Pt 6 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 6 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਆਸਾ -- SGGS 353) ਆਸਾ ਮਹਲਾ ੧ ॥
ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥

ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥

ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥

ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥

ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥

(ਰਾਗ ਆਸਾ -- SGGS 353) ਆਸਾ ਮਹਲਾ ੧ ॥
ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥

ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥

ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥

ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ ॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥੩॥

ਕਥਨੀ ਕਹਹਿ ਕਹਹਿ ਸੇ ਮੂਏ ॥ ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥

(ਰਾਗ ਆਸਾ -- SGGS 354) ਆਸਾ ਮਹਲਾ ੧ ਤਿਤੁਕਾ ॥
ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥ ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ ਹੋਇ ॥੧॥

ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥

ਵਾਟ ਨ ਪਾਵਉ ਵੀਗਾ ਜਾਉ ॥ ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥ ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸ ਗਿਰਾਸ ॥੨॥

ਅਹਿਨਿਸਿ ਅੰਧੁਲੇ ਦੀਪਕੁ ਦੇਇ ॥ ਭਉਜਲ ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥

ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥ ਗਿਆਨ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥

(ਰਾਗ ਆਸਾ -- SGGS 354) ਆਸਾ ਮਹਲਾ ੧ ਪੰਚਪਦੇ ॥
ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥

ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥ ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥

ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥ ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥

ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥

ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥

ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥ ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥

(ਰਾਗ ਆਸਾ -- SGGS 355) ਆਸਾ ਮਹਲਾ ੧ ॥
ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ ਜਾਚਉ ਨਾਉ ॥ ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥

ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥

ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਹੀ ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥

ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ ਅਵਰੁ ਨ ਭਾਲਿ ॥ ਚੀਨੑੈ ਤਤੁ ਗਗਨ ਦਸ ਦੁਆਰ ॥ ਹਰਿ ਮੁਖਿ ਪਾਠ ਪੜੈ ਬੀਚਾਰ ॥੩॥

ਭੋਜਨੁ ਭਾਉ ਭਰਮੁ ਭਉ ਭਾਗੈ ॥ ਪਾਹਰੂਅਰਾ ਛਬਿ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥

ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟ ਦਸੀ ਚਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥

(ਰਾਗ ਆਸਾ -- SGGS 355) ਆਸਾ ਮਹਲਾ ੧ ॥
ਸੇਵਕੁ ਦਾਸੁ ਭਗਤੁ ਜਨੁ ਸੋਈ ॥ ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥

ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥

ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥੨॥

ਤੇਰਾ ਤਾਣੁ ਤੂਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੩॥

ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਸਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਝੀ ਬੂਝ ਨ ਹੋਇ ॥ ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥

ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ ਏਕੋ ਦਰੁ ਦੀਬਾਣੁ ॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥

(ਰਾਗ ਆਸਾ -- SGGS 355) ਆਸਾ ਮਹਲਾ ੧ ॥
ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥

ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥

ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥

ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥

ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥

ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥

(ਰਾਗ ਆਸਾ -- SGGS 356) ਆਸਾ ਮਹਲਾ ੧ ਪੰਚਪਦੇ ॥
ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥

ਮੋਹੁ ਅਰੁ ਭਰਮੁ ਤਜਹੁ ਤੁਮ੍ਹ੍ਹ ਬੀਰ ॥ ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥

ਸਚੁ ਨਾਮੁ ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥੨॥

ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ ਕੋਈ ਉਤਰੈ ਪਾਰਿ ॥੩॥

ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥੪॥

ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥ ਨਾ ਮੋਹੁ ਤੂਟੈ ਨਾ ਥਾਇ ਪਾਹਿ ॥੫॥

ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ ਸਮਾਇ ॥੬॥੨੩॥

(ਰਾਗ ਆਸਾ -- SGGS 356) ਆਸਾ ਮਹਲਾ ੧ ॥
ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥

ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥

ਮਨਮੁਖ ਕੀ ਮਤਿ ਕੂੜਿ ਵਿਆਪੀ ॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥

ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ ਅਭੇਵਹੁ ॥੩॥

ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥

ਸਗਲੀਂ ਸਉਦੀਂ ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥

(ਰਾਗ ਆਸਾ -- SGGS 356) ਆਸਾ ਮਹਲਾ ੧ ਚਉਪਦੇ ॥
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥

ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥

ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥

ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥੩॥

ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥

(ਰਾਗ ਆਸਾ -- SGGS 356) ਆਸਾ ਮਹਲਾ ੧ ॥
ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥

ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥

ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥

ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥

ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥

ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥

ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥

ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥

(ਰਾਗ ਆਸਾ -- SGGS 357) ਆਸਾ ਮਹਲਾ ੧ ॥
ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥

ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥

ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥

ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥

ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥

(ਰਾਗ ਆਸਾ -- SGGS 357) ਆਸਾ ਮਹਲਾ ੧ ॥
ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥੧॥

ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥

ਬਹੁਤੇ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥

ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥੩॥

ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥

(ਰਾਗ ਆਸਾ -- SGGS 357) ਆਸਾ ਮਹਲਾ ੧ ਦੁਪਦੇ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥

ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨੑ ਕੀ ਸਰਣਾ ਜਿਨੑ ਤੂੰ ਨਾਹੀ ਵੀਸਰਿਆ ॥੨॥੨੯॥

(ਰਾਗ ਆਸਾ -- SGGS 357) ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥੧॥

ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥

(ਰਾਗ ਆਸਾ -- SGGS 357) ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੩ ਮਹਲਾ ੧ ॥
ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥

ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥

ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥

ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥

ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥

(ਰਾਗ ਆਸਾ -- SGGS 358) ਆਸਾ ਮਹਲਾ ੧ ॥
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥

ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥

ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥

ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥

ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥

(ਰਾਗ ਆਸਾ -- SGGS 358) ਆਸਾ ਘਰੁ ੪ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥

ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥

ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥

ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥

ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੑੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥

(ਰਾਗ ਆਸਾ -- SGGS 358) ਆਸਾ ਘਰੁ ੫ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥

ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥

ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥

ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥

ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥

(ਰਾਗ ਆਸਾ -- SGGS 359) ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੬ ਮਹਲਾ ੧ ॥
ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥

ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥

ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥

ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥

ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥

(ਰਾਗ ਆਸਾ -- SGGS 359) ਆਸਾ ਮਹਲਾ ੧ ॥
ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥

ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥

ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥

ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥

ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥

(ਰਾਗ ਆਸਾ -- SGGS 359) ਆਸਾ ਮਹਲਾ ੧ ॥
ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥

ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥

ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥

ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥

ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥

(ਰਾਗ ਆਸਾ -- SGGS 360) ਆਸਾ ਮਹਲਾ ੧ ॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥

ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥

ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥

ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥

ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥

(ਰਾਗ ਆਸਾ -- SGGS 360) ਆਸਾ ਮਹਲਾ ੧ ॥
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥

ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥

ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥

ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥

(ਰਾਗ ਆਸਾ -- SGGS 411) ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਉਤਰਿ ਅਵਘਟਿ ਸਰਵਰਿ ਨੑਾਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥

ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥

ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥

ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥੩॥

ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥੪॥

ਅੰਤਰਿ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ ਮਿਲਾਵਣਹਾਰਾ ॥੫॥

ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥੬॥

ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥

ਅੰਤਰਿ ਬਾਹਰਿ ਅਵਰੁ ਨ ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥

(ਰਾਗ ਆਸਾ -- SGGS 412) ਆਸਾ ਮਹਲਾ ੧ ॥
ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥

ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥

ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥

ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥੩॥

ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥ ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥

ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥੫॥

ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥੬॥

ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥੭॥

ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥੮॥੨॥

(ਰਾਗ ਆਸਾ -- SGGS 412) ਆਸਾ ਮਹਲਾ ੧ ॥
ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥੧॥

ਐਸਾ ਸਾਚਾ ਤੂੰ ਏਕੋ ਜਾਣੁ ॥ ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥

ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ ਨਾਮੁ ਸਮ੍ਹ੍ਹਾਲਿ ॥ ਗੁਰੁ ਸੁਖਦਾਤਾ ਅਵਰੁ ਨ ਭਾਲਿ ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥

ਸਬਦਿ ਮਰੈ ਤਾਂ ਏਕ ਲਿਵ ਲਾਏ ॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥੩॥

ਜਿਨਿ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥ ਕਿਸੈ ਨ ਪੂਛੇ ਬਖਸੇ ਆਪਿ ॥੪॥

ਤੂ ਪੁਰੁ ਸਾਗਰੁ ਮਾਣਕ ਹੀਰੁ ॥ ਤੂ ਨਿਰਮਲੁ ਸਚੁ ਗੁਣੀ ਗਹੀਰੁ ॥ ਸੁਖੁ ਮਾਨੈ ਭੇਟੈ ਗੁਰ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥੫॥

ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥

ਜਗੁ ਦੁਖੀਆ ਸੁਖੀਆ ਜਨੁ ਕੋਇ ॥ ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ ਬੂਝੈ ਸੋਇ ॥੭॥

ਮਹਘੋ ਮੋਲਿ ਭਾਰਿ ਅਫਾਰੁ ॥ ਅਟਲ ਅਛਲੁ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥

(ਰਾਗ ਆਸਾ -- SGGS 413) ਆਸਾ ਮਹਲਾ ੧ ॥
ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥

ਕਉਣੁ ਮਰੈ ਕਉਣੁ ਰੋਵੈ ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥

ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ ॥ ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥੨॥

ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਪਰਮ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥

ਨਿਰਭਉ ਆਪਿ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥

ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥

ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ ॥ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥

ਆਪਿ ਮਰੈ ਮਾਰੇ ਭੀ ਆਪਿ ॥ ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥

ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥

(ਰਾਗ ਆਸਾ -- SGGS 413) ਰਾਗੁ ਆਸਾ ਮਹਲਾ ੧ ॥
ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥

ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥

ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥

ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥

ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥

ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥੫॥

ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥

ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥

ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥

(ਰਾਗ ਆਸਾ -- SGGS 414) ਆਸਾ ਮਹਲਾ ੧ ॥
ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥

ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥

ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥

ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥੩॥

ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥

ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥

ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ ॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥

ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥੭॥

ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥

(ਰਾਗ ਆਸਾ -- SGGS 414) ਆਸਾ ਮਹਲਾ ੧ ॥
ਗਾਵਹਿ ਗੀਤੇ ਚੀਤਿ ਅਨੀਤੇ ॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥

ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥

ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥

ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥

ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥

ਜਹਾਂ ਨਾਮੁ ਮਿਲੈ ਤਹ ਜਾਉ ॥ ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥੫॥

ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥੬॥

ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥੭॥

ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥

ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥

ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

(ਰਾਗ ਆਸਾ -- SGGS 415) ਆਸਾ ਮਹਲਾ ੧ ॥
ਮਨੁ ਮੈਗਲੁ ਸਾਕਤੁ ਦੇਵਾਨਾ ॥ ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥

ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥

ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥

ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥

ਗੁਰਮੁਖਿ ਮਨੁ ਅਸਥਾਨੇ ਸੋਈ ॥ ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨੑੈ ਹਰਿ ਪ੍ਰਭੁ ਆਪੈ ॥੪॥

ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ ॥ ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥

ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥

ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨੑਿ ਭਏ ਨਿਰੰਕਾਰੀ ॥੭॥

ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥

ਰਾਮ ਰਸਾਇਣਿ ਇਹੁ ਮਨੁ ਮਾਤਾ ॥ ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥

(ਰਾਗ ਆਸਾ -- SGGS 416) ਆਸਾ ਮਹਲਾ ੧ ॥
ਤਨੁ ਬਿਨਸੈ ਧਨੁ ਕਾ ਕੋ ਕਹੀਐ ॥ ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥ ਰਾਮ ਨਾਮ ਧਨੁ ਸੰਗਿ ਸਖਾਈ ॥ ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥

ਰਾਮ ਨਾਮ ਬਿਨੁ ਕਵਨੁ ਹਮਾਰਾ ॥ ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥

ਕਨਿਕ ਕਾਮਨੀ ਹੇਤੁ ਗਵਾਰਾ ॥ ਦੁਬਿਧਾ ਲਾਗੇ ਨਾਮੁ ਵਿਸਾਰਾ ॥ ਜਿਸੁ ਤੂੰ ਬਖਸਹਿ ਨਾਮੁ ਜਪਾਇ ॥ ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥

ਹਰਿ ਗੁਰੁ ਦਾਤਾ ਰਾਮ ਗੁਪਾਲਾ ॥ ਜਿਉ ਭਾਵੈ ਤਿਉ ਰਾਖੁ ਦਇਆਲਾ ॥ ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥ ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥

ਅਵਰੁ ਨ ਅਉਖਧੁ ਤੰਤ ਨ ਮੰਤਾ ॥ ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥

ਰੋਗੁ ਭਰਮੁ ਭੇਦੁ ਮਨਿ ਦੂਜਾ ॥ ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ ਆਦਿ ਪੁਰਖ ਗੁਰ ਦਰਸ ਨ ਦੇਖਹਿ ॥ ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥੫॥

ਦੇਖਿ ਅਚਰਜੁ ਰਹੇ ਬਿਸਮਾਦਿ ॥ ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ਭਰਿਪੁਰਿ ਧਾਰਿ ਰਹੇ ਮਨ ਮਾਹੀ ॥ ਤੁਮ ਸਮਸਰਿ ਅਵਰੁ ਕੋ ਨਾਹੀ ॥੬॥

ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ ਸੰਤ ਭਗਤ ਕੀ ਸੰਗਤਿ ਰਾਮੁ ॥ ਬੰਧਨ ਤੋਰੇ ਸਹਜਿ ਧਿਆਨੁ ॥ ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥

ਨਾ ਜਮਦੂਤ ਦੂਖੁ ਤਿਸੁ ਲਾਗੈ ॥ ਜੋ ਜਨੁ ਰਾਮ ਨਾਮਿ ਲਿਵ ਜਾਗੈ ॥ ਭਗਤਿ ਵਛਲੁ ਭਗਤਾ ਹਰਿ ਸੰਗਿ ॥ ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥

(ਰਾਗ ਆਸਾ -- SGGS 416) ਆਸਾ ਮਹਲਾ ੧ ਇਕਤੁਕੀ ॥
ਗੁਰੁ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥

ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥

ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥

ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥੩॥

ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥

ਬੰਧਨ ਸਉਦਾ ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥

ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥

ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥੭॥

ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥

(ਰਾਗ ਆਸਾ -- SGGS 417) ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨੑਿ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨੑਿ ਹਦੂਰਿ ॥੧॥

ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥

ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥

ਇਕੁ ਲਖੁ ਲਹਨੑਿ ਬਹਿਠੀਆ ਲਖੁ ਲਹਨੑਿ ਖੜੀਆ ॥ ਗਰੀ ਛੁਹਾਰੇ ਖਾਂਦੀਆ ਮਾਣਨੑਿ ਸੇਜੜੀਆ ॥ ਤਿਨੑ ਗਲਿ ਸਿਲਕਾ ਪਾਈਆ ਤੁਟਨੑਿ ਮੋਤਸਰੀਆ ॥੩॥

ਧਨੁ ਜੋਬਨੁ ਦੁਇ ਵੈਰੀ ਹੋਏ ਜਿਨੑੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥

ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥

ਇਕਨਾ ਵਖਤ ਖੁਆਈਅਹਿ ਇਕਨੑਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥

ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨੑਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥

(ਰਾਗ ਆਸਾ -- SGGS 417) ਆਸਾ ਮਹਲਾ ੧ ॥
ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥

ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥

ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥

ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥

ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥

ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨੑੀ ਤੁਪਕ ਤਾਣਿ ਚਲਾਈ ਓਨੑੀ ਹਸਤਿ ਚਿੜਾਈ ॥ ਜਿਨੑ ਕੀ ਚੀਰੀ ਦਰਗਹ ਪਾਟੀ ਤਿਨੑਾ ਮਰਣਾ ਭਾਈ ॥੫॥

ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨੑਾ ਪੇਰਣ ਸਿਰ ਖੁਰ ਪਾਟੇ ਇਕਨੑਾ ਵਾਸੁ ਮਸਾਣੀ ॥ ਜਿਨੑ ਕੇ ਬੰਕੇ ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥

ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates