Pt 20 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 20 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਪ੍ਰਭਾਤੀ -- SGGS 1344) ਪ੍ਰਭਾਤੀ ਮਹਲਾ ੧ ॥
ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥

ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥

ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨੑੈ ਕੋਈ ॥ ਨਾਮ ਬਿਹੂਨਾ ਮੁਕਤਿ ਨ ਹੋਈ ॥੨॥

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ ਨਾਮੁ ਸਮ੍ਹ੍ਹਾਲਿ ॥੩॥

ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥

ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥੫॥

ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ ॥੬॥

ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥

ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥

(ਰਾਗ ਪ੍ਰਭਾਤੀ -- SGGS 1345) ਪ੍ਰਭਾਤੀ ਮਹਲਾ ੧ ॥
ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥

ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥

ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥

ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥

ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥

ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥੫॥

ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨੑਿ ਭਏ ਪਰਧਾਨਾ ॥੬॥

ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥

ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥

(ਰਾਗ ਪ੍ਰਭਾਤੀ -- SGGS 1345) ਪ੍ਰਭਾਤੀ ਮਹਲਾ ੧ ॥
ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥

ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥

ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥

ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥

ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥

ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥

ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥

(SGGS 1353) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਲੋਕ ਸਹਸਕ੍ਰਿਤੀ ਮਹਲਾ ੧ ॥
ਪੜ੍ਹ੍ਹਿ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧੵਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥

(SGGS 1353) ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥

(SGGS 1353) ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

(SGGS 1353) ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥

(SGGS 1410) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਲੋਕ ਵਾਰਾਂ ਤੇ ਵਧੀਕ ॥
ਮਹਲਾ ੧ ॥
ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥

(SGGS 1410) ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥

(SGGS 1410) ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥

(SGGS 1410) ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥

(SGGS 1410) ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥

(SGGS 1410) ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲ੍ਹ੍ਹਾ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ ਤਿਨ ਬਲਿਹਾਰੈ ਜਾਇ ॥੬॥

(SGGS 1410) ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥

(SGGS 1410) ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥

(SGGS 1411) ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥

(SGGS 1411) ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨੑਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥

(SGGS 1411) ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥

(SGGS 1411) ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥

ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥

(SGGS 1411) ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥

(SGGS 1411) ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥

(SGGS 1411) ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥

(SGGS 1411) ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥

(SGGS 1411) ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹ੍ਹਾਲਿ ॥੧੮॥

(SGGS 1412) ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥

(SGGS 1412) ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥

(SGGS 1412) ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥

(SGGS 1412) ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥

(SGGS 1412) ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥

(SGGS 1412) ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥

(SGGS 1412) ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥

(SGGS 1412) ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥

ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥

(SGGS 1412) ਮਹਲਾ ੧ ॥
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੁੜਿਈਂ ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥

(SGGS 1412) ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥

(SGGS 1412) ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥

(SGGS 1412) ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥

(SGGS 1412) ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates