Pt 3 - ਗੁਰੂ ਰਾਮਦਾਸ ਜੀ - ਸਲੋਕ ਬਾਣੀ ਸ਼ਬਦ, Part 3 - Guru Ramdas ji (Mahalla 4) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਗਉੜੀ ਮਾਝ -- SGGS 173) ਗਉੜੀ ਮਾਝ ਮਹਲਾ ੪ ॥
ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥

ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥

ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥

ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥

(ਰਾਗ ਗਉੜੀ ਮਾਝ -- SGGS 174) ਗਉੜੀ ਮਾਝ ਮਹਲਾ ੪ ॥
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥

ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥

ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥

ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥

(ਰਾਗ ਗਉੜੀ ਮਾਝ -- SGGS 175) ਗਉੜੀ ਮਾਝ ਮਹਲਾ ੪ ॥
ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥

ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥

ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥੩॥

ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥

(ਰਾਗ ਗਉੜੀ ਮਾਝ -- SGGS 175) ਗਉੜੀ ਮਾਝ ਮਹਲਾ ੪ ॥
ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥

ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥

ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥੩॥

ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥

(ਰਾਗ ਗਉੜੀ ਪੂਰਬੀ -- SGGS 234) ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ
ੴ ਸਤਿਗੁਰ ਪ੍ਰਸਾਦਿ ॥
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥

ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥

ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥

ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥

ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥

ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥

ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥

ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥

ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥

ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥

ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥

(ਰਾਗ ਗਉੜੀ -- SGGS 234) ਗਉੜੀ ਮਹਲਾ ੪ ॥
ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥

ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥

ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥

ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥

ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥

ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥

(ਰਾਗ ਗਉੜੀ -- SGGS 300) ਗਉੜੀ ਕੀ ਵਾਰ ਮਹਲਾ ੪ ॥
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥
ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥

(ਰਾਗ ਗਉੜੀ -- SGGS 300) ਮਃ ੪ ॥
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥

(ਰਾਗ ਗਉੜੀ -- SGGS 301) ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥

(ਰਾਗ ਗਉੜੀ -- SGGS 301) ਸਲੋਕ ਮਃ ੪ ॥
ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥

(ਰਾਗ ਗਉੜੀ -- SGGS 301) ਮਃ ੪ ॥
ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥

(ਰਾਗ ਗਉੜੀ -- SGGS 301) ਪਉੜੀ ॥
ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥ ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥

(ਰਾਗ ਗਉੜੀ -- SGGS 301) ਸਲੋਕ ਮਃ ੪ ॥
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥

(ਰਾਗ ਗਉੜੀ -- SGGS 301) ਮਃ ੪ ॥
ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥

(ਰਾਗ ਗਉੜੀ -- SGGS 301) ਪਉੜੀ ॥
ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥ ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥

(ਰਾਗ ਗਉੜੀ -- SGGS 301) ਸਲੋਕ ਮਃ ੪ ॥
ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥

(ਰਾਗ ਗਉੜੀ -- SGGS 301) ਮਃ ੪ ॥
ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥

(ਰਾਗ ਗਉੜੀ -- SGGS 301) ਪਉੜੀ ॥
ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥ ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥

(ਰਾਗ ਗਉੜੀ -- SGGS 302) ਸਲੋਕ ਮਃ ੪ ॥
ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥

(ਰਾਗ ਗਉੜੀ -- SGGS 302) ਮਃ ੪ ॥
ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥

(ਰਾਗ ਗਉੜੀ -- SGGS 302) ਪਉੜੀ ॥
ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥

(ਰਾਗ ਗਉੜੀ -- SGGS 302) ਸਲੋਕ ਮਃ ੪ ॥
ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥

(ਰਾਗ ਗਉੜੀ -- SGGS 302) ਮਃ ੪ ॥
ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥

(ਰਾਗ ਗਉੜੀ -- SGGS 302) ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥

(ਰਾਗ ਗਉੜੀ -- SGGS 302) ਸਲੋਕ ਮਃ ੪ ॥
ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥

(ਰਾਗ ਗਉੜੀ -- SGGS 303) ਮਃ ੪ ॥
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥

(ਰਾਗ ਗਉੜੀ -- SGGS 303) ਪਉੜੀ ॥
ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥

(ਰਾਗ ਗਉੜੀ -- SGGS 303) ਸਲੋਕ ਮਃ ੪ ॥
ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥

(ਰਾਗ ਗਉੜੀ -- SGGS 303) ਮਃ ੪ ॥
ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥

(ਰਾਗ ਗਉੜੀ -- SGGS 304) ਪਉੜੀ ॥
ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

(ਰਾਗ ਗਉੜੀ -- SGGS 304) ਸਲੋਕ ਮਃ ੪ ॥
ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥

(ਰਾਗ ਗਉੜੀ -- SGGS 304) ਮਃ ੪ ॥
ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥

(ਰਾਗ ਗਉੜੀ -- SGGS 304) ਪਉੜੀ ॥
ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥

(ਰਾਗ ਗਉੜੀ -- SGGS 304) ਸਲੋਕ ਮਃ ੪ ॥
ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥ ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥

(ਰਾਗ ਗਉੜੀ -- SGGS 305) ਮਃ ੪ ॥
ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥

(ਰਾਗ ਗਉੜੀ -- SGGS 305) ਪਉੜੀ ॥
ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥

(ਰਾਗ ਗਉੜੀ -- SGGS 305) ਸਲੋਕ ਮਃ ੪ ॥
ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥

(ਰਾਗ ਗਉੜੀ -- SGGS 305) ਮਃ ੪ ॥
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥

(ਰਾਗ ਗਉੜੀ -- SGGS 306) ਪਉੜੀ ॥
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥

(ਰਾਗ ਗਉੜੀ -- SGGS 306) ਸਲੋਕ ਮਃ ੪ ॥
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀਂ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥

(ਰਾਗ ਗਉੜੀ -- SGGS 306) ਮਃ ੪ ॥
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥

(ਰਾਗ ਗਉੜੀ -- SGGS 306) ਪਉੜੀ ॥
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥

(ਰਾਗ ਗਉੜੀ -- SGGS 306) ਸਲੋਕ ਮਃ ੪ ॥
ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥

(ਰਾਗ ਗਉੜੀ -- SGGS 307) ਮਃ ੪ ॥
ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥

(ਰਾਗ ਗਉੜੀ -- SGGS 307) ਪਉੜੀ ॥
ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥

(ਰਾਗ ਗਉੜੀ -- SGGS 307) ਸਲੋਕ ਮਃ ੪ ॥
ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥

(ਰਾਗ ਗਉੜੀ -- SGGS 308) ਮਃ ੪ ॥
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥

(ਰਾਗ ਗਉੜੀ -- SGGS 308) ਪਉੜੀ ॥
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥

(ਰਾਗ ਗਉੜੀ -- SGGS 308) ਸਲੋਕ ਮਃ ੪ ॥
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥

(ਰਾਗ ਗਉੜੀ -- SGGS 308) ਮਃ ੪ ॥
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates