੰਗ -- SGGS 1240) ਸਲੋਕ ਮਹਲਾ ੧ ॥
ਘਰਿ ਨਾਰਾਇਣੁ ਸਭਾ ਨਾਲਿ ॥ ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨੑੈ ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥੧॥

(ਰਾਗ ਸਾਰੰਗ -- SGGS 1241) ਮਹਲਾ ੧ ॥
ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥

(ਰਾਗ ਸਾਰੰਗ -- SGGS 1241) ਸਲੋਕ ਮਃ ੧ ॥
ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥ ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥

(ਰਾਗ ਸਾਰੰਗ -- SGGS 1241) ਮਃ ੧ ॥
ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥

(ਰਾਗ ਸਾਰੰਗ -- SGGS 1241) ਸਲੋਕ ਮਃ ੧ ॥
ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ ਧਰਤੀਂ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ ਵੀਚਾਰ ॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥

(ਰਾਗ ਸਾਰੰਗ -- SGGS 1241) ਮਃ ੧ ॥
ਅਖੀਂ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥

(ਰਾਗ ਸਾਰੰਗ -- SGGS 1242) ਸਲੋਕ ਮਃ ੧ ॥
ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥ ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥ ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥ ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥

(ਰਾਗ ਸਾਰੰਗ -- SGGS 1242) ਮਃ ੧ ॥
ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥ ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥ ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥ ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥ ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥

(ਰਾਗ ਸਾਰੰਗ -- SGGS 1242) ਸਲੋਕ ਮਃ ੧ ॥
ਸਾਸਤ੍ਰ ਬੇਦ ਪੁਰਾਣ ਪੜ੍ਹ੍ਹੰਤਾ ॥ ਪੂਕਾਰੰਤਾ ਅਜਾਣੰਤਾ ॥ ਜਾਂ ਬੂਝੈ ਤਾਂ ਸੂਝੈ ਸੋਈ ॥ ਨਾਨਕੁ ਆਖੈ ਕੂਕ ਨ ਹੋਈ ॥੧॥

(ਰਾਗ ਸਾਰੰਗ -- SGGS 1242) ਮਃ ੧ ॥
ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥ ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥ ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥ ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥੨॥

(ਰਾਗ ਸਾਰੰਗ -- SGGS 1242) ਸਲੋਕ ਮਃ ੧ ॥
ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥ ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥

(ਰਾਗ ਸਾਰੰਗ -- SGGS 1243) ਮਃ ੧ ॥
ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥ ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥

(ਰਾਗ ਸਾਰੰਗ -- SGGS 1243) ਸਲੋਕ ਮਃ ੧ ॥
ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਤਿਨੑ ਪਾਸਿ ॥੧॥

(ਰਾਗ ਸਾਰੰਗ -- SGGS 1243) ਮਃ ੧ ॥
ਕਾਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ ॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥

(ਰਾਗ ਸਾਰੰਗ -- SGGS 1243) ਮਃ ੧ ॥
ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥

(ਰਾਗ ਸਾਰੰਗ -- SGGS 1244) ਸਲੋਕ ਮਃ ੧ ॥
ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨੑੀ ਲਦਿਆ ਇਕਿ ਲਦਿ ਚਲੇ ਇਕਨੑੀ ਬਧੇ ਭਾਰ ॥ ਇਕਨੑਾ ਹੋਈ ਸਾਖਤੀ ਇਕਨੑਾ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥

(ਰਾਗ ਸਾਰੰਗ -- SGGS 1244) ਮਃ ੧ ॥
ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥

(ਰਾਗ ਸਾਰੰਗ -- SGGS 1244) ਸਲੋਕ ਮਃ ੧ ॥
ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥ ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥

(ਰਾਗ ਸਾਰੰਗ -- SGGS 1244) ਮਃ ੧ ॥
ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮ੍ਹ੍ਹੀਐ ॥ ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥

(ਰਾਗ ਸਾਰੰਗ -- SGGS 1245) ਸਲੋਕ ਮਃ ੧ ॥
ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜ੍ਹ੍ਹਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥

(ਰਾਗ ਸਾਰੰਗ -- SGGS 1245) ਸਲੋਕ ਮਃ ੧ ॥
ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥

(ਰਾਗ ਸਾਰੰਗ -- SGGS 1245) ਸਲੋਕ ਮਃ ੧ ॥
ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥

(ਰਾਗ ਸਾਰੰਗ -- SGGS 1246) ਮਃ ੧ ॥
ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥ ਮਨਿ ਅੰਧੈ ਊਂਧੈ ਕਵਲਿ ਦਿਸਨੑਿ ਖਰੇ ਕਰੂਪ ॥ ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥

(ਰਾਗ ਮਲਾਰ -- SGGS 1254) ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥

ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥

ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥

ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

(ਰਾਗ ਮਲਾਰ -- SGGS 1254) ਮਲਾਰ ਮਹਲਾ ੧ ॥
ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥

ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥

ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥

ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥

ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥

(ਰਾਗ ਮਲਾਰ -- SGGS 1254) ਮਲਾਰ ਮਹਲਾ ੧ ॥
ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥

ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥

ਤੀਰਥਿ ਤੇਜੁ ਨਿਵਾਰਿ ਨ ਨੑਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥

ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥

ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥

(ਰਾਗ ਮਲਾਰ -- SGGS 1255) ਮਲਾਰ ਮਹਲਾ ੧ ॥
ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥

ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥

ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥

ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥

ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥

ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥

(ਰਾਗ ਮਲਾਰ -- SGGS 1255) ਮਹਲਾ ੧ ਮਲਾਰ ॥
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥

ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥

ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥

ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥

ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥

(ਰਾਗ ਮਲਾਰ -- SGGS 1256) ਮਲਾਰ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ ਤਾ ਕਾ ਨਾਉ ॥੧॥

ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥

ਊਪਰਿ ਦਰਿ ਅਸਮਾਨਿ ਪਇਆਲਿ ॥ ਕਿਉ ਕਰਿ ਕਹੀਐ ਦੇਹੁ ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥

ਕਥਨੀ ਬਦਨੀ ਰਹੈ ਨਿਭਰਾਂਤਿ ॥ ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥੩॥

ਜਾਤਿ ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀਂ ਸੇਵਕੁ ਹੋਇ ॥ ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥

(ਰਾਗ ਮਲਾਰ -- SGGS 1256) ਮਲਾਰ ਮਹਲਾ ੧ ॥
ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥੧॥

ਵੈਦ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥

ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥੨॥

ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥੩॥

ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ ॥ ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥

(ਰਾਗ ਮਲਾਰ -- SGGS 1256) ਮਲਾਰ ਮਹਲਾ ੧ ॥
ਦੁਖ ਮਹੁਰਾ ਮਾਰਣ ਹਰਿ ਨਾਮੁ ॥ ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥ ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥੧॥

ਐਸਾ ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥

ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥੨॥

ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥੩॥

ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥੪॥੩॥੮॥

(ਰਾਗ ਮਲਾਰ -- SGGS 1257) ਮਲਾਰ ਮਹਲਾ ੧ ॥
ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ ਤੇਰੇ ਨੈਣ ॥ ਕਬਹੂੰ ਸਾਹਿਬੁ ਦੇਖਿਆ ਭੈਣ ॥੧॥

ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ ॥੨॥

ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ ਅਤਿ ਤ੍ਰਿਸਨਾ ਉਡਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ ॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥

ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥

(ਰਾਗ ਮਲਾਰ -- SGGS 1273) ਮਲਾਰ ਮਹਲਾ ੧ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥

ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥

ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥

ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥

ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥

ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥

ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥

ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥

ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥

(ਰਾਗ ਮਲਾਰ -- SGGS 1273) ਮਲਾਰ ਮਹਲਾ ੧ ॥
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥

ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥

ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ੍ਹ ਸਰਿ ਅਵਰੁ ਨ ਕੋਈ ॥੨॥

ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥੪॥

ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥

ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥

ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥

ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥

ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

(ਰਾਗ ਮਲਾਰ -- SGGS 1274) ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥

ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥

ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥

ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥

ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥

ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਦ ਨ ਪਾਈ ॥੭॥

ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥

ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥

ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

(ਰਾਗ ਮਲਾਰ -- SGGS 1274) ਮਲਾਰ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥

ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥

ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮ੍ਹ੍ਹਾਲਸਿ ਰੂੜ੍ਹ੍ਹੀ ਬਾਣਿ ॥ ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥

ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥

ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥

ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥

ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥

ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥੭॥

ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

(ਰਾਗ ਮਲਾਰ -- SGGS 1275) ਮਲਾਰ ਮਹਲਾ ੧ ॥
ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥

ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥

ਏਕ ਜੀਅ ਕੈ ਜੀਆ ਖਾਹੀ ॥ ਜਲਿ ਤਰਤੀ ਬੂਡੀ ਜਲ ਮਾਹੀ ॥੨॥

ਸਰਬ ਜੀਅ ਕੀਏ ਪ੍ਰਤਪਾਨੀ ॥ ਜਬ ਪਕੜੀ ਤਬ ਹੀ ਪਛੁਤਾਨੀ ॥੩॥

ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ ॥੪॥

ਰਸਿ ਚੂਗਹਿ ਮਨਮੁਖਿ ਗਾਵਾਰਿ ॥ ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥

ਸਤਿਗੁਰੁ ਸੇਵਿ ਤੂਟੈ ਜਮਕਾਲੁ ॥ ਹਿਰਦੈ ਸਾਚਾ ਸਬਦੁ ਸਮ੍ਹ੍ਹਾਲੁ ॥੬॥

ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥

ਸੇ ਦੁਖ ਆਗੈ ਜਿ ਭੋਗ ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥

(ਰਾਗ ਮਲਾਰ -- SGGS 1278) ਵਾਰ ਮਲਾਰ ਕੀ ਮਹਲਾ ੧
ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
ੴ ਸਤਿਗੁਰ ਪ੍ਰਸਾਦਿ ॥

(ਰਾਗ ਮਲਾਰ -- SGGS 1279) ਮਹਲਾ ੧ ॥
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥

(ਰਾਗ ਮਲਾਰ -- SGGS 1279) ਪਉੜੀ ॥
ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥

(ਰਾਗ ਮਲਾਰ -- SGGS 1279) ਸਲੋਕ ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥

(ਰਾਗ ਮਲਾਰ -- SGGS 1279) ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥

(ਰਾਗ ਮਲਾਰ -- SGGS 1279) ਪਉੜੀ ॥
ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥

(ਰਾਗ ਮਲਾਰ -- SGGS 1279) ਸਲੋਕ ਮਃ ੧ ॥
ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥

(ਰਾਗ ਮਲਾਰ -- SGGS 1279) ਪਉੜੀ ॥
ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥

(ਰਾਗ ਮਲਾਰ -- SGGS 1280) ਪਉੜੀ ॥
ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥

(ਰਾਗ ਮਲਾਰ -- SGGS 1280) ਪਉੜੀ ॥
ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥

(ਰਾਗ ਮਲਾਰ -- SGGS 1280) ਪਉੜੀ ॥
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥

(ਰਾਗ ਮਲਾਰ -- SGGS 1281) ਪਉੜੀ ॥
ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥ ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥

(ਰਾਗ ਮਲਾਰ -- SGGS 1282) ਪਉੜੀ ॥
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥

(ਰਾਗ ਮਲਾਰ -- SGGS 1282) ਪਉੜੀ ॥
ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥ ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥

(ਰਾਗ ਮਲਾਰ -- SGGS 1282) ਪਉੜੀ ॥
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥

(ਰਾਗ ਮਲਾਰ -- SGGS 1283) ਪਉੜੀ ॥
ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ ਆਵਾ ਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥

(ਰਾਗ ਮਲਾਰ -- SGGS 1283) ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥

(ਰਾਗ ਮਲਾਰ -- SGGS 1284) ਪਉੜੀ ॥
ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥

(ਰਾਗ ਮਲਾਰ -- SGGS 1284) ਪਉੜੀ ॥
ਸਚਾ ਸਤਿਗੁਰੁ ਸੇਵਿ ਸਚੁ ਸਮ੍ਹ੍ਹਾਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥

(ਰਾਗ ਮਲਾਰ -- SGGS 1284) ਪਉੜੀ ॥
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜ੍ਹ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥

(ਰਾਗ ਮਲਾਰ -- SGGS 1285) ਪਉੜੀ ॥
ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨੑਾਇਆ ॥ ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥ ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥

(ਰਾਗ ਮਲਾਰ -- SGGS 1285) ਪਉੜੀ ॥
ਸਚਾ ਅਲਖ ਅਭੇਉ ਹਠਿ ਨ ਪਤੀਜਈ ॥ ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥ ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥ ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥

(ਰਾਗ ਮਲਾਰ -- SGGS 1286) ਪਉੜੀ ॥
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates