Pt 7 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 7 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਆਸਾ ਕਾਫੀ -- SGGS 418) ੴ ਸਤਿਗੁਰ ਪ੍ਰਸਾਦਿ ॥
ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥

ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ੍ਹ੍ਹ ਕਉ ਕਉਣੁ ਰੋਈ ॥੩॥

ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥

ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥

ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥

ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥

ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥

ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥

ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥

(ਰਾਗ ਆਸਾ -- SGGS 418) ਆਸਾ ਮਹਲਾ ੧ ॥
ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥

ਦਰੁ ਬੀਭਾ ਮੈ ਨੀਮ੍ਹ੍ਹਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥

ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥

ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥

ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥

ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥

ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

(ਰਾਗ ਆਸਾ -- SGGS 419) ਆਸਾ ਮਹਲਾ ੧ ॥
ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥

ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥

ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥

ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥

ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥

ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥

ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥

ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥

ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥

(ਰਾਗ ਆਸਾ -- SGGS 419) ਆਸਾ ਮਹਲਾ ੧ ॥
ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥

ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥

ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥

ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥

ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥

ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥

ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥

ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਮੁਠੀ ਕੂੜਿਆਰ ਬੰਨੑਿ ਚਲਾਈਐ ॥੭॥

ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥

ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥

(ਰਾਗ ਆਸਾ -- SGGS 420) ਆਸਾ ਮਹਲਾ ੧ ॥
ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥

ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥

ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥

ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥

ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥

ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥

ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥

ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥

ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥

(ਰਾਗ ਆਸਾ -- SGGS 420) ਆਸਾ ਮਹਲਾ ੧ ॥
ਜਿਨੑੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥

ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥

ਜਿਨੑੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥

ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥

ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥

ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥

ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥

ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥

ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥

(ਰਾਗ ਆਸਾ -- SGGS 421) ਆਸਾ ਮਹਲਾ ੧ ॥
ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥

ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥

ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥

ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥

ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥

ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥

ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥

ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥

ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥

(ਰਾਗ ਆਸਾ -- SGGS 421) ਆਸਾ ਮਹਲਾ ੧ ॥
ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥

ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥

ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥

ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥

ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥

ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥

ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥

ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥

ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥

(ਰਾਗ ਆਸਾ -- SGGS 421) ਆਸਾ ਮਹਲਾ ੧ ॥
ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥

ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥

ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥

ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥

ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥

ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥

ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥

ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥

ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥

(ਰਾਗ ਆਸਾ -- SGGS 422) ਆਸਾ ਮਹਲਾ ੧ ॥
ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥

ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥

ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥

ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥

ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥

ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥

ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥

ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥

ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥

(ਰਾਗ ਆਸਾ -- SGGS 432) ਰਾਗੁ ਆਸਾ ਮਹਲਾ ੧ ਪਟੀ ਲਿਖੀ
ੴ ਸਤਿਗੁਰ ਪ੍ਰਸਾਦਿ ॥
ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ ਕਾ ਸਫਲੁ ਭਇਆ ॥੧॥

(ਰਾਗ ਆਸਾ -- SGGS 432) ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥

(ਰਾਗ ਆਸਾ -- SGGS 432) ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥

(ਰਾਗ ਆਸਾ -- SGGS 432) ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੑੀ ਸਚੁ ਕਮਾਇਆ ॥੩॥

(ਰਾਗ ਆਸਾ -- SGGS 432) ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥

(ਰਾਗ ਆਸਾ -- SGGS 432) ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥

(ਰਾਗ ਆਸਾ -- SGGS 432) ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥

(ਰਾਗ ਆਸਾ -- SGGS 432) ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥

(ਰਾਗ ਆਸਾ -- SGGS 432) ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥

(ਰਾਗ ਆਸਾ -- SGGS 432) ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥

(ਰਾਗ ਆਸਾ -- SGGS 433) ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥

(ਰਾਗ ਆਸਾ -- SGGS 433) ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥

(ਰਾਗ ਆਸਾ -- SGGS 433) ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥

(ਰਾਗ ਆਸਾ -- SGGS 433) ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥

(ਰਾਗ ਆਸਾ -- SGGS 433) ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥

(ਰਾਗ ਆਸਾ -- SGGS 433) ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥

(ਰਾਗ ਆਸਾ -- SGGS 433) ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥

(ਰਾਗ ਆਸਾ -- SGGS 433) ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥

(ਰਾਗ ਆਸਾ -- SGGS 433) ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥

(ਰਾਗ ਆਸਾ -- SGGS 433) ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥

(ਰਾਗ ਆਸਾ -- SGGS 433) ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥

(ਰਾਗ ਆਸਾ -- SGGS 433) ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥

(ਰਾਗ ਆਸਾ -- SGGS 433) ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥

(ਰਾਗ ਆਸਾ -- SGGS 433) ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥

(ਰਾਗ ਆਸਾ -- SGGS 433) ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥

(ਰਾਗ ਆਸਾ -- SGGS 433) ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥

(ਰਾਗ ਆਸਾ -- SGGS 433) ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥

(ਰਾਗ ਆਸਾ -- SGGS 434) ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨੑ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥

(ਰਾਗ ਆਸਾ -- SGGS 434) ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥

(ਰਾਗ ਆਸਾ -- SGGS 434) ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥

(ਰਾਗ ਆਸਾ -- SGGS 434) ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥

(ਰਾਗ ਆਸਾ -- SGGS 434) ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥

(ਰਾਗ ਆਸਾ -- SGGS 434) ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥

(ਰਾਗ ਆਸਾ -- SGGS 434) ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥

(ਰਾਗ ਆਸਾ -- SGGS 434) ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥

(ਰਾਗ ਆਸਾ -- SGGS 434) ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥

(ਰਾਗ ਆਸਾ -- SGGS 435) ਰਾਗੁ ਆਸਾ ਮਹਲਾ ੧ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥

ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥

ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥

ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥

(ਰਾਗ ਆਸਾ -- SGGS 436) ਆਸਾ ਮਹਲਾ ੧ ॥
ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥ ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥

ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥

ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥ ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲ ਜਲਿ ਨੑਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥

ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥

(ਰਾਗ ਆਸਾ -- SGGS 437) ਆਸਾ ਮਹਲਾ ੧ ॥
ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥

ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥

ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥ ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥ ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥

ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥ ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥

(ਰਾਗ ਆਸਾ -- SGGS 438) ਰਾਗੁ ਆਸਾ ਮਹਲਾ ੧ ਛੰਤ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥

ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨੑਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥

ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥

ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨੑਿ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥

(ਰਾਗ ਆਸਾ -- SGGS 438) ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੧ ਛੰਤ ਘਰੁ ੩ ॥
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥

ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥

ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥

ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥

(ਰਾਗ ਆਸਾ -- SGGS 462) ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
ਸਲੋਕੁ ਮਃ ੧ ॥
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥

(ਰਾਗ ਆਸਾ -- SGGS 463) ਮਃ ੧ ॥
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥

(ਰਾਗ ਆਸਾ -- SGGS 463) ਪਉੜੀ ॥
ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ ॥੧॥

(ਰਾਗ ਆਸਾ -- SGGS 463) ਸਲੋਕੁ ਮਃ ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥

(ਰਾਗ ਆਸਾ -- SGGS 463) ਮਃ ੧ ॥
ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥

(ਰਾਗ ਆਸਾ -- SGGS 463) ਪਉੜੀ ॥
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥

(ਰਾਗ ਆਸਾ -- SGGS 463) ਸਲੋਕ ਮਃ ੧ ॥
ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥

(ਰਾਗ ਆਸਾ -- SGGS 464) ਮਃ ੧ ॥
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥

(ਰਾਗ ਆਸਾ -- SGGS 464) ਪਉੜੀ ॥
ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥

(ਰਾਗ ਆਸਾ -- SGGS 464) ਸਲੋਕ ਮਃ ੧ ॥
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥

(ਰਾਗ ਆਸਾ -- SGGS 464) ਮਃ ੧ ॥
ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥

(ਰਾਗ ਆਸਾ -- SGGS 465) ਪਉੜੀ ॥
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥

(ਰਾਗ ਆਸਾ -- SGGS 465) ਸਲੋਕ ਮਃ ੧ ॥
ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥

(ਰਾਗ ਆਸਾ -- SGGS 465) ਮਃ ੧ ॥
ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨੑਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨੑ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨੑਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨੑ ਮਨਿ ਭਉ ਤਿਨੑਾ ਮਨਿ ਭਾਉ ॥੨॥

(ਰਾਗ ਆਸਾ -- SGGS 465) ਪਉੜੀ ॥
ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥

(ਰਾਗ ਆਸਾ -- SGGS 465) ਸਲੋਕ ਮਃ ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨੑਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥

(ਰਾਗ ਆਸਾ -- SGGS 466) ਮਃ ੧ ॥
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥

(ਰਾਗ ਆਸਾ -- SGGS 466) ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates