Pt 16 - ਗੁਰੂ ਰਾਮਦਾਸ ਜੀ - ਸਲੋਕ ਬਾਣੀ ਸ਼ਬਦ, Part 16 - Guru Ramdas ji (Mahalla 4) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਪ੍ਰਭਾਤੀ -- SGGS 1335) ਪ੍ਰਭਾਤੀ ਮਹਲਾ ੪ ॥
ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥

ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥

ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥

ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥

ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥

(ਰਾਗ ਪ੍ਰਭਾਤੀ -- SGGS 1336) ਪ੍ਰਭਾਤੀ ਮਹਲਾ ੪ ॥
ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥

ਜਪਿ ਮਨ ਰਾਮ ਨਾਮੁ ਰਵਿ ਰਹੇ ॥ ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥

ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥

ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥

ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥

(ਰਾਗ ਪ੍ਰਭਾਤੀ -- SGGS 1336) ਪ੍ਰਭਾਤੀ ਮਹਲਾ ੪ ॥
ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥

ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥

ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥

ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥

ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥

(ਰਾਗ ਪ੍ਰਭਾਤੀ -- SGGS 1337) ਪ੍ਰਭਾਤੀ ਮਹਲਾ ੪ ॥
ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥

ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥

ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥

ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥

ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥

(ਰਾਗ ਪਰਭਾਤੀ ਬਿਭਾਸ -- SGGS 1337) ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥

ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥

ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥

(SGGS 1421) ਸਲੋਕ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥

(SGGS 1421) ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥

(SGGS 1421) ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥

(SGGS 1421) ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥

(SGGS 1421) ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥

(SGGS 1422) ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥

(SGGS 1422) ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥

(SGGS 1422) ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥

(SGGS 1422) ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥ ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥

(SGGS 1422) ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥

(SGGS 1422) ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥

(SGGS 1422) ਜਿਨੑਾ ਅੰਦਰਿ ਸਚਾ ਨੇਹੁ ਕਿਉ ਜੀਵਨੑਿ ਪਿਰੀ ਵਿਹੂਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥

(SGGS 1422) ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥

(SGGS 1422) ਗੁਰਮੁਖਿ ਹਸੈ ਗੁਰਮੁਖਿ ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥

(SGGS 1422) ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥

(SGGS 1422) ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥

(SGGS 1422) ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥

(SGGS 1423) ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥

(SGGS 1423) ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥

(SGGS 1423) ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥

(SGGS 1423) ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥

(SGGS 1423) ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥

(SGGS 1423) ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥

(SGGS 1423) ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥

ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥

(SGGS 1424) ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥

(SGGS 1424) ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥

(SGGS 1424) ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥

(SGGS 1424) ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥

(SGGS 1424) ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates