Pt 5 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 5 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗਉੜੀ ਗੁਆਰੇਰੀ -- SGGS 222) ਗਉੜੀ ਗੁਆਰੇਰੀ ਮਹਲਾ ੧ ॥
ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥

ਐਸਾ ਜਗੁ ਦੇਖਿਆ ਜੂਆਰੀ ॥ ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥

ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥੨॥

ਸੁਖੁ ਮਾਂਗਤ ਦੁਖੁ ਆਗਲ ਹੋਇ ॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥੩॥

ਤ੍ਰਿਸਨਾ ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥੪॥

ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥ ਨਦਰਿ ਕਰੇ ਤਾ ਬੂਝੈ ਨਾਉ ॥੫॥

ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥

ਗੁਰਮੁਖਿ ਬੂਝੈ ਏਕ ਲਿਵ ਲਾਏ ॥ ਨਿਜ ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥੭॥

ਕਥਨੀ ਕਥਉ ਨ ਆਵੈ ਓਰੁ ॥ ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥

(ਰਾਗ ਗਉੜੀ -- SGGS 223) ਗਉੜੀ ਮਹਲਾ ੧ ॥
ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥

ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥

ਦੂਜੀ ਦੁਰਮਤਿ ਆਖੈ ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥੨॥

ਧਰਣਿ ਗਗਨ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਲੋਇ ॥੩॥

ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥

ਕਰਿ ਕਿਰਪਾ ਮੇਰਾ ਚਿਤੁ ਲਾਇਆ ॥ ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥

ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ ਸਬਦਿ ਪਛਾਤਾ ॥੬॥

ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸੁ ਤੇ ਸਭ ਓਪਤਿ ਹੋਈ ॥੭॥

ਰਾਹ ਦੋਵੈ ਖਸਮੁ ਏਕੋ ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥

ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥੯॥੫॥

(ਰਾਗ ਗਉੜੀ -- SGGS 223) ਗਉੜੀ ਮਹਲਾ ੧ ॥
ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥

ਐਸਾ ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥

ਜਿਸ ਕੈ ਅੰਤਰਿ ਸਾਚੁ ਵਸਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥

ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥੩॥

ਏਕ ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥

ਭੈ ਰਚਿ ਰਹੈ ਨ ਬਾਹਰਿ ਜਾਇ ॥ ਕੀਮਤਿ ਕਉਣ ਰਹੈ ਲਿਵ ਲਾਇ ॥੫॥

ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥੬॥

ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੭॥

ਜਪ ਤਪ ਸੰਜਮ ਪਾਠ ਪੁਰਾਣੁ ॥ ਕਹੁ ਨਾਨਕ ਅਪਰੰਪਰ ਮਾਨੁ ॥੮॥੬॥

(ਰਾਗ ਗਉੜੀ -- SGGS 223) ਗਉੜੀ ਮਹਲਾ ੧ ॥
ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨਾ ਜਮ ਦੋਖੰ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥

ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥

ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ ਭਾਵੈ ॥੨॥

ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਨਿਸਤਾਰੇ ॥੩॥

ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥੪॥

ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥

ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥੬॥

ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥

ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥

(ਰਾਗ ਗਉੜੀ -- SGGS 224) ਗਉੜੀ ਮਹਲਾ ੧ ॥
ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥

ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥

ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥੨॥

ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥

ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥

ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੫॥

ਕਰਿ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥

ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥

ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥

ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥

(ਰਾਗ ਗਉੜੀ -- SGGS 224) ਗਉੜੀ ਮਹਲਾ ੧ ॥
ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥

ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥

ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥

ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥੩॥

ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥

ਭੂਲੋ ਰਾਵਣੁ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥

ਸਹਸਬਾਹੁ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥

ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥੭॥

ਆਪੇ ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥

ਬੂਡਾ ਦੁਰਜੋਧਨੁ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥

ਜਨਮੇਜੈ ਗੁਰ ਸਬਦੁ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥

ਕੰਸੁ ਕੇਸੁ ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥੧੧॥

ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥

(ਰਾਗ ਗਉੜੀ -- SGGS 225) ਗਉੜੀ ਮਹਲਾ ੧ ॥
ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥

ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥

ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥

ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥

ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥

ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ ॥੫॥

ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ ਪਾਵਉ ॥੬॥

ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥੭॥

ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥੮॥੧੦॥

(ਰਾਗ ਗਉੜੀ -- SGGS 225) ਗਉੜੀ ਮਹਲਾ ੧ ॥
ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ ਕਵਰੇ ॥ ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥

ਐਸਾ ਰਾਮ ਭਗਤੁ ਜਨੁ ਹੋਈ ॥ ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ ॥

ਊਂਧੋ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ ॥੨॥

ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥

ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥੪॥

ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥

ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥

ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥

ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥

(ਰਾਗ ਗਉੜੀ -- SGGS 226) ਗਉੜੀ ਮਹਲਾ ੧ ॥
ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥

ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥

ਚੋਆ ਚੰਦਨ ਅਗਰ ਕਪੂਰਿ ॥ ਮਾਇਆ ਮਗਨੁ ਪਰਮ ਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥

ਨੇਜੇ ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥

ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨੁ ਦੁਹੇਲਾ ॥੪॥

ਬਿਨੁ ਦਮ ਕੇ ਸਉਦਾ ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥

ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥

ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥੭॥

ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥

(ਰਾਗ ਗਉੜੀ -- SGGS 226) ਗਉੜੀ ਮਹਲਾ ੧ ॥
ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥

ਹਉ ਹਉ ਕਰਤ ਨਹੀ ਸਚੁ ਪਾਈਐ ॥ ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥

ਹਉਮੈ ਕਰਿ ਰਾਜੇ ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥

ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥

ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥

ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥੫॥

ਹਉ ਹਉ ਕਰਿ ਮਰਣਾ ਕਿਆ ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥

ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥

ਹਉਮੈ ਬੰਧਨ ਬੰਧਿ ਭਵਾਵੈ ॥ ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥

(ਰਾਗ ਗਉੜੀ -- SGGS 227) ਗਉੜੀ ਮਹਲਾ ੧ ॥
ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ ਬ੍ਰਹਮ ਕਮਲੁ ਪਇਆਲਿ ਨ ਪਾਇਆ ॥ ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥

ਜੋ ਉਪਜੈ ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥੧॥ ਰਹਾਉ ॥

ਮਾਇਆ ਮੋਹੇ ਦੇਵੀ ਸਭਿ ਦੇਵਾ ॥ ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥ ਓਹੁ ਅਬਿਨਾਸੀ ਅਲਖ ਅਭੇਵਾ ॥੨॥

ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥ ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥ ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥

ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥ ਸਾਹ ਮਰਹਿ ਸੰਚਹਿ ਮਾਇਆ ਦਾਮ ॥ ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥

ਰਯਤਿ ਮਹਰ ਮੁਕਦਮ ਸਿਕਦਾਰੈ ॥ ਨਿਹਚਲੁ ਕੋਇ ਨ ਦਿਸੈ ਸੰਸਾਰੈ ॥ ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥

ਨਿਹਚਲੁ ਏਕੁ ਸਚਾ ਸਚੁ ਸੋਈ ॥ ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥ ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥

ਕਾਜੀ ਸੇਖ ਭੇਖ ਫਕੀਰਾ ॥ ਵਡੇ ਕਹਾਵਹਿ ਹਉਮੈ ਤਨਿ ਪੀਰਾ ॥ ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥

ਕਾਲੁ ਜਾਲੁ ਜਿਹਵਾ ਅਰੁ ਨੈਣੀ ॥ ਕਾਨੀ ਕਾਲੁ ਸੁਣੈ ਬਿਖੁ ਬੈਣੀ ॥ ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥

ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥ ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥

(ਰਾਗ ਗਉੜੀ -- SGGS 227) ਗਉੜੀ ਮਹਲਾ ੧ ॥
ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ ਹੁਕਮਿ ਰਜਾਈ ॥ ਰਹਹਿ ਅਤੀਤ ਸਚੇ ਸਰਣਾਈ ॥੧॥

ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥

ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥

ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥

ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥ ਗਤਿ ਮਿਤਿ ਪਾਈ ਆਤਮੁ ਚੀਨੀ ॥੪॥

ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ ਸਚੁ ਜੋਤਿ ਅਪਾਰ ॥ ਜਹ ਦੇਖਉ ਤਹ ਏਕੰਕਾਰੁ ॥੫॥

ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥

ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ ਸੰਤ ਭਗਤ ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥

ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲ ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥

ਜਿਨ ਕੈ ਮਨਿ ਵਸਿਆ ਸਚੁ ਸੋਈ ॥ ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥

(ਰਾਗ ਗਉੜੀ -- SGGS 228) ਗਉੜੀ ਮਹਲਾ ੧ ॥
ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥ ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥

ਰਾਮ ਨ ਜਪਹੁ ਅਭਾਗੁ ਤੁਮਾਰਾ ॥ ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥

ਗੁਰਮਤਿ ਰਾਮੁ ਜਪੈ ਜਨੁ ਪੂਰਾ ॥ ਤਿਤੁ ਘਟ ਅਨਹਤ ਬਾਜੇ ਤੂਰਾ ॥੨॥

ਜੋ ਜਨ ਰਾਮ ਭਗਤਿ ਹਰਿ ਪਿਆਰਿ ॥ ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥

ਜਿਨ ਕੈ ਹਿਰਦੈ ਹਰਿ ਹਰਿ ਸੋਈ ॥ ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥

ਸਰਬ ਜੀਆ ਮਹਿ ਏਕੋ ਰਵੈ ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥

ਸੋ ਬੂਝੈ ਜੋ ਸਤਿਗੁਰੁ ਪਾਏ ॥ ਹਉਮੈ ਮਾਰੇ ਗੁਰ ਸਬਦੇ ਪਾਏ ॥੬॥

ਅਰਧ ਉਰਧ ਕੀ ਸੰਧਿ ਕਿਉ ਜਾਨੈ ॥ ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥

ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥ ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥

ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥

(ਰਾਗ ਗਉੜੀ ਬੈਰਾਗਣਿ -- SGGS 228) ਗਉੜੀ ਬੈਰਾਗਣਿ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥

ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥

ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥

ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥

ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥

ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥

ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥

ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥

ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥

(ਰਾਗ ਗਉੜੀ -- SGGS 229) ਗਉੜੀ ਮਹਲਾ ੧ ॥
ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥

ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥

ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥

ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥

ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥

ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥

ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥

ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥

ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥

ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥

(ਰਾਗ ਗਉੜੀ ਪੂਰਬੀ -- SGGS 242) ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥

ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥

ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥

ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰੁ ਨਾਰੀ ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥

(ਰਾਗ ਗਉੜੀ -- SGGS 243) ਗਉੜੀ ਛੰਤ ਮਹਲਾ ੧ ॥
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥

ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥

ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥

ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥

(ਰਾਗ ਆਸਾ -- SGGS 346) ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨੑਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨੑਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨੑਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨੑਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨੑਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨੑਿ ਤੁਧਨੋ ਸਾਧ ਬੀਚਾਰੇ ॥ ਗਾਵਨੑਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨੑਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨੑਿ ਤੁਧਨੋ ਜੋਧ ਮਹਾਬਲ ਸੂਰਾ ਗਾਵਨੑਿ ਤੁਧਨੋ ਖਾਣੀ ਚਾਰੇ ॥ ਗਾਵਨੑਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨੑਿ ਜੋ ਤੁਧੁ ਭਾਵਨੑਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥

(ਰਾਗ ਆਸਾ -- SGGS 348) ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥
ਸੁਣਿ ਵਡਾ ਆਖੈ ਸਭ ਕੋਈ ॥ ਕੇਵਡੁ ਵਡਾ ਡੀਠਾ ਹੋਈ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥

ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੧॥

(ਰਾਗ ਆਸਾ -- SGGS 349) ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥

ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥

ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥

ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥

ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੨॥

(ਰਾਗ ਆਸਾ -- SGGS 349) ਆਸਾ ਮਹਲਾ ੧ ॥
ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥

ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥

ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮ੍ਹ੍ਹੇ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ ਕਿਆ ਸੰਸਾਰੁ ॥੨॥

ਆਪਿ ਉਪਾਏ ਆਪੇ ਦੇਇ ॥ ਆਪੇ ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ ਵਸੈ ਮਨਿ ਆਇ ॥ ਦੁਖੁ ਅਨੑੇਰਾ ਵਿਚਹੁ ਜਾਇ ॥੩॥

ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥

(ਰਾਗ ਆਸਾ -- SGGS 349) ਆਸਾ ਮਹਲਾ ੧ ॥
ਤਾਲ ਮਦੀਰੇ ਘਟ ਕੇ ਘਾਟ ॥ ਦੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥੧॥

ਨਾਨਕ ਨਾਮ ਵਿਟਹੁ ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥

ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ ਆਇ ॥ ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥

ਦਰਸਨਿ ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥੩॥

ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥

(ਰਾਗ ਆਸਾ -- SGGS 350) ਆਸਾ ਮਹਲਾ ੧ ॥
ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥

ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥

ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥

ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥

ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥

(ਰਾਗ ਆਸਾ -- SGGS 350) ਆਸਾ ਮਹਲਾ ੧ ॥
ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥

ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥

ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥

ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥

ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥

(ਰਾਗ ਆਸਾ -- SGGS 350) ਆਸਾ ਮਹਲਾ ੧ ॥
ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥

ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥

ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥

ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥

ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥

(ਰਾਗ ਆਸਾ -- SGGS 351) ਆਸਾ ਮਹਲਾ ੧ ॥
ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥

ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥

ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥

ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥

ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥

(ਰਾਗ ਆਸਾ -- SGGS 351) ਆਸਾ ਮਹਲਾ ੧ ॥
ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥

ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥

ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥

ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥

ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥

(ਰਾਗ ਆਸਾ -- SGGS 351) ਆਸਾ ਮਹਲਾ ੧ ॥
ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥

ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥

ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥

ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥

ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥

(ਰਾਗ ਆਸਾ -- SGGS 351) ਆਸਾ ਮਹਲਾ ੧ ॥
ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ ਮੁਖਿ ਨਾਂਉ ॥ ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥

ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥

ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥

ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥

ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥

(ਰਾਗ ਆਸਾ -- SGGS 352) ਆਸਾ ਮਹਲਾ ੧ ॥
ਏਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ ਅੰਸ ॥੧॥

ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥

ਬਿਰਲਾ ਬੂਝੈ ਪਾਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥

ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥੩॥

ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥

(ਰਾਗ ਆਸਾ -- SGGS 352) ਆਸਾ ਮਹਲਾ ੧ ॥
ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥੧॥

ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥

ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥

ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥

ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥੪॥੧੩॥

(ਰਾਗ ਆਸਾ -- SGGS 352) ਆਸਾ ਮਹਲਾ ੧ ॥
ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥੧॥

ਹਰਿ ਜੀਉ ਰਾਖਹੁ ਅਪਨੀ ਸਰਣਾਈ ॥ ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥

ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥

ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥

ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥੪॥੧੪॥

(ਰਾਗ ਆਸਾ -- SGGS 353) ਆਸਾ ਮਹਲਾ ੧ ॥
ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥

ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥

ਜਿਨੑ ਕਉ ਆਪਿ ਲਏ ਪ੍ਰਭੁ ਮੇਲਿ ॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥

ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥ ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥

ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates