Pt 2 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 2 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਿਰੀਰਾਗੁ -- SGGS 18) ਸਿਰੀਰਾਗੁ ਮਹਲਾ ੧ ॥
ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥

ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥

ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥

ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥

ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥

ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥

(ਰਾਗ ਸਿਰੀਰਾਗੁ -- SGGS 19) ਸਿਰੀਰਾਗੁ ਮਹਲਾ ੧ ॥
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥

ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥

ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥

ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥

ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥

(ਰਾਗ ਸਿਰੀਰਾਗੁ -- SGGS 19) ਸਿਰੀਰਾਗੁ ਮਹਲ ੧ ॥
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥

ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥

ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥

ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥

ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥

(ਰਾਗ ਸਿਰੀਰਾਗੁ -- SGGS 20) ਸਿਰੀਰਾਗੁ ਮਹਲਾ ੧ ॥
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥

ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥

ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥

ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥

ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥

ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥

(ਰਾਗ ਸਿਰੀਰਾਗੁ -- SGGS 20) ਸਿਰੀਰਾਗੁ ਮਹਲਾ ੧ ॥
ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥

ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥

ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥

ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥

ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥

(ਰਾਗ ਸਿਰੀਰਾਗੁ -- SGGS 20) ਸਿਰੀਰਾਗੁ ਮਹਲਾ ੧ ॥
ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥

ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥

ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥

ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥

ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥

ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥

(ਰਾਗ ਸਿਰੀਰਾਗੁ -- SGGS 21) ਸਿਰੀਰਾਗੁ ਮਹਲਾ ੧ ॥
ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥

ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥

ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥

ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥

ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥

(ਰਾਗ ਸਿਰੀਰਾਗੁ -- SGGS 21) ਸਿਰੀਰਾਗੁ ਮਹਲਾ ੧ ॥
ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥

ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥

ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥

ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥

ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥

(ਰਾਗ ਸਿਰੀਰਾਗੁ -- SGGS 22) ਸਿਰੀਰਾਗੁ ਮਹਲਾ ੧ ॥
ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥

ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥

ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥

ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥

ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥

(ਰਾਗ ਸਿਰੀਰਾਗੁ -- SGGS 22) ਸਿਰੀਰਾਗੁ ਮਹਲਾ ੧ ॥
ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥

ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥

ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥

ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥

ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥

(ਰਾਗ ਸਿਰੀਰਾਗੁ -- SGGS 22) ਸਿਰੀਰਾਗੁ ਮਹਲਾ ੧ ॥
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥

ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥

ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥

ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥

ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥

(ਰਾਗ ਸਿਰੀਰਾਗੁ -- SGGS 23) ਸਿਰੀਰਾਗੁ ਮਹਲਾ ੧ ਘਰੁ ੨ ॥
ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

(ਰਾਗ ਸਿਰੀਰਾਗੁ -- SGGS 23) ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥
ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥

ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥

ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥

ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥

ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥

(ਰਾਗ ਸਿਰੀਰਾਗੁ -- SGGS 23) ਸਿਰੀਰਾਗੁ ਮਹਲਾ ੧ ਘਰੁ ੩ ॥
ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥

ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥

ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥

(ਰਾਗ ਸਿਰੀਰਾਗੁ -- SGGS 24) ਸਿਰੀਰਾਗੁ ਮਹਲਾ ੧ ਘਰੁ ੩ ॥
ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥

ਮਤੁ ਜਾਣ ਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥

ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥

ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥

ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥

(ਰਾਗ ਸਿਰੀਰਾਗੁ -- SGGS 24) ਸਿਰੀਰਾਗੁ ਮਹਲਾ ੧ ਘਰੁ ੪ ॥
ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥

ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ ॥

ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥

ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥

ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥

(ਰਾਗ ਸਿਰੀਰਾਗੁ -- SGGS 24) ਸਿਰੀਰਾਗੁ ਮਹਲਾ ੧ ਘਰੁ ੪ ॥
ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੧॥

ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥

ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥੨॥

ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੩॥

ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੪॥੨੯॥

(ਰਾਗ ਸਿਰੀਰਾਗੁ -- SGGS 24) ਸਿਰੀਰਾਗੁ ਮਹਲਾ ੧ ਘਰੁ ੪ ॥
ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥

ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥

ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥

ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥

ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥

(ਰਾਗ ਸਿਰੀਰਾਗੁ -- SGGS 25) ਸਿਰੀਰਾਗੁ ਮਹਲਾ ੧ ਘਰੁ ੪ ॥
ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥

ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥

ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥

ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥

ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥

(ਰਾਗ ਸਿਰੀਰਾਗੁ -- SGGS 25) ਸਿਰੀਰਾਗੁ ਮਹਲਾ ੧ ਘਰੁ ੪ ॥
ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥

ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥

ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥

ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥

(ਰਾਗ ਸਿਰੀਰਾਗੁ -- SGGS 25) ਸਿਰੀਰਾਗੁ ਮਹਲਾ ੧ ਘਰੁ ੫ ॥
ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥

ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥

ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥੨॥

ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥

ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥

ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥

(ਰਾਗ ਸਿਰੀਰਾਗੁ -- SGGS 53) ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥
ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥

ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥

ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥

ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥

ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥

ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥

ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥

ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥

(ਰਾਗ ਸਿਰੀਰਾਗੁ -- SGGS 53) ਮਹਲਾ ੧ ॥
ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥ ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥

ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥

ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥

ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥

ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥

ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥

ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥

ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥ ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥

ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥

(ਰਾਗ ਸਿਰੀਰਾਗੁ -- SGGS 54) ਸਿਰੀਰਾਗੁ ਮਹਲਾ ੧ ॥
ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥

ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥

ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥

ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥

ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥

ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥

ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥

ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥

ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥

(ਰਾਗ ਸਿਰੀਰਾਗੁ -- SGGS 55) ਸਿਰੀਰਾਗੁ ਮਹਲਾ ੧ ॥
ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥

ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥

ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥

ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥

ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥

ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥

ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥

ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥

(ਰਾਗ ਸਿਰੀਰਾਗੁ -- SGGS 55) ਸਿਰੀਰਾਗੁ ਮਹਲਾ ੧ ॥
ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥

ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥

ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥

ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥

ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥

ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥

ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥

ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥

(ਰਾਗ ਸਿਰੀਰਾਗੁ -- SGGS 56) ਸਿਰੀਰਾਗੁ ਮਹਲਾ ੧ ॥
ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥

ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥

ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥

ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥

ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥

ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥ ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥

ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥

ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥

ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥

(ਰਾਗ ਸਿਰੀਰਾਗੁ -- SGGS 57) ਸਿਰੀਰਾਗੁ ਮਹਲਾ ੧ ॥
ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥

ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥

ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥

ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥

ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥

ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥

ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥

ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥

ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥

(ਰਾਗ ਸਿਰੀਰਾਗੁ -- SGGS 57) ਸਿਰੀਰਾਗੁ ਮਹਲਾ ੧ ॥
ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥

ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥

ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥

ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥

ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥

ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥

ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥

ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥

ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥

(ਰਾਗ ਸਿਰੀਰਾਗੁ -- SGGS 58) ਸਿਰੀਰਾਗੁ ਮਹਲਾ ੧ ॥
ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥

ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥

ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥

ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥

ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥

ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥

ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥

ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥

(ਰਾਗ ਸਿਰੀਰਾਗੁ -- SGGS 59) ਸਿਰੀਰਾਗੁ ਮਹਲਾ ੧ ॥
ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥

ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥

ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥

ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥

ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥

ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥

ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥

(ਰਾਗ ਸਿਰੀਰਾਗੁ -- SGGS 59) ਸਿਰੀਰਾਗੁ ਮਹਲਾ ੧ ॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥

ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥

ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥

ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥

ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥

ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥

ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates