Pt 3 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 3 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸਿਰੀਰਾਗੁ -- SGGS 60) ਸਿਰੀਰਾਗੁ ਮਹਲਾ ੧ ॥
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥

ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥

ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥

ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥

ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥

ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥

(ਰਾਗ ਸਿਰੀਰਾਗੁ -- SGGS 61) ਸਿਰੀਰਾਗੁ ਮਹਲਾ ੧ ॥
ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥

ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥

ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥

ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥

ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥

ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥

ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥

ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥

ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥

(ਰਾਗ ਸਿਰੀਰਾਗੁ -- SGGS 62) ਸਿਰੀਰਾਗੁ ਮਹਲਾ ੧ ॥
ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥

ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥

ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥

ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥

ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥

ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥

ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥

ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥

ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥

(ਰਾਗ ਸਿਰੀਰਾਗੁ -- SGGS 62) ਸਿਰੀਰਾਗੁ ਮਹਲਾ ੧ ॥
ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥

ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥

ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥

ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥

ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥

ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥

ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥

ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥

ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥ ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥

(ਰਾਗ ਸਿਰੀਰਾਗੁ -- SGGS 63) ਸਿਰੀਰਾਗੁ ਮਹਲਾ ੧ ॥
ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥

ਭਾਈ ਰੇ ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥

ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥

ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥

ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥

ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥

ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥

ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥

ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥

(ਰਾਗ ਸਿਰੀਰਾਗੁ -- SGGS 64) ਸਿਰੀਰਾਗੁ ਮਹਲਾ ੧ ਘਰੁ ੨ ॥
ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥

ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥

ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥

ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥

ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥

ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥

ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥

ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥

ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥

ਮਹਲੇ ਪਹਿਲੇ ਸਤਾਰਹ ਅਸਟਪਦੀਆ ॥

(ਰਾਗ ਸਿਰੀਰਾਗੁ -- SGGS 71) ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੩ ॥
ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥

ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥

ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥

ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥

ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥ ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥

ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥

ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥

ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥

ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥

ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥

ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥

ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥

ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥

ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥

ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥

ਤੂੰ ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥

ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥

ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥

ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥

ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥

ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥

ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥

ਗੋਪੀ ਨੈ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥

ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥

ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥

(ਰਾਗ ਸਿਰੀਰਾਗੁ -- SGGS 74) ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥ ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥

(ਰਾਗ ਸਿਰੀਰਾਗੁ -- SGGS 75) ਸਿਰੀਰਾਗੁ ਮਹਲਾ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥ ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥ ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥ ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥ ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥ ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥ ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥ ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥ ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥ ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥ ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥ ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥ ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥

ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥ ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥ ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥ ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥ ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥

(ਰਾਗ ਸਿਰੀਰਾਗੁ -- SGGS 83) ਸਲੋਕ ਮਃ ੧ ॥
ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧॥

(ਰਾਗ ਸਿਰੀਰਾਗੁ -- SGGS 83) ਮਃ ੧ ॥
ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥

(ਰਾਗ ਸਿਰੀਰਾਗੁ -- SGGS 83) ਸਲੋਕ ਮਃ ੧ ॥
ਫਕੜ ਜਾਤੀ ਫਕੜੁ ਨਾਉ ॥ ਸਭਨਾ ਜੀਆ ਇਕਾ ਛਾਉ ॥ ਆਪਹੁ ਜੇ ਕੋ ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥

(ਰਾਗ ਸਿਰੀਰਾਗੁ -- SGGS 83) ਸਲੋਕ ਮਃ ੧ ॥
ਕੁਦਰਤਿ ਕਰਿ ਕੈ ਵਸਿਆ ਸੋਇ ॥ ਵਖਤੁ ਵੀਚਾਰੇ ਸੁ ਬੰਦਾ ਹੋਇ ॥ ਕੁਦਰਤਿ ਹੈ ਕੀਮਤਿ ਨਹੀ ਪਾਇ ॥ ਜਾ ਕੀਮਤਿ ਪਾਇ ਤ ਕਹੀ ਨ ਜਾਇ ॥ ਸਰੈ ਸਰੀਅਤਿ ਕਰਹਿ ਬੀਚਾਰੁ ॥ ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥ ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥ ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥

(ਰਾਗ ਸਿਰੀਰਾਗੁ -- SGGS 85) ਮਃ ੧ ॥
ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥

(ਰਾਗ ਸਿਰੀਰਾਗੁ -- SGGS 91) ਸਲੋਕ ਮਃ ੧ ॥
ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥

(ਰਾਗ ਸਿਰੀਰਾਗੁ -- SGGS 91) ਮਃ ੧ ॥
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥

(ਰਾਗ ਮਾਝ -- SGGS 109) ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥

ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥

ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥

ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥

ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥

ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥

ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥

ਗੁਰਮੁਖਿ ਬੂਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥

(ਰਾਗ ਮਾਝ -- SGGS 137) ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਸਲੋਕੁ ਮਃ ੧ ॥
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥

(ਰਾਗ ਮਾਝ -- SGGS 137) ਮਃ ੧ ॥
ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥ ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥

(ਰਾਗ ਮਾਝ -- SGGS 138) ਮਃ ੧ ॥
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥

(ਰਾਗ ਮਾਝ -- SGGS 138) ਪਉੜੀ ॥
ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥ ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥

(ਰਾਗ ਮਾਝ -- SGGS 138) ਸਲੋਕ ਮਃ ੧ ॥
ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥

(ਰਾਗ ਮਾਝ -- SGGS 138) ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥

(ਰਾਗ ਮਾਝ -- SGGS 139) ਪਉੜੀ ॥
ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

(ਰਾਗ ਮਾਝ -- SGGS 139) ਸਲੋਕੁ ਮਃ ੧ ॥
ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥ ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥

(ਰਾਗ ਮਾਝ -- SGGS 139) ਮਃ ੧ ॥
ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥

(ਰਾਗ ਮਾਝ -- SGGS 139) ਪਵੜੀ ॥
ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥

(ਰਾਗ ਮਾਝ -- SGGS 139) ਸਲੋਕੁ ਮਃ ੧ ॥
ਕੂੜੁ ਬੋਲਿ ਮੁਰਦਾਰੁ ਖਾਇ ॥ ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥

(ਰਾਗ ਮਾਝ -- SGGS 140) ਪਉੜੀ ॥
ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥

(ਰਾਗ ਮਾਝ -- SGGS 140) ਸਲੋਕੁ ਮਃ ੧ ॥
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥

(ਰਾਗ ਮਾਝ -- SGGS 140) ਮਃ ੧ ॥
ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥

(ਰਾਗ ਮਾਝ -- SGGS 140) ਪਉੜੀ ॥
ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥

(ਰਾਗ ਮਾਝ -- SGGS 140) ਸਲੋਕੁ ਮਃ ੧ ॥
ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥

(ਰਾਗ ਮਾਝ -- SGGS 141) ਮਃ ੧ ॥
ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥

(ਰਾਗ ਮਾਝ -- SGGS 141) ਮਃ ੧ ॥
ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥

(ਰਾਗ ਮਾਝ -- SGGS 141) ਪਉੜੀ ॥
ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥

(ਰਾਗ ਮਾਝ -- SGGS 141) ਸਲੋਕੁ ਮਃ ੧ ॥
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥

(ਰਾਗ ਮਾਝ -- SGGS 141) ਪਉੜੀ ॥
ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ ਹਟ ਪਟਣ ਬਾਜਾਰ ਹੁਕਮੀ ਢਹਸੀਓ ॥ ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥ ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥

(ਰਾਗ ਮਾਝ -- SGGS 141) ਸਲੋਕੁ ਮਃ ੧ ॥
ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥

(ਰਾਗ ਮਾਝ -- SGGS 142) ਮਃ ੧ ॥
ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥

(ਰਾਗ ਮਾਝ -- SGGS 142) ਮਃ ੧ ॥
ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੩॥

(ਰਾਗ ਮਾਝ -- SGGS 142) ਮਃ ੧ ॥
ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥

(ਰਾਗ ਮਾਝ -- SGGS 142) ਪਵੜੀ ॥
ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥ ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥

(ਰਾਗ ਮਾਝ -- SGGS 142) ਮਃ ੧ ਸਲੋਕੁ ॥
ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥

(ਰਾਗ ਮਾਝ -- SGGS 142) ਮਃ ੧ ॥
ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥

(ਰਾਗ ਮਾਝ -- SGGS 142) ਪਵੜੀ ॥
ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥ ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜ ਬੀਚਾਰ ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥

(ਰਾਗ ਮਾਝ -- SGGS 142) ਸਲੋਕੁ ਮਃ ੧ ॥
ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥

(ਰਾਗ ਮਾਝ -- SGGS 142) ਮਃ ੧ ॥
ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥

(ਰਾਗ ਮਾਝ -- SGGS 143) ਪਵੜੀ ॥
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥

(ਰਾਗ ਮਾਝ -- SGGS 143) ਮਃ ੧ ਸਲੋਕੁ ॥
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥

(ਰਾਗ ਮਾਝ -- SGGS 143) ਮਃ ੧ ॥
ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥

(ਰਾਗ ਮਾਝ -- SGGS 143) ਪਉੜੀ ॥
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates