Haarh month (Sangrand Hukamnama) SGPC, Sri Darbar Sahib Harmandir Sahib Amritsar

Harh month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Harh Sangrand Date:
15-June-2023 (Samvat 555 Nanakshahi) and 14-June-2024 (Samvat 556 Nanakshahi)

Sangrand Hukamnama PDF & Audio mp3

Daily Updates ਹਾੜ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) हाड़ महीना (संक्रांति/संग्रांद हुकमनामा) (हिंदी + अर्थ) Haarh month (Sangrand hukamnama) in English with meanings


ਹਾੜ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥

(ਅਰਥ / ਵਿਆਖਿਆ)
(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ,` ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ । (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ । (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ । ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ-ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ । ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ॥੫॥

(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥

(ਅਰਥ / ਵਿਆਖਿਆ)
(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਜਦੋਂ) ਹਾੜ ਮਹੀਨਾ ਚੰਗਾ ਜੋਬਨ ਵਿਚ ਹੁੰਦਾ ਹੈ, ਆਕਾਸ਼ ਵਿਚ ਸੂਰਜ ਤਪਦਾ ਹੈ । (ਜਿਉਂ ਜਿਉਂ ਸੂਰਜ ਧਰਤੀ ਦੀ ਨਮੀ ਨੂੰ) ਸੁਕਾਂਦਾ ਹੈ, ਧਰਤੀ ਦੁੱਖ ਸਹਾਰਦੀ ਹੈ (ਧਰਤੀ ਦੇ ਜੀਅ-ਜੰਤ ਔਖੇ ਹੁੰਦੇ ਹਨ), ਧਰਤੀ ਅੱਗ (ਵਾਂਗ) ਭਖਦੀ ਹੈ । (ਸੂਰਜ) ਅੱਗ (ਵਾਂਗ) ਪਾਣੀ ਨੂੰ ਸੁਕਾਂਦਾ ਹੈ, (ਹਰੇਕ ਦੀ ਜਿੰਦ) ਕ੍ਰਾਹ ਕ੍ਰਾਹ ਕੇ ਦੁਖੀ ਹੁੰਦੀ ਹੈ, ਫਿਰ ਭੀ ਸੂਰਜ ਆਪਣਾ ਕਰਤੱਬ ਨਹੀਂ ਛੱਡਦਾ (ਕਰੀ ਜਾਂਦਾ ਹੈ) । (ਸੂਰਜ ਦਾ) ਰਥ ਚੱਕਰ ਲਾਂਦਾ ਹੈ, ਕਮਜ਼ੋਰ ਜਿੰਦ ਕਿਤੇ ਛਾਂ ਦਾ ਆਸਰਾ ਲੈਂਦੀ ਹੈ, ਬੀਂਡਾ ਭੀ ਬਾਹਰ ਜੂਹ ਵਿਚ (ਰੁੱਖ ਦੀ ਛਾਵੇਂ) ਟੀਂ ਟੀਂ ਪਿਆ ਕਰਦਾ ਹੈ (ਹਰੇਕ ਜੀਵ ਤਪਸ਼ ਤੋਂ ਜਾਨ ਲੁਕਾਂਦਾ ਦਿੱਸਦਾ ਹੈ) । (ਅਜੇਹੀ ਮਾਨਸਕ ਤਪਸ਼ ਦਾ) ਦੁੱਖ ਉਸ ਜੀਵ-ਇਸਤ੍ਰੀ ਦੇ ਸਾਹਮਣੇ (ਭਾਵ, ਜੀਵਨ-ਸਫ਼ਰ ਵਿਚ) ਮੌਜੂਦ ਰਹਿੰਦਾ ਹੈ, ਜੋ ਮੰਦੇ ਕਰਮਾਂ (ਦੀ ਪੰਡ ਸਿਰੇ ਉਤੇ) ਬੰਨ੍ਹ ਕੇ ਤੁਰਦੀ ਹੈ । ਆਤਮਕ ਆਨੰਦ ਸਿਰਫ਼ ਉਸ ਨੂੰ ਹੈ ਜੋ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਦੀ ਹੈ । ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਹਰੀ-ਨਾਮ ਸਿਮਰਨ ਵਾਲਾ ਮਨ ਦਿੱਤਾ ਹੈ, ਪ੍ਰਭੂ ਨਾਲ ਉਸ ਦਾ ਸਦੀਵੀ ਸਾਥ ਬਣ ਜਾਂਦਾ ਹੈ (ਉਸ ਨੂੰ ਹਾੜ ਦੀ ਕਹਰ ਦੀ ਤਪਸ਼ ਵਰਗਾ ਵਿਕਾਰਾਂ ਦਾ ਸੇਕ ਪੋਹ ਨਹੀਂ ਸਕਦਾ) ॥੮॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

हाड़ महीना (संक्रांति/संग्रांद हुकमनामा) (हिंदी + अर्थ)

(अंग 134 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥

(अर्थ)
(अंग 134 - गुरु ग्रंथ साहिब जी)
(गुरू अर्जन देव जी / राग माझ)
आषाढ़ का महीना, उसे ही तपता हुआ लगता है जिसके पास हरि-प्रभु नहीं है। जो जीव-स्त्री जगजीवन प्रभु को त्याग कर मनुष्य पर उम्मीद और विश्वास रखती है, वह मोह-माया में फँसकर नष्ट हो जाती है और मरणोपरांत उसके गले में यम की फाँसी डाली जाती है। प्राणी जिस तरह बोएगा वैसे ही काटेगा अर्थात् मनुष्य जैसा कर्म करेगा, वैसा ही फल प्राप्त होगा, जो कुछ मस्तक या भाग्य में विद्यमान है। जब जीव-स्त्री की जीवन-रात्रि व्यतीत हो जाती है तो वह पश्चाताप करती है और निराश होकर संसार त्याग देती है। जो संतों से मिलते हैं, वह प्रभु के दरबार में बन्धनमुक्त हुए शोभायमान होते हैं। हे प्रभु ! मुझ पर कृपा कीजिए जिससे तेरे दर्शनों की अभिलाषा हो। नानक की यही प्रार्थना है कि हे प्रभु ! तेरे अलावा मेरा अन्य कोई भी नहीं। आषाढ़ का महीना उसे ही सुहावना लगता है, जिसके ह्रदय में ईश्वर के चरणों का निवास हो जाता है।॥ ५ ॥

(अंग 1108 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
आसाड़ु भला सूरजु गगनि तपै ॥ धरती दूख सहै सोखै अगनि भखै ॥ अगनि रसु सोखै मरीऐ धोखै भी सो किरतु न हारे ॥ रथु फिरै छाइआ धन ताकै टीडु लवै मंझि बारे ॥ अवगण बाधि चली दुखु आगै सुखु तिसु साचु समाले ॥ नानक जिस नो इहु मनु दीआ मरणु जीवणु प्रभ नाले ॥८॥

(अर्थ)
(अंग 1108 - गुरु ग्रंथ साहिब जी)
(गुरू नानक देव जी / राग तुखारी)
आषाढ़ का महीना भला है, गगन में सूर्य तपता है," धरती दुख सहन करती है, इतनी गर्मी पड़ती है कि वह जलकर सूख जाती है। अग्नि रूपी सूर्य जल को सुखा देता है, खुद तो जलता ही है, मगर अपने काम में हार नहीं मानता। उसका रथ फिरता रहता है, जीव-स्त्री उसकी गर्मी से बचने के लिए छाया ढूंढती है, टिड्डे सूनी जमीन पर आवाजें निकालते रहते हैं। जो अवगुणों की गठरी बांधकर चली जाती है, उसे आगे दुख ही प्राप्त होता है, मगर सुख वही पाता है, जो परम-सत्य का चिंतन करता है। गुरु नानक का कथन है कि जिसे यह मन दिया है, उसका जन्म-मरण भी प्रभु के साथ है॥ ८॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Haarh month (Sangrand hukamnama) in English with meanings

(Ang 134 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Âasaaɍu ŧapanđđaa ŧisu lagai hari naahu na jinnaa paasi || Jagajeevan purakhu ŧiâagi kai maañas sanđđee âas || Đuyai bhaaī vigucheeâi gali paëesu jam kee phaas || Jehaa beejai so luñai maŧhai jo likhiâasu || Raiñi vihaañee pachhuŧaañee ūthi chalee gaëe niraas || Jin kau saađhoo bheteeâi so đaragah hoī khalaasu || Kari kirapaa prbh âapañee ŧere đarasan hoī piâas || Prbh ŧuđhu binu đoojaa ko nahee naanak kee ârađaasi || Âasaaɍu suhanđđaa ŧisu lagai jisu mani hari charañ nivaas ||5||

(Meaning)
(Ang 134 - Guru Granth Sahib ji)
(Guru Arjan Dev ji / Raag Majh)
The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||5||

(Ang 1108 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Âasaaɍu bhalaa sooraju gagani ŧapai || Đharaŧee đookh sahai sokhai âgani bhakhai || Âgani rasu sokhai mareeâi đhokhai bhee so kiraŧu na haare || Raŧhu phirai chhaaīâa đhan ŧaakai teedu lavai manjjhi baare || Âvagañ baađhi chalee đukhu âagai sukhu ŧisu saachu samaale || Naanak jis no īhu manu đeeâa marañu jeevañu prbh naale ||8||

(Meaning)
(Ang 1108 - Guru Granth Sahib ji)
(Guru Nanak Dev ji / Raag Tukhari)
The month of Aasaarh is good; the sun blazes in the sky. The earth suffers in pain, parched and roasted in the fire. The fire dries up the moisture, and she dies in agony. But even then, the sun does not grow tired. His chariot moves on, and the soul-bride seeks shade; the crickets are chirping in the forest. She ties up her bundle of faults and demerits, and suffers in the world hereafter. But dwelling on the True Lord, she finds peace. O Nanak, I have given this mind to Him; death and life rest with God. ||8||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List