Pt 19 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 19 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਮਲਾਰ -- SGGS 1286) ਸਲੋਕ ਮਃ ੧ ॥
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥ ਦੇਨੑਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥

(ਰਾਗ ਮਲਾਰ -- SGGS 1286) ਮਃ ੧ ॥
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥

(ਰਾਗ ਮਲਾਰ -- SGGS 1286) ਪਉੜੀ ॥
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥

(ਰਾਗ ਮਲਾਰ -- SGGS 1287) ਸਲੋਕ ਮਃ ੧ ॥
ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ ਪਰਾਲੁ ॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ ਝੇਰਿ ॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ ਰੋਂਦੇ ਮਰਿ ਜਾਂਹੀਂ ॥ ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨ ਚਿਤਿ ਨ ਆਵੈ ॥੧॥

(ਰਾਗ ਮਲਾਰ -- SGGS 1287) ਮਃ ੧ ॥
ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥ ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥ ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥ ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥ ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥

(ਰਾਗ ਮਲਾਰ -- SGGS 1287) ਪਉੜੀ ॥
ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨੑ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥ ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥

(ਰਾਗ ਮਲਾਰ -- SGGS 1287) ਸਲੋਕ ਮਃ ੧ ॥
ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨੑ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥

(ਰਾਗ ਮਲਾਰ -- SGGS 1287) ਮਃ ੧ ॥
ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥

(ਰਾਗ ਮਲਾਰ -- SGGS 1287) ਮਃ ੧ ॥
ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥

(ਰਾਗ ਮਲਾਰ -- SGGS 1287) ਮਃ ੧ ॥
ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥

(ਰਾਗ ਮਲਾਰ -- SGGS 1287) ਪਉੜੀ ॥
ਇਕਨੑਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥ ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜ੍ਹ੍ਹਵਾਣੀਐ ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥

(ਰਾਗ ਮਲਾਰ -- SGGS 1288) ਮਃ ੧ ॥
ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜ੍ਹ੍ਹਿਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨੑਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨੑਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀਂ ਵਢੀਂ ਲਾਇਤਬਾਰ ॥੨॥

(ਰਾਗ ਮਲਾਰ -- SGGS 1288) ਪਉੜੀ ॥
ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥

(ਰਾਗ ਮਲਾਰ -- SGGS 1288) ਸਲੋਕ ਮਃ ੧ ॥
ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥

(ਰਾਗ ਮਲਾਰ -- SGGS 1288) ਮਃ ੧ ॥
ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨੑਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥

(ਰਾਗ ਮਲਾਰ -- SGGS 1288) ਪਉੜੀ ॥
ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥

(ਰਾਗ ਮਲਾਰ -- SGGS 1289) ਸਲੋਕ ਮਃ ੧ ॥
ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥

(ਰਾਗ ਮਲਾਰ -- SGGS 1289) ਮਃ ੧ ॥
ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥

(ਰਾਗ ਮਲਾਰ -- SGGS 1289) ਪਉੜੀ ॥
ਪੜ੍ਹ੍ਹੀਐ ਨਾਮੁ ਸਾਲਾਹ ਹੋਰਿ ਬੁਧੀਂ ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥

(ਰਾਗ ਮਲਾਰ -- SGGS 1289) ਸਲੋਕ ਮਃ ੧ ॥
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥

(ਰਾਗ ਮਲਾਰ -- SGGS 1289) ਮਃ ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀਂ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

(ਰਾਗ ਮਲਾਰ -- SGGS 1290) ਪਉੜੀ ॥
ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥

(ਰਾਗ ਮਲਾਰ -- SGGS 1290) ਸਲੋਕ ਮਃ ੧ ॥
ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥

(ਰਾਗ ਮਲਾਰ -- SGGS 1290) ਪਉੜੀ ॥
ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨੑਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

(ਰਾਗ ਮਲਾਰ -- SGGS 1291) ਸਲੋਕ ਮਃ ੧ ॥
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥

(ਰਾਗ ਮਲਾਰ -- SGGS 1291) ਮਃ ੧ ॥
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥

(ਰਾਗ ਮਲਾਰ -- SGGS 1291) ਸਲੋਕ ਮਃ ੧ ॥
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥

(ਰਾਗ ਮਲਾਰ -- SGGS 1291) ਮਃ ੧ ॥
ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥

(ਰਾਗ ਮਲਾਰ -- SGGS 1291) ਪਉੜੀ ॥
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ

(ਰਾਗ ਪਰਭਾਤੀ ਬਿਭਾਸ -- SGGS 1327) ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੇ ਸਭ ਕੋਇ ॥ ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥

ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥

ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤ ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥

ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥

ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥

(ਰਾਗ ਪ੍ਰਭਾਤੀ -- SGGS 1327) ਪ੍ਰਭਾਤੀ ਮਹਲਾ ੧ ॥
ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥

ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥

ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥

ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥

ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥

(ਰਾਗ ਪ੍ਰਭਾਤੀ -- SGGS 1328) ਪ੍ਰਭਾਤੀ ਮਹਲਾ ੧ ॥
ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥

ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥

ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥

ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥

ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥

(ਰਾਗ ਪ੍ਰਭਾਤੀ -- SGGS 1328) ਪ੍ਰਭਾਤੀ ਮਹਲਾ ੧ ॥
ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥

ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥

ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥

ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥

ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥

(ਰਾਗ ਪ੍ਰਭਾਤੀ -- SGGS 1328) ਪ੍ਰਭਾਤੀ ਮਹਲਾ ੧ ॥
ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥

ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥

ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥

ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੩॥

ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥

(ਰਾਗ ਪ੍ਰਭਾਤੀ -- SGGS 1328) ਪ੍ਰਭਾਤੀ ਮਹਲਾ ੧ ॥
ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥੧॥

ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥

ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥

ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥

ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥

(ਰਾਗ ਪ੍ਰਭਾਤੀ -- SGGS 1329) ਪ੍ਰਭਾਤੀ ਮਹਲਾ ੧ ॥
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥

ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥

ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥

ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥

ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥

(ਰਾਗ ਪ੍ਰਭਾਤੀ -- SGGS 1329) ਪ੍ਰਭਾਤੀ ਮਹਲਾ ੧ ॥
ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥

ਤੂਹੈ ਹੈ ਵਾਹੁ ਤੇਰੀ ਰਜਾਇ ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥

ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥

ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥

ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥

(ਰਾਗ ਪ੍ਰਭਾਤੀ -- SGGS 1329) ਪ੍ਰਭਾਤੀ ਮਹਲਾ ੧ ॥
ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥

ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥

ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥

ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥

ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥

(ਰਾਗ ਪ੍ਰਭਾਤੀ -- SGGS 1330) ਪ੍ਰਭਾਤੀ ਮਹਲਾ ੧ ॥
ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥

ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥

ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥

ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥

ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥

(ਰਾਗ ਪ੍ਰਭਾਤੀ -- SGGS 1330) ਪ੍ਰਭਾਤੀ ਮਹਲਾ ੧ ॥
ਜਾਗਤੁ ਬਿਗਸੈ ਮੂਠੋ ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੈ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ ॥੧॥

ਜਾਗਸਿ ਜੀਵਣ ਜਾਗਣਹਾਰਾ ॥ ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥

ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥

ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥

ਅਹਿਨਿਸਿ ਜੀਆ ਦੇਖਿ ਸਮ੍ਹ੍ਹਾਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥

(ਰਾਗ ਪ੍ਰਭਾਤੀ -- SGGS 1330) ਪ੍ਰਭਾਤੀ ਮਹਲਾ ੧ ॥
ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥

ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥

ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥

ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲ੍ਹ੍ਹਿ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥

ਅੰਧੌ ਬੋਲੌ ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥

ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥

(ਰਾਗ ਪ੍ਰਭਾਤੀ -- SGGS 1331) ਪ੍ਰਭਾਤੀ ਮਹਲਾ ੧ ॥
ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥

ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥

ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥

ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥

ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥

ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥

(ਰਾਗ ਪ੍ਰਭਾਤੀ -- SGGS 1331) ਪ੍ਰਭਾਤੀ ਮਹਲਾ ੧ ॥
ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨੑਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥

ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥

ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥੨॥

ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥

ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥

ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥

(ਰਾਗ ਪ੍ਰਭਾਤੀ -- SGGS 1331) ਪ੍ਰਭਾਤੀ ਮਹਲਾ ੧ ॥
ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥

ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥

ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥

ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥

ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

(ਰਾਗ ਪ੍ਰਭਾਤੀ -- SGGS 1332) ਪ੍ਰਭਾਤੀ ਮਹਲਾ ੧ ॥
ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥

ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥

ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥

ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥

ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥

(ਰਾਗ ਪ੍ਰਭਾਤੀ -- SGGS 1332) ਪ੍ਰਭਾਤੀ ਮਹਲਾ ੧ ॥
ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥

ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥

ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥

ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥

ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥

ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥

(ਰਾਗ ਪਰਭਾਤੀ ਬਿਭਾਸ -- SGGS 1342) ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਬਉਰੀ ਮਨੁ ਬਉਰਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ ॥ ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥ ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥

ਨਾ ਮਨੁ ਮਰੈ ਨ ਮਾਇਆ ਮਰੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥

ਮਾਇਆ ਸੰਚਿ ਰਾਜੇ ਅਹੰਕਾਰੀ ॥ ਮਾਇਆ ਸਾਥਿ ਨ ਚਲੈ ਪਿਆਰੀ ॥ ਮਾਇਆ ਮਮਤਾ ਹੈ ਬਹੁ ਰੰਗੀ ॥ ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥

ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥ ਜੈਸੀ ਮਨਸਾ ਤੈਸੀ ਦਸਾ ॥ ਜੈਸਾ ਕਰਮੁ ਤੈਸੀ ਲਿਵ ਲਾਵੈ ॥ ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥

ਰਾਗਿ ਨਾਦਿ ਮਨੁ ਦੂਜੈ ਭਾਇ ॥ ਅੰਤਰਿ ਕਪਟੁ ਮਹਾ ਦੁਖੁ ਪਾਇ ॥ ਸਤਿਗੁਰੁ ਭੇਟੈ ਸੋਝੀ ਪਾਇ ॥ ਸਚੈ ਨਾਮਿ ਰਹੈ ਲਿਵ ਲਾਇ ॥੪॥

ਸਚੈ ਸਬਦਿ ਸਚੁ ਕਮਾਵੈ ॥ ਸਚੀ ਬਾਣੀ ਹਰਿ ਗੁਣ ਗਾਵੈ ॥ ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥ ਤਾ ਦਰਿ ਸਾਚੈ ਸੋਭਾ ਪਾਵੈ ॥੫॥

ਗੁਰ ਸੇਵਾ ਬਿਨੁ ਭਗਤਿ ਨ ਹੋਈ ॥ ਅਨੇਕ ਜਤਨ ਕਰੈ ਜੇ ਕੋਈ ॥ ਹਉਮੈ ਮੇਰਾ ਸਬਦੇ ਖੋਈ ॥ ਨਿਰਮਲ ਨਾਮੁ ਵਸੈ ਮਨਿ ਸੋਈ ॥੬॥

ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥ ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥ ਸਬਦੇ ਨਾਮੁ ਰਖੈ ਉਰਿ ਧਾਰਿ ॥ ਸਬਦੇ ਗਤਿ ਮਤਿ ਮੋਖ ਦੁਆਰੁ ॥੭॥

ਅਵਰੁ ਨਾਹੀ ਕਰਿ ਦੇਖਣਹਾਰੋ ॥ ਸਾਚਾ ਆਪਿ ਅਨੂਪੁ ਅਪਾਰੋ ॥ ਰਾਮ ਨਾਮ ਊਤਮ ਗਤਿ ਹੋਈ ॥ ਨਾਨਕ ਖੋਜਿ ਲਹੈ ਜਨੁ ਕੋਈ ॥੮॥੧॥

(ਰਾਗ ਪ੍ਰਭਾਤੀ -- SGGS 1342) ਪ੍ਰਭਾਤੀ ਮਹਲਾ ੧ ॥
ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥ ਸੁਤ ਕੰਚਨ ਸਿਉ ਹੇਤੁ ਵਧਾਇਆ ॥ ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥

ਐਸਾ ਜਾਪੁ ਜਪਉ ਜਪਮਾਲੀ ॥ ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥

ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥ ਸਾਚ ਸਬਦਿ ਤੁਝ ਮਾਹਿ ਸਮਾਇਆ ॥ ਆਵਾ ਗਉਣੁ ਤੁਧੁ ਆਪਿ ਰਚਾਇਆ ॥ ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥

ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥ ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥ ਸਗਲ ਸਰੋਵਰ ਜੋਤਿ ਸਮਾਣੀ ॥ ਆਨਦ ਰੂਪ ਵਿਟਹੁ ਕੁਰਬਾਣੀ ॥੩॥

ਭਾਉ ਭਗਤਿ ਗੁਰਮਤੀ ਪਾਏ ॥ ਹਉਮੈ ਵਿਚਹੁ ਸਬਦਿ ਜਲਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥੪॥

ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥੫॥

ਸਤਿਗੁਰੁ ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥

ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ ॥ ਸਚੀ ਰਹਤ ਸਚਾ ਸੁਖੁ ਪਾਏ ॥੭॥

ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥

(ਰਾਗ ਪ੍ਰਭਾਤੀ -- SGGS 1343) ਪ੍ਰਭਾਤੀ ਮਹਲਾ ੧ ॥
ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥

ਖਟੁ ਕਰਮ ਨਾਮੁ ਨਿਰੰਜਨੁ ਸੋਈ ॥ ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥

ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥

ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥ ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥

ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥

ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ ਸੋ ਸੇਵਹੁ ਜਿਸੁ ਮਾਈ ਨ ਬਾਪੁ ॥ ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥

ਜਹ ਜਹ ਦੇਖਾ ਤਹ ਤਹ ਸੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ ਹਿਰਦੈ ਸਚੁ ਏਹ ਕਰਣੀ ਸਾਰੁ ॥ ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥

ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਕਰਿ ਜਾਣੁ ॥ ਏਹਾ ਮਤਿ ਸਬਦੁ ਹੈ ਸਾਰੁ ॥ ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥

ਕਰਣੀ ਕੀਰਤਿ ਗੁਰਮਤਿ ਸਾਰੁ ॥ ਸੰਤ ਸਭਾ ਗੁਣ ਗਿਆਨੁ ਬੀਚਾਰੁ ॥ ਮਨੁ ਮਾਰੇ ਜੀਵਤ ਮਰਿ ਜਾਣੁ ॥ ਨਾਨਕ ਨਦਰੀ ਨਦਰਿ ਪਛਾਣੁ ॥੮॥੩॥

(ਰਾਗ ਪ੍ਰਭਾਤੀ ਦਖਣੀ -- SGGS 1344) ਪ੍ਰਭਾਤੀ ਮਹਲਾ ੧ ਦਖਣੀ ॥
ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥

ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥

ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥

ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥

ਰਾਜਾ ਜਨਮੇਜਾ ਦੇ ਮਤੀਂ ਬਰਜਿ ਬਿਆਸਿ ਪੜ੍ਹ੍ਹਾਇਆ ॥ ਤਿਨੑਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥

ਗਣਤ ਨ ਗਣੀਂ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀਂ ਸਭ ਤੇਰੀ ਵਡਿਆਈ ॥੫॥

ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥

ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥

ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates