Pt 8 - ਗੁਰੂ ਰਾਮਦਾਸ ਜੀ - ਸਲੋਕ ਬਾਣੀ ਸ਼ਬਦ, Part 8 - Guru Ramdas ji (Mahalla 4) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸੋਰਠਿ -- SGGS 645) ਪਉੜੀ ॥
ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

(ਰਾਗ ਸੋਰਠਿ -- SGGS 645) ਪਉੜੀ ॥
ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥

(ਰਾਗ ਸੋਰਠਿ -- SGGS 646) ਪਉੜੀ ॥
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥

(ਰਾਗ ਸੋਰਠਿ -- SGGS 646) ਪਉੜੀ ॥
ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥

(ਰਾਗ ਸੋਰਠਿ -- SGGS 646) ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

(ਰਾਗ ਸੋਰਠਿ -- SGGS 647) ਪਉੜੀ ॥
ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

(ਰਾਗ ਸੋਰਠਿ -- SGGS 647) ਪਉੜੀ ॥
ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥

(ਰਾਗ ਸੋਰਠਿ -- SGGS 648) ਪਉੜੀ ॥
ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

(ਰਾਗ ਸੋਰਠਿ -- SGGS 648) ਪਉੜੀ ॥
ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

(ਰਾਗ ਸੋਰਠਿ -- SGGS 648) ਪਉੜੀ ॥
ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥ ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥ ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥

(ਰਾਗ ਸੋਰਠਿ -- SGGS 649) ਪਉੜੀ ॥
ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

(ਰਾਗ ਸੋਰਠਿ -- SGGS 649) ਪਉੜੀ ॥
ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥

(ਰਾਗ ਸੋਰਠਿ -- SGGS 650) ਪਉੜੀ ॥
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥

(ਰਾਗ ਸੋਰਠਿ -- SGGS 650) ਪਉੜੀ ॥
ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥

(ਰਾਗ ਸੋਰਠਿ -- SGGS 650) ਪਉੜੀ ॥
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

(ਰਾਗ ਸੋਰਠਿ -- SGGS 651) ਪਉੜੀ ॥
ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

(ਰਾਗ ਸੋਰਠਿ -- SGGS 651) ਪਉੜੀ ॥
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

(ਰਾਗ ਸੋਰਠਿ -- SGGS 652) ਪਉੜੀ ॥
ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥

(ਰਾਗ ਸੋਰਠਿ -- SGGS 652) ਸਲੋਕੁ ਮਃ ੪ ॥
ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥ ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥

(ਰਾਗ ਸੋਰਠਿ -- SGGS 652) ਮਃ ੪ ॥
ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥

(ਰਾਗ ਸੋਰਠਿ -- SGGS 652) ਪਉੜੀ ॥
ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥

(ਰਾਗ ਸੋਰਠਿ -- SGGS 652) ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

(ਰਾਗ ਸੋਰਠਿ -- SGGS 652) ਮਃ ੪ ॥
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥

(ਰਾਗ ਸੋਰਠਿ -- SGGS 652) ਪਉੜੀ ॥
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

(ਰਾਗ ਸੋਰਠਿ -- SGGS 653) ਸਲੋਕੁ ਮਃ ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥

(ਰਾਗ ਸੋਰਠਿ -- SGGS 653) ਮਃ ੪ ॥
ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥

(ਰਾਗ ਸੋਰਠਿ -- SGGS 653) ਪਉੜੀ ॥
ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

(ਰਾਗ ਸੋਰਠਿ -- SGGS 653) ਪਉੜੀ ॥
ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥

(ਰਾਗ ਸੋਰਠਿ -- SGGS 653) ਪਉੜੀ ॥
ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ

(ਰਾਗ ਧਨਾਸਰੀ -- SGGS 666) ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

(ਰਾਗ ਧਨਾਸਰੀ -- SGGS 667) ਧਨਾਸਰੀ ਮਹਲਾ ੪ ॥
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥

ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥

ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ੍ਹ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥

ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮ੍ਹ੍ਹ ਵਡ ਪੁਰਖ ਵਡਾਗੀ ॥ ਤੁਮ੍ਹ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥

ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥

(ਰਾਗ ਧਨਾਸਰੀ -- SGGS 667) ਧਨਾਸਰੀ ਮਹਲਾ ੪ ॥
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥

ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥

ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥

ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥

ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥

(ਰਾਗ ਧਨਾਸਰੀ -- SGGS 667) ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥

ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥

ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

(ਰਾਗ ਧਨਾਸਰੀ -- SGGS 668) ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

(ਰਾਗ ਧਨਾਸਰੀ -- SGGS 668) ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

(ਰਾਗ ਧਨਾਸਰੀ -- SGGS 668) ਧਨਾਸਰੀ ਮਹਲਾ ੪ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥

ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥

ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥

(ਰਾਗ ਧਨਾਸਰੀ -- SGGS 668) ਧਨਾਸਰੀ ਮਹਲਾ ੪ ॥
ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥

ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥

(ਰਾਗ ਧਨਾਸਰੀ -- SGGS 669) ਧਨਾਸਰੀ ਮਹਲਾ ੪ ॥
ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥

ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥

(ਰਾਗ ਧਨਾਸਰੀ -- SGGS 669) ਧਨਾਸਰੀ ਮਹਲਾ ੪ ॥
ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥

ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥

(ਰਾਗ ਧਨਾਸਰੀ -- SGGS 669) ਧਨਾਸਰੀ ਮਹਲਾ ੪ ॥
ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥

ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥

(ਰਾਗ ਧਨਾਸਰੀ -- SGGS 669) ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

(ਰਾਗ ਧਨਾਸਰੀ -- SGGS 670) ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

(ਰਾਗ ਧਨਾਸਰੀ -- SGGS 690) ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

(ਰਾਗ ਜੈਤਸਰੀ -- SGGS 696) ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

(ਰਾਗ ਜੈਤਸਰੀ -- SGGS 696) ਜੈਤਸਰੀ ਮਹਲਾ ੪ ॥
ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥

ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥

ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥

ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥

(ਰਾਗ ਜੈਤਸਰੀ -- SGGS 697) ਜੈਤਸਰੀ ਮਃ ੪ ॥
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥

ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥

ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥

ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥

(ਰਾਗ ਜੈਤਸਰੀ -- SGGS 697) ਜੈਤਸਰੀ ਮਹਲਾ ੪ ॥
ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥

ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥

ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥

ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥

(ਰਾਗ ਜੈਤਸਰੀ -- SGGS 697) ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥

ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥

ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥

ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥

(ਰਾਗ ਜੈਤਸਰੀ -- SGGS 698) ਜੈਤਸਰੀ ਮਹਲਾ ੪ ॥
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥

ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥

ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥

ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥

(ਰਾਗ ਜੈਤਸਰੀ -- SGGS 698) ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

(ਰਾਗ ਜੈਤਸਰੀ -- SGGS 698) ਜੈਤਸਰੀ ਮਃ ੪ ॥
ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥

ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥

ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥

ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥

(ਰਾਗ ਜੈਤਸਰੀ -- SGGS 699) ਜੈਤਸਰੀ ਮਃ ੪ ॥
ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥

ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥

ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥

ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates