Pt 8 - ਗੁਰੂ ਨਾਨਕ ਦੇਵ ਜੀ - ਸਲੋਕ ਬਾਣੀ ਸ਼ਬਦ, Part 8 - Guru Nanak Dev ji (Mahalla 1) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਆਸਾ -- SGGS 466) ਸਲੋਕ ਮਃ ੧ ॥
ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥

(ਰਾਗ ਆਸਾ -- SGGS 466) ਪਉੜੀ ॥
ਸੇਵ ਕੀਤੀ ਸੰਤੋਖੀਈਂ ਜਿਨੑੀ ਸਚੋ ਸਚੁ ਧਿਆਇਆ ॥ ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥੭॥

(ਰਾਗ ਆਸਾ -- SGGS 467) ਸਲੋਕ ਮਃ ੧ ॥
ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥

(ਰਾਗ ਆਸਾ -- SGGS 467) ਮਃ ੧ ॥
ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥

(ਰਾਗ ਆਸਾ -- SGGS 467) ਪਉੜੀ ॥
ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ ॥ ਮੂਰਖ ਸਚੁ ਨ ਜਾਣਨੑੀ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ ਕਾਹੇ ਆਇਆ ॥੮॥

(ਰਾਗ ਆਸਾ -- SGGS 467) ਸਲੋਕੁ ਮਃ ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥

(ਰਾਗ ਆਸਾ -- SGGS 467) ਮਃ ੧ ॥
ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥

(ਰਾਗ ਆਸਾ -- SGGS 468) ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥ ਇਕਿ ਮੂਲੁ ਨ ਬੁਝਨੑਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥

(ਰਾਗ ਆਸਾ -- SGGS 468) ਸਲੋਕੁ ਮਃ ੧ ॥
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥

(ਰਾਗ ਆਸਾ -- SGGS 468) ਮਃ ੧ ॥
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥

(ਰਾਗ ਆਸਾ -- SGGS 468) ਪਉੜੀ ॥
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨੑਾ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥੧੦॥

(ਰਾਗ ਆਸਾ -- SGGS 468) ਸਲੋਕੁ ਮਃ ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥

(ਰਾਗ ਆਸਾ -- SGGS 468) ਮਃ ੧ ॥
ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥

(ਰਾਗ ਆਸਾ -- SGGS 469) ਮਃ ੧ ॥
ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥

(ਰਾਗ ਆਸਾ -- SGGS 469) ਪਉੜੀ ॥
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥

(ਰਾਗ ਆਸਾ -- SGGS 469) ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥

ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

(ਰਾਗ ਆਸਾ -- SGGS 469) ਮਃ ੧ ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥

(ਰਾਗ ਆਸਾ -- SGGS 469) ਪਉੜੀ ॥
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥੧੨॥

(ਰਾਗ ਆਸਾ -- SGGS 470) ਸਲੋਕੁ ਮਃ ੧ ॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥

(ਰਾਗ ਆਸਾ -- SGGS 470) ਮਃ ੧ ॥
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥

(ਰਾਗ ਆਸਾ -- SGGS 470) ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥

(ਰਾਗ ਆਸਾ -- SGGS 470) ਸਲੋਕੁ ਮਃ ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥

(ਰਾਗ ਆਸਾ -- SGGS 470) ਮਃ ੧ ॥
ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥

(ਰਾਗ ਆਸਾ -- SGGS 470) ਪਉੜੀ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥

(ਰਾਗ ਆਸਾ -- SGGS 471) ਸਲੋਕੁ ਮਃ ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥

(ਰਾਗ ਆਸਾ -- SGGS 471) ਮਃ ੧ ॥
ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ੍ਹ੍ਹਣੁ ਵਟੇ ਆਇ ॥ ਕੁਹਿ ਬਕਰਾ ਰਿੰਨੑਿ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥

(ਰਾਗ ਆਸਾ -- SGGS 471) ਮਃ ੧ ॥
ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥

(ਰਾਗ ਆਸਾ -- SGGS 471) ਮਃ ੧ ॥
ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ ਸੁਜਾਣੁ ॥੪॥

(ਰਾਗ ਆਸਾ -- SGGS 471) ਪਉੜੀ ॥
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥

(ਰਾਗ ਆਸਾ -- SGGS 471) ਸਲੋਕ ਮਃ ੧ ॥
ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥

(ਰਾਗ ਆਸਾ -- SGGS 471) ਮਃ ੧ ॥
ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨੑਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥

(ਰਾਗ ਆਸਾ -- SGGS 472) ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥

(ਰਾਗ ਆਸਾ -- SGGS 472) ਸਲੋਕੁ ਮਃ ੧ ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥

(ਰਾਗ ਆਸਾ -- SGGS 472) ਮਃ ੧ ॥
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥

(ਰਾਗ ਆਸਾ -- SGGS 472) ਪਉੜੀ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥

(ਰਾਗ ਆਸਾ -- SGGS 472) ਸਲੋਕੁ ਮਃ ੧ ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥

(ਰਾਗ ਆਸਾ -- SGGS 472) ਮਃ ੧ ॥
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥

(ਰਾਗ ਆਸਾ -- SGGS 472) ਮਃ ੧ ॥
ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨੑੀ ਗੁਰਮੁਖਿ ਬੁਝਿਆ ਤਿਨੑਾ ਸੂਤਕੁ ਨਾਹਿ ॥੩॥

(ਰਾਗ ਆਸਾ -- SGGS 473) ਪਉੜੀ ॥
ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥

(ਰਾਗ ਆਸਾ -- SGGS 473) ਸਲੋਕੁ ਮਃ ੧ ॥
ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥

(ਰਾਗ ਆਸਾ -- SGGS 473) ਮਃ ੧ ॥
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥

(ਰਾਗ ਆਸਾ -- SGGS 473) ਪਉੜੀ ॥
ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥

(ਰਾਗ ਆਸਾ -- SGGS 473) ਸਲੋਕੁ ਮਃ ੧ ॥
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥

(ਰਾਗ ਆਸਾ -- SGGS 473) ਮਃ ੧ ॥
ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨੑ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨੑ ਨੇਹੁ ਲਗਾ ਰਬ ਸੇਤੀ ਦੇਖਨੑੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹ੍ਹਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥

(ਰਾਗ ਆਸਾ -- SGGS 474) ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

(ਰਾਗ ਆਸਾ -- SGGS 474) ਪਉੜੀ ॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥

(ਰਾਗ ਆਸਾ -- SGGS 474) ਪਉੜੀ ॥
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

(ਰਾਗ ਆਸਾ -- SGGS 475) ਪਉੜੀ ॥
ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨੑਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥

(ਰਾਗ ਆਸਾ -- SGGS 475) ਸਲੋਕੁ ਮਃ ੧ ॥
ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨੑੀ ਦੁਧੁ ਸਮਾਈਐ ਇਕਿ ਚੁਲ੍ਹ੍ਹੈ ਰਹਨੑਿ ਚੜੇ ॥ ਇਕਿ ਨਿਹਾਲੀ ਪੈ ਸਵਨੑਿ ਇਕਿ ਉਪਰਿ ਰਹਨਿ ਖੜੇ ॥ ਤਿਨੑਾ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥

(ਰਾਗ ਆਸਾ -- SGGS 475) ਪਉੜੀ ॥
ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ

(ਰਾਗ ਗੂਜਰੀ -- SGGS 489) ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥
ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥

ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥

ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥

ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹ੍ਹਾਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥

(ਰਾਗ ਗੂਜਰੀ -- SGGS 489) ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥

ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥

ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

(ਰਾਗ ਗੂਜਰੀ -- SGGS 503) ਗੂਜਰੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥

ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥

ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥

ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥

ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥

ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥

ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥

ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥

ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

(ਰਾਗ ਗੂਜਰੀ -- SGGS 503) ਗੂਜਰੀ ਮਹਲਾ ੧ ॥
ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥

ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥

ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥

ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥

ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥

ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥

ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥

ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥

ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥

(ਰਾਗ ਗੂਜਰੀ -- SGGS 504) ਗੂਜਰੀ ਮਹਲਾ ੧ ॥
ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥

ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥

ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥

ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥

ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥

ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥

ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥

ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥

ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥

(ਰਾਗ ਗੂਜਰੀ -- SGGS 504) ਗੂਜਰੀ ਮਹਲਾ ੧ ॥
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥

ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥

ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥

ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥

ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥

ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥

ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥

ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥

ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥

(ਰਾਗ ਗੂਜਰੀ -- SGGS 505) ਗੂਜਰੀ ਮਹਲਾ ੧ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥

ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥

ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥

ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥

ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥

ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥

ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥

ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥

ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

(ਰਾਗ ਬਿਹਾਗੜਾ -- SGGS 556) ਸਲੋਕ ਮਃ ੧ ॥
ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥

(ਰਾਗ ਬਿਹਾਗੜਾ -- SGGS 556) ਮਃ ੧ ॥
ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥

(ਰਾਗ ਵਡਹੰਸ -- SGGS 556) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਵਡਹੰਸੁ ਮਹਲਾ ੧ ਘਰੁ ੧ ॥
ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥

ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥

ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥

ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥

ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥

(ਰਾਗ ਵਡਹੰਸ -- SGGS 557) ਵਡਹੰਸੁ ਮਹਲਾ ੧ ॥
ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥

ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥

ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥

ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥

ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥

(ਰਾਗ ਵਡਹੰਸ -- SGGS 557) ਵਡਹੰਸੁ ਮਹਲਾ ੧ ਘਰੁ ੨ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈਂ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

(ਰਾਗ ਵਡਹੰਸ -- SGGS 565) ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥

ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥

ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥

ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates